ਪੰਜਾਬ ਦੇ 9 ਪ੍ਰਾਈਵੇਟ ਸਕੂਲਾਂ ਦੇ ਐਨ.ਓ.ਸੀ. ਰੱਦ AZAD SOCH ਪੰਜਾਬ ਦੇ 9 ਪ੍ਰਾਈਵੇਟ ਸਕੂਲਾਂ ਦੇ ਐਨ.ਓ.ਸੀ. ਰੱਦ AZAD SOCH
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਪੰਜਾਬ ਦੇ 9 ਪ੍ਰਾਈਵੇਟ ਸਕੂਲਾਂ ਦੇ ਐਨ.ਓ.ਸੀ. ਰੱਦ

ਪੰਜਾਬ ਦੇ 9 ਪ੍ਰਾਈਵੇਟ ਸਕੂਲਾਂ ਦੇ ਐਨ.ਓ.ਸੀ. ਰੱਦ

21

AZAD SOCH :-

PATIALA :- ਕੋਵਿਡ-19 ਮਹਾਂਮਾਰੀ ਦੌਰਾਨ ਸੂਬਾ ਸਰਕਾਰ ਵੱਲੋਂ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਨ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸਕੂਲ ਸਿੱਖਿਆ ਮੰਤਰੀ ਪੰਜਾਬ  ਵਿਜੈ ਇੰਦਰ ਸਿੰਗਲਾ ਨੇ ਸੂਬੇ ਦੇ ਵੱਖ-ਵੱਖ ਜ਼ਿਲਿਆਂ ਵਿੱਚ ਸਥਿਤ 9 ਸਕੂਲਾਂ ਨੂੰ ਜਾਰੀ ਕੀਤੇ ਗਏ ‘ਕੋਈ ਇਤਰਾਜ਼ ਨਹੀਂ‘ਸਰਟੀਫਿਕੇਟ (ਐਨ.ਓ.ਸੀ.) ਰੱਦ ਕਰ ਦਿੱਤੇ ਹਨ,ਵਧੇਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਸਿੰਗਲਾ ਨੇ ਦੱਸਿਆ ਕਿ ਸਕੂਲਾਂ ਵੱਲੋਂ ਕੀਤੀਆਂ ਜਾ ਰਹੀਆਂ ਮਨਮਾਨੀਆਂ ਦੇ ਮਾਮਲਿਆਂ ਵਿੱਚ ਮਿਲੀਆਂ ਸ਼ਿਕਾਇਤਾਂ ਨੂੰ ਉਨਾਂ ਵੱਲੋਂ ਨਿੱਜੀ ਤੌਰ ‘ਤੇ ਵਾਚਿਆ ਜਾ ਰਿਹਾ ਹੈ ਅਤੇ 9 ਸਕੂਲਾਂ ਦੇ ਮਾਮਲਿਆਂ ਦੀ ਸਮੀਖਿਆ ਤੋਂ ਬਾਅਦ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਉਤੇ ਇਨਾਂ ਦੇ ਐਨ.ਓ.ਸੀਜ਼. ਰੱਦ ਕਰਨ ਦਾ ਫੈਸਲਾ ਕੀਤਾ ਗਿਆ।

ਇਹ ਵੀ ਪੜ੍ਹੋ:-  Ludhiana : ਦੁੱਗਰੀ ਰੋਡ ਸਥਿਤ ਮੁਥੂਟ ਫਾਈਨੈਂਸ ‘ਚ ਲੁੱਟ ਦੀ ਕੋਸ਼ਿਸ਼ ਤਿੰਨ ਮੁਲਜ਼ਮ ਆਏ ਅੜਿੱਕੇ ਘਟਨਾ ਨੂੰ ਅੰਜਾਮ ਛੇ ਹਥਿਆਰਬੰਦ ਲੁਟੇਰਿਆਂ ਵੱਲੋਂ ਦਿੱਤਾ

ਜ਼ਿਕਰਯੋਗ ਹੈ ਕਿ ਸਕੂਲ ਸਿੱਖਿਆ ਮੰਤਰੀ ਨੇ ਪ੍ਰਾਈਵੇਟ ਸਕੂਲ ਪ੍ਰਬੰਧਕਾਂ ਦੀਆਂ ਵਧੀਕੀਆਂ ਵਿਰੁੱਧ ਅਜਿਹੀਆਂ ਸ਼ਿਕਾਇਤਾਂ ਦੇਣ ਲਈ ਆਪਣੀ ਨਿੱਜੀ ਈ-ਮੇਲ ਆਈ.ਡੀ.  0. ਜਾਰੀ ਕੀਤੀ ਹੋਈ ਹੈ,ਸਿੰਗਲਾ ਨੇ ਦੱਸਿਆ ਕਿ ਕੋਵਿਡ-19 ਮਹਾਂਮਾਰੀ ਦੌਰਾਨ ਜ਼ਿਆਦਾਤਰ ਸ਼ਿਕਾਇਤਾਂ ਮੁਲਾਜ਼ਮਾਂ ਨੂੰ ਤਨਖ਼ਾਹ ਨਾ ਦੇਣ ਜਾਂ ਘੱਟ ਤਨਖ਼ਾਹ ਦੇਣ ਦੀਆਂ ਹੀ ਪ੍ਰਾਪਤ ਹੋ ਰਹੀਆਂ ਹਨ, ਸ਼ਿਕਾਇਤਾਂ ਮਿਲਣ ਮਗਰੋਂ ਸਕੂਲ ਸਿੱਖਿਆ ਵਿਭਾਗ ਨੇ ਸਬੰਧਤ ਸਕੂਲਾਂ ਦੇ ਪ੍ਰਬੰਧਕਾਂ ਨੂੰ ਨੋਟਿਸ ਜਾਰੀ ਕੀਤੇ ਅਤੇ ਜਵਾਬ ਤਸੱਲੀਬਖ਼ਸ਼ ਨਾ ਪਾਏ ਜਾਣ ਉਤੇ ਇਨਾਂ ਸਕੂਲਾਂ ਦੇ ‘ਕੋਈ ਇਤਰਾਜ਼ ਨਹੀਂ‘ ਸਰਟੀਫਿਕੇਟ ਰੱਦ ਕਰ ਦਿੱਤੇ ਗਏ।

ਉਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸੇ ਵੀ ਸਕੂਲ ਦੀ ਮੈਨੇਜਮੈਂਟ ਨੂੰ ਮੁਲਾਜ਼ਮਾਂ ਦਾ ਸ਼ੋਸ਼ਣ ਕਰਨ ਜਾਂ ਹੋਰ ਹਦਾਇਤਾਂ ਦੀ ਉਲੰਘਣਾ ਨਹੀਂ ਕਰਨ ਦੇਵੇਗੀ,ਕੈਬਨਿਟ ਮੰਤਰੀ ਨੇ ਦੱਸਿਆ ਕਿ ਜਿਨਾਂ ਸਕੂਲਾਂ ਦੇ ਐਨ.ਓ.ਸੀਜ਼. ਰੱਦ ਕੀਤੇ ਗਏ ਹਨ, ਉਨਾਂ ਵਿੱਚ ਦੋ ਸਕੂਲ ਅੰਮਿ੍ਰਤਸਰ ਅਤੇ ਤਿੰਨ ਲੁਧਿਆਣਾ ਜ਼ਿਲੇ ਨਾਲ ਸਬੰਧਤ ਹਨ, ਜਦੋਂ ਕਿ ਇਕ ਇਕ ਸਕੂਲ ਫ਼ਤਹਿਗੜ ਸਾਹਿਬ, ਹੁਸ਼ਿਆਰਪੁਰ, ਬਠਿੰਡਾ ਤੇ ਜਲੰਧਰ ਜ਼ਿਲਿਆਂ ਨਾਲ ਸਬੰਧਤ ਹੈ।

ਇਨਾਂ ਵਿੱਚ ਅੰਮਿ੍ਰਤਸਰ ਦੇ ਦਿੱਲੀ ਪਬਲਿਕ ਸਕੂਲ ਤੇ ਦਵਿੰਦਰਾ ਇੰਟਰਨੈਸ਼ਨਲ ਸਕੂਲ ਸ਼ਾਮਲ ਹਨ, ਜਦੋਂ ਕਿ ਲੁਧਿਆਣਾ ਜ਼ਿਲੇ ਦੇ ਗੁਰੂ ਨਾਨਕ ਪਬਲਿਕ ਸਕੂਲ ਸਰਾਭਾ ਨਗਰ, ਡੀ.ਏ.ਵੀ. ਪਬਲਿਕ ਸਕੂਲ ਭਾਈ ਰਣਧੀਰ ਸਿੰਘ ਨਗਰ ਅਤੇ ਅੰਮਿ੍ਰਤ ਇੰਡੋ-ਕੈਨੇਡੀਅਨ ਅਕੈਡਮੀ ਲਾਡੀਆਂ ਖੁਰਦ ਸ਼ਾਮਲ ਹਨ,ਫ਼ਤਹਿਗੜ ਸਾਹਿਬ ਦੇ ਬਾਲਕ ਯਸ਼ੂ ਕਾਨਵੈਂਟ ਸਕੂਲ ਪਿੰਡ ਫਾਟਕ ਮਾਜਰਾ, ਹੁਸ਼ਿਆਰਪੁਰ ਦਾ ਰਿਆਤ ਬਾਹਰਾ ਇੰਟਰਨੈਸ਼ਨਲ ਸਕੂਲ, ਜਲੰਧਰ ਦਾ ਇੰਡੋ-ਸਵਿੱਸ ਇੰਟਰਨੈਸ਼ਨਲ ਕਾਨਵੈਂਟ ਸਕੂਲ ਅਤੇ ਬਠਿੰਡਾ ਦਾ ਵਿਬਗਿਓਰ ਸਕੂਲ ਰਾਮਗੜ ਭੂੰਦੜ ਰੋਡ ਦੇ ਵੀ ਐਨ.ਓ.ਸੀਜ਼. ਰੱਦ ਕੀਤੇ ਗਏ ਹਨ।

ਇਹ ਵੀ ਪੜ੍ਹੋ:-  

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੇਂਦਰ ਸਰਕਾਰ ‘ਤੇ ਕਿਸਾਨਾਂ ਪ੍ਰਤੀ ਹੰਕਾਰੀ ਤੇ ਬੇਰਹਿਮ ਰਵੱਈਏ ਕਾਰਨ ਪੰਜਾਬ ਦੇ ਬਿਜਲੀ ਸੰਕਟ ਨੂੰ ਸੁਲਝਾਉਣ ‘ਚ ਨਾਕਾਮ ਰਹਿਣ ਦਾ ਦੋਸ਼

ਸਰਕਾਰ ਨੇ ਚੀਨੀ Air Conditioner ਦੇ ਆਯਾਤ ਉੱਤੇ ਲਗਾਈ ਪਾਬੰਦੀ

Bollywood Singer Neha Kakkar का थ्रोबैक वीडियो हो रहा है वायरल

Central Government ਦਾ S.C. ਵਜ਼ੀਫਾ ਸਕੀਮ ਵਾਪਸ ਲੈਣ ਦਾ ਫੈਸਲਾ ਪਿਛਾਂਹ ਖਿੱਚੂ – ਕੈਪਟਨ ਅਮਰਿੰਦਰ ਸਿੰਘ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow




Leave a Reply

Your email address will not be published. Required fields are marked *