Punjab Chief Minister Capt. Amarinder Singh ਨੇ ਕਿਸਾਨ ਯੂਨੀਅਨਾਂ ਵੱਲੋਂ ਮਾਲ Punjab Chief Minister Capt. Amarinder Singh ਨੇ ਕਿਸਾਨ ਯੂਨੀਅਨਾਂ ਵੱਲੋਂ ਮਾਲ
BREAKING NEWS
Search

Live Clock Date

Your browser is not supported for the Live Clock Timer, please visit the Support Center for support.
Punjab Chief Minister Capt. Amarinder Singh ਨੇ ਕਿਸਾਨ ਯੂਨੀਅਨਾਂ ਵੱਲੋਂ ਮਾਲ ਗੱਡੀਆਂ

Punjab Chief Minister Capt. Amarinder Singh ਨੇ ਕਿਸਾਨ ਯੂਨੀਅਨਾਂ ਵੱਲੋਂ ਮਾਲ ਗੱਡੀਆਂ ਲੰਘਾਉਣ ਦੀ ਇਜਾਜ਼ਤ ਦੇਣ ਦੇ ਫੈਸਲੇ ਦਾ ਸਵਾਗਤ

10

AZAD SOCH :-

PATIALA :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Punjab Chief Minister Capt. Amarinder Singh) ਨੇ ਕਿਸਾਨ ਯੂਨੀਅਨਾਂ (Farmers Unions) ਵੱਲੋਂ ਮਾਲ ਗੱਡੀਆਂ ਲੰਘਾਉਣ ਦੀ ਇਜਾਜ਼ਤ ਦੇਣ ਦੇ ਫੈਸਲੇ ਦਾ ਸਵਾਗਤ ਕਰਦਿਆਂ ਇਸ ਨੂੰ ਸੂਬੇ ਦੇ ਅਰਥਚਾਰੇ ਅਤੇ ਇਸ ਦੀ ਪੁਨਰ-ਸੁਰਜੀਤੀ ਦੇ ਹਿੱਤ ਵਿੱਚ ਦੱਸਿਆ,ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਦੀ ਅਪੀਲ ਨੂੰ ਹਾਂ-ਪੱਖੀ ਹੁੰਗਾਰਾ ਭਰਨ ਲਈ ਕਿਸਾਨ ਯੂਨੀਅਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਿਸਾਨਾਂ ਨੇ ਇਹ ਕਦਮ ਚੁੱਕ ਕੇ ਪੰਜਾਬ ਦੇ ਲੋਕਾਂ ਪ੍ਰਤੀ ਆਪਣੇ ਪਿਆਰ ਅਤੇ ਸੰਜੀਦਗੀ ਦਾ ਪ੍ਰਗਟਾਵਾ ਕੀਤਾ ਹੈ ਕਿਉਂ ਜੋ ਇਸ ਨਾਲ ਸੂਬੇ ਨੂੰ ਕੋਲੇ ਦੀ ਅਤਿ ਲੋੜੀਂਦੀ ਸਪਲਾਈ ਮਿਲ ਸਕੇਗੀ।

ਉਨ੍ਹਾਂ ਕਿਹਾ ਕਿ ਰੇਲ ਰੋਕੋ ਕਾਰਨ ਕੋਲੇ ਦੀ ਥੁੜ੍ਹ ਹੋਣ ਦੇ ਨਤੀਜੇ ਵਜੋਂ ਪੰਜਾਬ ਦੇ ਲੋਕ ਮੁਕੰਮਲ ਬਿਜਲੀ ਬੰਦ ਹੋਣ ਦਾ ਸਾਹਮਣਾ ਕਰ ਰਹੇ ਸਨ ਅਤੇ ਕਿਸਾਨ ਜਥੇਬੰਦੀਆਂ ਦਾ ਫੈਸਲਾ ਉਨ੍ਹਾਂ ਲਈ ਵੱਡੀ ਰਾਹਤ ਦੇ ਤੌਰ ‘ਤੇ ਆਇਆ ਹੈ,Punjab Chief Minister Capt. Amarinder Singh ਨੇ ਕਿਹਾ ਕਿ ਇਸ ਫੈਸਲੇ ਨਾਲ ਕਿਸਾਨ ਜਥੇਬੰਦੀਆਂ ਨੇ ਇਹ ਵੀ ਯਕੀਨੀ ਬਣਾਇਆ ਕਿ ਉਦਯੋਗ ਨੂੰ ਹੋਰ ਪ੍ਰੇਸ਼ਾਨੀ ਸਹਿਣ ਨਾ ਕਰਨੀ ਪਵੇ ਅਤੇ ਉਦਯੋਗ ਮੁੜ ਪੈਰਾਂ ‘ਤੇ ਖੜ੍ਹਾ ਹੋਵੇਗਾ।

ਇਹ ਵੀ ਪੜ੍ਹੋ:-   ਪੁਲਿਸ ਯਾਦਗਾਰੀ ਦਿਵਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਪੁਲਿਸ ਦੇ ਜਵਾਨਾਂ ਨੂੰ ਸਲਾਮ ਕੀਤਾ

ਕਿਸਾਨਾਂ ਦਾ ਰੇਲ ਰੋਕੋ ਸੰਘਰਸ਼ ਉਦਯੋਗ ਲਈ ਵੱਡੇ ਵਿੱਤੀ ਘਾਟੇ ਦਾ ਕਾਰਨ ਬਣਿਆ ਜਦਕਿ ਉਦਯੋਗ ਪਹਿਲਾਂ ਹੀ ਕੋਵਿਡ ਮਹਾਂਮਾਰੀ ਕਾਰਨ ਸੰਕਟ ਵਿੱਚ ਜਕੜਿਆ ਹੋਇਆ ਸੀ,Punjab Chief Minister Capt. Amarinder Singh ਨੇ ਅੱਗੇ ਕਿਹਾ ਕਿ ਮਾਲ ਗੱਡੀਆਂ ਦੇ ਲਾਂਘੇ ਨਾਲ ਸੂਬੇ ਵਿੱਚ ਯੂਰੀਆ ਦੀ ਕਮੀ ਦੀ ਪੂਰਤੀ ਕਰਨ ਵਿੱਚ ਸਹਾਇਤਾ ਮਿਲੇਗੀ ਜਿਸ ਨਾਲ ਕਿਸਾਨ ਭਾਈਚਾਰੇ ਲਈ ਖਾਦਾਂ ਦੀ ਫੌਰੀ ਲੋੜ ਨੂੰ ਪੂਰਾ ਕੀਤਾ ਜਾ ਸਕੇਗਾ,ਕੈਪਟਨ ਅਮਰਿੰਦਰ ਸਿੰਘ (Capt. Amarinder Singh) ਨੇ ਕਿਹਾ ਕਿ ਕਿਸਾਨਾਂ ਨੇ ਸੂਬੇ ਦੀ ਪਿੱਠ ਨਹੀਂ ਲੱਗਣ ਦਿੱਤੀ ਅਤੇ ਉਹ ਵੀ ਨਿੱਜੀ ਤੌਰ ‘ਤੇ ਯਕੀਨੀ ਬਣਾਉਣਗੇ ਕਿ ਉਨ੍ਹਾਂ ਦੀ ਸਰਕਾਰ ਕਦੇ ਵੀ ਕਿਸਾਨਾਂ ਦੀ ਪਿੱਠ ਨਾ ਲੱਗਣ ਦੇਵੇ।

ਉਨ੍ਹਾਂ ਨੇ ਕਿਸਾਨਾਂ ਦੇ ਜੀਵਨ ਅਤੇ ਰੋਜ਼ੀ ਰੋਟੀ ਨੂੰ ਬਚਾਉਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਕੇਂਦਰ ਦੇ ਕਾਲੇ ਖੇਤੀ ਕਾਨੂੰਨਾਂ ਦੇ ਨਤੀਜੇ ਵਜੋਂ ਕਿਸਾਨਾਂ ‘ਤੇ ਗਹਿਰਾ ਸੰਕਟ ਛਾਇਆ ਹੋਇਆ ਹੈ,ਹਾਲਾਂਕਿ, Punjab Chief Minister Capt. Amarinder Singh ਨੇ ਕਿਸਾਨ ਜਥੇਬੰਦੀਆਂ ਨੂੰ ਮੁਸਾਫਿਰ ਰੇਲਾਂ ‘ਤੇ ਵੀ ਰੋਕਾਂ ਹਟਾਉਣ ਦੀ ਵੀ ਅਪੀਲ ਕੀਤੀ ਕਿਉਂ ਜੋ ਹਰ ਰੋਜ਼ ਖਾਸ ਕਰਕੇ ਤਿਉਹਾਰਾਂ ਦੇ ਸਮੇਂ ਦੌਰਾਨ ਹਜ਼ਾਰਾਂ ਪੰਜਾਬੀ ਸਫਰ ਕਰਦੇ ਹਨ।

ਪੰਜਾਬੀਆਂ ਦੇ ਹਿੱਤ ਵਿੱਚ ਮੁਸਾਫਿਰ ਰੇਲਾਂ ਲੰਘਾਉਣ ਦੀ ਇਜਾਜ਼ਤ ਦੇਣ ਲਈ ਕਿਸਾਨਾਂ ਨੂੰ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਤਿਉਹਾਰਾਂ ਦੇ ਸੀਜ਼ਨ ਦੌਰਾਨ ਆਪਣੇ ਪਰਿਵਾਰਾਂ ਕੋਲ ਘਰ ਵਾਪਸ ਆਉਣਾ ਚਾਹੁੰਦੇ ਹਨ,ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਸਰਕਾਰ ਕੇਂਦਰੀ ਕਾਨੂੰਨਾਂ ਖਿਲਾਫ਼ ਕਿਸਾਨਾਂ ਦੀ ਲੜਾਈ ਵਿੱਚ ਉਨ੍ਹਾਂ ਨਾਲ ਡਟ ਕੇ ਖੜ੍ਹੀ ਰਹੇਗੀ ਅਤੇ ਕਿਸਾਨ ਆਪਣੇ ਸੂਬੇ ਦੇ ਲੋਕਾਂ ਲਈ ਅਸੁਵਿਧਾ ਪੈਦਾ ਕੀਤੇ ਬਿਨਾਂ ਧਰਨਿਆਂ ਅਤੇ ਹੋਰ ਜਮਹੂਰੀ ਤਰੀਕਿਆਂ ਰਾਹੀਂ ਆਪਣੀ ਲੜਾਈ ਜਾਰੀ ਰੱਖ ਸਕਦੇ ਹਨ।

ਇਹ ਵੀ ਪੜ੍ਹੋ:-  

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰ ਸਰਕਾਰ ਦੇ ਖੇਤੀ ਵਿਰੋਧੀ ਕਾਨੂੰਨਾਂ ਬਿੱਲਾਂ ਨੂੰ ਮੁੱਢੋਂ ਰੱਦ ਕਰਦੇ ਮਤੇ ਦਾ ਖਰੜਾ ਸਦਨ ਵਿੱਚ ਪੇਸ਼ ਕੀਤਾ

Vijay Inder Singla ਨੇ ਕਿਹਾ Punjab Vidhan Sabha ਦੇ ਕਾਨੂੰਨ ਨਾਲ ਸਾਰੇ ਵਰਗਾਂ ਨੂੰ ਵੱਡੇ ਪੱਧਰ ‘ਤੇ ਹੋਵੇਗਾ ਲਾਭ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰ ਸਰਕਾਰ ਦੇ ਖੇਤੀ ਵਿਰੋਧੀ ਕਾਨੂੰਨਾਂ ਬਿੱਲਾਂ ਨੂੰ ਮੁੱਢੋਂ ਰੱਦ ਕਰਦੇ ਮਤੇ ਦਾ ਖਰੜਾ ਸਦਨ ਵਿੱਚ ਪੇਸ਼ ਕੀਤਾ

ਪੰਜਾਬ ਵਿਚ ਸਕੂਲ ਮੁੜ ਖੋਲ੍ਹੱਣ ਦੀ ਤਾਰੀਕ ਦਾ ਫੈਸਲਾ ਸਿਹਤ ਵਿਭਾਗ ਪੰਜਾਬ ਤੋਂ ਹਦਾਇਤਾਂ ਦੀ ਪ੍ਰਵਾਨਗੀ ਮਿਲਣ ਤੋਂ ਬਾਅਦ,ਵਿਜੇ ਇੰਦਰ ਸਿੰਗਲਾ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow




Leave a Reply

Your email address will not be published. Required fields are marked *