Fatehgarh Sahib :- ਫਤਿਹਗੜ੍ਹ ਸਾਹਿਬ ਜਿਲ੍ਹੇ ’ਚ ਸੋਮਵਾਰ ਨੂੰ ਦੋ ਥਾਵਾਂ ਤੇ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ ਸਨ,ਇਸ ਮਾਮਲੇ ਚ ਪੁਲਿਸ ਨੇ ਸਹਿਜਵੀਰ ਨਾਮ ਦੇ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਸੀ,ਜਿਸ ਨੂੰ ਅੱਜ ਅਦਾਲਤ ਚ ਪੇਸ਼ ਕੀਤਾ ਗਿਆ,ਜਿਥੇ ਅਦਾਲਤ ਨੇ ਮੁਲਜ਼ਮ ਨੂੰ 16 ਅਕਤੂਬਰ ਤੱਕ ਪੁਲਿਸ ਰਿਮਾਂਡ ਤੇ ਭੇਜ ਦਿੱਤਾ,ਜਦਕਿ ਪੁਲਿਸ ਵੱਲੋਂ ਹਫ਼ਤੇ ਦਾ ਰਿਮਾਂਡ ਮੰਗਿਆ ਗਿਆ, ਪੁਲਿਸ ਨੇ ਕੋਈ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਕੋਰਟ ਦੇ ਬਾਹਰ ਭਾਰੀ ਸੁਰੱਖਿਆ ਦਾ ਪ੍ਰਬੰਧ ਕੀਤਾ ਗਿਆ ਸੀ,ਵਕੀਲ ਤੇ ਸਿੱਖ ਜਥੇਬੰਦੀਆਂ ਕੋਰਟ ਦੇ ਬਾਹਰ ਇਕੱਠੀਆਂ ਹੋਈਆਂ ਤੇ ਮੁਲਜ਼ਮ ਖਿਲਾਫ਼ ਨਾਅਰੇਬਾਜੀ ਕੀਤੀ,ਇਸ ਦੇ ਨਾਲ ਹੀ ਉਨ੍ਹਾਂ ਮੁਲਜ਼ਮ ਨੂੰ ਮੌਤ ਦੀ ਸਜਾ ਦੇਣ ਦੀ ਮੰਗ ਵੀ ਕੀਤੀ।
ਇਹ ਵੀ ਪੜ੍ਹੋ:-
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਾ ਨੌਜਵਾਨ ਮੌਕੇ ‘ਤੇ ਫੜਿਆ, ਲੋਕਾਂ ਨੇ ਚਾੜ੍ਹਿਆ ਕੁਟਾਪਾ
ਪੰਜਾਬ ਨੂੰ ਸਤੰਬਰ 2020 ਦੌਰਾਨ ਕੁੱਲ 1055.24 ਕਰੋੜ ਦਾ ਜੀ.ਐਸ.ਟੀ. ਮਾਲੀਆ ਹਾਸਲ ਹੋਇਆ,ਇਸ ਸਾਲ 8.23 ਫੀਸਦੀ ਦਾ ਵਾਧਾ
AZAD SOCH :- E-PAPER
ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow