ਪੰਜਾਬ ਦੇ ਮੁੱਖ ਕੈਪਟਨ ਅਮਰਿੰਦਰ ਸਿੰਘ ਨੇ ਮਾਲ ਗੱਡੀਆਂ ਦੀ ਬਹਾਲੀ ਲਈ ਕੇਂਦਰੀ ਰੇਲਵੇ ਮੰਤਰੀ ਪੰਜਾਬ ਦੇ ਮੁੱਖ ਕੈਪਟਨ ਅਮਰਿੰਦਰ ਸਿੰਘ ਨੇ ਮਾਲ ਗੱਡੀਆਂ ਦੀ ਬਹਾਲੀ ਲਈ ਕੇਂਦਰੀ ਰੇਲਵੇ ਮੰਤਰੀ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਪੰਜਾਬ ਦੇ ਮੁੱਖ ਕੈਪਟਨ ਅਮਰਿੰਦਰ ਸਿੰਘ ਨੇ ਮਾਲ ਗੱਡੀਆਂ ਦੀ ਬਹਾਲੀ ਲਈ ਕੇਂਦਰੀ ਰੇਲਵੇ ਮੰਤਰੀ ਪੀਊਸ਼ ਗੋਇਲ

ਪੰਜਾਬ ਦੇ ਮੁੱਖ ਕੈਪਟਨ ਅਮਰਿੰਦਰ ਸਿੰਘ ਨੇ ਮਾਲ ਗੱਡੀਆਂ ਦੀ ਬਹਾਲੀ ਲਈ ਕੇਂਦਰੀ ਰੇਲਵੇ ਮੰਤਰੀ ਪੀਊਸ਼ ਗੋਇਲ ਦੀ ਨਿੱਜੀ ਦਖਲ ਦੀ ਮੰਗ ਕੀਤੀ

63

AZAD SOCH :-

PATIALA :– ਕੇਂਦਰੀ ਰੇਲ ਮੰਤਰੀ ਪੀਊਸ਼ ਗੋਇਲ ਨੇ ਪੰਜਾਬ ਦੇ ਮੁੱਖ ਕੈਪਟਨ ਅਮਰਿੰਦਰ ਸਿੰਘ ਨੂੰ ਚਿੱਠੀ ਲਿਖ ਕੇ ਰੇਲ ਸੇਵਾਵਾਂ ਦੀ ਪੂਰਨ ਬਹਾਲੀ ਯਕੀਨੀ ਬਣਾਉਣ ਲਈ ਕਿਹਾ ਹੈ,ਉਨ੍ਹਾਂ ਚਿੱਠੀ ਲਿਖ ਕੇ ਕਿਹਾ ਕਿ ਮੁੱਖ ਮੰਤਰੀ ਪੂਰਨ ਤੌਰ ‘ਤੇ ਸੁਰੱਖਿਆ ਤੈਅ ਕਰਨ ਅਤੇ ਪ੍ਰਦਰਸ਼ਨਕਾਰੀਆਂ ਨੂੰ ਟਰੈਕ ਖਾਲੀ ਕਰਨ ਲਈ ਕਹਿਣ ਤਾਂ ਜੋ ਰੇਲ ਸੇਵਾਵਾਂ ਦੀ ਬਹਾਲੀ ਬਿਨਾਂ ਕਿਸੇ ਰੁਕਾਵਟ ਦੇ ਹੋ ਸਕੇ,ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰੇਲ ਮੰਤਰੀ ਪੀਊਸ਼ ਗੋਇਲ ਨੂੰ ਚਿੱਠੀ ਲਿਖ ਕੇ ਪੰਜਾਬ ‘ਚ ਰੇਲ ਆਵਾਜਾਈ ਬਹਾਲ ਕਰਵਾਉਣ ਲਈ ਰੇਲ ਮੰਤਰੀ ਤੋਂ ਨਿੱਜੀ ਦਖਲ ਦੀ ਮੰਗ ਕੀਤੀ ਸੀ।


ਕੇਂਦਰੀ ਰੇਲ ਮੰਤਰੀ ਨੇ ਸਾਰੀ ਗੱਲ ਕੈਪਟਨ ‘ਤੇ ਸੁੱਟਦਿਆਂ ਕਿਹਾ ਕਿ ਉਹ ਪੰਜਾਬ ‘ਚ ਰੇਲ ਸੇਵਾਵਾਂ ਪੂਰੀ ਤਰ੍ਹਾਂ ਬਹਾਲ ਕਰਾਉਣਾ ਯਕੀਨੀ ਬਣਾਉਣ,ਅਜਿਹੇ ‘ਚ ਪੰਜਾਬ ਦੇ ਮੁੱਖ ਮੰਤਰੀ ਦੀ ਸਥਿਤੀ ਕਸੂਤੀ ਬਣ ਗਈ ਹੈ,ਕਿਉਂਕਿ ਕੈਪਟਨ ਕਿਸਾਨਾਂ ਨੂੰ ਰੇਲਵੇ ਟਰੈਕ ਪੂਰਨ ਤੌਰ ‘ਤੇ ਖਾਲੀ ਕਰਨ ਬਾਰੇ ਕਹਿ ਕੇ ਕਿਸਾਨਾਂ ਦੇ ਰੋਹ ਦਾ ਸ਼ਿਕਾਰ ਨਹੀਂ ਹੋਣਾ ਚਾਹੁਣਗੇ,ਕੈਪਟਨ ਨੇ ਕਿਹਾ ਸੀ ਕਿ ਰੇਲਵੇ ਵੱਲੋਂ ਪੰਜਾਬ ‘ਚ ਮਾਲ ਗੱਡੀਆਂ ਨਾ ਚਲਾਉਣ ਦਾ ਫੈਸਲਾ ਸੂਬਾ ਸਰਕਾਰ ਵੱਲੋਂ ਕਿਸਾਨਾਂ ਨਾਲ ਗੱਲਬਾਤ ਕਰਨ ਦੇ ਯਤਨਾਂ ਸਦਕਾ ਹੁਣ ਤਕ ਹਾਸਲ ਕੀਤੀ ਸਫਲਤਾ ਨੂੰ ਸੱਟ ਮਾਰਨਾ ਹੈ। ਉਨ੍ਹਾਂ ਇਹ ਵੀ ਚੇਤਾਵਨੀ ਦਿੱਤੀ ਸੀ ਕਿ ਰੇਲਵੇ ਦਾ ਇਹ ਫੈਸਲਾ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਹੋਰ ਭੜਕਾ ਸਕਦਾ ਹੈ।


ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੋਇਲ ਨੂੰ ਲਿਖੇ ਅਰਧ ਸਰਕਾਰੀ ਪੱਤਰ ਵਿੱਚ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਕਿਸਾਨ ਯੂਨੀਅਨ ਨਾਲ ਗੱਲਬਾਤ ਦੀਆਂ ਪਹਿਲਾ ਨਿਰੰਤਰ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਸਦਕਾ ਉਨ੍ਹਾਂ ਕੋਲੋਂ 22 ਅਕਤੂਬਰ ਤੋਂ ਅੰਸ਼ਿਕ ਰੇਲ ਸੇਵਾਵਾਂ ਬਹਾਲ ਕਰਵਾਉਣ ਦੀ ਸਫਲਤਾ ਹਾਸਲ ਕੀਤੀ ਸੀ,23 ਅਕਤੂਬਰ ਨੂੰ ਮਾਲ ਗੱਡੀਆਂ ਦੀ ਬਹਾਲੀ ਤੋਂ ਬਾਅਦ ਰੇਲਵੇ ਨੇ ਇਕਤਰਫਾ ਫੈਸਲਾ ਕਰਦਿਆਂ।

ਇਹ ਵੀ ਪੜ੍ਹੋ:- ਭਗਵੰਤ ਮਾਨ ਕਿਹਾ,ਕਿ ਕੇਂਦਰ ਨੇ ਪੰਜਾਬ ਲਈ ਮਾਲ ਗੱਡੀਆਂ ਰੋਕੀਆਂ,ਪੰਜਾਬ ਨਾਲ ਬਦਲੇਖ਼ੋਰੀ ‘ਤੇ ਉੱਤਰੇ ਪ੍ਰਧਾਨ ਮੰਤਰੀ ਮੋਦੀ

ਪੰਜਾਬ ਵਿੱਚ ਸਾਰੀਆਂ ਮਾਲ ਗੱਡੀਆਂ ਦੀ ਆਵਾਜਾਈ ਰੋਕ ਦਿੱਤੀ,ਮੁੱਖ ਮੰਤਰੀ ਨੇ ‘ਰੇਲ ਰੋਕੋ’ ਖਤਮ ਕਰਨ ਅਤੇ ਯਾਤਰੀ ਰੇਲਾਂ ਨੂੰ ਵੀ ਬਹਾਲ ਕਰਨ ਲਈ ਗੱਲਬਾਤ ਵਾਸਤੇ ਤਿੰਨ ਮੰਤਰੀਆਂ ਦੀ ਕਮੇਟੀ ਬਣਾਈ ਹੈ,ਹਾਲਾਂਕਿ ਜਿੱਥੋਂ ਤੱਕ ਮਾਲ ਗੱਡੀਆਂ ਦਾ ਸਬੰਧ ਹੈ, ਅੱਜ ਦੀ ਤਰੀਕ ਤੱਕ ਮਾਲ ਗੱਡੀਆਂ ਦੀ ਕੋਈ ਵੀ ਮੁੱਖ ਲਾਈਨ ਨਹੀਂ ਰੋਕੀ ਗਈ ਅਤੇ ਸਿਰਫ ਇਕ ਲਾਈਨ ਰੋਕੀ ਗਈ ਹੈ ਜੋ ਪ੍ਰਾਈਵੇਟ ਥਰਮਲ ਪਲਾਂਟ ਤਲਵੰਡੀ ਸਾਬੋ ਨੂੰ ਜਾਂਦੀ ਹੈ।

ਇਹ ਵੀ ਪੜ੍ਹੋ:-

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੁਸਹਿਰੇ ਮੌਕੇ ਪਟਿਆਲਾ ਸ਼ਹਿਰ ਵਿਚ ਚਾਰ ਵੱਡੇ ਪ੍ਰੋਜੈਕਟਾਂ ਦੀ ਸ਼ੁਰੂਆਤ

Multani Case: IAS ਦੇ ਪੁੱਤਰ ਦੇ ਅਗਵਾ ਤੇ ਹੱਤਿਆ ਮਾਮਲੇ ‘ਚ ਸਾਬਕਾ DGP Sumedh Saini ਸਿੱਟ ਅੱਗੇ ਪੇਸ਼

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹੁਸ਼ਿਆਰਪੁਰ ਜਬਰ ਜਨਾਹ ਮਾਮਲੇ ਤੇ ਕਤਲ ਕੇਸ ‘ਚ ਚਲਾਨ ਇਸੇ ਹਫ਼ਤੇ ਪੇਸ਼ ਹੋਵੇਗਾ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow






Leave a Reply

Your email address will not be published. Required fields are marked *