ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਰਾਹੁਲ ਗਾਂਧੀ ਵੱਲੋਂ ‘ਸਮਾਰਟ ਵਿਲੇਜ ਮੁਹਿੰਮ ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਰਾਹੁਲ ਗਾਂਧੀ ਵੱਲੋਂ ‘ਸਮਾਰਟ ਵਿਲੇਜ ਮੁਹਿੰਮ ਦੀ

Live Clock Date

Your browser is not supported for the Live Clock Timer, please visit the Support Center for support.
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਰਾਹੁਲ ਗਾਂਧੀ ਵੱਲੋਂ ‘ਸਮਾਰਟ ਵਿਲੇਜ ਮੁਹਿੰਮ ਦੀ ਸ਼ੁਰੂਆਤ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਰਾਹੁਲ ਗਾਂਧੀ ਵੱਲੋਂ ‘ਸਮਾਰਟ ਵਿਲੇਜ ਮੁਹਿੰਮ ਦੀ ਸ਼ੁਰੂਆਤ

48

AZAD SOCH :-

PATIALA :- ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ (Punjab Chief Minister Capt. Amarinder Singh) ਵੱਲੋਂ ਸ੍ਰੀ ਰਾਹੁਲ ਗਾਂਧੀ (Mr. Rahul Gandhi) ਨਾਲ ਸਾਂਝੇ ਤੌਰ ‘ਤੇ ਪੰਜਾਬ ਦੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਆਨ-ਲਾਈਨ ਅਰੰਭੇ ‘ਸਮਾਰਟ ਵਿਲੇਜ ਮੁਹਿੰਮ’ (‘Smart Village Campaign’) ਦੇ ਦੂਜੇ ਪੜਾਅ ਤਹਿਤ ਅੱਜ ਪਟਿਆਲਾ ਜ਼ਿਲ੍ਹੇ ‘ਚ 121 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਮੁੱਢ ਬੰਨ੍ਹਿਆ ਗਿਆ,ਜ਼ਿਲ੍ਹੇ ਦੇ 9 ਬਲਾਕਾਂ ‘ਚ 2959 ਵਿਕਾਸ ਕਾਰਜਾਂ ਨੂੰ ਇਸ ਰਾਸ਼ੀ ਨਾਲ ਨੇਪਰੇ ਚਾੜ੍ਹਿਆ ਜਾਵੇਗਾ,ਸਥਾਨਕ ਮਿੰਨੀ ਸਕੱਤਰੇਤ ਮੀਟਿੰਗ ਹਾਲ ਵਿਖੇ ਮੁਹਿੰਮ ਦੇ ਦੂਜੇ ਪੜਾਅ ਨਾਲ ਵੀਡੀਓ ਕਾਨਫ਼ਰੰਸ ਜ਼ਰੀਏ ਜੁੜਨ ਵਾਲੇ ਆਗੂਆਂ ਤੇ ਪ੍ਰਸ਼ਾਸਨਿਕ ਅਧਿਕਾਰੀਆਂ.

ਪੀ.ਆਰ.ਟੀ.ਸੀ ਦੇ ਚੇਅਰਮੈਨ ਸ੍ਰੀ ਕੇ.ਕੇ. ਸ਼ਰਮਾ,(PRTC Chairman Shri K.K. Sharma) ਨਗਰ ਨਿਗਮ ਦੇ ਮੇਅਰ ਸ੍ਰੀ ਸੰਜੀਵ ਸ਼ਰਮਾ ਬਿੱਟੂ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ੍ਰੀ ਸੰਤ ਬਾਂਗਾ, ਪੰਜਾਬ ਸਮਾਜ ਭਲਾਈ ਬੋਰਡ ਦੇ ਚੇਅਰਪਰਸਨ ਸ੍ਰੀਮਤੀ ਗੁਰਸ਼ਰਨ ਕੌਰ ਰੰਧਾਵਾ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ੍ਰੀ ਸੰਤੋਖ ਸਿੰਘ, ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਪ੍ਰੀਤੀ ਯਾਦਵ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਪੂਜਾ ਸਿਆਲ ਗਰੇਵਾਲ, ਪਨਗਰੇਨ ਦੇ ਡਾਇਰੈਕਟਰ ਸ੍ਰੀ ਰਜਨੀਸ਼ ਸੌਰੀ, ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਪ੍ਰਧਾਨ ਸ੍ਰੀ ਕੇ.ਕੇ. ਮਲਹੋਤਰਾ, ਦਿਹਾਤੀ ਪ੍ਰਧਾਨ ਸ੍ਰੀ ਗੁਰਦੀਪ ਸਿੰਘ ਊਂਟਸਰ, ਮਹਿਲਾ ਕਾਂਗਰਸ ਪ੍ਰਧਾਨ ਸ੍ਰੀਮਤੀ ਕਿਰਨ ਢਿਲੋਂ, ਯੂਥ ਕਾਂਗਰਸ ਦਿਹਾਤੀ ਪ੍ਰਧਾਨ ਸ੍ਰੀ ਸੰਜੀਵ ਸ਼ਰਮਾ ਸ਼ਾਮਲ ਸਨ.

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਰਾਹੁਲ ਗਾਂਧੀ ਵੱਲੋਂ ‘ਸਮਾਰਟ ਵਿਲੇਜ ਮੁਹਿੰਮ ਦੀ ਸ਼ੁਰੂਆਤ


ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹੇ ‘ਚ ਸਮਾਰਟ ਵਿਲੇਜ ਮੁਹਿੰਮ ਦੇ ਦੂਸਰੇ ਪੜਾਅ ਦੀ ਵਿਸਥਾਰਤ ਜਾਣਕਾਰੀ ਦਿੰਦਿਆ ਦੱਸਿਆ ਕਿ ਅੱਜ ਮੁੱਖ ਮੰਤਰੀ ਨਾਲ ਪੰਜਾਬ ਦੇ ਮਾਝਾ, ਮਾਲਵਾ ਤੇ ਦੁਆਬਾ ਜ਼ੋਨਾਂ ‘ਚੋਂ ਜੁੜੇ ਤਿੰਨ ਸਰਪੰਚਾਂ ਵਿੱਚੋਂ ਇੱਕ ਪਟਿਆਲਾ ਦੇ ਪਿੰਡ ਦੌਣ ਕਲਾਂ ਦੇ ਬਲਬੀਰ ਸਿੰਘ ਢੀਂਡਸਾ ਵੀ ਸਨ ਜਿਨ੍ਹਾਂ ਨੇ ਸ੍ਰੀ ਗਾਂਧੀ ਅਤੇ ਮੁੱਖ ਮੰਤਰੀ ਪੰਜਾਬ ਨੂੰ ਸਮਾਰਟ ਵਿਲੇਜ ਮੁਹਿੰਮ ਦੇ ਪਹਿਲੇ ਪੜਾਅ ਨਾਲ ਆਪਣੇ ਪਿੰਡ ਨੂੰ ਮਿਲੇ ਫ਼ਾਇਦੇ ਅਤੇ ਦੂਜੇ ਪੜਾਅ ਤਹਿਤ ਕੀਤੇ ਜਾਣ ਵਾਲੇ ਕੰਮਾਂ ਦੀ ਤਰਜੀਹ ਬਾਰੇ ਸੰਖੇਪ ਵਿੱਚ ਦੱਸਿਆ.

ਇਹ ਵੀ ਪੜ੍ਹੋ:-   Punjab Chief Minister Capt. Amarinder Singh ਵੱਲੋਂ ਸਾਰੇ ਸਰਕਾਰੀ ਸਕੂਲਾਂ ਤੇ ਆਂਗਣਵਾੜੀ ਕੇਂਦਰਾਂ ‘ਚ ਸਾਫ ਪੀਣ ਵਾਲਾ ਪਾਣੀ ਅਤੇ ਪਖਾਨਿਆਂ ਦਾ ਪ੍ਰਬੰਧ ਕਰਨ ਦੇ ਆਦੇਸ਼

ਡਾ. ਯਾਦਵ ਨੇ ਸਮਾਰਟ ਵਿਲੇਜ ਮੁਹਿੰਮ ਦੇ ਦੂਜੇ ਪੜਾਅ ਤਹਿਤ ਵੱਖ-ਵੱਖ ਬਲਾਕਾਂ ਨੂੰ ਮਿਲਣ ਵਾਲੇ ਲਾਭ ਦੀ ਜਾਣਕਾਰੀ ਸਾਂਝੀ ਕਰਦਿਆ ਦੱਸਿਆ ਕਿ ਪਟਿਆਲਾ ਬਲਾਕ ‘ਚ 12.88 ਕਰੋੜ ਦੀ ਲਾਗਤ ਨਾਲ 239 ਵਿਕਾਸ ਕਾਰਜ, ਭੁਨਰਹੇੜੀ ਬਲਾਕ ‘ਚ 12.25 ਕਰੋੜ ਰੁਪਏ ਦੀ ਲਾਗਤ ਨਾਲ 307 ਵਿਕਾਸ ਕੰਮ, ਸਨੌਰ ਬਲਾਕ ‘ਚ 10.75 ਕਰੋੜ ਰੁਪਏ ਦੀ ਲਾਗਤ ਨਾਲ 390 ਕਾਰਜ, ਸਮਾਣਾ ਬਲਾਕ ‘ਚ 12 ਕਰੋੜ ਰੁਪਏ ਦੀ ਲਾਗਤ ਨਾਲ 414 ਵਿਕਾਸ ਕਾਰਜ, ਪਾਤੜਾਂ ਬਲਾਕ ‘ਚ 14 ਕਰੋੜ ਰੁਪਏ ਦੀ ਲਾਗਤ ਨਾਲ 492 ਵਿਕਾਸ ਕਾਰਜ, ਨਾਭਾ ਬਲਾਕ ‘ਚ 20.12 ਕਰੋੜ ਰੁਪਏ ਦੀ ਲਾਗਤ ਨਾਲ 405 ਵਿਕਾਸ ਕਾਰਜ.

ਰਾਜਪੁਰਾ ਬਲਾਕ ‘ਚ 15 ਕਰੋੜ ਰੁਪਏ ਦੀ ਲਾਗਤ ਨਾਲ 355 ਵਿਕਾਸ ਕਾਰਜ, ਘਨੌਰ ਬਲਾਕ ‘ਚ 12 ਕਰੋੜ ਰੁਪਏ ਦੀ ਲਾਗਤ ਨਾਲ 195 ਵਿਕਾਸ ਕਾਰਜ, ਸ਼ੰਭੂ ਕਲਾਂ ਬਲਾਕ ‘ਚ 12 ਕਰੋੜ ਰੁਪਏ ਦੀ ਲਾਗਤ ਨਾਲ 162 ਵਿਕਾਸ ਕਾਰਜ ਮੁਕੰਮਲ ਕਰਵਾਕੇ ਪਿੰਡਾਂ ਨੂੰ ਸਮਾਰਟ ਬਣਾਉਣ ਦਾ ਟੀਚਾ ਪੂਰਾ ਕੀਤਾ ਜਾਵੇਗਾ,ਉਨ੍ਹਾਂ ਦੱਸਿਆ ਕਿ ਅੱਜ ਆਨ-ਲਾਈਨ ਸ਼ੁਰੂਆਤ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਮਾਜਰੀ ਅਕਾਲੀਆਂ ‘ਚ ਗਲੀਆਂ ਤੇ ਨਾਲੀਆਂ, ਗੱਜੂਮਾਜਰਾ ‘ਚ ਗੰਦੇ ਪਾਣੀ ਦੀ ਨਿਕਾਸੀ, ਦੌਣ ਕਲਾਂ ‘ਚ ਸਰਕਾਰੀ ਐਲੀਮੈਂਟਰੀ ਸਕੂਲ ਦੇ ਕਮਰੇ, ਭੁਨਰਹੇੜੀ ‘ਚ ਗੰਦੇ ਪਾਣੀ ਦੀ ਨਿਕਾਸੀ.

ਪਬਰੀ ‘ਚ ਗਲੀਆਂ ਤੇ ਨਾਲੀਆਂ, ਓਕਸੀ ਸੈਣੀਆਂ ‘ਚ ਗੰਦੇ ਪਾਣੀ ਦੀ ਨਿਕਾਸੀ, ਸ਼ੇਰਗੜ੍ਹ ‘ਚ ਸਕੂਲ ਦੀ ਇਮਾਰਤ ਅਤੇ ਅਚਲ ਪਿੰਡ ‘ਚ ਸਰਕਾਰੀ ਸਕੂਲ ਦੀ ਇਮਾਰਤ ਦਾ ਕਾਰਜ ਵਿੱਢਿਆ ਗਿਆ। ਉਨ੍ਹਾਂ ਦੱਸਿਆ ਕਿ ਅੱਜ ਜ਼ਿਲ੍ਹੇ ਦੀਆਂ 117 ਪੰਚਾਇਤਾਂ ‘ਚ ਸ੍ਰੀ ਰਾਹੁਲ ਗਾਂਧੀ ਵੱਲੋਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਆਨ-ਲਾਈਨ ਹਾਜ਼ਰ ‘ਚ ਵਿਕਾਸ ਕੰਮਾਂ ਦੀ ਦਿੱਲੀ ਤੋਂ ਕਰਵਾਈ ਗਈ ਸ਼ੁਰੂਆਤ ਤਹਿਤ ਵਿਕਾਸ ਕਾਰਜਾਂ ਦਾ ਆਰੰਭ ਕੀਤਾ ਗਿਆ.

ਇਨ੍ਹਾਂ ਪੰਚਾਇਤਾਂ ਨੂੰ ਵੱਖ-ਵੱਖ ਸੂਚਨਾ ਤਕਨੀਕਾਂ ਜ਼ਰੀਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸ੍ਰੀ ਰਾਹੁਲ ਗਾਂਧੀ ਦੇ ਇਸ ਆਨ-ਲਾਈਨ ਪ੍ਰੋਗਰਾਮ ਨਾਲ ਜੋੜਿਆ ਗਿਆ ਸੀ,ਇਸ ਮੌਕੇ ਸਹਾਇਕ ਕਮਿਸ਼ਨ ਜਨਰਲ ਡਾ. ਇਸਮਤ ਵਿਜੈ ਸਿੰਘ, ਸਹਾਇਕ ਕਮਿਸ਼ਨਰ (ਯੂ.ਟੀ.) ਸ. ਜਗਨੂਰ ਸਿੰਘ ਗਰੇਵਾਲ, ਡੀ.ਡੀ.ਪੀ.ਓ. ਸ. ਸੁਰਿੰਦਰ ਸਿੰਘ ਢਿਲੋਂ, ਜ਼ਿਲ੍ਹਾ ਪ੍ਰੀਸ਼ਦ ਦੇ ਡਿਪਟੀ ਸੀ.ਈ.ਓ. ਸ. ਰੂਪ ਸਿੰਘ, ਸਰਪੰਚ ਬਲਵਿੰਦਰ ਸਿੰਘ ਢੀਂਗੀ ਵੀ ਮੌਜੂਦ ਸਨ.

ਇਹ ਵੀ ਪੜ੍ਹੋ:-

Central Government ਦਾ S.C. ਵਜ਼ੀਫਾ ਸਕੀਮ ਵਾਪਸ ਲੈਣ ਦਾ ਫੈਸਲਾ ਪਿਛਾਂਹ ਖਿੱਚੂ – ਕੈਪਟਨ ਅਮਰਿੰਦਰ ਸਿੰਘ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੇਂਦਰ ਸਰਕਾਰ ‘ਤੇ ਕਿਸਾਨਾਂ ਪ੍ਰਤੀ ਹੰਕਾਰੀ ਤੇ ਬੇਰਹਿਮ ਰਵੱਈਏ ਕਾਰਨ ਪੰਜਾਬ ਦੇ ਬਿਜਲੀ ਸੰਕਟ ਨੂੰ ਸੁਲਝਾਉਣ ‘ਚ ਨਾਕਾਮ ਰਹਿਣ ਦਾ ਦੋਸ਼

ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਸਕੂਲ ਖੁੱਲ੍ਹਣ ਸਬੰਧੀ ਅਗਾਊਂ ਪ੍ਰਬੰਧਾਂ ਦਾ ਲਿਆ ਜਾਇਜ਼ਾ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow
Leave a Reply

Your email address will not be published. Required fields are marked *