ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਆਮ ਆਦਮੀ ਪਾਰਟੀ ਦੇ ਦੋਗਲੇਪਨ ਤੋਂ ਹੈਰਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਆਮ ਆਦਮੀ ਪਾਰਟੀ ਦੇ ਦੋਗਲੇਪਨ ਤੋਂ ਹੈਰਾਨ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਆਮ ਆਦਮੀ ਪਾਰਟੀ ਦੇ ਦੋਗਲੇਪਨ ਤੋਂ ਹੈਰਾਨ

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਆਮ ਆਦਮੀ ਪਾਰਟੀ ਦੇ ਦੋਗਲੇਪਨ ਤੋਂ ਹੈਰਾਨ

5

AZAD SOCH :-

PATIALA :- ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਚਾਲੇ ਸੋਸ਼ਲ ਮੀਡੀਆ ‘ਤੇ ਤਿੱਖੀ ਤਕਰਾਰ ਹੋਈ,ਕੇਜਰੀਵਾਲ ਨੇ ਟਵੀਟ ਕਰਦਿਆਂ ਕੈਪਟਨ ਦੀ ਕਾਰਵਾਈ ਨੂੰ ਡਰਾਮਾ ਕਰਾਰ ਦੇ ਦਿੱਤਾ,ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਵਿਧਾਨ ਸਭਾ ਵਿਚ ਪਾਸ ਕੀਤੇ ਖੇਤੀ ਬਿੱਲਾਂ ਉਤੇ ਵੱਡੇ ਸਵਾਲ ਚੁੱਕੇ ਹਨ।


ਕੇਜਰੀਵਾਲ ਨੇ ਟਵੀਟ ਕਰਕੇ ਪੰਜਾਬ ਦੇ ਮੁੱਖ ਮੰਤਰੀ ਨੂੰ ਪੁੱਛਿਆ ਹੈ

ਪੰਜਾਬ ਵਿਧਾਨ ਸਭਾ ਵਿਚ ਕੱਲ੍ਹ 3 ਬਿੱਲ ਪਾਸ ਕੀਤੇ ਗਏ ਸਨ ਤੇ ਦਾਅਵਾ ਕਰ ਗਿਆ ਸੀ ਕਿ ਇਸ ਨਾਲ ਕੇਂਦਰ ਵੱਲੋਂ ਬਣਾਏ ਖੇਤੀ ਕਾਨੂੰਨ ਖਤਮ ਹੋ ਜਾਣਗੇ,ਪਰ ਖੇਤੀ ਤੇ ਕਾਨੂੰਨੀ ਮਾਹਰ ਸਵਾਲ ਚੁੱਕ ਰਹੇ ਹਨ ਕੇ ਇਨ੍ਹਾਂ ਪਿੱਛੇ ਅਮੈਂਡਮੈਂਟ (ਸੋਧ) ਸ਼ਬਦ ਜੋੜਨ ਦਾ ਮਤਲਬ ਹੈ ਕਿ ਹੁਣ ਇਹ ਬਿੱਲ ਕੇਂਦਰ ਸਰਕਾਰ ਕੋਲ ਜਾਣਗੇ ਤੇ ਉਸੇ ਹੱਥ ਇਨ੍ਹਾਂ ਨੂੰ ਮਾਨਤਾ ਦੇਣਾ ਹੈ।

ਇਹ ਵੀ ਪੜ੍ਹੋ:-  29 ਕਿਸਾਨ ਜਥੇਬੰਦੀਆਂ ਨੇ ਪੰਜ ਨਵੰਬਰ ਤੱਕ ਮਾਲ ਗੱਡੀਆਂ ਚੱਲਣ ਦੇਣ ਦਾ ਫੈਸਲਾ ਕੀਤਾ


ਕੈਪਟਨ ਹੈਰਾਨ ਹਨ ਕਿ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਲੀਡਰ ਹਰਪਾਲ ਚੀਮਾ ਬਿੱਲਾਂ ਦੇ ਹੱਕ ‘ਚ ਬੋਲੇ,ਇੱਥੋਂ ਤਕ ਕਿ ਰਾਜਪਾਲ ਨੂੰ ਮਿਲਣ ਲਈ ਵੀ ਉਨ੍ਹਾਂ ਦੇ ਨਾਲ ਗਏ ਪਰ ਕੇਜਰੀਵਾਲ ਕੁਝ ਹੋਰ ਪ੍ਰਤੀਕਿਰਿਆ ਦੇ ਰਹੇ ਹਨ,ਅਰਵਿੰਦ ਕੇਜਰੀਵਾਲ ਤੋਂ ਉਮੀਦ ਇਹ ਕੀਤੀ ਜਾ ਰਹੀ ਸੀ ਕਿ ਉਹ ਵੀ ਆਪਣੇ ਪੱਧਰ ‘ਤੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਨ ਤੇ ਕੇਂਦਰੀ ਖੇਤੀ ਕਾਨੂੰਨਾਂ ਨੂੰ ਬੇਅਸਰ ਕਰਨ ਲਈ ਬਿੱਲ ਪੇਸ਼ ਕਰਨ।

ਪਰ ਕੇਜਰੀਵਾਲ ਨੇ ਤਾਂ ਪੰਜਾਬ ਵਿਧਾਨ ਸਭਾ ਵੱਲੋਂ ਚੁੱਕੇ ਕਦਮ ‘ਤੇ ਵੀ ਸਵਾਲ ਚੁੱਕ ਦਿੱਤੇ ਹਨ, ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਆਮ ਆਦਮੀ ਪਾਰਟੀ ਦੇ ਦੋਗਲੇਪਨ ਤੋਂ ਹੈਰਾਨ ਹਾਂ, ਕੈਪਟਨ ਦੇ ਟਵੀਟ ਨੂੰ ਰੀਟਵੀਟ ਕਰਦਿਆਂ ਪੰਜਾਬ ਸਰਕਾਰ ਵੱਲੋਂ ਕੇਂਦਰੀ ਖੇਤੀ ਕਾਨੂੰਨਾਂ ਖਿਲਾਫ ਪਾਸ ਬਿੱਲਾਂ ‘ਤੇ ਹੀ ਸਵਾਲ ਚੁੱਕ ਦਿੱਤੇ।

ਇਹ ਵੀ ਪੜ੍ਹੋ:-   

Punjab Chief Minister Capt. Amarinder Singh ਨੇ ਕਿਸਾਨ ਯੂਨੀਅਨਾਂ ਵੱਲੋਂ ਮਾਲ ਗੱਡੀਆਂ ਲੰਘਾਉਣ ਦੀ ਇਜਾਜ਼ਤ ਦੇਣ ਦੇ ਫੈਸਲੇ ਦਾ ਸਵਾਗਤ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰ ਸਰਕਾਰ ਦੇ ਖੇਤੀ ਵਿਰੋਧੀ ਕਾਨੂੰਨਾਂ ਬਿੱਲਾਂ ਨੂੰ ਮੁੱਢੋਂ ਰੱਦ ਕਰਦੇ ਮਤੇ ਦਾ ਖਰੜਾ ਸਦਨ ਵਿੱਚ ਪੇਸ਼ ਕੀਤਾ

ਪੰਜਾਬ ਵਿਚ ਸਕੂਲ ਮੁੜ ਖੋਲ੍ਹੱਣ ਦੀ ਤਾਰੀਕ ਦਾ ਫੈਸਲਾ ਸਿਹਤ ਵਿਭਾਗ ਪੰਜਾਬ ਤੋਂ ਹਦਾਇਤਾਂ ਦੀ ਪ੍ਰਵਾਨਗੀ ਮਿਲਣ ਤੋਂ ਬਾਅਦ,ਵਿਜੇ ਇੰਦਰ ਸਿੰਗਲਾ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੱਤਰਕਾਰ ਦਵਿੰਦਰਜੀਤ ਸਿੰਘ ਦਰਸ਼ੀ ਦੇ ਪਿਤਾ ਭਗਵਾਨ ਸਿੰਘ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow




Leave a Reply

Your email address will not be published. Required fields are marked *