ਪੰਜਾਬ ਵਿੱਚ ਸਰਕਾਰੀ ਨੌਕਰੀਆਂ 'ਚ 33 ਫ਼ੀਸਦ ਮਹਿਲਾ ਰਿਜ਼ਰਵੇਸ਼ਨ ਨੂੰ ਮਿਲੀ ਮਨਜ਼ੂਰੀ ਪੰਜਾਬ ਵਿੱਚ ਸਰਕਾਰੀ ਨੌਕਰੀਆਂ 'ਚ 33 ਫ਼ੀਸਦ ਮਹਿਲਾ ਰਿਜ਼ਰਵੇਸ਼ਨ ਨੂੰ ਮਿਲੀ ਮਨਜ਼ੂਰੀ

Live Clock Date

Your browser is not supported for the Live Clock Timer, please visit the Support Center for support.
Central Government ਦਾ S.C. ਵਜ਼ੀਫਾ ਸਕੀਮ ਵਾਪਸ ਲੈਣ ਦਾ ਫੈਸਲਾ ਪਿਛਾਂਹ ਖਿੱਚੂ - ਕੈਪਟਨ ਅਮਰਿੰਦਰ ਸਿੰਘ

ਪੰਜਾਬ ਵਿੱਚ ਸਰਕਾਰੀ ਨੌਕਰੀਆਂ ‘ਚ 33 ਫ਼ੀਸਦ ਮਹਿਲਾ ਰਿਜ਼ਰਵੇਸ਼ਨ ਨੂੰ ਮਿਲੀ ਮਨਜ਼ੂਰੀ

25

AZAD SOCH :-

PATIALA :- ਪੰਜਾਬ ਕੈਬਨਿਟ (Punjab Cabinet) ਨੇ ਸੂਬੇ ਵਿੱਚ ਇਕ ਲੱਖ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇਣ ਦਾ ਫ਼ੈਸਲਾ ਕੀਤਾ ਹੈ,ਪੰਜਾਬ ਕੈਬਨਿਟ (Punjab Cabinet) ਨੇ ਸੂਬੇ ਵਿੱਚ ਇਕ ਲੱਖ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਾ ਦੇਣ ਦਾ ਫੈਸਲਾ ਲਿਆ ਹੈ,ਇਸ ਤੋਂ ਇਲਾਵਾ ਮਹਿਲਾਵਾਂ ਨੂੰ 33 ਫ਼ੀਸਦ ਰਜ਼ਿਰਵੇਸ਼ਨ ਦੇਣ ਨੂੰ ਮਨਜ਼ੂਰੀ ਦੇ ਦਿੱਤੀ,ਸੂਬੇ ਦੀ ਕੈਬਨਿਟ ਨੇ ਬੁੱਧਵਾਰ ਨੂੰ ਪੰਜਾਬ ਸਿਵਲ ਸਰਵਿਸਿਜ਼ (ਰਿਜ਼ਰਵੇਸ਼ਨ ਆਫ ਪੋਸਟਸ ਫਾਰ ਵੂਮੈਨ)(Punjab Civil Services (Reservation of Posts for Women) ਰੂਲਜ਼, 2020 ਨੂੰ ਮਨਜ਼ੂਰੀ ਦੇ ਦਿੱਤੀ ਜਿਸ ਤਹਿਤ ਮਹਿਲਾਵਾਂ ਨੂੰ ਸਰਕਾਰੀ ਅਸਾਮੀਆਂ ;ਤੇ ਸਿੱਧੀ ਭਰਤੀ ਅਤੇ ਬੋਰਡਾਂ ਤੇ ਕਾਰਪੋਰੇਸ਼ਨਾਂ ਵਿਚਲੀਆਂ ਗਰੁੱਪ-ਏ, ਬੀ, ਸੀ ਅਤੇ ਡੀ ਦੀਆਂ ਅਸਾਮੀਆਂ ਵਿੱਚ ਭਰਤੀ ਲਈ ਇਹ ਰਾਖਵਾਂਕਰਨ ਪ੍ਰਦਾਨ ਕੀਤਾ ਗਿਆ ਹੈ।

ਇਹ ਵੀ ਪੜ੍ਹੋ:- ਸੇਵਾ ਮੁਕਤ ਹੋਣ ਵਾਲੇ ਡਾਕਟਰਾਂ ਤੇ Medical Specialists ਨੂੰ ਸੇਵਾ ਕਾਲ ‘ਚ ਤਿੰਨ ਮਹੀਨੇ ਦੇ ਵਾਧੇ/ਮੁੜ ਨੌਕਰੀ ‘ਤੇ ਰੱਖਣ ਨੂੰ ਮੰਜ਼ੂਰੀ

ਕੈਪਟਨ ਅਮਰਿੰਦਰ ਸਿੰਘ (Capt. Amarinder Singh) ਨੇ ਚੋਣ ਦੇ ਸਮੇਂ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਸੀ,ਕੈਬਨਿਟ ਨੇ ਬੁੱਧਵਾਰ ਨੂੰ ਸਰਕਾਰੀ ਵਿਭਾਗਾਂ,ਬੋਰਡਾਂ ਤੇ ਨਿਗਮਾਂ ‘ਚ ਖਾਲੀ ਪਏ ਅਹੁਦਿਆਂ ਨੂੰ ਭਰਨ ਲਈ ਇਕ ਸੂਬਾ ਰੋਜ਼ੁਗਾਰ ਯੋਜਨਾ 2020-22 ਨੂੰ ਮਨਜ਼ੂਰੀ ਦਿੱਤੀ,ਇੱਥੇ ਲੜੀਵਾਰ ਤਰੀਕੇ ਤੋਂ ਭਰਤੀਆਂ ਕੀਤੀਆਂ ਜਾਣਗੀਆਂ,ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ‘ਚ ਹੋਈ ਕੈਬਨਿਟ ਬੈਠਕ ‘ਚ ਕਈ ਮਹੱਤਵਪੂਰਨ ਫੈਸਲੇ ਲਏ ਗਏ।

ਕੈਬਨਿਟ ਵੱਲੋ ਸਿਵਲ ਸਕੱਤਰੇਤ ਨਿਯਮਾਂ ਵਿੱਚ ਸੋਧ ਨੂੰ ਪ੍ਰਵਾਨਗੀ ਦੇ ਅਦਾਲਤੀ ਕੇਸਾਂ-ਕਾਨੂੰਨੀ ਮਾਮਲਿਆਂ ਨੂੰ ਸਮਾਂ ਰਹਿੰਦਿਆਂ ਅਸਰਦਾਰ ਢੰਗ ਨਾਲ ਨਜਿੱਠਣ ਲਈ ਪੰਜਾਬ ਕੈਬਨਿਟ ਨੇ ਪੰਜਾਬ ਸਿਵਲ ਸਕੱਤਰੇਤ (ਸਟੇਟ ਸਰਵਿਸਿਜ਼ ਕਲਾਸੑਜ਼ਜ਼ਜ਼) ਰੂਲਜ਼, 1976 ਵਿੱਚ ਸੋਧ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ,ਇਸ ਦੇ ਨਾਲ ਹੀ ਮਹਾਂਰਾਣੀ ਪਰਨੀਤ ਕੌਰ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਜੀ (Capt. Amarinder Singh) ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਦਾ ਸਰਕਾਰੀ ਨੌਕਰੀਆਂ ਵਿੱਚ ਔਰਤਾਂ ਲਈ 33% ਰਾਖਵਾਂਕਰਨ ਪ੍ਰਵਾਨ ਕਰਨ ਦੇ ਫੈਸਲੇ ਲਈ ਉਨ੍ਹਾਂ ਦਾ ਧੰਨਵਾਦ ਕਰਦੀ ਹਾਂ,ਇਹ ਇਤਿਹਾਸਕ ਫੈਸਲਾ ਸਾਡੇ ਰਾਜ ਦੀਆਂ ਔਰਤਾਂ ਦਾ ਹੋਰ ਸਸ਼ਕਤੀਕਰਨ ਕਰੇਗਾ ਅਤੇ ਵਧੇਰੇ ਸ਼ਮੂਲੀਅਤ ਵਾਲੇ ਪ੍ਰਸ਼ਾਸਕੀ ਤੰਤਰ ਦੀ ਸਿਰਜਣਾ ਵੀ ਕਰੇਗਾ।

ਇਹ ਵੀ ਪੜ੍ਹੋ:-

ਪੰਜਾਬ ਨੂੰ ਸਤੰਬਰ 2020 ਦੌਰਾਨ ਕੁੱਲ 1055.24 ਕਰੋੜ ਦਾ ਜੀ.ਐਸ.ਟੀ. ਮਾਲੀਆ ਹਾਸਲ ਹੋਇਆ,ਇਸ ਸਾਲ 8.23 ਫੀਸਦੀ ਦਾ ਵਾਧਾ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow





Leave a Reply

Your email address will not be published. Required fields are marked *