ਕਿਸਾਨ ਜਥੇਬੰਦੀਆਂ ਨੇ ਕੀਤਾ ਵੱਡਾ ਐਲਾਨ ਪੰਜਾਬ ਵਿੱਚ ਸੰਘਰਸ਼ ਲਗਾਤਾਰ ਜਾਰੀ ਰੱਖਣ ਦਾ ਕਿਸਾਨ ਜਥੇਬੰਦੀਆਂ ਨੇ ਕੀਤਾ ਵੱਡਾ ਐਲਾਨ ਪੰਜਾਬ ਵਿੱਚ ਸੰਘਰਸ਼ ਲਗਾਤਾਰ ਜਾਰੀ ਰੱਖਣ ਦਾ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਕਿਸਾਨ ਜਥੇਬੰਦੀਆਂ ਨੇ ਕੀਤਾ ਵੱਡਾ ਐਲਾਨ ਪੰਜਾਬ ਵਿੱਚ ਸੰਘਰਸ਼ ਲਗਾਤਾਰ ਜਾਰੀ ਰੱਖਣ ਦਾ ਫੈਸਲਾ

ਕਿਸਾਨ ਜਥੇਬੰਦੀਆਂ ਨੇ ਕੀਤਾ ਵੱਡਾ ਐਲਾਨ ਪੰਜਾਬ ਵਿੱਚ ਸੰਘਰਸ਼ ਲਗਾਤਾਰ ਜਾਰੀ ਰੱਖਣ ਦਾ ਫੈਸਲਾ

10

AZAD SOCH :-

PATIALA :- ਅੱਜ ਵੀਰਵਾਰ ਨੂੰ ਕਿਸਾਨ ਜਥੇਬੰਦੀਆਂ ਨੇ ਚੰਡੀਗੜ੍ਹ ਕਿਸਾਨ ਭਵਨ ‘ਚ ਬੈਠਕ ਕੀਤੀ,ਇਸ ਦੌਰਾਨ ਕਿਸਾਨ ਆਗੂਆਂ ਨੇ ਰੇਲ ਰੋਕੋ ਅੰਦੋਲਨ ਜਾਰੀ ਰੱਖਣ ਦਾ ਫ਼ੈਸਲਾ ਲਿਆ,ਨਾਲ ਹੀ ਕਿਹਾ ਕਿ ਹੁਣ ਕੇਂਦਰ ਨਾਲ ਗੱਲਬਾਤ ਨਹੀਂ ਹੋਵੇਗੀ,ਬਲਕਿ ਦਿੱਲੀ ਘਿਰਾਓ ਕੀਤਾ ਜਾਵੇਗਾ,ਬੀਤੇ ਦਿਨ ਦਿੱਲੀ ‘ਚ ਕੇਂਦਰ ਨਾਲ ਕਿਸਾਨਾਂ ਦੀ ਮੀਟਿੰਗ ਬੇਸਿੱਟਾ ਰਹੀ ਸੀ ਤੇ ਕਿਸਾਨ ਕੇਂਦਰ ਦੇ ਵਤੀਰੇ ਤੋਂ ਵੀ ਨਾ ਖੁਸ਼ ਹਨ,ਕਿਸਾਨਾਂ ਯੂਨੀਅਨਾਂ ਨੇ ਕਿਹਾ,ਕੇਂਦਰ ਸਰਕਾਰ ਨੇ ਦਿੱਲੀ ਬੁੱਲਾ ਕੇ ਕਿਸਾਨ ਵਫ਼ਦ ਦਾ ਅਪਮਾਨ ਕੀਤਾ ਹੈ,ਕਿਸਾਨਾਂ ਨੇ ਐਲਾਨ ਕੀਤਾ ਹੈ ਕਿ 17 ਅਕਤੂਬਰ ਨੂੰ ਪੂਰੇ ਪੰਜਾਬ ‘ਚ ਮਾਰਚ ਕੱਢੇ ਜਾਣਗੇ ਅਤੇ ਪ੍ਰਧਾਨ ਮੰਤਰੀ ਮੋਦੀ ਦੇ ਪੁਤਲੇ ਵੀ ਫੂਕੇ ਜਾਣਗੇ।

ਇਹ ਵੀ ਪੜ੍ਹੋ:-  ਸੇਵਾ ਮੁਕਤ ਹੋਣ ਵਾਲੇ ਡਾਕਟਰਾਂ ਤੇ Medical Specialists ਨੂੰ ਸੇਵਾ ਕਾਲ ‘ਚ ਤਿੰਨ ਮਹੀਨੇ ਦੇ ਵਾਧੇ/ਮੁੜ ਨੌਕਰੀ ‘ਤੇ ਰੱਖਣ ਨੂੰ ਮੰਜ਼ੂਰੀ

ਕਿਸਾਨਾਂ ਨੇ ਮੀਟਿੰਗ ‘ਚ ਇੱਕ ਅਹਿਮ ਫੈਸਲਾ ਵੀ ਕੀਤਾ ਹੈ ਕਿ ਉਹ ਹੁਣ ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਲਈ ਦਿੱਲੀ ਨਹੀਂ ਜਾਣਗੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪਧਾਨ ਤੋਂ ਉਪਰਲੇ ਲੀਡਰਾਂ ਸਮੇਤ ਭਾਜਪਾ ਵੱਲੋਂ ਰਾਜ ਵਿੱਚ ਭੇਜੀ ਜਾਂਦੀ ਕੇਂਦਰੀ ਟੀਮ ਦੇ ਪ੍ਰੋਗਰਾਮਾਂ ਦਾ ਥਾਂ-ਥਾਂ ‘ਤੇ ਵਿਰੋਧ ਕੀਤਾ ਜਾਵੇਗਾ,ਮੀਟਿੰਗ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ, ਡਾ.ਦਰਸ਼ਨ ਪਾਲ, ਰਲਦੂ ਸਿੰਘ ਮਾਨਸਾ ਤੇ ਕੁਲਵੰਤ ਸਿੰਘ ਨੇ ਕਿਹਾ ਕਿ ਹੁਣ ਦਿੱਲੀ ਨਾਲ ਗੱਲਬਾਤ ਨਹੀਂ ਹੋਵੇਗੀ, ਬਲਕਿ ਦਿੱਲੀ ਦਾ ਘਿਰਾਓ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਜਲਦ ਹੀ ਦੇਸ਼ ਦੇ ਸਾਰੇ ਕਿਸਾਨ ਸੰਗਠਨਾਂ ਦੀ ਬੈਠਕ ਬੁਲਾਈ ਗਈ ਹੈ, ਜਿਸ ‘ਚ 26 ਤੇ 27 ਨਵੰਬਰ ਨੂੰ ਦਿੱਲ਼ੀ ਨੂੰ ਘੇਰਣ ਦਾ ਫ਼ੈਸਲਾ ਕੀਤਾ ਜਾਵੇਗਾ,ਕਿਸਾਨਾਂ ਦੀ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਨੂੰ ਦਿੱਲੀ ਦੇ ਅਸੈਂਬਲੀ ਵਿੱਚ ਕਿਸਾਨਾਂ ਦੇ ਹਿੱਤ ਵਿੱਚ ਇੱਕ ਮਤਾ ਪਾਸ ਕਰਨਾ ਚਾਹੀਦਾ ਹੈ,ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਦੇ ਕਿਸਾਨਾਂ ਦੀ ਲਹਿਰ ਦੇਸ਼ ਦੀ ਲਹਿਰ ਬਣ ਜਾਵੇਗੀ,ਪ੍ਰਧਾਨ ਮੰਤਰੀ ਹੋਣ ਜਾਂ ਫਿਰ ਕੋਈ ਰਾਜਪਾਲ’ਕਿਸਾਨ ਯੂਨੀਅਨਾਂ ਦੇ ਆਗੂਆਂ ਨੇ ਕਿਹਾ ਕਿ, ਕਿਸਾਨ ਅੰਦੋਲਨ ਨੂੰ ਪਟੜੀ ਤੋਂ ਉਤਾਰਨ ਲਈ ਸਿਆਸੀ ਸਾਜ਼ਿਸ਼ਾਂ ਹੋ ਰਹੀਆਂ ਹਨ,BJP ਨੇਤਾਵਾਂ ਦੇ ਘਰ ਦੇ ਬਾਹਰ ਅਣਮਿੱਥੇ ਸਮੇਂ ਲਈ ਧਰਨੇ ਲਾਏ ਜਾਣਗੇ,ਪੰਜਾਬ ‘ਚ ਆਉਣ ਵਾਲੇ ਨੲਸ਼ ਦੇ ਹਰ ਵੱਡੇ ਨੇਤਾ ਦਾ ਪ੍ਰੋਗਰਾਮ ਦੌਰਾਨ ਵਿਰੋਧ ਵੀ ਕੀਤਾ ਜਾਵੇਗਾ।

ਇਹ ਵੀ ਪੜ੍ਹੋ:-

ਪੰਜਾਬ ਵਿੱਚ ਸਰਕਾਰੀ ਨੌਕਰੀਆਂ ‘ਚ 33 ਫ਼ੀਸਦ ਮਹਿਲਾ ਰਿਜ਼ਰਵੇਸ਼ਨ ਨੂੰ ਮਿਲੀ ਮਨਜ਼ੂਰੀ

ਪੰਜਾਬ ਨੂੰ ਸਤੰਬਰ 2020 ਦੌਰਾਨ ਕੁੱਲ 1055.24 ਕਰੋੜ ਦਾ ਜੀ.ਐਸ.ਟੀ. ਮਾਲੀਆ ਹਾਸਲ ਹੋਇਆ,ਇਸ ਸਾਲ 8.23 ਫੀਸਦੀ ਦਾ ਵਾਧਾ

ਪੰਜਾਬ ਵਿਚ ਸਕੂਲ ਮੁੜ ਖੋਲ੍ਹੱਣ ਦੀ ਤਾਰੀਕ ਦਾ ਫੈਸਲਾ ਸਿਹਤ ਵਿਭਾਗ ਪੰਜਾਬ ਤੋਂ ਹਦਾਇਤਾਂ ਦੀ ਪ੍ਰਵਾਨਗੀ ਮਿਲਣ ਤੋਂ ਬਾਅਦ,ਵਿਜੇ ਇੰਦਰ ਸਿੰਗਲਾ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow





Leave a Reply

Your email address will not be published. Required fields are marked *