SIT ਕਰੇਗੀ ਕਾਮਰੇਡ ਬਲਵਿੰਦਰ ਸਿੰਘ ਦੇ ਕਤਲ ਦੀ ਜਾਂਚ AZAD SOCH SIT ਕਰੇਗੀ ਕਾਮਰੇਡ ਬਲਵਿੰਦਰ ਸਿੰਘ ਦੇ ਕਤਲ ਦੀ ਜਾਂਚ AZAD SOCH
BREAKING NEWS
Search

Live Clock Date

Your browser is not supported for the Live Clock Timer, please visit the Support Center for support.
SIT ਕਰੇਗੀ ਕਾਮਰੇਡ ਬਲਵਿੰਦਰ ਸਿੰਘ ਦੇ ਕਤਲ ਦੀ ਜਾਂਚ

SIT ਕਰੇਗੀ ਕਾਮਰੇਡ ਬਲਵਿੰਦਰ ਸਿੰਘ ਦੇ ਕਤਲ ਦੀ ਜਾਂਚ

19

AZAD SOCH :-

PATIALA :- ਬਲਵਿੰਦਰ ਸਿੰਘ ਦੀ ਮੌਤ ਉਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਡੀ.ਜੀ.ਪੀ. ਦਿਨਕਰ ਗੁਪਤਾ ਨੂੰ ਜਾਂਚ ਵਿੱਚ ਤੇਜੀ ਲਿਆਉਣ ਦੇ ਹੁਕਮ ਦਿੱਤੇ ਹਨ ਤਾਂ ਕਿ ਦੋਸ਼ੀਆਂ ਦੀ ਸ਼ਨਾਖਤ ਕਰਕੇ ਉਹਨਾਂ ਖਿਲਾਫ ਕਾਨੂੰਨੀ ਕਾਰਵਾਈ ਨੂੰ ਯਕੀਨੀ ਬਣਾਇਆ ਜਾ ਸਕੇ,ਘਟਨਾ ਦਾ ਗੰਭੀਰ ਨੋਟਿਸ ਲੈਂਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਐਸ.ਆਈ.ਟੀ. (SIT)ਵੱਲੋਂ ਕੀਤੀ ਜਾਣ ਵਾਲੀ ਜਾਂਚ ਵਿੱਚ ਸਾਰੀਆਂ ਸੰਭਾਵਨਾਵਾਂ ਤਲਾਸ਼ੀਆਂ ਜਾਣਗੀਆਂ।ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੌਰਯਾ ਚੱਕਰ ਅਵਾਰਡੀ ਕਾਮਰੇਡ ਬਲਵਿੰਦਰ ਸਿੰਘ ਦੇ ਕਤਲ ਮਾਮਲੇ ‘ਚ ਸ਼ੁੱਕਰਵਾਰ ਨੂੰ ਜਾਂਚ ਲਈ ਡੀਆਈਜੀ ਫਿਰੋਜ਼ਪੁਰ ਦੀ ਅਗਵਾਈ ਹੇਠ ਵਿਸ਼ੇਸ਼ ਜਾਂਚ ਟੀਮ (SIT)ਦਾ ਗਠਨ ਕੀਤਾ ਹੈ।

ਇਹ ਵੀ ਪੜ੍ਹੋ:-  Ludhiana : ਦੁੱਗਰੀ ਰੋਡ ਸਥਿਤ ਮੁਥੂਟ ਫਾਈਨੈਂਸ ‘ਚ ਲੁੱਟ ਦੀ ਕੋਸ਼ਿਸ਼ ਤਿੰਨ ਮੁਲਜ਼ਮ ਆਏ ਅੜਿੱਕੇ ਘਟਨਾ ਨੂੰ ਅੰਜਾਮ ਛੇ ਹਥਿਆਰਬੰਦ ਲੁਟੇਰਿਆਂ ਵੱਲੋਂ ਦਿੱਤਾ

ਡੀ.ਜੀ.ਪੀ. ਨੇ ਦੱਸਿਆ ਕਿ ਬਲਵਿੰਦਰ ਨੂੰ ਉਸ ਦੇ ਭਿੱਖੀਵਿੰਡ ਵਿੱਚ ਸਥਿਤ ਘਰ ਵਿੱਚ ਅੱਜ ਸਵੇਰੇ 7 ਵਜੇ ਦੇ ਕਰੀਬ ਅਣਪਛਾਤੇ ਹਮਲਾਵਰਾਂ ਨੇ ਹਲਾਕ ਕਰ ਦਿੱਤਾ,ਉਹਨਾਂ ਦੱਸਿਆ ਕਿ ਉਸ ਦੀ ਮੌਕੇ ਉਤੇ ਹੀ ਮੌਤ ਹੋ ਗਈ,ਇਸ ਇਲਾਕੇ ਦੀ ਸੀ.ਸੀ.ਟੀ.ਵੀ. ਫੁਟੇਜ ਦਿਖਾਇਆ ਗਿਆ ਹੈ ਕਿ ਦੋ ਅਣਪਛਾਤੇ ਹਮਲਾਵਰ ਸਵੇਰੇ ਮਿਰਤਕ ਦੇ ਘਰ ਪਹੁੰਚੇ ਅਤੇ ਇਹਨਾਂ ਵਿੱਚੋਂ ਇਕ ਨੇ ਘਰ ਦੇ ਅਹਾਤੇ ਵਿੱਚ ਦਾਖਲ ਹੋ ਕੇ ਨੇੜਿਓਂ ਗੋਲੀ ਚਲਾਈ,ਡੀ.ਜੀ.ਪੀ. ਨੇ ਦੱਸਿਆ ਕਿ ਵਾਹਨ ਦੇ ਵੇਰਵਿਆਂ ਅਤੇ ਇਸ ਦੇ ਰਜਿਸਟ੍ਰੇਸ਼ਨ ਨੰਬਰ ਦੀ ਜਾਂਚ ਕੀਤੀ ਜਾ ਰਹੀ ਹੈ।

ਐਫ.ਆਈ.ਆਰ. ਨੰਬਰ 174/20 ਤਹਿਤ ਅਣਪਛਾਤੇ ਵਿਅਕਤੀਆਂ ਖਿਲਾਫ ਆਈ.ਪੀ.ਸੀ. ਦੀ ਧਾਰਾ 302, 34 ਅਤੇ ਆਰਮਜ਼ ਐਕਟ ਦੀ ਧਾਰਾ 25, 27 ਤਹਿਤ ਕੇਸ ਦਰਜ ਕੀਤਾ ਗਿਆ ਹੈ,ਕਾਮਰੇਡ ਬਲਵਿੰਦਰ ਸਿੰਘ, ਨੂੰ ਪੰਜਾਬ ਵਿੱਚ ਅੱਤਵਾਦ ਵਿਰੁੱਧ ਲੜਾਈ ਲੜਨ ਲਈ ਸ਼ੌਰਯਾ ਚੱਕਰ ਨਾਲ ਨਿਵਾਜਿਆ ਗਿਆ ਸੀ,ਉਨ੍ਹਾਂ 1980 ਤੇ 90 ਦੇ ਦਹਾਕੇ ‘ਚ ਦਹਿਸ਼ਤਗਰਦਾਂ ਨਾਲ ਕਈ ਵਾਰ ਲੋਹਾ ਲਿਆ ਸੀ।

ਇਹ ਵੀ ਪੜ੍ਹੋ:- 

ਸਰਕਾਰ ਨੇ ਚੀਨੀ Air Conditioner ਦੇ ਆਯਾਤ ਉੱਤੇ ਲਗਾਈ ਪਾਬੰਦੀ

 Bollywood Singer Neha Kakkar का थ्रोबैक वीडियो हो रहा है वायरल

Central Government ਦਾ S.C. ਵਜ਼ੀਫਾ ਸਕੀਮ ਵਾਪਸ ਲੈਣ ਦਾ ਫੈਸਲਾ ਪਿਛਾਂਹ ਖਿੱਚੂ – ਕੈਪਟਨ ਅਮਰਿੰਦਰ ਸਿੰਘ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow




Leave a Reply

Your email address will not be published. Required fields are marked *