ਸੇਵਾ ਮੁਕਤ ਹੋਣ ਵਾਲੇ ਡਾਕਟਰਾਂ ਤੇ Medical Specialists ਨੂੰ ਸੇਵਾ ਕਾਲ 'ਚ ਤਿੰਨ ਮਹੀਨੇ ਦੇ ਸੇਵਾ ਮੁਕਤ ਹੋਣ ਵਾਲੇ ਡਾਕਟਰਾਂ ਤੇ Medical Specialists ਨੂੰ ਸੇਵਾ ਕਾਲ 'ਚ ਤਿੰਨ ਮਹੀਨੇ ਦੇ

Live Clock Date

Your browser is not supported for the Live Clock Timer, please visit the Support Center for support.
Punjab Chief Minister Capt. Amarinder Singh ਨੇ ਭਗਵਾਨ ਵਾਲਮੀਕ ਤੀਰਥ ਸਥਲ ਲਈ 55 ਕਰੋੜ ਰੁਪਏ ਮਨਜ਼ੂਰ ਕੀਤੇ

ਸੇਵਾ ਮੁਕਤ ਹੋਣ ਵਾਲੇ ਡਾਕਟਰਾਂ ਤੇ Medical Specialists ਨੂੰ ਸੇਵਾ ਕਾਲ ‘ਚ ਤਿੰਨ ਮਹੀਨੇ ਦੇ ਵਾਧੇ/ਮੁੜ ਨੌਕਰੀ ‘ਤੇ ਰੱਖਣ ਨੂੰ ਮੰਜ਼ੂਰੀ

24

AZAD SOCH :-

Chandigarh: – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Chief Minister Capt. Amarinder Singh) ਦੀ ਅਗਵਾਈ ਹੇਠ ਪੰਜਾਬ ਕੈਬਨਿਟ (Punjab Cabinet) ਨੇ ਬੁੱਧਵਾਰ ਨੂੰ ਸੂਬੇ ਵਿੱਚ ਕੋਵਿਡ ਸੰਕਟ ਦੇ ਮੱਦੇਨਜ਼ਰ ਸੇਵਾ ਮੁਕਤ ਹੋ ਰਹੇ ਡਾਕਟਰਾਂ ਅਤੇ ਮੈਡੀਕਲ ਸਪੈਸ਼ਲਿਸਟਾਂ (Medical Specialists) ਨੂੰ 1 ਅਕਤੂਬਰ, 2020 ਤੋਂ 31 ਦਸੰਬਰ ਤੱਕ ਸੇਵਾ ਕਾਲ ਵਿੱਚ 3 ਮਹੀਨੇ ਦੇ ਵਾਧੇ ਅਤੇ ਮੁੜ ਨੌਕਰੀ ‘ਤੇ ਰੱਖਣ ਨੂੰ ਮਨਜ਼ੂਰੀ ਦੇ ਦਿੱਤੀ ਹੈ,ਇਹ ਫੈਸਲਾ ਪੰਜਾਬ ਵਿੱਚ ਕੋਵਿਡ ਮਾਮਲਿਆਂ ਦੀ ਵਧਦੀ ਗਿਣਤੀ ਦੇ ਮੱਦੇਨਜ਼ਰ ਕੀਤਾ ਗਿਆ ਹੈ,ਦੇਸ਼ ਭਰ ਵਿੱਚ 72 ਲੱਖ ਮਾਮਲਿਆਂ ਵਿੱਚੋਂ 1.25 ਲੱਖ ਮਾਮਲੇ ਸੂਬੇ ਵਿੱਚ ਸਾਹਮਣੇ ਆਏ ਹਨ ਅਤੇ ਇਸ ਬਿਮਾਰੀ ਦੀ ਲਪੇਟ ਵਿੱਚ ਆਉਣ ਵਾਲਿਆਂ ਤੋਂਂ ਇਲਾਵਾ ਮੌਤਾਂ ਦੀ ਗਿਣਤੀ ਵੀ ਦਿਨੋ-ਦਿਨ ਵਧਦੀ ਜਾ ਰਹੀ ਹੈ।

ਇਹ ਵੀ ਪੜ੍ਹੋ:- ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵੰਡੇ ਮੁਫ਼ਤ ਸਮਾਰਟਫੋਨ

ਹਾਲਾਂਕਿ ਡਾਕਟਰਾਂ ਅਤੇ ਪੈਰਾ-ਮੈਡੀਕਲ ਅਮਲੇ ਦੀ ਭਰਤੀ ਪ੍ਰਕੀਰਿਆ ਜਾਰੀ ਹੈ ਪਰ ਇਸ ਵਿੱਚ ਅਜਿਹੇ ਕੁਝ ਸਮਾਂ ਲੱਗ ਸਕਦਾ ਹੈ,ਇਸੇ ਦੇ ਚਲਦਿਆਂ ਸੂਬਾ ਸਰਕਾਰ ਨੇ ਮੌਜੂਦਾ ਸਮੇਂ ਨੌਕਰੀ ਕਰ ਰਹੇ ਡਾਕਟਰਾਂ/ਸਪੈਸ਼ਲਿਸਟਾਂ ਦੀਆਂ ਸੇਵਾਵਾਂ ਹਾਲ ਦੀ ਘੜੀ ਜਾਰੀ ਰੱਖਣ ਦਾ ਫੈਸਲਾ ਕੀਤਾ ਹੈ,ਪੰਜਾਬ ਹੈਲਥ ਐਂਡ ਫੈਮਿਲੀ ਵੈਲਫੇਅਰ ਟੈਕਨੀਕਲ (ਗਰੁੱਪ ਸੀ) ਸਰਵਿਸ ਰੂਲਜ਼, 2016 ਨੂੰ ਮਨਜ਼ੂਰੀ ਕੈਬਨਿਟ ਵੱਲੋਂ ਪੰਜਾਬ ਹੈਲਥ ਐਂਡ ਫੈਮਿਲੀ ਵੈਲਫੇਅਰ ਟੈਕਨੀਕਲ (Punjab Health and Family Welfare Technical) (ਗਰੁੱਪ ਸੀ) ਸਰਵਿਸ ਰੂਲਜ਼, 2016 ਵਿੱਚ ਸੋਧ  ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ ਜਿਸ ਤਹਿਤ ਨਿਰਧਾਰਿਤ ਤਰੱਕੀ ਕੋਟਾ ਸਟਾਫ ਨਰਸ ਦੀ ਆਸਾਮੀ ਸਬੰਧੀ 25 ਫੀਸਦੀ ਤੋਂ ਘਟਾ ਕੇ 10 ਫੀਸਦੀ ਕੀਤਾ ਗਿਆ ਹੈ।

ਅਤੇ ਸਟਾਫ ਨਰਸਾਂ ਦੀਆਂ ਪੱਕੀਆਂ ਮਨਜ਼ੂਰਸ਼ੁਦਾ 4216 ਅਸਾਮੀਆਂ ਘਟਾ ਕੇ 3577 ਕਰ ਦਿੱਤੀਆਂ ਗਈਆਂ ਹਨ,ਇਸ ਨਾਲ ਯੋਗ ਉਮੀਦਵਾਰਾਂ ਨੂੰ ਸਟਾਫ ਨਰਸ ਦੀਆਂ ਖਾਲੀ ਅਸਾਮਿਆਂ ਅਤੇ ਖੋਜ ਅਤੇ ਮੈਡੀਕਲ ਸਿੱਖਿਆ ਵਿਭਾਗ ਦੇ ਹਵਾਲੇ ਕੀਤੀਆਂ 639 ਅਸਾਮੀਆਂ ਸਬੰਧੀ ਸਿੱਧੀ ਭਰਤੀ ਹਿੱਤ ਰੋਜ਼ਗਾਰ ਦੇ ਮੌਕੇ ਮਿਲਣਗੇ,ਕੈਬਨਿਟ ਵੱਲੋਂ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੀ ਡਾਇਲਸਿਸ ਟੈਕਨੀਸ਼ੀਅਨ (Dialysis Technician of the Family Welfare Department) ਦੀ ਅਸਾਮੀ ਸਬੰਧੀ ਵੀ ਇਨ੍ਹਾਂ ਨਿਯਮਾਂ ‘ਚ ਸੋਧ ਨੂੰ ਮਨਜੂਰੀ ਦਿੱਤੀ ਗਈ ਅਤੇ ਸਿੱਧੀ ਭਰਤੀ ਲਈ ਨਿਰਧਾਰਿਤ ਮੌਜੂਦਾ ਵਿੱਦਿਅਕ ਯੋਗਤਾ ਤੋਂ ਛੁੱਟ ਉਨ੍ਹਾਂ ਤਕਨੀਕੀ ਤੌਰ ‘ਤੇ ਯੋਗ ਉਮੀਦਵਾਰਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ ਜਿਨ੍ਹਾਂ ਨੇ ਬੀ.ਐਸ. ਸੀ (ਡਾਇਲਸਿਸ ਟੈਕਨੀਸ਼ਅਨ) (B.S. C (Dialysis Technician) ਪਾਸ ਕੀਤੀ ਹੋਈ ਹੈ।

ਇਹ ਵੀ ਪੜ੍ਹੋ:-

ਫਤਿਹਗੜ੍ਹ ਸਾਹਿਬ ਜਿਲ੍ਹੇ ਵਿੱਚ ਹੋਈਆਂ ਬੇਅਦਬੀਆਂ ਮਾਮਲੇ ਵਿੱਚ ਮੁਲਜ਼ਮ ਤਿੰਨ ਦਿਨ੍ਹਾਂ ਦੀ ਪੁਲਿਸ ਰਿਮਾਂਡ ਤੇ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਾ ਨੌਜਵਾਨ ਮੌਕੇ ‘ਤੇ ਫੜਿਆ, ਲੋਕਾਂ ਨੇ ਚਾੜ੍ਹਿਆ ਕੁਟਾਪਾ

ਪੰਜਾਬ ਲਈ ਇਤਿਹਾਸਕ ਦਿਨ, ਫ਼ਾਜ਼ਿਲਕਾ ਅਤੇ ਗੁਰਦਾਸਪੁਰ ਵਿੱਚ ਅਤਿ-ਲੋੜੀਂਦੇ ਪੁਲਾਂ ਦਾ ਉਦਘਾਟਨ ਹੋਇਆ: ਵਿਜੈ ਇੰਦਰ ਸਿੰਗਲਾ

 ਪੰਜਾਬ ਨੂੰ ਸਤੰਬਰ 2020 ਦੌਰਾਨ ਕੁੱਲ 1055.24 ਕਰੋੜ ਦਾ ਜੀ.ਐਸ.ਟੀ. ਮਾਲੀਆ ਹਾਸਲ ਹੋਇਆ,ਇਸ ਸਾਲ 8.23 ਫੀਸਦੀ ਦਾ ਵਾਧਾ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow




Leave a Reply

Your email address will not be published. Required fields are marked *