Multani Case : ਸੋਮਵਾਰ ਨੂੰ ਥਾਣੇ ’ਚ ਸਾਬਕਾ ਡੀਜੀਪੀ ਸੁਮੇਧ ਸੈਣੀ ਤੋਂ ਢਾਈ ਘੰਟੇ ਪੁੱਛ-ਪੜਤਾਲ Multani Case : ਸੋਮਵਾਰ ਨੂੰ ਥਾਣੇ ’ਚ ਸਾਬਕਾ ਡੀਜੀਪੀ ਸੁਮੇਧ ਸੈਣੀ ਤੋਂ ਢਾਈ ਘੰਟੇ ਪੁੱਛ-ਪੜਤਾਲ
Search

Live Clock Date

Your browser is not supported for the Live Clock Timer, please visit the Support Center for support.
Multani Case ਸੋਮਵਾਰ ਨੂੰ ਥਾਣੇ ’ਚ ਸਾਬਕਾ ਡੀਜੀਪੀ ਸੁਮੇਧ ਸੈਣੀ ਤੋਂ ਢਾਈ ਘੰਟੇ ਪੁੱਛ-ਪੜਤਾਲ ਕੀਤੀ

Multani Case : ਸੋਮਵਾਰ ਨੂੰ ਥਾਣੇ ’ਚ ਸਾਬਕਾ ਡੀਜੀਪੀ ਸੁਮੇਧ ਸੈਣੀ ਤੋਂ ਢਾਈ ਘੰਟੇ ਪੁੱਛ-ਪੜਤਾਲ ਕੀਤੀ

53

AZAD SOCH :-

MOHALI :- Multani Case: ਸਾਬਕਾ ਡੀਜੀਪੀ ਸੁਮੇਧ ਸੈਣੀ (Former DGP Sumedh Saini) ਸੋਮਵਾਰ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਆਪਣੇ ਵਕੀਲ ਨਾਲ ਮਟੌਰ ਥਾਣੇ ਵਿੱਚ ਪਹੁੰਚੇ, ਪਿਛਲੇ ਦਿਨੀਂ ਮਟੌਰ ਥਾਣੇ ਦੇ ਐੱਸਐੱਚਓ ਨੇ ਸੁਮੇਧ ਸੈਣੀ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਨੋਟਿਸ ਜਾਰੀ ਕੀਤਾ ਸੀ,ਮੁਹਾਲੀ ਦੇ ਵਸਨੀਕ ਅਤੇ ਸਿਟਕੋ ਦੇ ਜੂਨੀਅਰ ਇੰਜਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ ਤਿੰਨ ਦਹਾਕੇ ਪਹਿਲਾਂ ਅਗਵਾ ਕਰਨ ਮਗਰੋਂ ਭੇਤ-ਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ।

ਸੁਮੇਧ ਸੈਣੀ ਮੁਹਾਲੀ ਦੇ ਐੱਸਪੀ (ਡੀ) ਅਤੇ ਸਿੱਟ ਮੁਖੀ ਹਰਮਨਦੀਪ ਸਿੰਘ ਹਾਂਸ, ਡੀਐੱਸਪੀ (ਡੀ) ਬਿਕਰਮਜੀਤ ਸਿੰਘ ਬਰਾੜ ਅਤੇ ਥਾਣਾ ਮੁਖੀ ਇੰਸਪੈਕਟਰ ਰਾਜੀਵ ਕੁਮਾਰ ਨੇ ਸੈਣੀ ਤੋਂ ਲਗਾਤਾਰ ਢਾਈ ਘੰਟੇ ਤੱਕ ਪੁੱਛ-ਗਿੱਛ ਕੀਤੀ,ਸੂਤਰਾਂ ਅਨੁਸਾਰ ਥਾਣੇ ਵਿੱਚ ਸੈਣੀ ਕੋਲੋਂ ਸਿੱਖ ਨੌਜਵਾਨ ਨੂੰ ਘਰੋਂ ਚੁੱਕ ਕੇ ਲਿਜਾਣ ਅਤੇ ਬਾਅਦ ਵਿੱਚ ਉਸ ਨੂੰ ਭੇਤ-ਭਰੀ ਹਾਲਤ ਵਿੱਚ ਲਾਪਤਾ ਕਰਨ ਸਮੇਤ ਹੋਰ ਵੱਖ-ਵੱਖ ਪਹਿਲੂਆਂ ਨਾਲ ਸਬੰਧਤ ਲਗਭਗ 100 ਸਵਾਲ ਪੁੱਛੇ ਗਏ

ਇਹ ਵੀ ਪੜ੍ਹੋ:- ਭਗਵੰਤ ਮਾਨ ਕਿਹਾ,ਕਿ ਕੇਂਦਰ ਨੇ ਪੰਜਾਬ ਲਈ ਮਾਲ ਗੱਡੀਆਂ ਰੋਕੀਆਂ,ਪੰਜਾਬ ਨਾਲ ਬਦਲੇਖ਼ੋਰੀ ‘ਤੇ ਉੱਤਰੇ ਪ੍ਰਧਾਨ ਮੰਤਰੀ ਮੋਦੀ

ਇਹ ਵੀ ਪਤਾ ਕਰਨ ਦੀ ਕੋਸ਼ਿਸ਼ ਕੀਤੀ ਗਈ ਕਿ ਜਦੋਂ ਉਨ੍ਹਾਂ (ਸੈਣੀ) ’ਤੇ ਬੰਬ ਧਮਾਕਾ ਹੋਇਆ ਸੀ ਤਾਂ ਕੀ ਉਸ ਵਿੱਚ ਮੁਲਤਾਨੀ ਦਾ ਹੱਥ ਸੀ? ਮੁਲਤਾਨੀ ਦੇ ਪੁਲੀਸ ਹਿਰਾਸਤ ’ਚੋਂ ਫਰਾਰ ਹੋਣ ਅਤੇ ਉਸ ਨੂੰ ਲੱਭਣ ਬਾਰੇ ਕੀਤੇ ਗਏ ਯਤਨਾਂ ਆਦਿ ਸਬੰਧੀ ਸਵਾਲ ਵੀ ਪੁੱਛੇ ਗਏ,ਸੂਤਰਾਂ ਮੁਤਾਬਕ ਸੈਣੀ ਨੇ ਪੁਲੀਸ ਦੇ ਕਿਸੇ ਵੀ ਸਵਾਲ ਦਾ ਸਿੱਧੇ ਮੂੰਹ ਜਵਾਬ ਨਹੀਂ ਦਿੱਤਾ,ਸਿੱਟ ਦੇ ਇਕ ਮੈਂਬਰ ਨੇ ਦੱਸਿਆ ਕਿ ਸਾਬਕਾ ਡੀਜੀਪੀ ਨੇ ਕਿਸੇ ਸਵਾਲ ਦਾ ਤਸੱਲੀਬਖ਼ਸ਼ ਜਵਾਬ ਨਹੀਂ ਦਿੱਤਾ ਹੈ ਬਲਕਿ ਊਹ ਗੋਲ-ਮੋਲ ਜਵਾਬ ਦਿੰਦੇ ਰਹੇ।

ਇਹ ਵੀ ਪੜ੍ਹੋ:-

Nawazuddin Siddiqui को हाईकोर्ट से मिली राहत,गिरफ्तारी पर लगी रोक

विधायक गुरमीत सिंह हेयर आम आदमी पार्टी के Youth Wing Punjab के प्रधान नियुक्त

Multani Case: IAS ਦੇ ਪੁੱਤਰ ਦੇ ਅਗਵਾ ਤੇ ਹੱਤਿਆ ਮਾਮਲੇ ‘ਚ ਸਾਬਕਾ DGP Sumedh Saini ਸਿੱਟ ਅੱਗੇ ਪੇਸ਼

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹੁਸ਼ਿਆਰਪੁਰ ਜਬਰ ਜਨਾਹ ਮਾਮਲੇ ਤੇ ਕਤਲ ਕੇਸ ‘ਚ ਚਲਾਨ ਇਸੇ ਹਫ਼ਤੇ ਪੇਸ਼ ਹੋਵੇਗਾ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow




Leave a Reply

Your email address will not be published. Required fields are marked *