PATIALA :- ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਨੇ ਅੱਜ ਇਥੇ ਦੱਸਿਆ ਕਿ ਹੁਣ ਤੱਕ ਹੋਈ ਝੋਨੇ ਦੀ ਖਰੀਦ ਦੇ ਬਣਦੇ 2320 ਕਰੋੜ ਰੁਪਏ ਦੀ ਅਦਾਇਗੀ ਕਰ ਦਿੱਤੀ ਗਈ ਹੈ,ਪੰਜਾਬ ਦੀਆਂ ਮੰਡੀਆਂ ਵਿਚ ਅੱਜ ਸ਼ਾਮ ਤੱਕ ਕੁਲ 34 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ,ਜਿਸ ਵਿਚੋਂ 23 ਲੱਖ ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਵੀ ਹੋ ਗਈ ਹੈ,ਉਨ੍ਹਾਂ ਦੱਸਿਆ ਕਿ ਅੱਜ ਪੰਜਾਬ ਰਾਜ ਦੀਆਂ ਮੰਡੀਆਂ ਵਿੱਚ 402587 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਜਿਸ ਵਿੱਚੋਂ ਸਰਕਾਰੀ ਖਰੀਦ ਏਜੰਸੀਆਂ ਨੇ 402179 ਮੀਟ੍ਰਿਕ ਟਨ ਝੋਨਾ ਅਤੇ ਮਿਲਰਜ਼ ਵਲੋਂ 408 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ।
ਇਹ ਵੀ ਪੜ੍ਹੋ:- ਫਤਿਹਗੜ੍ਹ ਸਾਹਿਬ ਜਿਲ੍ਹੇ ਵਿੱਚ ਹੋਈਆਂ ਬੇਅਦਬੀਆਂ ਮਾਮਲੇ ਵਿੱਚ ਮੁਲਜ਼ਮ ਤਿੰਨ ਦਿਨ੍ਹਾਂ ਦੀ ਪੁਲਿਸ ਰਿਮਾਂਡ ਤੇ
ਕੈਬਨਿਟ ਮੰਤਰੀ ਨੇ ਕਿਸਾਨਾਂ ਵਲੋਂ ਕੋਵਿਡ 19 ਦੇ ਮੱਦੇਨਜ਼ਰ ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵੱਲੋਂ ਜਾਰੀ ਕੀਤੇ ਗਏ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ ਨੂੰ ਯਕੀਨੀ ਬਣਾਉਣ ਵਿੱਚ ਕੀਤੇ ਜਾ ਰਹੇ ਭਰਪੂਰ ਸਹਿਯੋਗ ਦੇਣ ਦੀ ਸ਼ਲਾਘਾ ਕੀਤੀ,ਖੁਰਾਕ ਮੰਤਰੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਫ਼ਸਲ ਨੂੰ ਸੁਕਾ ਕੇ ਹੀ ਮੰਡੀਆਂ ਵਿੱਚ ਲੈ ਕੇ ਆਉਣ,ਆਸ਼ੂ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦਾ ਦਾਣਾ ਦਾਣਾ ਖਰੀਦਣ ਲਈ ਵਚਨਬੱਧ ਹੈ।
ਇਹ ਵੀ ਪੜ੍ਹੋ:-
ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵੰਡੇ ਮੁਫ਼ਤ ਸਮਾਰਟਫੋਨ
ਪੰਜਾਬ ਨੂੰ ਸਤੰਬਰ 2020 ਦੌਰਾਨ ਕੁੱਲ 1055.24 ਕਰੋੜ ਦਾ ਜੀ.ਐਸ.ਟੀ. ਮਾਲੀਆ ਹਾਸਲ ਹੋਇਆ,ਇਸ ਸਾਲ 8.23 ਫੀਸਦੀ ਦਾ ਵਾਧਾ
AZAD SOCH :- E-PAPER
ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow