ਪੰਜਾਬ ਸਰਕਾਰ ਉਦਯੋਗਾਂ ਨੂੰ ਪ੍ਰਫੁੱਲਿਤ ਕਰਨ ਲਈ ਯਤਨਸ਼ੀਲ - Vini Mahajan ਪੰਜਾਬ ਸਰਕਾਰ ਉਦਯੋਗਾਂ ਨੂੰ ਪ੍ਰਫੁੱਲਿਤ ਕਰਨ ਲਈ ਯਤਨਸ਼ੀਲ - Vini Mahajan
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਪੰਜਾਬ ਸਰਕਾਰ ਉਦਯੋਗਾਂ ਨੂੰ ਪ੍ਰਫੁੱਲਿਤ ਕਰਨ ਲਈ ਯਤਨਸ਼ੀਲ - Vini Mahajan

ਪੰਜਾਬ ਸਰਕਾਰ ਉਦਯੋਗਾਂ ਨੂੰ ਪ੍ਰਫੁੱਲਿਤ ਕਰਨ ਲਈ ਯਤਨਸ਼ੀਲ – Vini Mahajan

93

AZAD SOCH :-

PATIALA :- ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਨਵੇਂ ਉਦਯੋਗਾਂ ਦੀ ਸਥਾਪਤੀ, ਉਦਯੋਗੀਕਰਨ ਨੂੰ ਪ੍ਰਫੁੱਲਿਤ ਕਰਨ ਲਈ ਵੱਡੇ ਉਪਰਾਲੇ ਜਾਰੀ ਹਨ ਅਤੇ ਪਿਛਲੇ 3 ਸਾਲਾਂ ਵਿਚ ਰਾਜ ਅੰਦਰ ਉਦਯੋਗਿਕ ਖੇਤਰ ਵਿੱਚ 65 ਹਜ਼ਾਰ ਕਰੋੜ ਰੁਪਏ ਤੋ ਵੱਧ ਦਾ ਨਿਵੇਸ਼ ਹੋਇਆ ਹੈ,ਜਿਸ ਨਾਲ ਸੂਬੇ ਦੀ ਆਰਥਿਕਤਾ ਆਉਣ ਵਾਲੇ ਸਮੇਂ ਵਿੱਚ ਹੋਰ ਮਜ਼ਬੂਤ ਹੋਵੇਗੀ,ਇਹ ਪ੍ਰਗਟਾਵਾ ਮੁੱਖ ਸਕੱਤਰ ਪੰਜਾਬ ਮੈਡਮ ਵਿਨੀ ਮਹਾਜਨ (Chief Secretary Punjab Madam Vini Mahajan) ਨੇ ਫਿਰੋਜ਼ਪੁਰ ਵਿਖੇ ਪੱਤਰਕਾਰਾਂ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਕੀਤਾ,ਉਨ੍ਹਾਂ ਕਿਹਾ ਕਿ ਰਾਜ ਵਿੱਚ ਉਦਯੋਗਾਂ ਨੂੰ ਸਥਾਪਤ  ਕਰਨ ਲਈ ਸਰਕਾਰ ਵੱਲੋਂ ਬਿਜਲੀ, ਜ਼ਮੀਨ, ਸਬਸਿਡੀ ਸਮੇਤ ਹੋਰ ਸਹੂਲਤਾਂ ਉਦਯੋਗਪਤੀਆਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

ਅਤੇ ਇਸ ਤਰ੍ਹਾਂ ਕਰਨ ਨਾਲ ਸੂਬੇ ਅੰਦਰ  ਉਦਯੋਗ ਲਗਾਉਣ ਲਈ ਉਦਯੋਗਪਤੀਆਂ ਦਾ ਰੁਝਾਨ ਵਧਿਆ ਹੈ, ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਰਹੱਦੀ ਖੇਤਰ ਵਿੱਚ ਉਦਯੋਗ ਲਗਾਉਣ ਲਈ ਵੀ ਉਦਯੋਗਪਤੀਆ ਨੂੰ ਉਤਸ਼ਾਹਿਤ ਕਰ ਰਹੀ ਹੈ,ਮੁੱਖ ਸਕੱਤਰ ਮੈਡਮ ਵਿਨੀ ਮਹਾਜਨ (Chief Secretary Punjab Madam Vini Mahajan) ਨੇ ਅੱਗੇ ਕਿਹਾ ਕਿ ਸਿਹਤ ਸਹੂਲਤਾਂ ਵਿੱਚ ਸੁਧਾਰ ਲਈ ਪੰਜਾਬ ਸਰਕਾਰ ਵੱਲੋਂ 500 ਡਾਕਟਰਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਟਾਫ ਨਰਸਾਂ, ਲੈਬ ਅਟੈਂਡਟ ਸਮੇਤ ਹੋਰ ਸਟਾਫ ਦੀ ਭਰਤੀ ਪ੍ਰਕਿਰਿਆ ਲਗਭਗ ਮੁਕੰਮਲ ਕਰ ਲਈ ਗਈ ਹੈ ਅਤੇ ਆਉਣ ਵਾਲੇ ਕੁਝ ਦਿਨਾਂ ਵਿਚ ਹੀ ਉਨ੍ਹਾਂ ਨੂੰ ਨਿਯੁਕਤੀ ਪੱਤਰ ਸੌਂਪ ਦਿੱਤੇ ਜਾਣਗੇ।

ਇਸ ਤਰ੍ਹਾਂ ਕਰਨ ਨਾਲ ਸੂਬੇ ਅੰਦਰ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਮੱਦਦ ਮਿਲੇਗੀ,ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਿਸਾਨਾਂ ਦੇ ਅੰਦੋਲਨ ਕਾਰਨ ਰੇਲ ਗੱਡੀਆਂ ਦੀ ਆਵਾਜਾਈ ਰੁਕਣ ਕਾਰਨ ਕੋਲੇ ਦੀ ਕਮੀ ਆ ਰਹੀ ਹੈ,ਜਿਸ ਕਾਰਨ ਸੂਬੇ ਅੰਦਰ ਬਿਜਲੀ ਉਤਪਾਦਨ ਵਿੱਚ ਦਿੱਕਤ ਆ ਰਹੀ ਹੈ, ਉਨ੍ਹਾ ਇਹ ਵੀ ਦੱਸਿਆ ਕਿ ਵੱਲੋਂ ਇਸ ਸੰਬੰਧੀ ਰੇਲ ਮੰਤਰੀ ਨਾਲ ਗੱਲ ਕੀਤੀ ਗਈ ਹੈ,ਉਨ੍ਹਾਂ ਕਿਹਾ ਕਿ ਕੋਵਿਡ ਕਾਰਨ ਰੁਕੇ ਵਿਕਾਸ ਕਾਰਜਾਂ, ਯੋਜਨਾਵਾਂ ਨੂੰ ਮੁੜ ਸ਼ੁਰੂ ਕਰਕੇ ਸਮੇਂ ਸਿਰ ਮੁਕੰਮਲ ਕਰਨ ਦੇ ਉਪਰਾਲੇ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ:- Punjab Cm Capt. Amarinder Singh ਵੱਲੋਂ ਬੱਸ ਆਪਰੇਟਰਾਂ ਲਈ 100 ਫੀਸਦੀ ਕਰ ਮੁਆਫੀ 31 ਦਸੰਬਰ ਤੱਕ ਵਧਾਈ ਗਈ,ਬਕਾਏ ਦੀ ਅਦਾਇਗੀ 31 ਮਾਰਚ ਤੱਕ ਅੱਗੇ ਪਾਈ

ਇਸ ਤੋਂ ਪਹਿਲਾਂ ਮੁੱਖ ਸਕੱਤਰ ਮੈਡਮ ਵਿਨੀ ਮਹਾਜਨ (Chief Secretary Punjab Madam Vini Mahajan) ਨੇ ਫਿਰੋਜ਼ਪੁਰ ਡਿਵੀਜ਼ਨ ਦੇ ਕਮਿਸ਼ਨਰ, ਡਿਪਟੀ ਕਮਿਸ਼ਨਰਾਂ ਅਤੇ ਸੈਕਟਰੀ ਜ਼ਿਲ੍ਹਾ ਇੰਚਾਰਜਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ,ਇਸ ਮੀਟਿੰਗ ਵਿਚ  ਵੀ.ਕੇ. ਜੰਜੂਆ ਵਧੀਕ ਮੁੱਖ ਸਕੱਤਰ, ਅਨੁਰਾਗ ਵਰਮਾ ਪ੍ਰਿੰਸੀਪਲ ਸਕੱਤਰ ਤਕਨੀਕੀ ਸਿੱਖਿਆ, ਡੀ.ਕੇ. ਤਿਵਾੜੀ ਪ੍ਰਿੰਸੀਪਲ ਸੈਕਟਰੀ, ਸੁਮੇਰ ਸਿੰਘ ਗੁਰਜਰ ਕਮਿਸ਼ਨਰ ਫਿਰੋਜ਼ਪੁਰ ਡਵੀਜ਼ਨ, ਹਰਦਿਆਲ ਸਿੰਘ ਮਾਨ ਡੀ.ਆਈ.ਜੀ. ਫਿਰੋਜ਼ਪੁਰ ਰੇਂਜ, ਡਿਪਟੀ ਕਮਿਸ਼ਨਰ ਫਿਰੋਜ਼ਪੁਰ  ਗੁਰਪਾਲ ਸਿੰਘ ਚਾਹਲ, ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਸ੍ਰੀ ਐਮ.ਕੇ. ਅਰਾਵਿੰਦ ਕੁਮਾਰ, ਡਿਪਟੀ ਕਮਿਸ਼ਨਰ ਫਾਜ਼ਿਲਕਾ  ਅਰਵਿੰਦ ਪਾਲ ਸਿੰਘ ਸੰਧੂ, ਡਿਪਟੀ ਕਮਿਸ਼ਨਰ ਮੋਗਾ  ਸੰਦੀਪ ਹੰਸ ਵੀ ਹਾਜ਼ਰ ਸਨ।

ਉਨ੍ਹਾਂ ਡਿਵੀਜ਼ਨ ਦੇ ਡਿਪਟੀ ਕਮਿਸ਼ਨਰਾਂ ਪਾਸੋਂ ਜੀ.ਐੱਸ.ਟੀ, ਐਕਸਾਇਜ਼ ਡਿਊਟੀ, ਨਸ਼ਾ ਤਸਕਰਾਂ ਤੇ ਕੀਤੀ ਗਈ ਕਾਰਵਾਈ, ਸਟੈਪ ਡਿਊਟੀ, ਰਜਿਸਟਰੀਆਂ, ਕੋਰਟ ਕੇਸ, ਨਿਸ਼ਾਨਦੇਹੀਆਂ, ਕੋਵਿਡ ਕਿੱਟਾਂ ਦੀ ਵੰਡ, ਕਰੋਨਾ ਦੇ ਲੱਛਣ ਹੋਣ ਤੇ ਲੋਕਾਂ ਨੂੰ ਜਲਦ ਤੋਂ ਜਲਦ ਟੈਸਟ ਕਰਵਾਉਣ ਲਈ ਪ੍ਰੇਰਿਤ ਕਰਨ, ਐੱਨ.ਡੀ.ਆਰ.ਐੱਫ., ਸਰਕਾਰੀ ਦਫਤਰਾਂ ਵਿੱਚ ਅਧਿਕਾਰੀਆਂ/ ਕਰਮਚਾਰੀਆਂ ਵੱਲੋਂ 100 ਫੀਸਦੀ ਹਾਜ਼ਰੀ ਯਕੀਨੀ ਬਣਾਉਣ, ਡੇਂਗੂ ਲਈ ਕੀਤੇ ਗਏ ਪ੍ਰਬੰਧਾਂ, ਨੈਸ਼ਨਲ ਹੈਲਥ ਮਿਸ਼ਨ, ਲੜਕੀਆਂ ਦੀ ਜਨਮ ਦਰ ਲੜਕਿਆਂ ਦੇ ਬਰਾਬਰ ਲਿਆਉਣ, ਕੁਪੋਸ਼ਣ, ਕੋਵਿਡ ਕਾਰਨ ਰੁਕੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਸਬੰਧੀ ਜ਼ਿਲ੍ਹਿਆਂ ਅੰਦਰ ਹੋ ਰਹੇ ਕੰਮਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ।

ਮੁੱਖ ਸਕੱਤਰ ਮੈਡਮ ਵਿਨੀ ਮਹਾਜਨ (Chief Secretary Punjab Madam Vini Mahajan) ਨੇ ਝੋਨੇ ਦੀ ਕਟਾਈ ਮਗਰੋਂ ਪਰਾਲੀ ਨੂੰ ਸਾੜੇ ਜਾਣ ਦੀ ਮੌਜੂਦਾ ਸਥਿਤੀ ਬਾਰੇ ਵੀ ਸਬੰਧਤ ਡਿਪਟੀ ਕਮਿਸ਼ਨਰਾਂ ਤੋਂ ਜਾਣਕਾਰੀ ਹਾਸ਼ਲ ਕੀਤੀ,ਉਹਨਾਂ ਪਰਾਲੀ ਸਾੜਨ ਦੇ ਘੱਟ ਰਹੇ ਰੁਝਾਨ ’ਤੇ ਸੰਤੁਸ਼ਟੀ ਜ਼ਾਹਿਰ ਕਰਦਿਆਂ ਡਿਪਟੀ ਕਮਿਸ਼ਨਰਾਂ ਨੂੰ ਆਦੇਸ਼ ਕੀਤੇ ਕਿ ਇਸ ਮਾਮਲੇ ਵਿੱਚ ਕਿਸੇ ਵੀ ਤਰਾਂ ਦੀ ਢਿੱਲ ਨਾ ਵਰਤੀ ਜਾਵੇ ਅਤੇ ਫਸਲੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ,ਇਸ ਮੌਕੇ ਐੱਸ.ਐੱਸ.ਪੀ. ਫਿਰੋਜ਼ਪੁਰ ਭੁਪਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਰਾਜਦੀਪ ਕੌਰ, ਐਸ.ਡੀ.ਐਮ. ਫਿਰੋਜ਼ਪੁਰ ਅਮਿਤ ਗੁਪਤਾ, ਐਸ.ਡੀ.ਐਮ. ਗੁਰੂਹਰਸਹਾਏ  ਰਵਿੰਦਰ ਅਰੋੜਾ, ਐਸ.ਡੀ.ਐਮ. ਜ਼ੀਰਾ  ਰਣਜੀਤ ਸਿੰਘ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ:-

ਪੇਂਡੂ ਵਿਕਾਸ ਫੰਡ ਬਾਰੇ ਕੇਂਦਰ ਸਰਕਾਰ ਦਾ ਫੈਸਲਾ ਮੰਦਭਾਗਾ,ਅਜਿਹੀ ਕੋਈ ਰਵਾਇਤ ਨਹੀਂ-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

Stock Tax ਦੇ ਮੁੱਦੇ ‘ਤੇ ਵਪਾਰੀਆਂ ਨੂੰ ਵੱਡੀ ਰਾਹਤ ਨਹੀਂ ਹੋਵੇਗੀ ਕੋਈ ਕਾਰਵਾਈ : Capt. Amarinder Singh

ਪਰਾਲੀ ਸਾੜਨ ਦਾ ਮਾਮਲੇ ਵਿੱਚ ਪ੍ਰਦੂਸ਼ਣ ਕੰਟਰੋਲ ਕਰਨ ਲਈ ਆਰਡੀਨੈਂਸ ਲਿਆਂਦਾ

ਸਿੱਖਿਆ ਵਿਭਾਗ ਵੱਲੋਂ ਦਿਵਿਆਂਗ ਕਰਮਚਾਰੀਆਂ ਨੂੰ Diksha App ਦੀ ਟ੍ਰੇਨਿਗ ਤੋਂ ਛੋਟ ਦੇਣ ਦਾ ਫੈਸਲਾ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow
Leave a Reply

Your email address will not be published. Required fields are marked *