ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰੱਖਣਗੇ ਪਟਿਆਲਾ ਦੇ ਅਤਿ ਆਧੁਨਿਕ ਬੱਸ ਸਟੈਂਡ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰੱਖਣਗੇ ਪਟਿਆਲਾ ਦੇ ਅਤਿ ਆਧੁਨਿਕ ਬੱਸ ਸਟੈਂਡ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰੱਖਣਗੇ ਪਟਿਆਲਾ ਦੇ ਅਤਿ ਆਧੁਨਿਕ ਬੱਸ ਸਟੈਂਡ ਦਾ ਨੀਂਹ ਪੱਥਰ-ਕੇ.ਕੇ. ਸ਼ਰਮਾ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰੱਖਣਗੇ ਪਟਿਆਲਾ ਦੇ ਅਤਿ ਆਧੁਨਿਕ ਬੱਸ ਸਟੈਂਡ ਦਾ ਨੀਂਹ ਪੱਥਰ-ਕੇ.ਕੇ. ਸ਼ਰਮਾ

22

AZAD SOCH :-

– ਨਿਗਰਾਨ ਅਮਲੇ ਦੀ ਭਰਤੀ ਲਈ ਇਸ਼ਤਿਹਾਰ ਜਲਦ ਹੋਵੇਗਾ ਜਾਰੀ-ਚੇਅਰਮੈਨ ਸ਼ਰਮਾ

PATIALA :- ਪੀ.ਆਰ.ਟੀ.ਸੀ. ਦੇ ਚੇਅਰਮੈਨ  ਕੇ.ਕੇ. ਸ਼ਰਮਾ ਨੇ ਕਿਹਾ ਹੈ ਕਿ ਪੀ.ਆਰ.ਟੀ.ਸੀ. ਵੱਲੋਂ ਪਟਿਆਲਾ ਵਿਖੇ ਕਰੀਬ 60 ਕਰੋੜ ਰੁਪਏ ਦੀ ਲਾਗਤ ਨਾਲ ਨਵੇਂ ਉਸਾਰੇ ਜਾਣ ਵਾਲੇ ਅਤਿ ਆਧੁਨਿਕ ਬੱਸ ਅੱਡੇ ਦੀ ਉਸਾਰੀ ਬਹੁਤ ਜਲਦ ਸ਼ੁਰੂ ਕਰਵਾਈ ਜਾ ਰਹੀ ਹੈ ਅਤੇ ਇਸ ਦਾ ਨੀਂਹ ਪੱਥਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਲਦੀ ਹੀ ਰੱਖਿਆ ਜਾ ਰਿਹਾ ਹੈ,ਸ਼ਰਮਾ ਪੀ.ਆਰ.ਟੀ.ਸੀ. ਦੇ ਬੋਰਡ ਆਫ ਡਾਇਰੈਕਟਰਜ਼ ਦੀ ਪੰਜਾਬ ਭਵਨ ਚੰਡੀਗੜ੍ਹ ਵਿਖੇ ਹੋਈ 238 ਵੀਂ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।

ਮੀਟਿੰਗ ਦੀ ਕਾਰਵਾਈ ਬਾਰੇ ਪਟਿਆਲਾ ਵਿਖੇ ਜਾਣਕਾਰੀ ਦਿੰਦਿਆਂ ਚੇਅਰਮੈਨ  ਸ਼ਰਮਾ ਨੇ ਦੱਸਿਆ ਕਿ ਪੀ.ਆਰ.ਟੀ.ਸੀ ਦੇ ਨਵੇਂ ਆਧੁਨਿਕ ਬੱਸ ਸਟੈਂਡ ਦੀ ਉਸਾਰੀ ਲਈ ਜਲਦ ਹੀ ਟੈਂਡਰ ਪ੍ਰਕਿਰਿਆ ਨੂੰ ਅੰਤਰਿਮ ਰੂਪ ਦੇਣ ਦੇ ਨਿਰਦੇਸ਼ ਦਿੱਤੇ ਗਏ ਹਨ,ਸ਼ਰਮਾ ਨੇ ਕਿਹਾ ਕਿ ਅਦਾਰੇ ਵਿੱਚ ਨਿਗਰਾਨ ਅਮਲੇ ਦੀ ਕਮੀ ਨੂੰ ਵੇਖਦਿਆਂ ਸਬਧੰਤ ਰੂਲਾ/ਨਿਯਮਾਂ ਵਿੱਚ ਸੋਧ ਕਰਨ ਉਪਰੰਤ ਅਤੇ ਸਰਕਾਰ ਦੀ ਪ੍ਰਵਾਨਗੀ ਲੈਣ ਉਪਰੰਤ ਭਰਤੀ ਲਈ ਅਖ਼ਬਾਰ ਵਿੱਚ ਇਸ਼ਤਿਹਾਰ ਦੇਣ ਦੀ ਪ੍ਰਵਾਨਗੀ ਦਿੱਤੀ ਗਈ।

ਇਹ ਵੀ ਪੜ੍ਹੋ:-   ਪੰਜਾਬ ‘ਚ ਸਿਨੇਮਾ ਹਾਲ, ਮਲਟੀਪਲੈਕਸਸ ਅਤੇ ਮਨੋਰੰਜਕ ਪਾਰਕ ਨਹੀਂ ਖੋਲ੍ਹੇ ਜਾਣਗੇ,ਕੈਪਟਨ ਸਰਕਾਰ ਦਾ ਫੈਸਲਾ

ਇਸੇ ਤਰ੍ਹਾਂ ਪੀ.ਆਰ.ਟੀ.ਸੀ. ਨੇ ਅੱਜ ਆਪਣੀਆਂ ਸਾਰੀਆਂ ਸਾਧਾਰਨ ਬੱਸਾਂ  ਦਿੱਲੀ, ਜੈਪੁਰ, ਅਜਮੇਰ, ਮਨਾਲੀ, ਸ਼ਿਮਲਾ, ਹਰਿਦੁਆਰ ਆਦਿ ਰੂਟਾ ‘ਤੇ ਚੱਲਾ ਦਿੱਤੀਆ ਹਨ,ਉਨ੍ਹਾਂ ਦੱਸਿਆ ਕਿ ਬੋਰਡ ਨੇ ਆਸ ਕੀਤੀ ਕਿ ਆਉਣ ਵਾਲੇ ਸਮੇਂ ਵਿੱਚ ਇਸ ਨਾਲ ਪੀ.ਆਰ.ਟੀ.ਸੀ ਦੀ ਵਿੱਤੀ ਹਾਲਤ ਵਿੱਚ ਸੁਧਾਰ ਹੋਵੇਗਾ,ਇਸ ਮੀਟਿੰਗ ਦੌਰਾਨ ਕੋਵਿਡ-19 ਦੌਰਾਨ ਆਪਣੀ ਡਿਊਟੀ ਤਨਦੇਹੀ ਨਾਲ ਕਰਨ ਵਾਲੇ ਪੀ.ਆਰ.ਟੀ.ਸੀ. ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਨਿਭਾਈਆਂ ਗਈਆਂ ਸੇਵਾਵਾਂ ਦੀ ਸ਼ਲਾਘਾ ਵੀ ਕੀਤੀ ਗਈ,ਇਸ ਦੇ ਨਾਲ ਹੀ ਪਿਛਲੇ ਇੱਕ ਸਾਲ ਦਾ ਵਿੱਤੀ ਲੇਖਾ-ਜੋਖਾ ਅਤੇ ਆਉਣ ਵਾਲੇ ਸਮੇਂ ਲਈ ਬਜਟ ਆਦਿ ਏਜੰਡਿਆਂ ਨੂੰ ਵਿਚਾਰਿਆ ਗਿਆ, ਮੀਟਿੰਗ ਦੌਰਾਨ ਬੋਰਡ ਆਫ਼ ਡਾਇਰੈਕਟਰਜ਼ ਦੇ ਮੈਂਬਰ ਅਤੇ ਅਧਿਕਾਰੀ ਹਾਜ਼ਰ ਸਨ।

ਇਹ ਵੀ ਪੜ੍ਹੋ:-  

ਸੇਵਾ ਮੁਕਤ ਹੋਣ ਵਾਲੇ ਡਾਕਟਰਾਂ ਤੇ Medical Specialists ਨੂੰ ਸੇਵਾ ਕਾਲ ‘ਚ ਤਿੰਨ ਮਹੀਨੇ ਦੇ ਵਾਧੇ/ਮੁੜ ਨੌਕਰੀ ‘ਤੇ ਰੱਖਣ ਨੂੰ ਮੰਜ਼ੂਰੀ

ਪੰਜਾਬ ਵਿਚ ਸਕੂਲ ਮੁੜ ਖੋਲ੍ਹੱਣ ਦੀ ਤਾਰੀਕ ਦਾ ਫੈਸਲਾ ਸਿਹਤ ਵਿਭਾਗ ਪੰਜਾਬ ਤੋਂ ਹਦਾਇਤਾਂ ਦੀ ਪ੍ਰਵਾਨਗੀ ਮਿਲਣ ਤੋਂ ਬਾਅਦ,ਵਿਜੇ ਇੰਦਰ ਸਿੰਗਲਾ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਓ.ਪੀ.ਡੀ. ਸੇਵਾਵਾਂ ਤੇ ਚੋਣਵੀਆਂ ਸਰਜਰੀਆਂ ਬਹਾਲ ਕਰਨ ਦੇ ਆਦੇਸ਼, ਸਰਕਾਰੀ ਸਕੂਲ ਵੀ ਸੋਮਵਾਰ ਤੋਂ ਖੁੱਲ੍ਹਣਗੇ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow




Leave a Reply

Your email address will not be published. Required fields are marked *