Mansa ਰੇਲ ਰੋਕੋ ਅੰਦੋਲਨ ਦੌਰਾਨ ਕੱਲ ਕਿਸਾਨ ਜਗਰਾਜ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ Mansa ਰੇਲ ਰੋਕੋ ਅੰਦੋਲਨ ਦੌਰਾਨ ਕੱਲ ਕਿਸਾਨ ਜਗਰਾਜ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ
BREAKING NEWS
Search

Live Clock Date

Your browser is not supported for the Live Clock Timer, please visit the Support Center for support.
Mansa ਰੇਲ ਰੋਕੋ ਅੰਦੋਲਨ ਦੌਰਾਨ ਕੱਲ ਕਿਸਾਨ ਜਗਰਾਜ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

Mansa : ਰੇਲ ਰੋਕੋ ਅੰਦੋਲਨ ਦੌਰਾਨ ਕੱਲ ਕਿਸਾਨ ਜਗਰਾਜ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

13

AZAD SOCH :-

Mansa :- ਮਾਨਸਾ ਰੇਲਵੇ ਸਟੇਸ਼ਨ (Mansa Railway Station) ਪਹਿਲੀ ਅਕਤੂਬਰ ਤੋਂ ਲਗਾਤਾਰ ਚੱਲ ਰਹੇ ਧਰਨੇ ਦੌਰਾਨ ਕੱਲ ਪਿੰਡ ਗੜੱਦੀ ਦੇ ਕਿਸਾਨ ਜਗਰਾਜ ਸਿੰਘ (58) ਦਾ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ,ਉਹ ਇਸ ਕਿਸਾਨ ਅੰਦੋਲਨ ਦੌਰਾਨ ਲਗਾਤਾਰ ਇਸ ਧਰਨੇ ਉਪਰ ਆਉਂਦੇ ਦੱਸਿਆ ਗਿਆ ਹੈ,ਮ੍ਰਿਤਕ ਕਿਸਾਨ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਨਾਲ ਜੁੜਿਆ ਹੋਇਆ ਸੀ,ਪੰਜਾਬ ਕਿਸਾਨ ਯੂਨੀਅਨ ਦੇ ਸੂਬਾਈ ਸੀਨੀਅਰ ਮੀਤ ਪ੍ਰਧਾਨ ਗੋਰਾ ਸਿੰਘ ਭੈਣੀਬਾਘਾ ਅਤੇ ਪ੍ਰੈਸ ਸਕੱਤਰ ਐਡਵੋਕੇਟ ਬਲਕਰਨ ਸਿੰਘ ਬੱਲੀ ਨੇ ਦੱਸਿਆ ਕਿ ਮ੍ਰਿਤਕ ਕਿਸਾਨ ਦੀ ਉਸ ਵੇਲੇ ਮੌਤ ਹੋਈ.

ਇਹ ਵੀ ਪੜ੍ਹੋ:-  ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੇਂਦਰ ਸਰਕਾਰ ‘ਤੇ ਕਿਸਾਨਾਂ ਪ੍ਰਤੀ ਹੰਕਾਰੀ ਤੇ ਬੇਰਹਿਮ ਰਵੱਈਏ ਕਾਰਨ ਪੰਜਾਬ ਦੇ ਬਿਜਲੀ ਸੰਕਟ ਨੂੰ ਸੁਲਝਾਉਣ ‘ਚ ਨਾਕਾਮ ਰਹਿਣ ਦਾ ਦੋਸ਼

ਜਦੋਂ ਉਹ ਜਥੇਬੰਦੀਆਂ ਦੇ ਸ਼ਹਿਰ ਵਿੱਚ ਕੱਢੇ ਗਏ ਰੋਸ ਮੁਜ਼ਾਹਰੇ ਵਿੱਚ ਭਾਗ ਲੈਕੇ ਮਾਨਸਾ ਦੀਆਂ ਰੇਲਵੇ ਲਾਈਨਾਂ (Railway lines) ਉਪਰ ਆਕੇ ਮੋਦੀ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰ ਰਿਹਾ ਸੀ,ਉਨ੍ਹਾਂ ਕਿਹਾ ਕਿ ਜਿਉਂ ਹੀ ਉਸ ਨੂੰ ਇਹ ਦੌਰਾ ਪਿਆ, ਉਸ ਵੇਲੇ ਜਥੇਬੰਦਕ ਆਗੂਆਂ ਨੇ ਮਾਨਸਾ ਦੇ ਸਿਵਲ ਹਸਪਤਾਲ (Civil Hospital) ਵਿਖੇ ਲਿਜਾਇਆ ਗਿਆ, ਪਰ ਉਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਘੋਸ਼ਿਤ ਕੀਤਾ ਦੱਸਿਆ ਗਿਆ,ਉਨ੍ਹਾਂ ਦੱਸਿਆ ਕਿ ਇਹ ਕਿਸਾਨ 3 ਏਕੜ ਜ਼ਮੀਨ ਦਾ ਮਾਲਕ ਹੈ ਅਤੇ ਇਸ ਦੇ ਤਿੰਨ ਬੱਚੇ ਹਨ, ਜਦੋਂ ਕਿ ਇਸ ਦੀ ਧਰਮ ਪਤਨੀ ਦੀ ਮੌਤ ਹੋ ਚੁੱਕੀ ਹੈ,ਇਸ ਉਪਰ 12 ਲੱਖ ਰੁਪਏ ਦਾ ਸਰਕਾਰੀ-ਪ੍ਰਾਈਵੇਟ ਕਰਜ਼ਾ ਦੱਸਿਆ ਜਾਂਦਾ ਹੈ.

ਇਹ ਵੀ ਪੜ੍ਹੋ:- 

ਮੋਦੀ ਖਿਲਾਫ ਪ੍ਰਦਰਸ਼ਨ ਦੌਰਾਨ ਕਿਸਾਨ ਆਗੂ ਹਰਬੰਸ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਸੰਗਰੂਰ ਰੇਲਵੇ ਸਟੇਸ਼ਨ ਉੱਤੇ ਧਰਨੇ ਵਿੱਚ ਸ਼ਾਮਿਲ ਕਿਸਾਨ ਨੂੰ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੇਂਦਰ ਸਰਕਾਰ ‘ਤੇ ਕਿਸਾਨਾਂ ਪ੍ਰਤੀ ਹੰਕਾਰੀ ਤੇ ਬੇਰਹਿਮ ਰਵੱਈਏ ਕਾਰਨ ਪੰਜਾਬ ਦੇ ਬਿਜਲੀ ਸੰਕਟ ਨੂੰ ਸੁਲਝਾਉਣ ‘ਚ ਨਾਕਾਮ ਰਹਿਣ ਦਾ ਦੋਸ਼

ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਸਕੂਲ ਖੁੱਲ੍ਹਣ ਸਬੰਧੀ ਅਗਾਊਂ ਪ੍ਰਬੰਧਾਂ ਦਾ ਲਿਆ ਜਾਇਜ਼ਾ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow




Leave a Reply

Your email address will not be published. Required fields are marked *