ਕੌਮੀ ਪੱਧਰ ਦੇ ਅੰਦੋਲਨ ਲਈ ਕਿਸਾਨਾਂ ਨੇ ਰੇਲ ਰੋਕੋ ਅੰਦੋਲਨ 6 ਨਵੰਬਰ ਤੱਕ ਵਧਾਇਆ ਕੌਮੀ ਪੱਧਰ ਦੇ ਅੰਦੋਲਨ ਲਈ ਕਿਸਾਨਾਂ ਨੇ ਰੇਲ ਰੋਕੋ ਅੰਦੋਲਨ 6 ਨਵੰਬਰ ਤੱਕ ਵਧਾਇਆ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਕੌਮੀ ਪੱਧਰ ਦੇ ਅੰਦੋਲਨ ਲਈ ਕਿਸਾਨਾਂ ਨੇ ਰੇਲ ਰੋਕੋ ਅੰਦੋਲਨ 6 ਨਵੰਬਰ ਤੱਕ ਵਧਾਇਆ

ਕੌਮੀ ਪੱਧਰ ਦੇ ਅੰਦੋਲਨ ਲਈ ਕਿਸਾਨਾਂ ਨੇ ਰੇਲ ਰੋਕੋ ਅੰਦੋਲਨ 6 ਨਵੰਬਰ ਤੱਕ ਵਧਾਇਆ

57

AZAD SOCH :-

PATIALA :- ਰੇਲ ਰੋਕੋ ਅੰਦੋਲਨ 6 ਨਵੰਬਰ ਤੱਕ ਵਧਾ ਦਿੱਤਾ ਗਿਆ ਹੈ,ਇਸ ਦੇ ਨਾਲ ਹੀ 5 ਨਵੰਬਰ ਨੂੰ ਕੌਮੀ ਪੱਧਰ ਤੇ ਚੱਕਾ ਜਾਮ ਕੀਤੇ ਜਾਣ ਦੀ ਵਿਉਂਤ ਬੰਦੀ ਵੀ ਕੀਤੀ ਜਾ ਰਹੀ ਹੈ,ਕਮੇਟੀ ਦੇ ਪ੍ਰਧਾਨ ਸਤਨਾਮ ਸਿੰਘ ਪੰਨੂ ਅਤੇ ਜਨਰਲ ਸਕੱਤਰ ਸਰਬਣ ਸਿੰਘ ਪੰਧੇਰ ਨੇ ਕਿਹਾ ਕਿ ਉਹ ਕੌਮੀ ਪੱਧਰ ਦੇ ਅੰਦੋਲਨ ’ਚ ਪੰਜ ਨਵੰਬਰ ਨੂੰ ਪੰਜਾਬ ਦੇ ਦਸ ਜ਼ਿਲ੍ਹਿਆਂ ਵਿਚ ਚੱਕਾ ਜਾਮ ਕਰਨਗੇ,ਉਨ੍ਹਾਂ ਦੱਸਿਆ ਕਿ ਮਾਝੇ ਅਤੇ ਦੋਆਬੇ ਤੋਂ ਇਲਾਵਾ ਮਾਲਵੇ ਦੇ ਮੋਗਾ, ਫਾਜ਼ਿਲਕਾ ਅਤੇ ਫਿਰੋਜ਼ਪੁਰ ਜ਼ਿਲ੍ਹੇ ਵਿਚ ਕੌਮੀ ਸੜਕ ਮਾਰਗ, ਸਟੇਟ ਅਤੇ ਲਿੰਕ ਮਾਰਗਾਂ ’ਤੇ ਜਾਮ ਲਾਇਆ ਜਾਵੇਗਾ।

ਉਧਰ ਖੇਤੀ ਕਾਨੂੰਨਾਂ ਖਿਲਾਫ ਅੰਦੋਲਨ ਕਰ ਰਹੇ ਕਿਸਾਨਾਂ ਵੱਲੋਂ ਇਜਾਜ਼ਤ ਦੇਣ ਦੇ ਬਾਵਜੂਦ ਰੇਲਵੇ ਨੇ ਪੰਜਾਬ ਜਾਣ ਵਾਲੀਆਂ ਮਾਲ ਗੱਡੀਆਂ ਨੂੰ ਰੋਕ ਦਿੱਤਾ ਹੈ,24 ਸਤੰਬਰ ਤੋਂ ਰਾਜ ਵਿੱਚ ਮਾਲ ਗੱਡੀਆਂ ਦੀ ਆਵਾਜਾਈ ਠੱਪ ਹੈ, ਕਿਸਾਨ ਕੇਂਦਰ ਦੇ ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ ਕਰ ਰਹੇ ਹਨ ਤੇ ਉਨ੍ਹਾਂ ਰੇਲਵੇ ਟ੍ਰੈਕਾਂ ਤੇ ਮੋਰਚੇ ਸਾਂਭੇ ਹੋਏ ਹਨ,ਇਸ ਦੌਰਾਨ ਰੇਲ ਆਵਾਜਾਈ ਨੂੰ ਕਿਸਾਨਾਂ ਨੇ ਰੋਕਿਆ ਹੋਇਆ ਸੀ ਪਰ 21 ਅਕਤੂਬਰ ਨੂੰ ਕਿਸਾਨਾਂ ਨੇ ਫੈਸਲਾ ਲਿਆ ਸੀ ਕਿ ਸਿਰਫ ਮਾਲ ਗੱਡੀਆਂ ਨੂੰ ਹੀ ਲੰਘਣ ਦਿੱਤਾ ਜਾਵੇਗਾ ਤੇ ਯਾਤਰੀ ਟ੍ਰੇਨਾਂ ‘ਤੇ ਫੈਸਲਾ 4 ਨਵੰਬਰ ਨੂੰ ਲਿਆ ਜਾਵੇਗਾ।


ਇਹ ਵੀ ਪੜ੍ਹੋ:- 
ਆਪ ਆਗੂਆਂ ਵੱਲੋਂ ਮਾਮਲੇ ਦੀ ਹਾਈਕੋਰਟ ਦੇ ਜੱਜ ਤੋਂ ਜਾਂਚ ਦੀ ਮੰਗ,ਵਿਧਾਇਕਾ Prof. Baljinder Kaur

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਅੱਜ 35ਵੇਂ ਦਿਨ ਜੰਡਿਆਲਾ ਗੁਰੂ ਰੇਲਵੇ ਸਟੇਸ਼ਨ ’ਤੇ ਧਰਨਾ ਦਿੱਤਾ,ਕਮੇਟੀ ਨੇ ਹੁਣ ਰੇਲ ਮਾਰਗ 29 ਅਕਤੂਬਰ ਤੋਂ ਵਧਾ ਕੇ 6 ਨਵੰਬਰ ਤੱਕ ਰੋਕਣ ਦਾ ਫ਼ੈਸਲਾ ਕੀਤਾ ਹੈ,ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਪ੍ਰਧਾਨ ਅਜਮੇਰ ਸਿੰਘ ਲੱਖੋਵਾਲ ਨੇ ਜਾਰੀ ਬਿਆਨ ਵਿਚ ਕਿਹਾ ਕਿ ਕੌਮੀ ਪੱਧਰ ’ਤੇ ਕਿਸਾਨ ਧਿਰਾਂ ਵੱਲੋਂ ਲਏ ਫ਼ੈਸਲਿਆਂ ਨੂੰ ਉਹ ਇੰਨ-ਬਿੰਨ ਲਾਗੂ ਕਰਨਗੇ ਅਤੇ ਹਰੇਕ ਸੰਘਰਸ਼ ਵਿਚ ਮੋਹਰੀ ਰੋਲ ਅਦਾ ਕੀਤਾ ਜਾਵੇਗਾ।

ਬੀ.ਕੇ.ਯੂ (ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਜਾਰੀ ਬਿਆਨ ’ਚ ਦੱਸਿਆ ਕਿ 5 ਨਵੰਬਰ ਦੇ ਚੱਕਾ ਜਾਮ ਅਤੇ ‘ਦਿੱਲੀ ਚਲੋ’ ਸੰਘਰਸ਼ ’ਚ ਸ਼ਮੂਲੀਅਤ ਲਈ ਜਥੇਬੰਦੀ ਨੇ 30 ਅਕਤੂਬਰ ਨੂੰ ਵਿਸ਼ੇਸ਼ ਮੀਟਿੰਗ ਸੱਦ ਲਈ ਹੈ,ਇਸੇ ਦੌਰਾਨ, ਅਮਰਿੰਦਰ ਸਰਕਾਰ ਨੇ ਸੋਮਵਾਰ ਨੂੰ ਕੇਂਦਰੀ ਮੰਤਰੀ ਪਿਯੂਸ਼ ਗੋਇਲ ਨੂੰ ਦਖਲ ਦੇਣ ਲਈ ਕਿਹਾ ਸੀ।

ਜਦੋਂ ਰੇਲਵੇ ਵੱਲੋਂ ਰਾਜ ਵਿੱਚ ਮਾਲ ਗੱਡੀਆਂ ਦੇ ਸੰਚਾਲਨ ਨੂੰ ਮੁਲਤਵੀ ਕਰਨ ਦੇ ਫੈਸਲੇ ਤੋਂ ਬਾਅਦ ਕਿਹਾ ਗਿਆ ਸੀ ਕਿ ਪ੍ਰਦਰਸ਼ਨਕਾਰੀ ਕਿਸਾਨ ਅਜੇ ਵੀ ਟਰੈਕ ਰੋਕ ਰਹੇ ਹਨ ਭਾਜਪਾ ਆਗੂਆਂ ਦੀ ਘੇਰਾਬੰਦੀ ਅਤੇ ਪ੍ਰਾਈਵੇਟ ਥਰਮਲਾਂ ਤੋਂ ਇਲਾਵਾ 42 ਸ਼ਹਿਰਾਂ ਵਿਚ ਪੁਤਲੇ ਫੂਕਣ ਸਮੇਤ ਕਾਰਪੋਰੇਟਾਂ ਦੇ ਕਾਰੋਬਾਰ ਠੱਪ ਕੀਤੇ ਗਏ ਹਨ,ਪੰਜਾਬ ਵਿਚ ਕਿਸਾਨ ਅੰਦੋਲਨ ਤਹਿਤ 30 ਕਿਸਾਨ ਧਿਰਾਂ ਵੱਲੋਂ ਟੌਲ ਪਲਾਜ਼ਿਆਂ ਅਤੇ ਰਿਲਾਇੰਸ ਪੰਪਾਂ ਅੱਗੇ ਪ੍ਰਦਰਸ਼ਨ ਜਾਰੀ ਰੱਖੇ ਗਏ।

ਇਹ ਵੀ ਪੜ੍ਹੋ:

Nawazuddin Siddiqui को हाईकोर्ट से मिली राहत,गिरफ्तारी पर लगी रोक

कोयला घुटाले में पूर्व केंद्रीय मंत्री Dilip Ray को 3 साल की सज़ा

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow





Leave a Reply

Your email address will not be published. Required fields are marked *