ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵੰਡੇ ਮੁਫ਼ਤ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵੰਡੇ ਮੁਫ਼ਤ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵੰਡੇ ਮੁਫ਼ਤ ਸਮਾਰਟਫੋਨ

ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵੰਡੇ ਮੁਫ਼ਤ ਸਮਾਰਟਫੋਨ

33

AZAD SOCH :-

Bhavanigarh:- ਪੰਜਾਬ ਸਮਾਰਟ ਕੁਨੈਕਟ ਸਕੀਮ (Punjab Smart Connect Scheme) ਤਹਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Chief Minister Capt. Amarinder Singh) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੁਫ਼ਤ ਵੰਡੇ ਜਾ ਰਹੇ ਸਮਾਰਟਫੋਨ ਸੂਬੇ ਦੇ ਸਰਕਾਰੀ ਸਕੂਲਾਂ ’ਚ ਪੜਦੇ ਵਿਦਿਆਰਥੀਆਂ ਲਈ ਵਰਦਾਨ ਸਾਬਿਤ ਹੋਣਗੇ ਅਤੇ ਉਨਾਂ ਨੂੰ ਸਮੇਂ ਦੇ ਹਾਣੀ ਬਣਾਉਣ ਵਿਚ ਵੱਡੀ ਮਦਦ ਕਰਨਗੇ,ਇਨਾਂ ਸ਼ਬਦਾਂ ਦਾ ਪ੍ਰਗਟਾਵਾ ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਵਿਜੇਇੰਦਰ ਸਿੰਗਲਾ (Vijayinder Singla) ਨੇ ਅੱਜ ਇੱਥੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੀਆਂ) ਭਵਾਨੀਗੜ ਦੀਆਂ 177 ਵਿਦਿਆਰਥਣਾਂ ਨੂੰ ਸਮਾਰਟ ਫੋਨ ਵੰਡਣ ਮੌਕੇ ਕੀਤਾ।

ਇਸ ਮੌਕੇ ਕੈਬਨਿਟ ਮੰਤਰੀ ਨੇ ਆਪਣੇ ਨਿੱਜੀ ਖਰਚੇ ’ਤੇ ਸਕੂਲ ਦੀਆਂ 9ਵੀਂ ਜਮਾਤ ‘ਚ ਪੜਦੀਆਂ ਵਿਦਿਆਰਥਣਾਂ ਨੂੰ 52 ਸਾਇਕਲ ਵੀ ਦਿੱਤੇ ਤਾਂ ਜੋ ਉਨਾਂ ਨੂੰ ਸਕੂਲ ਆਉਣ-ਜਾਣ ਲਈ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ,ਇਸ ਤੋਂ ਬਾਅਦ ਉਨਾਂ ਸ.ਸ.ਸ.ਸ.ਸ. (ਲੜਕੇ) ਦੇ 132 ਵਿਦਿਆਰਥੀਆਂ ਨੂੰ ਵੀ ਸਮਾਰਟਫੋਨਾਂ ਦੀ ਵੰਡ ਕੀਤੀ,ਇਸ ਮੌਕੇ ਸਿੱਖਿਆ ਮੰਤਰੀ ਨੇ ਦੱਸਿਆ ਕਿ ਸਕੂਲ ਖੋਲਣ ਲਈ ਪੰਜਾਬ ਸਰਕਾਰ (Government of Punjab) ਦੇ ਗ੍ਰਹਿ ਵਿਭਾਗ ਵੱਲੋਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।

ਜਿਨਾਂ ਦੇ ਆਧਾਰ ’ਤੇ ਸਕੂਲ ਸਿੱਖਿਆ ਵਿਭਾਗ (Department of School Education) ਵੱਲੋਂ ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਲੋੜੀਂਦੀਆਂ ਸਾਵਧਾਨੀਆਂ ਵਰਤਣ ਲਈ ਵਿਸਥਾਰਤ ਦਿਸ਼ਾ-ਨਿਰਦੇਸ਼ ਜਲਦ ਜਾਰੀ ਕੀਤੇ ਜਾਣਗੇ,ਉਨਾਂ ਕਿਹਾ ਕਿ ਸਕੂਲਾਂ ’ਚ ਆਉਣ ਵਾਲੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਲਿਖਤੀ ਮਨਜ਼ੂਰੀ ਦੇਣੀ ਹੋਵੇਗੀ ਅਤੇ ਸਕੂਲ ਸਟਾਫ਼ ਵੱਲੋਂ ਸਕੂਲੀ ਇਮਾਰਤਾਂ ਅੰਦਰ ਵਿਦਿਆਰਥੀਆਂ ਦੀ ਆਪਸੀ ਦੂਰੀ ਅਤੇ ਹੋਰਨਾਂ ਨਿਯਮਾਂ ਤੇ ਹਦਾਇਤਾਂ ਦੀ ਪਾਲਣਾ ਕਰਨੀ ਯਕੀਨੀ ਬਣਾਉਣੀ ਹੋਵੇਗੀ।

ਉਨਾਂ ਕਿਹਾ ਕਿ ਹਾਲਾਂਕਿ 9ਵੀਂ ਤੋਂ 12ਵੀਂ ਤੱਕ ਦੇ ਵਿਦਿਆਰਥੀਆਂ ਨੂੰ ਕਲਾਸਾਂ ਲਗਾਉਣ ਲਈ ਸਕੂਲ ਆਉਣ ਲਈ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ ਪਰ ਅਜੇ ਵੀ ਆਨਲਾਇਨ ਮਾਧਿਅਮ ਨੂੰ ਹੀ ਸਿੱਖਿਆ ਮੁਹੱਈਆ ਕਰਵਾਉਣ ਦਾ ਮੁੱਖ ਸਾਧਨ ਰੱਖਿਆ ਜਾਵੇਗਾ,ਇਸ ਮੌਕੇ ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Chief Minister Capt. Amarinder Singh) ਦੀ ਅਗਵਾਈ ਵਾਲੀ ਪੰਜਾਬ ਸਰਕਾਰ (Government of Punjab) ਵੱਲੋਂ ਸੂਬਾ ਦੀ ਜਨਤਾ ਨਾਲ ਕੀਤਾ ਗਿਆ ਹਰ ਵਾਅਦਾ ਪੂਰਾ ਕਰਕੇ ਪੰਜਾਬ ਨੂੰ ਤਰੱਕੀ ਦੀਆਂ ਨਵੀਆਂ ਲੀਹਾਂ ’ਤੇ ਖੜਾ ਕੀਤਾ ਜਾਵੇਗਾ।

ਉਨਾਂ ਕਿਹਾ ਕਿ ਹਾਲਾਂਕਿ ਕੋਵਿਡ-19 ਦੀ ਮਹਾਂਮਾਰੀ ਫੈਲਣ ਕਰਕੇ ਪੰਜਾਬ ਸਰਕਾਰ ਦਾ ਵੀ ਮਾਲੀਆ ਘਟਿਆ ਹੈ ਅਤੇ ਸਰਕਾਰ ਵੱਲੋਂ ਕਰਵਾਏ ਜਾ ਰਹੇ ਵਿਕਾਸ ਪ੍ਰੋਜੈਕਟਾਂ ’ਤੇ ਵੱਡਾ ਅਸਰ ਪਿਆ ਹੈ,ਉਨਾਂ ਕਿਹਾ ਕਿ ਕੈਪਟਨ ਸਰਕਾਰ (Chief Minister Capt. Amarinder Singh) ਹਰ ਪੱਧਰ ’ਤੇ ਪੰਜਾਬ ਦੇ ਵਿਕਾਸ ਲਈ ਯਤਨਸ਼ੀਲ ਹੈ ਅਤੇ ਸੂਬੇ ਦੇ ਲੋਕਾਂ ਦੀ ਭਲਾਈ ਲਈ ਲੋਕ ਪੱਖੀ ਕੰਮ ਇਸ ਮਹਾਂਮਾਰੀ ਦੌਰਾਨ ਵੀ ਬਿਨਾਂ ਕਿਸੇ ਰੁਕਾਵਟ ਤੋਂ ਜਾਰੀ ਹਨ,ਇਸ ਮੌਕੇ ਚੇਅਰਮੈਨ ਜਿਲ੍ਹਾ ਪ੍ਰੀਸ਼ਦ ਸੰਗਰੂਰ ਜਸਵੀਰ ਕੌਰ, ਐਸ.ਡੀ.ਐਮ. ਭਵਾਨੀਗੜ ਡਾ. ਕਰਮਜੀਤ ਸਿੰਘ, ਜਿਲ੍ਹਾ ਸਿੱਖਿਆ ਅਫ਼ਸਰ (ਸੈ) ਮਲਕੀਤ ਸਿੰਘ ਖੋਸਾ।

ਫਤਿਹਗੜ੍ਹ ਸਾਹਿਬ ਜਿਲ੍ਹੇ ਵਿੱਚ ਹੋਈਆਂ ਬੇਅਦਬੀਆਂ ਮਾਮਲੇ ਵਿੱਚ ਮੁਲਜ਼ਮ ਤਿੰਨ ਦਿਨ੍ਹਾਂ ਦੀ ਪੁਲਿਸ ਰਿਮਾਂਡ ਤੇ

ਚੇਅਰਮੈਨ ਬਲਾਕ ਸੰਮਤੀ ਭਵਾਨੀਗੜ ਵਰਿੰਦਰ ਪੰਨਵਾ, ਚੇਅਰਮੈਨ ਮਾਰਕਿਟ ਕਮੇਟੀ ਪਰਦੀਪ ਕੱਦ, ਕਪਲ ਦੇਵ ਗਰਗ ਚੇਅਰਮੈਨ ਪੀਆਰਟੀਸੀ, ਵਿਪਨ ਕੁਮਾਰ ਸਰਮਾਂ ਜਿਲ੍ਹਾ ਪ੍ਰਧਾਨ ਟਰੱਕ ਯੂਨੀਅਨ ਤੋਂ ਇਲਾਵਾ ਸੀਨੀਅਰ ਆਗੂ ਫਕੀਰ ਚੰਦ ਸਿੰਗਲਾ ਸਾਬਕਾ ਕੌੰਸਲਰ, ਸੰਜੂ ਵਰਮਾ, ਰਣਜੀਤ ਤੂਰ, ਮਹੇਸ਼ ਵਰਮਾ ਮੇਸ਼ੀ, ਜਗਤਾਰ ਨਮਾਦਾ ਤੋਂ ਇਲਾਵਾ ਸਕੂਲ ਪ੍ਰਿੰਸੀਪਲ, ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।

ਇਹ ਵੀ ਪੜ੍ਹੋ:-

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਾ ਨੌਜਵਾਨ ਮੌਕੇ ‘ਤੇ ਫੜਿਆ, ਲੋਕਾਂ ਨੇ ਚਾੜ੍ਹਿਆ ਕੁਟਾਪਾ

ਪੰਜਾਬ ਲਈ ਇਤਿਹਾਸਕ ਦਿਨ, ਫ਼ਾਜ਼ਿਲਕਾ ਅਤੇ ਗੁਰਦਾਸਪੁਰ ਵਿੱਚ ਅਤਿ-ਲੋੜੀਂਦੇ ਪੁਲਾਂ ਦਾ ਉਦਘਾਟਨ ਹੋਇਆ: ਵਿਜੈ ਇੰਦਰ ਸਿੰਗਲਾ

 ਪੰਜਾਬ ਨੂੰ ਸਤੰਬਰ 2020 ਦੌਰਾਨ ਕੁੱਲ 1055.24 ਕਰੋੜ ਦਾ ਜੀ.ਐਸ.ਟੀ. ਮਾਲੀਆ ਹਾਸਲ ਹੋਇਆ,ਇਸ ਸਾਲ 8.23 ਫੀਸਦੀ ਦਾ ਵਾਧਾ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow
Leave a Reply

Your email address will not be published. Required fields are marked *