ਪੇਂਡੂ ਵਿਕਾਸ ਫੰਡ ਬਾਰੇ ਕੇਂਦਰ ਸਰਕਾਰ ਦਾ ਫੈਸਲਾ ਮੰਦਭਾਗਾ,ਅਜਿਹੀ ਕੋਈ ਰਵਾਇਤ ਨਹੀਂ ਪੇਂਡੂ ਵਿਕਾਸ ਫੰਡ ਬਾਰੇ ਕੇਂਦਰ ਸਰਕਾਰ ਦਾ ਫੈਸਲਾ ਮੰਦਭਾਗਾ,ਅਜਿਹੀ ਕੋਈ ਰਵਾਇਤ ਨਹੀਂ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਮੁੱਖ ਮੰਤਰੀ ਕੈਪਟਨ Capt. Amarinder Singh ਨੇ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ J. P. Nadda ਨੂੰ ਖੁੱਲ੍ਹਾ ਪੱਤਰ ਲਿਖਿਆ

ਪੇਂਡੂ ਵਿਕਾਸ ਫੰਡ ਬਾਰੇ ਕੇਂਦਰ ਸਰਕਾਰ ਦਾ ਫੈਸਲਾ ਮੰਦਭਾਗਾ,ਅਜਿਹੀ ਕੋਈ ਰਵਾਇਤ ਨਹੀਂ-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

80

AZAD SOCH :-

PATIALA :- ਪੰਜਾਬ ਦੇ ਦਿਹਾਤੀ ਵਿਕਾਸ ਫੰਡ (ਆਰ.ਡੀ.ਐਫ.) (R.D.F.) ਨੂੰ ਰੋਕ ਲੈਣ ਦੇ ਫੈਸਲੇ ਨੂੰ ਮੰਦਭਾਗਾ ਕਰਾਰ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Punjab Chief Minister Capt. Amarinder Singh) ਨੇ ਅੱਜ ਕੇਂਦਰ ਸਰਕਾਰ (Central Government) ਨੂੰ ਫੈਸਲੇ ‘ਤੇ ਮੁੜ ਗੌਰ ਕਰਨ ਦੀ ਅਪੀਲ ਕੀਤੀ ਹੈ ਕਿਉਂਕਿ ਇਸ ਕਦਮ ਨਾਲ ਸੂਬੇ ਵਿੱਚ ਪੇਂਡੂ ਵਿਕਾਸ ਕਾਰਜਾਂ ਉਤੇ ਮਾਰੂ ਪ੍ਰਭਾਵ ਪਵੇਗਾ,ਕੇਂਦਰ ਸਰਕਾਰ (Central Government) ਦੇ ਇਸ ਫੈਸਲੇ ਦੇ ਸਮੇਂ ਉਤੇ ਸਵਾਲ ਉਠਾਉਂਦਿਆਂ ਮੁੱਖ ਮੰਤਰੀ (Capt. Amarinder Singh) ਨੇ ਕਿਹਾ ਕਿ ਆਰ.ਡੀ.ਐਫ. (R.D.F.) ਜਾਰੀ ਨਾ ਕਰਨ ਦੀ ਅਜਿਹੀ ਕੋਈ ਰਵਾਇਤ ਨਹੀਂ ਹੈ ਜੋ ਪਿਛਲੇ ਫੰਡਾਂ ਦੀ ਵਰਤੋਂ ਦੀ ਪੜਤਾਲ ਦੌਰਾਨ ਸੂਬੇ ਦਾ ਬਕਾਇਆ ਹੈ।

ਮੁੱਖ ਮੰਤਰੀ (Punjab Chief Minister Capt. Amarinder Singh) ਨੇ ਕਿਹਾ ਕਿ ਉਨ੍ਹਾਂ ਨੇ ਇਸ ਮਸਲੇ ਨੂੰ ਸੁਲਾਉਣ ਲਈ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ (Finance Minister Manpreet Singh Badal) ਨੂੰ ਦਿੱਲੀ ਜਾ ਕੇ ਖਪਤਕਾਰ ਮਾਮਲਿਆਂ ਬਾਰੇ ਕੇਂਦਰੀ ਮੰਤਰੀ ਨੂੰ ਮਿਲਣ ਲਈ ਆਖਿਆ ਹੈ ਕਿਉਂ ਜੋ ਇਸ ਕਦਮ ਨੇ ਸੂਬੇ ਨੂੰ ਦਰਪੇਸ਼ ਵਿੱਤੀ ਸੰਕਟ ਦਰਮਿਆਨ ਹੋਰ ਸੱਟ ਮਾਰੀ ਹੈ,ਕੈਪਟਨ ਅਮਰਿੰਦਰ ਸਿੰਘ (Punjab Chief Minister Capt. Amarinder Singh) ਨੇ ਕਿਹਾ ਕਿ ਸੂਬਾ ਸਰਕਾਰ ਫੰਡਾਂ ਦੀ ਵਰਤੋਂ ਬਾਰੇ ਕੇਂਦਰ ਸਰਕਾਰ ਵੱਲੋਂ ਮੰਗੇ ਗਏ ਵੇਰਵੇ ਸੌਂਪੇਗੀ ਜਿਵੇਂ ਕਿ ਬੀਤੇ ਸਮੇਂ ਵਿੱਚ ਵੀ ਕੀਤਾ ਜਾਂਦਾ ਰਿਹਾ ਹੈ।

ਇਹ ਵੀ ਪੜ੍ਹੋ:- Stock Tax ਦੇ ਮੁੱਦੇ ‘ਤੇ ਵਪਾਰੀਆਂ ਨੂੰ ਵੱਡੀ ਰਾਹਤ ਨਹੀਂ ਹੋਵੇਗੀ ਕੋਈ ਕਾਰਵਾਈ : Capt. Amarinder Singh

ਕੇਂਦਰ ਸਰਕਾਰ (Central Government) ਵੱਲੋਂ ਲਏ ਗਏ ਫੈਸਲੇ ਉਤੇ ਗੰਭੀਰ ਚਿੰਤਾ ਜ਼ਾਹਰ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੈ ਕਿ ਭਾਰਤ ਸਰਕਾਰ ਵੱਲੋਂ ਵਰਤੇ ਗਏ ਫੰਡਾਂ ਦੀ ਪੜਤਾਲ ਕੀਤੀ ਜਾਣੀ ਹੋਵੇ ਪਰ ਜਿੱਥੋਂ ਤੱਕ ਆਰ.ਡੀ.ਐਫ. ਜਾਰੀ ਨਾ ਕਰਨ ਦੇ ਸਬੰਧ ਹੈ, ਅਜਿਹਾ ਪਹਿਲੀ ਵਾਰ ਹੋਇਆ ਹੈ,ਮੁੱਖ ਮੰਤਰੀ ਨੇ ਕਿਹਾ ਕਿ ਖੇਤੀ ਕਾਨੂੰਨਾਂ ਉਤੇ ਵਿਵਾਦ ਅਤੇ ਸੰਕਟ ਦਰਮਿਆਨ 1000 ਕਰੋੜ ਰੁਪਏ ਤੋਂ ਵੱਧ ਰਾਸ਼ੀ ਦੇ ਰੂਪ ਵਿੱਚ ਆਰ.ਡੀ.ਐਫ. (R.D.F.) ਦੀ ਅਦਾਇਗੀ ਪੰਜਾਬ ਨੂੰ ਜਾਰੀ ਨਾ ਕਰਨ ਦੇ ਕੇਂਦਰ ਸਰਕਾਰ ਦੇ ਫੈਸਲੇ ਦੇ ਸਮੇਂ ਉਤੇ ਵੱਖ-ਵੱਖ ਪਾਸਿਆਂ ਤੋਂ ਸ਼ੰਕੇ ਜ਼ਾਹਰ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ:- ਪਰਾਲੀ ਸਾੜਨ ਦਾ ਮਾਮਲੇ ਵਿੱਚ ਪ੍ਰਦੂਸ਼ਣ ਕੰਟਰੋਲ ਕਰਨ ਲਈ ਆਰਡੀਨੈਂਸ ਲਿਆਂਦਾ

ਉਨ੍ਹਾਂ ਕਿਹਾ ਕਿ ਫੈਸਲਾ ਲੈਣ ਦਾ ਸਮਾਂ ਸ਼ੱਕੀ ਹੈ ਅਤੇ ਇਹ ਕਦਮ ਸੰਦੇਹਜਨਕ ਇਰਾਦੇ ਵੱਲ ਇਸ਼ਾਰਾ ਕਰਦਾ ਹੈ,ਮੁੱਖ ਮੰਤਰੀ (Punjab Chief Minister Capt. Amarinder Singh) ਨੇ ਕੇਂਦਰ ਸਰਕਾਰ ਨੂੰ ਫੈਸਲੇ ਉਤੇ ਤੁਰੰਤ ਮੁੜ ਗੌਰ ਕਰਨ ਅਤੇ ਸੂਬੇ ਨੂੰ ਆਰ.ਡੀ.ਐਫ. (R.D.F.) ਦੇ ਫੰਡਾਂ ਦੀ ਅਦਾਇਗੀ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਬੀਤੇ ਸਮੇਂ ਵਾਂਗ ਮੌਜੂਦਾ ਸਮੇਂ ਵੀ ਇਨ੍ਹਾਂ ਫੰਡਾਂ ਦੀ ਪੜਤਾਲ ਜਾਰੀ ਹੈ।


ਮੁੱਖ ਮੰਤਰੀ (Punjab Chief Minister Capt. Amarinder Singh) ਨੇ ਕਿਹਾ ਕਿ ਜਿਵੇਂ ਕਿ ਕੇਂਦਰ ਸਰਕਾਰ ਨੂੰ ਭਲੀ ਭਾਂਤ ਪਤਾ ਹੈ ਕਿ ਇਨ੍ਹਾਂ ਫੰਡਾਂ ਨੂੰ ਸੂਬੇ ਦੀਆਂ ਅਨਾਜ ਮੰਡੀਆਂ, ਪੇਂਡੂ ਇਲਾਕਿਆਂ ਵਿੱਚ ਸੜਕਾਂ ਦੇ ਨਿਰਮਾਣ ਕਾਰਜਾਂ ਵਰਗੇ ਅਹਿਮ ਖੇਤੀਬਾੜੀ ਮੰਡੀਕਰਨ ਬੁਨਿਆਦੀ (Agricultural marketing fundamentals) ਢਾਂਚੇ ‘ਤੇ ਖਰਚੀ ਜਾਂਦੀ ਹੈ,ਉਨ੍ਹਾਂ ਕਿਹਾ ਕਿ ਇਹ ਫੰਡ ਜਾਰੀ ਨਾ ਕਰਨ ਦੀ ਸੂਰਤ ਵਿੱਚ ਪਿੰਡ ਦੇ ਵਿਕਾਸ ਵਿੱਚ ਅੜਿੱਕਾ ਪਵੇਗਾ ਅਤੇ ਕਿਸਾਨਾਂ ਵਿੱਚ ਗੁੱਸਾ ਹੋਰ ਵਧੇਗਾ ਜੋ ਪਹਿਲਾਂ ਹੀ ਕੇਂਦਰੀ ਖੇਤੀ ਕਾਨੂੰਨਾਂ ਖਿਲਾਫ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ।

ਇਹ ਵੀ ਪੜ੍ਹੋ:-

ਬਠਿੰਡਾ-ਮਾਨਸਾ ਸੜਕ ’ਤੇ ਪਿੰਡ ਕੋਟਫੱਤਾ ਅਤੇ ਕੋਟਸ਼ਮੀਰ ਵਿਚਾਲੇ ਭਿਆਨਕ ਸੜਕ ਹਾਦਸਾ

ਕੌਮੀ ਪੱਧਰ ਦੇ ਅੰਦੋਲਨ ਲਈ ਕਿਸਾਨਾਂ ਨੇ ਰੇਲ ਰੋਕੋ ਅੰਦੋਲਨ 6 ਨਵੰਬਰ ਤੱਕ ਵਧਾਇਆ

ਆਪ ਆਗੂਆਂ ਵੱਲੋਂ ਮਾਮਲੇ ਦੀ ਹਾਈਕੋਰਟ ਦੇ ਜੱਜ ਤੋਂ ਜਾਂਚ ਦੀ ਮੰਗ,ਵਿਧਾਇਕਾ Prof. Baljinder Kaur

ਕੌਮੀ ਪੱਧਰ ਦੇ ਅੰਦੋਲਨ ਲਈ ਕਿਸਾਨਾਂ ਨੇ ਰੇਲ ਰੋਕੋ ਅੰਦੋਲਨ 6 ਨਵੰਬਰ ਤੱਕ ਵਧਾਇਆ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow




Leave a Reply

Your email address will not be published. Required fields are marked *