Punjab Chief Minister Capt. Amarinder Singh ਵੱਲੋਂ ਸਾਰੇ ਸਰਕਾਰੀ ਸਕੂਲਾਂ ਤੇ Punjab Chief Minister Capt. Amarinder Singh ਵੱਲੋਂ ਸਾਰੇ ਸਰਕਾਰੀ ਸਕੂਲਾਂ ਤੇ
BREAKING NEWS
Search

Live Clock Date

Your browser is not supported for the Live Clock Timer, please visit the Support Center for support.
Chief Minister Capt. Amarinder Singh ਵਲੋਂ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ

Punjab Chief Minister Capt. Amarinder Singh ਵੱਲੋਂ ਸਾਰੇ ਸਰਕਾਰੀ ਸਕੂਲਾਂ ਤੇ ਆਂਗਣਵਾੜੀ ਕੇਂਦਰਾਂ ‘ਚ ਸਾਫ ਪੀਣ ਵਾਲਾ ਪਾਣੀ ਅਤੇ ਪਖਾਨਿਆਂ ਦਾ ਪ੍ਰਬੰਧ ਕਰਨ ਦੇ ਆਦੇਸ਼

22

AZAD SOCH :-

PATIALA :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Punjab Chief Minister Capt. Amarinder Singh) ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ ਕਿ ਬੱਚਿਆਂ ਦੀ ਸਿਹਤ ਨੂੰ ਮੱਦੇਨਜ਼ਰ ਰੱਖਦਿਆਂ ਖਾਸ ਕਰਕੇ ਮੌਜੂਦਾ ਸਮੇਂ ਕੋਵਿਡ ਦੀ ਸਥਿਤੀ ਦੌਰਾਨ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਨੂੰ 30 ਨਵੰਬਰ ਤੱਕ ਸਾਫ ਪੀਣ ਵਾਲਾ ਪਾਣੀ ਅਤੇ ਪਖਾਨਿਆਂ ਦਾ ਪ੍ਰਬੰਧ ਕਰਨਾ ਯਕੀਨੀ ਬਣਾਇਆ ਜਾਵੇ,ਸਾਫ ਪੀਣ ਵਾਲੇ ਪਾਣੀ ਅਤੇ ਸਾਫ ਸਫਾਈ ਲਈ ਪਾਣੀ ਦੀ ਲੋੜੀਂਦੀ ਮਾਤਰਾ ਦੀ ਕਮੀ ਕਾਰਨ ਬੱਚਿਆਂ ਵਿੱਚ ਪੈਦਾ ਹੋ ਰਹੀਆਂ।

ਸਿਹਤ ਸਮੱਸਿਆਵਾਂ ‘ਤੇ ਡੂੰਘੀ ਚਿੰਤਾ ਜ਼ਾਹਰ ਕਰਦਿਆਂ Punjab Chief Minister Capt. Amarinder Singh ਨੇ ਇਸ ਸਬੰਧੀ ਸਰਕਾਰ ਦੇ ਮਿਸ਼ਨ ਤੰਦਰੁਸਤ ਪੰਜਾਬ ਅਤੇ ਸਵੱਛ ਤੇ ਸਿਹਤਮੰਦ ਪੰਜਾਬ ਪ੍ਰੋਗਰਾਮ ਤਹਿਤ ਵੱਡੇ ਪੱਧਰ ‘ਤੇ ਮੁਹਿੰਮ ਵਿੱਢਣ ਦੇ ਆਦੇਸ਼ ਦਿੱਤੇ,ਇਹ ਮੁਹਿੰਮ ਸਬੰਧਤ ਸਕੂਲ ਪ੍ਰਬੰਧਕੀ ਕਮੇਟੀਆਂ, ਪੰਚਾਇਤਾਂ ਤੇ ਸਥਾਨਕ ਸਰਕਾਰਾਂ ਦੀ ਵੀ ਸਰਗਰਮ ਹਿੱਸੇਦਾਰੀ ਨਾਲ ਚਲਾਈ ਜਾਵੇਗੀ,Capt. Amarinder Singh ਦੇ ਨਿਰਦੇਸ਼ਾਂ ਬਾਰੇ ਮੁੱਖ ਸਕੱਤਰ ਵਿਨੀ ਮਹਾਜਨ ਨੇ ਵੀਰਵਾਰ ਸ਼ਾਮ ਸਕੂਲ ਸਿੱਖਿਆ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ, ਵਿੱਤ, ਸਥਾਨਕ ਸਰਕਾਰਾਂ, ਪੇਂਡੂ ਵਿਕਾਸ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗਾਂ ਨੂੰ ਜਾਣੂੰ ਕਰਵਾਇਆ।


ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਿਨੀ ਮਹਾਜਨ ਨੇ ਸਥਾਨਕ ਸਰਕਾਰਾਂ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗਾਂ ਨੂੰ ਆਖਿਆ ਕਿ ਸਬੰਧਤ ਵਿਭਾਗਾਂ ਦੀ ਅਨੁਮਾਨਤ ਜ਼ਰੂਰਤ ਅਨੁਸਾਰ ਸਾਰੇ ਸਰਕਾਰੀ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਨੂੰ ਪਾਈਪ ਵਾਲਾ ਪੀਣ ਵਾਲਾ ਪਾਣੀ ਅਤੇ ਪਖਾਨਿਆਂ ਦਾ ਪ੍ਰਬੰਧ ਯਕੀਨੀ ਬਣਾਉਣ ਲਈ ਤੁਰੰਤ ਕਦਮ ਚੁੱਕੇ ਜਾਣ,ਵਿਨੀ ਮਹਾਜਨ ਨੇ ਕਿਹਾ ਕਿ ਸਕੂਲਾਂ ਤੇ ਆਂਗਣਵਾੜੀ ਕੇਂਦਰਾਂ ਵਿੱਚ ਸਾਫ ਪੀਣ ਵਾਲੇ ਪਾਣੀ ਅਤੇ ਪਖਾਨਿਆਂ ਤੇ ਸਾਫ ਸਫਾਈ ਲਈ ਪਾਣੀ ਦੀ ਵਿਵਸਥਾ ਦੀ 100 ਫੀਸਦੀ ਕਵਰੇਜ਼ ਬਾਰੇ ਸਬੰਧਤ ਪੰਚਾਇਤਾਂ/ਸਥਾਨਕ ਸਰਕਾਰਾਂ ਸਵੈ ਘੋਸ਼ਣਾ ਪੱਤਰ ਦੇਣਗੀਆਂ।

ਇਸ ਗੱਲ ਉਤੇ ਵੀ ਜ਼ੋਰ ਦਿੱਤਾ ਗਿਆ ਕਿ ਇਸ ਮੁਹਿੰਮ ਦੌਰਾਨ ਸਾਰੀਆਂ ਸਬੰਧਤ ਧਿਰਾਂ ਕੋਵਿਡ-19 (Covid-19) ਦੇ ਵੱਖ-ਵੱਖ ਪ੍ਰੋਟੋਕੋਲ ਤੇ ਸਲਾਹਕਾਰੀਆਂ ਦੀ ਪਾਲਣਾ ਕਰਨ ਲਈ ਸੰਵੇਦਨਸ਼ੀਲ ਹੋਣਗੀਆਂ,ਵਿਨੀ ਮਹਾਜਨ ਨੇ ਕਿਹਾ ਇਹ ਮੁਹਿੰਮ ਬੱਚਿਆਂ ਦੀ ਏਕੀਕ੍ਰਿਤ ਜੀਵਨ ਹੁਨਰ ਸਿੱਖਿਆ ਦੇ ਨਾਲ-ਨਾਲ ਸਾਫ ਸਫਾਈ ਦੇ ਅਹਿਮ ਵਿਵਹਾਰਾਂ ਜਿਵੇਂ ਕਿ ਪਾਣੀ ਦੀ ਸੁਰੱਖਿਆ ਤੇ ਸੰਭਾਲ, ਪੀਣ ਵਾਲੇ ਪਾਣੀ ਦੇ ਸੁਰੱਖਿਅਤ ਭੰਡਾਰਨ, ਸਾਬਣ ਨਾਲ ਹੱਥ ਧੋਣੇ, ਨਿੱਜੀ ਅਤੇ ਕਮਿਊਨਿਟੀ ਸਾਫ ਸਫਾਈ ‘ਤੇ ਕੇਂਦਰਿਤ ਹੁੰਦੀ ਹੋਈ ਬੱਚਿਆਂ ਦੀ ਸਹਾਇਤਾ ਕਰਨ ਦੀ ਕੋਸ਼ਿਸ਼ ਕਰੇਗੀ।

ਇਹ ਵੀ ਪੜ੍ਹੋ:-  ਪੰਜਾਬ ਦੇ 9 ਪ੍ਰਾਈਵੇਟ ਸਕੂਲਾਂ ਦੇ ਐਨ.ਓ.ਸੀ. ਰੱਦ

ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਪ੍ਰਮੁੱਖ ਸਕੱਤਰ ਰਾਜੀ ਪੀ ਸ੍ਰੀਵਾਸਤਵਾ ਤੇ ਸਕੂਲ ਸਿੱਖਿਆ ਦੇ ਸਕੱਤਰ ਕ੍ਰਿਸ਼ਨ ਕੁਮਾਰ ਨੇ ਮੀਟਿੰਗ ਵਿੱਚ ਜਾਣਕਾਰੀ ਦਿੱਤੀ ਕਿ ਸੂਬੇ ਵਿੱਚ 27302 ਆਂਗਣਵਾੜੀ ਕੇਂਦਰ ਅਤੇ 19146 ਸਰਕਾਰੀ ਸਕੂਲ ਹਨ ਜਿਨ੍ਹਾਂ ਵਿੱਚ ਇਹ ਮੁਹਿੰਮ ਚਲਾਈ ਜਾਵੇਗੀ ਕਿ ਸਾਫ ਪੀਣ ਵਾਲਾ ਪਾਣੀ ਮੁਹੱਈਆ ਕਰਨਾ ਅਤੇ ਪਖਾਨਿਆਂ ਲਈ ਪ੍ਰਬੰਧ ਤੇ ਉਨ੍ਹਾਂ ਵਾਸਤੇ ਪਾਣੀ ਸਪਲਾਈ ਯਕੀਨੀ ਬਣਾਉਣਾ ਹੋਵੇਗਾ।

ਜਲ ਸਪਲਾਈ ਤੇ ਸੈਨੀਟੇਸ਼ਨ ਦੀ ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਕਿਹਾ ਕਿ ਸਕੂਲ ਸਿੱਖਿਆ ਵਿਭਾਗ ਨੂੰ ਬਾਕੀ ਰਹਿੰਦੇ ਸਕੂਲਾਂ ਵਿੱਚ 7152 ਪਖਾਨਿਆਂ ਦੀਆਂ ਸੀਟਾਂ ਦੀ ਉਸਾਰੀ (ਪਖਾਨਿਆਂ ਦੀ ਕਿੱਲਤ ਦੂਰ ਕਰਨ ਲਈ) ਅਤੇ 467 ਸਕੂਲਾਂ ਵਿੱਚ ਸਾਫ ਸਫਾਈ ਵਾਸਤੇ ਪਾਣੀ ਮੁਹੱਈਆ ਕਰਵਾਉਣ ਲਈ 38.76 ਕਰੋੜ ਰੁਪਏ ਜਾਰੀ ਕੀਤੇ ਗਏ ਹਨ,ਉਨ੍ਹਾਂ ਅੱਗੇ ਕਿਹਾ ਕਿ ਬੱਚਿਆਂ ਪੱਖੀ ਪਖਾਨਿਆਂ ਦੀ ਸੀਟਾਂ ਦੀ ਉਸਾਰੀ ਅਤੇ ਸਾਫ ਸਫਾਈ ਵਾਸਤੇ ਪਾਣੀ ਮੁਹੱਈਆ ਕਰਵਾਉਣ ਦੇ ਨਾਲ 1330 ਆਂਗਣਵਾੜੀਆਂ ਵਿੱਚ ਸਿੱਖਿਆਦਾਇਕ ਸੰਦੇਸ਼ਾਂ ਦੀ ਪੇਂਟਿੰਗ ਲਈ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਨੂੰ 4.65 ਕਰੋੜ ਰੁਪਏ ਜਾਰੀ ਕੀਤੇ ਗਏ ਹਨ।

ਇਹ ਵੀ ਪੜ੍ਹੋ:-

Central Government ਦਾ S.C. ਵਜ਼ੀਫਾ ਸਕੀਮ ਵਾਪਸ ਲੈਣ ਦਾ ਫੈਸਲਾ ਪਿਛਾਂਹ ਖਿੱਚੂ – ਕੈਪਟਨ ਅਮਰਿੰਦਰ ਸਿੰਘ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੇਂਦਰ ਸਰਕਾਰ ‘ਤੇ ਕਿਸਾਨਾਂ ਪ੍ਰਤੀ ਹੰਕਾਰੀ ਤੇ ਬੇਰਹਿਮ ਰਵੱਈਏ ਕਾਰਨ ਪੰਜਾਬ ਦੇ ਬਿਜਲੀ ਸੰਕਟ ਨੂੰ ਸੁਲਝਾਉਣ ‘ਚ ਨਾਕਾਮ ਰਹਿਣ ਦਾ ਦੋਸ਼

ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਸਕੂਲ ਖੁੱਲ੍ਹਣ ਸਬੰਧੀ ਅਗਾਊਂ ਪ੍ਰਬੰਧਾਂ ਦਾ ਲਿਆ ਜਾਇਜ਼ਾ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow




Leave a Reply

Your email address will not be published. Required fields are marked *