ਅੱਠ ਹੋਰ ਸਰਕਾਰੀ ਸਕੂਲਾਂ ਦਾ ਨਾਮ ਸ਼ਹੀਦਾਂ ਦੇ ਨਾਮ ‘ਤੇ ਰੱਖਿਆ: Vijay Inder Singla ਅੱਠ ਹੋਰ ਸਰਕਾਰੀ ਸਕੂਲਾਂ ਦਾ ਨਾਮ ਸ਼ਹੀਦਾਂ ਦੇ ਨਾਮ ‘ਤੇ ਰੱਖਿਆ: Vijay Inder Singla
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਅੱਠ ਹੋਰ ਸਰਕਾਰੀ ਸਕੂਲਾਂ ਦਾ ਨਾਮ ਸ਼ਹੀਦਾਂ ਦੇ ਨਾਮ ‘ਤੇ ਰੱਖਿਆ Vijay Inder Singla

ਅੱਠ ਹੋਰ ਸਰਕਾਰੀ ਸਕੂਲਾਂ ਦਾ ਨਾਮ ਸ਼ਹੀਦਾਂ ਦੇ ਨਾਮ ‘ਤੇ ਰੱਖਿਆ: Vijay Inder Singla

94

AZAD SOCH :-

PATIALA :– ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ (Education Minister Vijay Inder Singla) ਨੇ ਅੱਜ ਇੱਥੇ ਦੱਸਿਆ ਕਿ ਸ਼ਹੀਦਾਂ ਨੂੰ ਬਣਦਾ ਮਾਣ-ਸਨਮਾਨ ਦੇਣ ਲਈ ਜ਼ਿਲ੍ਹਾ ਬਠਿੰਡਾ, ਗੁਰਦਾਸਪੁਰ, ਹੁਸ਼ਿਆਰਪੁਰ, ਲੁਧਿਆਣਾ, ਮੋਗਾ, ਸੰਗਰੂਰ ਅਤੇ ਤਰਨ ਤਾਰਨ ਦੇ ਅੱਠ ਹੋਰ ਸਰਕਾਰੀ ਸਕੂਲਾਂ ਦੇ ਨਾਮ ਬਦਲ ਕੇ ਸੂਬੇ ਦੇ ਸ਼ਹੀਦਾਂ ਦੇ ਨਾਮ ‘ਤੇ ਰੱਖੇ ਗਏ ਹਨ,Education Minister Vijay Inder Singla ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Chief Minister Capt. Amarinder Singh) ਦੇ ਦਿਸ਼ਾ-ਨਿਰਦੇਸ਼ਾਂ ਪਿੱਛੋਂ ਸਕੂਲ ਸਿੱਖਿਆ ਵਿਭਾਗ ਨੇ ਹਾਲ ਹੀ ਵਿੱਚ ਹੋਈ ਉੱਚ ਪੱਧਰੀ ਮੀਟਿੰਗ ਦੌਰਾਨ ਇਨ੍ਹਾਂ ਸਕੂਲਾਂ ਦਾ ਨਾਮ ਬਦਲਣ ਦਾ ਫ਼ੈਸਲਾ ਲਿਆ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਜ਼ਿਲ੍ਹਾ ਬਠਿੰਡਾ ਦੇ ਪਿੰਡ ਭੋਡੀਪੁਰਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾ ਨਾਮ ਸ਼ਹੀਦ ਸੁਖਵਿੰਦਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੱਖਣ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ ਅਤੇ ਜ਼ਿਲ੍ਹਾ ਗੁਰਦਾਸਪੁਰ ਦੇ ਕੋਟਲਾ ਖ਼ੁਰਦ ਦੇ ਸਰਕਾਰੀ ਪ੍ਰਾਇਮਰੀ ਸਕੂਲ ਦਾ ਨਾਮ ਸ਼ਹੀਦ ਲਾਂਸ ਨਾਇਕ ਸੰਦੀਪ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਰੱਖਿਆ ਗਿਆ ਹੈ,ਇਸੇ ਤਰ੍ਹਾਂ ਜ਼ਿਲ੍ਹਾ ਹੁਸ਼ਿਆਰਪੁਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸਰਿਆਣਾ ਦਾ ਨਾਮ ਬਦਲ ਕੇ ਸ਼ਹੀਦ ਅਰਵਿੰਦਰ ਕੁਮਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੱਖਿਆ ਗਿਆ ਹੈ।

ਇਹ ਵੀ ਪੜ੍ਹੋ:-  ਜਲੰਧਰ ਪੱਛਮੀ ਤੋਂ ਕਾਂਗਰਸੀ ਵਿਧਾਇਕ ਸੁਸ਼ੀਲ ਰਿੰਕੂ ਸੜਕ ਹਾਦਸੇ ਵਿੱਚ ਜ਼ਖ਼ਮੀ

ਜ਼ਿਲ੍ਹਾ ਲੁਧਿਆਣਾ ਦੇ ਪਿੰਡ ਚਚਰਾੜੀ ਦੇ ਸਰਕਾਰੀ ਹਾਈ ਸਕੂਲ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਦਾ ਨਾਮ ਬਦਲ ਕੇ ਕ੍ਰਮਵਾਰ ਸ਼ਹੀਦ ਸਰਦਾਰ ਹਰਭਜਨ ਸਿੰਘ ਸਰਕਾਰੀ ਹਾਈ ਸਕੂਲ ਅਤੇ ਸ਼ਹੀਦ ਬੱਗਾ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਰੱਖਿਆ ਗਿਆ ਹੈ।ਸ੍ਰੀ ਸਿੰਗਲਾ (Vijay Inder Singla) ਨੇ ਅੱਗੇ ਦੱਸਿਆ ਕਿ ਮੋਗਾ ਜ਼ਿਲ੍ਹੇ ਦੇ ਪਿੰਡ ਖੋਟੇ ਦੇ ਸਰਕਾਰੀ ਹਾਈ ਸਕੂਲ ਦਾ ਨਾਮ ਸ਼ਹੀਦ ਰਿਸਾਲਦਾਰ ਹਰਚੰਦ ਸਿੰਘ ਸਰਕਾਰੀ ਹਾਈ ਸਕੂਲ ਰੱਖਿਆ ਗਿਆ ਹੈ,ਇਸ ਦੇ ਨਾਲ ਹੀ ਜ਼ਿਲ੍ਹਾ ਸੰਗਰੂਰ ਦੇ ਪਿੰਡ ਬਾਲੇਵਾਲ ਸਥਿਤ ਸਰਕਾਰੀ ਪ੍ਰਾਇਮਰੀ ਸਕੂਲ ਦਾ ਨਾਮ ਬਦਲ ਕੇ ਸ਼ਹੀਦ ਜਗਤਾਰ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਰੱਖਿਆ ਗਿਆ ਹੈ।

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਰਾਣੀਵਲਾਹ ਦੇ ਸਰਕਾਰੀ ਮਿਡਲ ਸਕੂਲ ਨੂੰ ਸ਼ਹੀਦ ਨਾਇਬ ਸੂਬੇਦਾਰ ਕਰਨੈਲ ਸਿੰਘ ਵੀਰ ਚੱਕਰ ਸਰਕਾਰੀ ਮਿਡਲ ਸਕੂਲ ਦਾ ਨਾਮ ਦਿੱਤਾ ਗਿਆ ਹੈ,ਉਨ੍ਹਾਂ ਕਿਹਾ ਕਿ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਵੱਲੋਂ ਦੇਸ਼ ਲਈ ਵਿਖਾਈ ਅਸਾਧਾਰਣ ਬਹਾਦਰੀ ਲਈ ਉਨ੍ਹਾਂ ਨੂੰ ਮਾਣ-ਸਨਮਾਨ ਦਿੰਦਿਆਂ ਹਾਲ ਹੀ ਵਿੱਚ ਵੱਖ-ਵੱਖ ਜ਼ਿਲ੍ਹਿਆਂ ਦੇ ਕਈ ਸਕੂਲਾਂ ਦਾ ਨਾਮ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਦੇ ਨਾਵਾਂ ‘ਤੇ ਰੱਖੇ ਗਏ ਹਨ।

ਇਹ ਵੀ ਪੜ੍ਹੋ:- 

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ਲਈ 560 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਨਹਿਰੀ ਪਾਣੀ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ

ਸੁਖਬੀਰ ਸਿੰਘ ਬਾਦਲ ਨੇ ਸਿਆਸੀ ਆਧਾਰ ਗੁਆਇਆ,ਉਹ ਨਹੀਂ ਜਾਣਦਾ, ਕੀ ਕਹਿ ਰਿਹਾ ਹੈ-ਕੈਪਟਨ ਅਮਰਿੰਦਰ ਸਿੰਘ

Punjab Chief Minister Capt. Amarinder Singh ਨੇ ਭਗਵਾਨ ਵਾਲਮੀਕ ਤੀਰਥ ਸਥਲ ਲਈ 55 ਕਰੋੜ ਰੁਪਏ ਮਨਜ਼ੂਰ ਕੀਤੇ

Chief Minister Capt. Amarinder Singh ਵਲੋਂ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ

25 ਅਕਤੂਬਰ ਨੂੰ ਦੁਸਹਿਰੇ ਵਾਲੇ ਦਿਨ Capt.Amarinder Singh ਕਰੀਬ 1100 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ ਕਰਵਾਉਣਗੇ

Vijay Inder Singla ਦੀ ਅਗਵਾਈ ’ਚ ਸਕੂਲੀ ਸਿੱਖਿਆ ਦੇ ਖੇਤਰ ’ਚ ਇੱਕ ਹੋਰ ਕਦਮ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow




Leave a Reply

Your email address will not be published. Required fields are marked *