ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰ ਸਰਕਾਰ ਦੇ ਖੇਤੀ ਵਿਰੋਧੀ ਕਾਨੂੰਨਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰ ਸਰਕਾਰ ਦੇ ਖੇਤੀ ਵਿਰੋਧੀ ਕਾਨੂੰਨਾਂ

Live Clock Date

Your browser is not supported for the Live Clock Timer, please visit the Support Center for support.
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰ ਸਰਕਾਰ ਦੇ ਖੇਤੀ ਵਿਰੋਧੀ ਕਾਨੂੰਨਾਂ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰ ਸਰਕਾਰ ਦੇ ਖੇਤੀ ਵਿਰੋਧੀ ਕਾਨੂੰਨਾਂ ਬਿੱਲਾਂ ਨੂੰ ਮੁੱਢੋਂ ਰੱਦ ਕਰਦੇ ਮਤੇ ਦਾ ਖਰੜਾ ਸਦਨ ਵਿੱਚ ਪੇਸ਼ ਕੀਤਾ

85

AZAD SOCH :-

CHANIDGARH :- ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਸਭ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੰਬੋਧਨ ਕੀਤਾ,ਇਜਲਾਸ ਦੀ ਦੂਸਰੇ ਦਿਨ ਦੀ ਕਾਰਵਾਈ 10 ਵਜੇ ਸ਼ੁਰੂ ਹੋਈ,ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖਿਲਾਫ ਬਿੱਲ ਪੇਸ਼ ਕਰ ਦਿੱਤੇ ਹਨ ਇਸ ਦੇ ਨਾਲ ਹੀ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਬਿੱਲ ਪੇਸ਼ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਿਹਾ ਕਿ ਸਮਾਂ ਆ ਗਿਆ ਹੈ ਕਿ ਪੰਜਾਬ ਦੀ ਕਿਸਾਨੀ ਨਾਲ ਖੜ੍ਹੀਏ,ਅਸੀਂ ਇਸ ਲਈ ਲੜਾਂਗੇ,ਉਨ੍ਹਾਂ ਕਿਹਾ ਕਿ ਮੈਂ ਜ਼ਿੰਦਗੀ ਵਿੱਚ ਬਹੁਤ ਕੁਝ ਦੇਖਿਆ ਹੈ।

ਉਨ੍ਹਾਂ ਕੇਂਦਰ ਨੂੰ ਕਰਾਰਾ ਜਵਾਬ ਦਿੰਦਿਆਂ ਕਿਹਾ ਕਿ ਜੇਕਰ ਸੰਭਵ ਹੋਇਆ ਤਾਂ ਉਹ ਅਸਤੀਫ਼ਾ ਦੇਣ ਵਿੱਚ ਵੀ ਝਿਜਕਣਗੇ ਨਹੀਂ, ਇਹ ਮੇਰੀ ਜੇਬ ਵਿੱਚ ਹੈ,ਉਨ੍ਹਾਂ ਕਿਹਾ ਕੇਂਦਰ ਸਰਕਾਰ ਚਾਹੇ ਤਾਂ ਉਨ੍ਹਾਂ ਦੀ ਸਰਕਾਰ ਨੂੰ ਬਰਖਾਸਤ ਕਰ ਦੇਵੇ,ਇਸ ਤੋਂ ਬਾਅਦ ਕੈਪਟਨ ਨੇ ਕਿਹਾ ਕਿ ਖੇਤੀ ਨਾਲ ਸਬੰਧਤ ਇਹ ਬਹੁਤ ਗੰਭੀਰ ਮੁੱਦਾ ਹੈ ਤੇ ਸਾਨੂੰ ਸਾਰਿਆਂ ਨੂੰ ਇਸ ਬਾਰੇ ਬਹੁਤ ਗੰਭੀਰਤਾ ਨਾਲ ਸੋਚਣ ਦੀ ਲੋੜ ਹੈ,ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕੁਝ ਲੋਕਾਂ ਵੱਲੋਂ ਬੀਤੇ ਦਿਨ ਦਰਸਾਇਆ ਰਵੱਈਆ ਗਲਤ ਸੀ।

ਤੇ ਕਿਸਾਨੀ ਦੇ ਮੁੱਦੇ ‘ਤੇ ਸਾਨੂੰ ਰਾਜਨੀਤੀ ਨਹੀਂ ਕਰਨੀ ਚਾਹੀਦੀ,ਕੈਪਟਨ ਨੇ ਕਿਹਾ ਕਿ ਇਹ ਮੁੱਦਾ ਇੱਥੇ ਖ਼ਤਮ ਹੋਣ ਵਾਲਾ ਨਹੀਂ,ਮੋਦੀ ਸਰਕਾਰ ਨੂੰ ਤਿੰਨ ਵਾਰ ਚਿੱਠੀ ਲਿਖ ਕੇ ਖੇਤੀਬਾੜੀ ਬਿੱਲਾਂ ‘ਤੇ ਮੋਹਰ ਨਾ ਲਾਉਣ ਬਾਰੇ ਲਿਖਿਆ ਸੀ,ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ਼ ਤਿੰਨ ਬਿੱਲ ਪੇਸ਼ ਕੀਤੇ,ਉਨ੍ਹਾਂ ਕੇਂਦਰ ਦੇ ਬਿੱਲਾਂ ਨੂੰ ਕਿਸਾਨ ਵਿਰੋਧੀ ਦੱਸਿਆ,ਤਜਵੀਜ਼ਸ਼ੁਦਾ ਬਿਜਲੀ ਸੋਧ ਬਿੱਲ 2020 ਖ਼ਿਲਾਫ਼ ਵੀ ਉਨ੍ਹਾਂ ਮਤਾ ਪੇਸ਼ ਕੀਤਾ।


ਆਮ ਆਦਮੀ ਪਾਰਟੀ ਨੇ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਪੰਜਾਬ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਬਿਲ ਦੀ ਕਾਪੀ ਨਾ ਦਿੱਤੇ ਜਾਣ ਕਾਰਨ ਪੂਰੀ ਰਾਤ ਵਿਧਾਨ ਸਭਾ ਕੰਪਲੈਕਸ ‘ਚ ਗੁਜ਼ਾਰੀ, ਇਸ ਤੋਂ ਬਾਅਦ ਕੈਪਟਨ ਨੇ ਕਿਹਾ ਕਿ ਵਿਰੋਧੀਆਂ ਵੱਲੋਂ ਬਿੱਲ ਦੀ ਕਾਪੀ ਨਾ ਦਿੱਤੇ ਜਾਣ ਦੇ ਇਤਰਾਜ਼ ‘ਤੇ ਉਨ੍ਹਾਂ ਜਵਾਬ ਦਿੱਤਾ ਕਿ ਬਿੱਲ ਦਾ ਖਰੜਾ ਤਿਆਰ ਕਰਨ ‘ਚ ਸਮਾਂ ਲਗਦਾ ਹੈ,ਐਮਰਜੈਂਸੀ ਸੈਸ਼ਨ ‘ਚ ਬਿੱਲ ਦਾ ਕਾਪੀ ਤੁਰੰਤ ਨਹੀਂ ਦਿੱਤੀ ਜਾਂਦੀ,ਉਨ੍ਹਾਂ ਕਿਹਾ ਕਿ ਜਦੋਂ ਤਕ ਬਿਲ ਦੀ ਕਾਪੀ ਵਿਧਾਇਕਾਂ ਨੂੰ ਐਡਵਾਂਸ ‘ਚ ਨਹੀਂ ਮਿਲ ਜਾਂਦੀ,ਉਦੋਂ ਤਕ ਉਹ ਉਸ ਦੀ ਤਿਆਰੀ ਕਿਵੇਂ ਕਰ ਸਕਣਗੇ।


ਖੇਤੀ ਕਾਨੂੰਨਾਂ ਖਿਲਾਫ ਮਤਾ ਪੇਸ਼ ਕਰਦਿਆਂ ਕੈਪਟਨ ਨੇ ਕਿਹਾ ਕਿ ਅਦਾਲਤਾਂ ਵਿੱਚ ਵੀ ਅੱਗੇ ਲੜਨ ਲਈ ਇਹ ਇੱਕ ਮਜ਼ਬੂਤ ਪਲੇਟਫਾਰਮ ਬਣ ਜਾਵੇਗਾ। ਕੈਪਟਨ ਨੇ ਕਿਹਾ ਕਿ ਅਸੀਂ ਲੰਮੇ ਸਮੇਂ ਤੋਂ ਵਿਚਾਰ ਵਟਾਂਦਰੇ ਕੀਤੇ ਹਨ, ਡਰਾਫਟ ਆਦਿ ਬਣਾਏ ਹਨ, ਜਿਸ ਵਿੱਚ ਸਮਾਂ ਲੱਗਦਾ ਹੈ। ਮੈਂ ਅਧਿਕਾਰਤ ਹੱਲ ਕੱਢਣਾ ਚਾਹੁੰਦਾ ਹਾਂ,ਸੀਐਮ ਵੱਲੋਂ ਵਿਧਾਨ ਸਭਾ ਨੇ ਕੇਂਦਰ ਸਰਕਾਰ ਦੁਆਰਾ ਬਣਾਏ ਕਾਨੂੰਨਾਂ ਨੂੰ ਰੱਦ ਕਰਨ ਦਾ ਪ੍ਰਸਤਾਵ ਪੇਸ਼ ਕੀਤਾ ਜਿਸ ‘ਚ ਐਮਐਸਪੀ ਪ੍ਰਣਾਲੀ ਤੇ ਸਰਕਾਰੀ ਖਰੀਦ ਨੂੰ ਬਰਕਰਾਰ ਰੱਖਣ ਦੀ ਅਪੀਲ ਕੀਤੀ ਗਈ।


ਖੇਤੀ ਕਾਨੂੰਨਾਂ ਅਤੇ ਪ੍ਰਸਤਾਵਿਤ ਬਿਜਲੀ ਸੋਧ ਬਿੱਲ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ,ਇਹ ਵੀ ਮੰਗ ਕੀਤੀ ਗਈ ਕਿ ਭਾਰਤ ਸਰਕਾਰ ਨਾ ਸਿਰਫ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰੇ ਬਲਕਿ ਅਨਾਜ ਦੇ ਘੱਟੋ-ਘੱਟ ਸਮਰਥਨ ਮੁੱਲ ਉਪਰ ਖਰੀਦ ਨੂੰ ਕਿਸਾਨਾਂ ਦਾ ਕਾਨੂੰਨੀ ਅਧਿਕਾਰ ਬਣਾਉਣ ਅਤੇ ਭਾਰਤੀ ਖੁਰਾਕ ਨਿਗਮ ਅਜਿਹੇ ਹੋਰ ਅਦਾਰਿਆਂ ਰਾਹੀਂ ਨਵੇਂ ਆਰਡੀਨੈਂਸ ਜਾਰੀ ਕਰ।

ਇਹ ਵੀ ਪੜ੍ਹੋ:-  15 ਸਾਲਾ ਬੱਚੀ ਨੂੰ ਇਨਸਾਫ ਦਵਾਉਣ ਲਈ Capt. Amarinder Singh ਖੁਦ ਅੱਗੇ ਆਏ


ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਵੱਖੑਵੱਖ ਮਾਹਿਰਾਂ ਨਾਲ ਡੂੰਘੀ ਵਿਚਾਰ-ਚਰਚਾ ਅਤੇ ਸਲਾਹ-ਮਸ਼ਵਰੇ ਪਿੱਛੋਂ ਦੇਰ ਰਾਤ 9:30 ਵਜੇ ਇਨ੍ਹਾਂ ਬਿੱਲਾਂ ‘ਤੇ ਦਸਤਖ਼ਤ ਕੀਤੇ,ਉਨ੍ਹਾਂ ਕਿਹਾ ਕਿ ਸੰਕਟਕਾਲੀਨ ਦੇ ਸਮੇਂ ਹੁੰਦੇ ਇਜਲਾਸ ਦੌਰਾਨ ਅਜਿਹੇ ਬਿੱਲਾਂ ਦੀਆਂ ਕਾਪੀਆਂ ਵੰਡਣ ਵਿਚ ਦੇਰੀ ਹੁੰਦੀ ਹੈ,ਕੇਂਦਰੀ ਖੇਤੀ ਕਾਨੂੰਨਾਂ ਕਿਸਾਨੀ ਜਿਣਸ, ਵਪਾਰ ਤੇ ਵਣਜ (ਉਤਸ਼ਾਹਤ ਕਰਨ ਤੇ ਸੁਖਾਲਾ ਬਣਾਉਣ) ਐਕਟ-2020, ਕਿਸਾਨਾਂ ਦੇ (ਸਸ਼ਕਤੀਕਰਨ ਤੇ ਸੁਰੱਖਿਆ) ਕੀਮਤਾਂ ਦੇ ਭਰੋਸੇ ਤੇ ਖੇਤੀ ਸੇਵਾਵਾਂ ਬਾਰੇ ਕਰਾਰ ਐਕਟ-2020।

ਅਤੇ ਜ਼ਰੂਰੀ ਵਸਤਾਂ ਸੋਧ ਐਕਟ-2020 ਦੇ ਹਵਾਲੇ ਨਾਲ ਅੱਜ ਸਦਨ ਵਿਚ ਪੇਸ਼ ਕੀਤੇ ਗਏ ਮਤੇ ਵਿਚ ਕਿਹਾ ਗਿਆ ਕਿ ਕੇਂਦਰ ਸਰਕਾਰ ਨੇ ਮੁੱਖ ਮੰਤਰੀ ਵੱਲੋਂ 14 ਸਤੰਬਰ, 2020 ਨੂੰ ਪੱਤਰ ਨੰਯਸੀ.ਐਮ.ਓੇਕਾਨਫੀ-2020-635 ਰਾਹੀਂ ਪ੍ਰਧਾਨ ਮੰਤਰੀ ਨੂੰ ਸਦਨ ਦੀਆਂ ਚਿੰਤਾਵਾਂ ਤੇ ਜਜ਼ਬਾਤਾਂ ਤੋਂ ਜਾਣੂ ਕਰਵਾਇਆ ਗਿਆ ਅਤੇ ਬਾਵਜੂਦ ਇਸ ਦੇ ਕੇਂਦਰ ਸਰਕਾਰ ਨੇ 24 ਸਤੰਬਰ ਅਤੇ 26 ਸਤੰਬਰ ਨੂੰ ਸਬੰਧਤ ਖੇਤੀ ਆਰਡੀਨੈਂਸਾਂ ਨੂੰ ਕਾਨੂੰਨਾਂ ਵਿਚ ਤਬਦੀਲ ਕਰਕੇ ਨੋਟੀਫਾਈ ਕਰ ਦਿੱਤਾ।


ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਹ ਤਿੰਨ ਨਵੇਂ ਬਿੱਲ ਪੇਸ਼ ਕੀਤੇ ਹਨ
ਮੁੱਖ ਮੰਤਰੀ ਨੇ ਫਾਰਮਰਜ਼ ਪ੍ਰੋਡਕਟ ਟ੍ਰੇਡ ਐਂਡ ਕਾਮਰਸ (ਤਰੱਕੀ ਤੇ ਸਹੂਲਤ) ਵਿਸ਼ੇਸ਼ ਪ੍ਰਾਵਧਾਨਾਂ ਤੇ ਪੰਜਾਬ ਐਬੈਂਡਮੈਂਟ ਬਿਲ, 2020 ਪੇਸ਼ ਕੀਤਾ,ਮੁੱਖ ਮੰਤਰੀ ਨੇ ਫਰਮਾਂ (ਸ਼ਕਤੀ ਤੇ ਸੁਰੱਖਿਆ) ਕੀਮਤਾਂ ਦਾ ਭਰੋਸਾ ਤੇ ਫਰਮ ਸਰਵਿਸਿਜ਼ (ਖਾਸ ਪ੍ਰਾਵਧਾਨ ਤੇ ਪੰਜਾਬ ਐਬੈਂਡਮੈਂਟ) ਬਿੱਲ, 2020 ਪੇਸ਼ ਕੀਤਾ,ਮੁੱਖ ਮੰਤਰੀ ਨੇ ਅਸੈਂਸ਼ੀਅਲ ਕਮੋਡਿਟੀਜ਼ (ਵਿਸ਼ੇਸ਼ ਪ੍ਰਾਵੈਸਨਜ਼ ਤੇ ਪੰਜਾਬ ਐਬੈਂਡਮੈਂਟ) ਬਿੱਲ, 2020 ਪੇਸ਼ ਕੀਤਾ।

ਇਹ ਵੀ ਪੜ੍ਹੋ:- 

ਪੀਐਸਪੀਸੀਐਲ ਦਾ ਡਿਸਟ੍ਰੀਬਿਸ਼ਨ ਹੁਸ਼ਿਆਰਪੁਰ ਸਰਕਲ ਬਿਜਲੀ ਚੋਰੀ ਨੂੰ ਰੋਕਨ ਲਈ ਵਿਚ ਮਹੱਤਵਪੂਰਣ ਭੂਮਿਕਾ ਨਿਭਾ ਰਿਹਾ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow




Leave a Reply

Your email address will not be published. Required fields are marked *