Vijay Inder Singla ਦੀ ਅਗਵਾਈ ’ਚ ਸਕੂਲੀ ਸਿੱਖਿਆ ਦੇ ਖੇਤਰ ’ਚ ਇੱਕ ਹੋਰ ਕਦਮ Vijay Inder Singla ਦੀ ਅਗਵਾਈ ’ਚ ਸਕੂਲੀ ਸਿੱਖਿਆ ਦੇ ਖੇਤਰ ’ਚ ਇੱਕ ਹੋਰ ਕਦਮ
BREAKING NEWS
Search

Live Clock Date

Your browser is not supported for the Live Clock Timer, please visit the Support Center for support.
Vijay Inder Singla ਦੀ ਅਗਵਾਈ ’ਚ ਸਕੂਲੀ ਸਿੱਖਿਆ ਦੇ ਖੇਤਰ ’ਚ ਇੱਕ ਹੋਰ ਕਦਮ

Vijay Inder Singla ਦੀ ਅਗਵਾਈ ’ਚ ਸਕੂਲੀ ਸਿੱਖਿਆ ਦੇ ਖੇਤਰ ’ਚ ਇੱਕ ਹੋਰ ਕਦਮ

98

AZAD SOCH :-

PATIALA :- ਵਿਜੈ ਇੰਦਰ ਸਿੰਗਲਾ (Vijay Inder Singla) ਦੀ ਅਗਵਾਈ ’ਚ ਸਕੂਲੀ ਸਿੱਖਿਆ ਦੇ ਖੇਤਰ ’ਚ ਇੱਕ ਹੋਰ ਕਦਮ ਇੰਗਲਿਸ਼ ਬੂਸਟਰ ਕਲੱਬਾਂ (English Booster Clubs) ਨਾਲ ਸਰਕਾਰੀ ਸਕੂਲਾਂ ਵਿੱਚ ਦਾਖਲ ਹੋਣ ਦੇ ਰੁਝਾਨ ’ਚ ਹੋਰ ਤੇਜੀ ਆਉਣ ਦੀ ਸੰਭਾਵਨਾ-ਬੁਲਾਰਾ,ਚੰਡੀਗੜ 22 ਅਕਤੂਬਰ ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਵੱਲੋਂ ਸਕੂਲ ਸਿੱਖਿਆ ਵਿੱਚ ਗੁਣਾਤਮਿਕ ਸੁਧਾਰ ਲਿਆਉਣ ਲਈ ਆਰੰਭੀ ਮੁਹਿੰਮ ਦੇ ਹੇਠ ਹੁਣ ਸਿੱਖਿਆ ਵਿਭਾਗ ਨੇ ਇੰਗਲਿਸ਼ ਬੂਸਟਰ ਕਲੱਬ (ਈ.ਬੀ.ਸੀ.) (English Booster Club (EBC)) ਖੋਲਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ.

ਜਿਸ ਦੇ ਨਾਲ ਸਰਕਾਰੀ ਸਕੂਲਾਂ ਵਿੱਚ ਦਾਖਲਾ ਲੈਣ ਰੁਝਾਨ ਵਿੱਚ ਹੋਰ ਤੇਜੀ ਆਉਣ ਦੀ ਸੰਭਾਵਨਾ ਹੈ,ਸਿੱਖਿਆ ਵਿਭਾਗ (Department of Education) ਦੇ ਇੱਕ ਬੁਲਾਰੇ ਅਨੁਸਾਰ ਸ੍ਰੀ ਸਿੰਗਲਾ ਵੱਲੋਂ ਸਕੂਲੀ ਸਿੱਖਿਆ ਵਿੱਚ ਕੀਤੀਆਂ ਗਈਆਂ ਨਵੀਂਆਂ ਪਹਿਲਕਦਮੀਆਂ ਦੇ ਨਤੀਜੇ ਵਜੋਂ ਚਾਲੂ ਵਿਦਿਅਕ ਸੈਸ਼ਨ 2020-21 ਦੌਰਾਨ ਪਿਛਲੇ ਸਾਲ ਦੇ ਮੁਕਾਬਲੇ ਇਸ ਵਾਰ ਦਾਖਲਿਆਂ ਵਿੱਚ 15 ਫ਼ੀਸਦੀ ਤੋਂ ਵੱਧ ਦਾ ਵਾਧਾ ਹੋਇਆ ਹੈ ਅਤੇ ਈ.ਬੀ.ਸੀ. ਦੀ ਇਸ ਨਵੀਂ ਪਹਿਲਕਦਮੀ ਨਾਲ ਸਰਕਾਰੀ ਸਕੂਲਾਂ ਪ੍ਰਤੀ ਹੋਰ ਅਕ੍ਰਸ਼ਨ ਵਧਣ ਦੀ ਪ੍ਰਬਲ ਸੰਭਾਵਨਾ ਹੈ.

ਇਹ ਵੀ ਪੜ੍ਹੋ:- ਟਾਂਡਾ ਬਲਾਤਕਾਰ ਮਾਮਲੇ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੇਹੱਦ ਦੁਖਦਾਈ ਅਤੇ ਹੈਰਾਨੀਜਨਕ ਦੱਸਿਆ

ਬੁਲਾਰੇ ਦੇ ਅਨੁਸਾਰ ਆਪਣੇ ਬੱਚਿਆਂ ਲਈ ਸਕੂਲ ਦੀ ਚੋਣ ਕਰਨ ਸਮੇਂ ਮਾਪਿਆਂ ਲਈ ਅੰਗਰੇਜ਼ੀ ਹਮੇਸ਼ਾਂ ਇੱਕ ਪਹਿਲ ਹੁੰਦੀ ਹੈ,ਵਿਦਿਆਰਥੀਆਂ ਦੇ ਮਾਪਿਆਂ ਵੱਲੋਂ ਵਿਸ਼ੇਸ਼ ਕਰਕੇ ਅੰਗਰੇਜ਼ੀ ਦੀ ਪੜਾਈ ਦੇ ਮੱਦੇਨਜ਼ਰ ਪ੍ਰਾਈਵੇਟ ਸਕੂਲਾਂ ਨੂੰ ਤਰਜੀਹ ਦਿੱਤੀ ਜਾਂਦੀ ਰਹੀ ਹੈ ਅਤੇ ਸਰਕਾਰੀ ਸਕੂਲਾਂ ਵਿੱਚ ਅੰਗਰੇਜ਼ੀ ਦੇ ਪੱਧਰ ਨੂੰ ਉੱਚਾ ਚੁੱਕਣ ਦੇ ਨਾਲ ਹੁਣ ਲੋਕਾਂ ਦਾ ਸਰਕਾਰੀ ਸਕੂਲਾਂ ਵੱਲ ਰੁਚੀ ਪੈਦਾ ਹੋਈ ਹੈ,ਬੁਲਾਰੇ ਅਨੁਸਾਰ ਈ.ਬੀ.ਸੀ. ਦਾ ਮੁੱਖ ਮਕਸਦ ਸਰਕਾਰੀ ਸਕੂਲਾਂ ਵਿਚ ਛੇਵੀਂ ਤੋਂ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਦੇ ਇੰਗਲਿਸ਼ ਸੰਚਾਰ ਹੁਨਰਾਂ (English communication skills) ਨੂੰ ਬਿਹਤਰ ਬਣਾਉਣ ਹੈ.

ਸਰਕਾਰੀ ਸਕੂਲਾਂ ਵਿੱਚ ਸੂਬੇ ਦੇ ਸਰੋਤ ਸਮੂਹਾਂ ਦੁਆਰਾ ਗਾਈਡਡ ਵੀਡੀਓ, ਰਿਕਾਰਡ ਕੀਤੀਆਂ ਟੇਪਾਂ, ਵਾਕਾਂ ਅਤੇ ਵਾਕਾਂਸਾਂ (Guided videos, recorded tapes, sentences and phrases) ਨੂੰ ਸਾਂਝਾ ਕੀਤਾ ਜਾਵੇਗਾ ਅਤੇ ਵਿਦਿਆਰਥੀ ਦਿੱਤੀ ਗਈ ਸਮੱਗਰੀ ਨੂੰ ਆਪਣੀ ਸ਼ੈਲੀ ਅਤੇ ਆਵਾਜ਼ ਵਿੱਚ ਦੁਬਾਰਾ ਪੇਸ਼ ਕਰਨਗੇ,ਇਸ ਪ੍ਰੋਜੈਕਟ ਨੂੰ 12 ਅਕਤੂਬਰ ਤੋਂ ਸ਼ੁਰੂ ਕੀਤਾ ਜਾ ਚੁੱਕਾ ਹੈ ਅਤੇ ਹੁਣ ਤੱਕ ਤਕਰੀਬਨ ਸੱਤ ਹਜ਼ਾਰ ਸਕੂਲਾਂ ਵਿੱਚ ਇੰਗਲਿਸ਼ ਬੂਸਟਰ ਕਲੱਬਾਂ ਬਣ ਚੁੱਕੀਆਂ ਹਨ,ਪਹਿਲੇ ਪੜਾਅ ਵਿਚ ਹਰ ਸੈਕਸ਼ਨ ਜਾਂ ਕਲਾਸ ਵਿੱਚੋਂ ਤਿੰਨ ਵਿਦਿਆਰਥੀ ਲੈ ਕੇ ਉਨਾਂ ਨੂੰ ਉਤਸ਼ਾਹਿਤ ਅਤੇ ਪ੍ਰੇਰਿਤ ਕਰਕੇ ਉਨਾਂ ਵਿੱਚ ਅੰਗਰੇਜ਼ੀ ਬਾਰੇ ਉਤਸੁਕਤਾ ਪੈਦਾ ਕੀਤੀ ਜਾਵੇਗੀ.

ਇਸ ਤੋਂ ਬਾਅਦ ਸਾਰੇ ਵਿਦਿਆਰਥੀਆਂ ਨੂੰ ਕਲੱਬ ਵਿੱਚ ਸ਼ਾਮਲ ਕੀਤਾ ਜਾਵੇਗਾ ਤਾਂ ਜੋ ਉਹ ਇੰਗਲਿਸ਼ ਬੂਸਟਰ ਕਲੱਬ (English Booster Clubs) ਦਾ ਫਾਇਦਾ ਉਠਾ ਸਕਣਗੇ,ਬੁਲਾਰੇ ਅਨੁਸਾਰ ਇਸ ਦੇ ਨਾਲ ਵਿਦਿਆਰਥੀਆਂ ਦੀ ਅੰਗਰੇਜ਼ੀ ਬੋਲਣ ਦੀ ਸਮਰੱਥਾ ਵਧੇਗੀ ਅਤੇ ਉਨਾਂ ਵਿੱਚ ਅੰਗਰੇਜ਼ੀ ਭਾਸ਼ਾ ਦਾ ਸਾਰੇ ਪੱਖਾਂ ਤੋਂ ਗਿਆਨ ਵਧੇਗਾ,ਇਸ ਦੇ ਨਾਲ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਅੰਗਰੇਜ਼ੀ ਮਾਧੀਅਮ ਵਾਲੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਦੇ ਮੁਕਾਬਲੇ ਵਿੱਚ ਖੜ ਸਕਣਗੇ.

ਇਹ ਵੀ ਪੜ੍ਹੋ:-

ਪੰਜਾਬ ਵਿਚ ਸਕੂਲ ਮੁੜ ਖੋਲ੍ਹੱਣ ਦੀ ਤਾਰੀਕ ਦਾ ਫੈਸਲਾ ਸਿਹਤ ਵਿਭਾਗ ਪੰਜਾਬ ਤੋਂ ਹਦਾਇਤਾਂ ਦੀ ਪ੍ਰਵਾਨਗੀ ਮਿਲਣ ਤੋਂ ਬਾਅਦ,ਵਿਜੇ ਇੰਦਰ ਸਿੰਗਲਾ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੱਤਰਕਾਰ ਦਵਿੰਦਰਜੀਤ ਸਿੰਘ ਦਰਸ਼ੀ ਦੇ ਪਿਤਾ ਭਗਵਾਨ ਸਿੰਘ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੁਲਿਸ ਯਾਦਗਾਰੀ ਦਿਵਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਪੁਲਿਸ ਦੇ ਜਵਾਨਾਂ ਨੂੰ ਸਲਾਮ ਕੀਤਾ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow
Leave a Reply

Your email address will not be published. Required fields are marked *