ਵਿਆਜ ਮੁਆਫ਼ੀ ਯੋਜਨਾ ਵਿਚੋਂ ਕਿਸਾਨਾਂ ਨੂੰ ਬਾਹਰ ਰੱਖਣਾ ਮੋਦੀ ਸਰਕਾਰ ਦਾ ਕਿਸਾਨ ਵਿਰੋਧੀ ਹੋਣ ਵਿਆਜ ਮੁਆਫ਼ੀ ਯੋਜਨਾ ਵਿਚੋਂ ਕਿਸਾਨਾਂ ਨੂੰ ਬਾਹਰ ਰੱਖਣਾ ਮੋਦੀ ਸਰਕਾਰ ਦਾ ਕਿਸਾਨ ਵਿਰੋਧੀ ਹੋਣ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਵਿਆਜ ਮੁਆਫ਼ੀ ਯੋਜਨਾ ਵਿਚੋਂ ਕਿਸਾਨਾਂ ਨੂੰ ਬਾਹਰ ਰੱਖਣਾ ਮੋਦੀ ਸਰਕਾਰ ਦਾ ਕਿਸਾਨ ਵਿਰੋਧੀ ਹੋਣ ਦਾ ਸਬੂਤ-Balbir Singh Sidhu

ਵਿਆਜ ਮੁਆਫ਼ੀ ਯੋਜਨਾ ਵਿਚੋਂ ਕਿਸਾਨਾਂ ਨੂੰ ਬਾਹਰ ਰੱਖਣਾ ਮੋਦੀ ਸਰਕਾਰ ਦਾ ਕਿਸਾਨ ਵਿਰੋਧੀ ਹੋਣ ਦਾ ਸਬੂਤ-Balbir Singh Sidhu

109

AZAD SOCH :-

PATIALA :- ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ (Balbir Singh Sidhu) ਨੇ ਅੱਜ ਇਥੇ ਕਿਹਾ ਹੈ ਕਿ ਮੋਦੀ ਸਰਕਾਰ ਨੇ ਆਪਣੀ ਵਿਆਜ ਮੁਆਫ਼ੀ ਯੋਜਨਾ ਵਿਚੋਂ ਕਿਸਾਨੀ ਕਰਜ਼ਿਆਂ ਨੂੰ ਬਾਹਰ ਰੱਖ ਕੇ ਆਪਣਾ ਕਿਸਾਨ ਵਿਰੋਧੀ ਚਿਹਰਾ ਇੱਕ ਵਾਰੀ ਫਿਰ ਨੰਗਾ ਕਰ ਲਿਆ ਹੈ, ਉਹਨਾਂ ਕਿਹਾ ਹੈ ਕਿ ਕੇਂਦਰ ਸਰਕਾਰ ਦੇ ਇਸ ਫ਼ੈਸਲੇ ਨਾਲ ਭੋਰਾ ਵੀ ਸ਼ੱਕ ਨਹੀਂ ਰਹਿ ਗਿਆ ਕਿ ਪ੍ਰਧਾਨ ਮੋਦੀ ਕਾਰਪੋਰੇਟ ਘਰਾਣਿਆਂ ਦੀ ਕਠਪੁਤਲੀ ਬਣ ਕੇ ਕਿਸਾਨ, ਮਜ਼ਦੂਰ ਅਤੇ ਗਰੀਬ ਵਿਰੋਧੀ ਫੈਸਲੇ ਕਰ ਰਹੇ ਹਨ।

Balbir Singh Sidhu ਨੇ ਕਿਹਾ ਕਿ ਮੋਦੀ ਸਰਕਾਰ ਨੇ ਪਿਛਲੇ ਪੰਜ ਸਾਲਾਂ ਵਿਚ ਕਾਰਪੋਰੇਟ ਘਰਾਣਿਆਂ ਨੂੰ ਅੱਠ ਲੱਖ ਕਰੋੜ ਰੁਪਏ ਦੀ ਕਰਜ਼ਾ ਮੁਆਫ਼ੀ ਦਿੱਤੀ ਹੈ ਜਦੋਂ ਕਿ ਕਰਜ਼ੇ ਦੇ ਬੋਝ ਹੇਠ ਦੱਬ ਕੇ ਖ਼ੁਦਕਸ਼ੀਆਂ ਕਰਨ ਲਈ ਮਜ਼ਬੂਰ ਹੋ ਰਹੇ ਕਿਸਾਨਾਂ ਦਾ ਇੱਕ ਪੈਸਾ ਵੀ ਮੁਆਫ਼ ਨਹੀਂ ਕੀਤਾ, ਉਹਨਾਂ ਕਿਹਾ ਕਿ ਮੋਦੀ ਸਰਕਾਰ ਨੇ ਅਜੋਕੀ ਵਿਆਜ਼ ਮੁਆਫ਼ੀ ਯੋਜਨਾ ਵਿਚੋਂ ਕਿਸਾਨਾਂ ਨੂੰ ਬਾਹਰ ਰੱਖ ਕੇ ਸਮਾਜ ਦੇ ਸਭ ਤੋਂ ਵੱਧ ਲੋੜਵੰਦ ਤਬਕੇ ਦਾ ਗਲ ਘੁੱਟਿਆ ਹੈ।

ਇਹ ਵੀ ਪੜ੍ਹੋ:- ਭਗਵਾਨ ਵਾਲਮੀਕਿ ਜੀ ਦੇ ਜਨਮ ਦਿਹਾੜੇ ਮੌਕੇ ਵਧਾਈ ਦੇਣ ਪਹੁੰਚੇ ਹਲਕਾ ਇੰਚਾਰਜ,ਦੀਪੀਇੰਦਰ ਸਿੰਘ ਢਿੱਲੋਂ

ਭਾਰਤੀ ਜਨਤਾ ਪਾਰਟੀ ਨੂੰ ਕਾਰਪੋਰੇਟ ਘਰਾਣਿਆਂ ਅਤੇ ਧਨਾੜ ਵਪਾਰੀਆਂ ਦੀ ਜਮਾਤ ਕਰਾਰ ਦਿੰਦਿਆਂ, Balbir Singh Sidhu ਨੇ ਕਿਹਾ ਕਿ ਕਾਂਗਰਸ ਪਾਰਟੀ ਹੀ ਕਿਸਾਨਾਂ, ਮਜ਼ਦੁਰਾਂ ਅਤੇ ਗਰੀਬ ਤਬਕੇ ਦੀ ਵਫ਼ਾਦਾਰ ਹੈ ਜਿਸ ਨੇ ਹਮੇਸ਼ਾ ਹੀ ਇਹਨਾਂ ਦਾ ਭਲਾ ਸੋਚਿਆ ਹੈ,ਉਹਨਾਂ ਯਾਦ ਕਰਾਇਆ ਕਿ ਮਨਮੋਹਨ ਸਿੰਘ (Manmohan Singh) ਦੀ ਸਰਕਾਰ ਨੇ ਕਿਸਾਨਾਂ ਦਾ 71,000 ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਕੀਤਾ ਸੀ।

Balbir Singh Sidhu ਨੇ ਕਿਹਾ ਕਿ ਅਕਾਲੀ ਸਰਕਾਰ ਵਲੋਂ ਛੱਡੀ ਗਈ ਪੰਜਾਬ ਦੀ ਅਤਿ ਮਾੜੀ ਵਿੱਤੀ ਹਾਲਤ ਦੇ ਬਾਵਜੂਦ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਦੀ ਸਰਕਾਰ ਨੇ ਤਕਰੀਬਨ 10,000 ਕਰੋੜ ਰੁਪਏ ਦੇ ਕਿਸਾਨੀ ਕਰਜ਼ੇ ਮੁਆਫ਼ ਕੀਤੇ ਹਨ,ਸ. ਸਿੱਧੂ ਨੇ ਕਿਹਾ ਕਿ ਮੋਦੀ ਸਰਕਾਰ ਇੱਕ ਤੋਂ ਬਾਅਦ ਇੱਕ ਕਿਸਾਨ-ਮਜ਼ਦੂਰ ਵਿਰੋਧੀ ਕਾਨੂੰਨ ਬਣਾ ਕੇ ਮੁਲਕ ਨੂੰ ਮੁੜ ਭੁੱਖਮਰੀ ਦੇ ਦੌਰ ਵਿੱਚ ਧੱਕਣਾ ਚਾਹੁੰਦੀ ਹੈ ਜਿਸ ਵਿਚੋਂ ਇਸ ਨੂੰ ਪੰਜਾਬ ਦੇ ਕਿਸਾਨਾਂ ਨੇ ਆਪਣੀ ਮਿੱਟੀ, ਪੌਣ-ਪਾਣੀ ਅਤੇ ਆਪ ਨੂੰ ਤਬਾਹ ਕਰ ਕੇ ਕੱਢਿਆ ਸੀ।

ਉਹਨਾਂ ਕਿਹਾ ਕਿ ਖੇਤੀ ਸੁਧਾਰਾਂ ਦੇ ਨਾਂਅ ਉੱਤੇ ਬਣਾਏ ਗਏ ਨਵੇਂ ਕਾਨੂੰਨ, ਤਜਵੀਜਤ ਬਿਜਲੀ ਕਾਨੂੰਨ ਅਤੇ ਹਾਲ ਹੀ ਵਿਚ ਜਾਰੀ ਕੀਤਾ ਗਿਆ ਹਵਾ ਪ੍ਰਦੂਸ਼ਣ ਰੋਕੂ ਆਰਡੀਨੈਂਸ ਮੁਲਕ ਨੂੰ ਭੁੱਖਮਰੀ ਵੱਲ ਧੱਕਣਗੇ,ਇੱਕ ਕੌਮਾਂਤਰੀ ਸਰਵੇਖਣ ਦਾ ਹਵਾਲਾ ਦਿੰਦਿਆਂ Balbir Singh Sidhuਨੇ ਕਿਹਾ ਕਿ ਮੁਲਕ ਦੀ 14 ਫੀਸਦੀ ਆਬਾਦੀ ਭੁੱਖਮਰੀ ਦੀ ਸ਼ਿਕਾਰ ਹੈ ਅਤੇ ਇਹ ਗਿਣਤੀ ਦਿਨੋ ਦਿਨ ਵਧਦੀ ਹੀ ਜਾ ਰਹੀ ਹੈ।

ਉਹਨਾਂ ਕਿਹਾ ਕਿ ਇਸ ਸਰਵੇਖਣ ਵਿਚ ਸ਼ਾਮਲ 107 ਮੁਲਕਾਂ  ਵਿਚੋਂ ਭਾਰਤ ਦਾ ਨੰਬਰ 94ਵੇਂ ਥਾਂ ਉੱਤੇ ਹੈ ਜਦੋਂ ਕਿ ਪਾਕਿਸਤਾਨ, ਬੰਗਲਾ ਦੇਸ਼ ਅਤੇ ਸ੍ਰੀ ਲੰਕਾ ਵਰਗੇ ਮੁਲਕਾਂ ਦੀ ਸਥਿਤੀ ਵੀ ਭਾਰਤ ਤੋਂ ਕਿਤੇ ਬਿਹਤਰ ਹੈ,ਉਹਨਾਂ ਕਿਹਾ ਕਿ ਮੋਦੀ ਸਰਕਾਰ ਵਲੋਂ ਕੀਤੇ ਜਾ ਰਹੇ ਕਿਸਾਨ ਵਿਰੋਧੀ ਫੈਸਲੇ ਮੁਲਕ ਦੇ ਕਰੋੜਾਂ ਗਰੀਬ ਲੋਕਾਂ ਦੇ ਮੂੰਹ ਵਿਚੋਂ ਰੋਟੀ ਖੋਹਣ ਦਾ ਕਾਰਨ ਬਣਨਗੇ,ਮੋਦੀ ਸਰਕਾਰ ਵਲੋਂ ਪੰਜਾਬ ਨਾਲ ਵਿੱਢੇ ਬੇਲੋੜੇ ਟਕਰਾਅ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ।

Balbir Singh Sidhu ਨੇ ਕਿਹਾ ਕਿ ਭਾਜਪਾ ਪੰਜਾਬ ਨੂੰ ਮੁੜ ਅਤਿਵਾਦ ਦੀ ਭੱਠੀ ਵਿਚ ਝੋਕ ਕੇ ਆਪਣਾ ਰਾਜਸੀ ਉੱਲੂ ਸਿੱਧਾ ਕਰਨਾ ਚਾਹੁੰਦੀ ਹੈ,ਉਹਨਾਂ ਕਿਹਾ ਕਿ ਭਾਜਪਾ ਦੇ ਮੰਤਰੀਆਂ ਵਲੋਂ ਆਪਣੀ ਹੋਂਦ ਬਚਾਉਣ ਲਈ ਧਰਨਿਆਂ ਉੱਤੇ ਬੈਠੇ ਕਿਸਾਨਾਂ ਨੂੰ ਕਦੇ ਸ਼ਹਿਰੀ ਨਕਸਲੀ, ਕਦੇ ਵਿਚੋਲੀਏ ਅਤੇ ਕਦੇ ਵਿਹਲੜ ਕਹਿ ਕੇ ਉਕਸਾਇਆ ਅਤੇ ਭੜਕਾਇਆ ਜਾ ਰਿਹਾ ਹੈ।

ਮੋਦੀ ਸਰਕਾਰ ਵਲੋਂ ਪੰਜਾਬ ਦਾ ਪੇਂਡੂ ਵਿਕਾਸ ਫੰਡ, ਜੀ.ਐਸ.ਟੀ. (G.S.T) ਅਤੇ ਰੇਲਾਂ ਰੋਕਣ ਦੇ ਫੈਸਲੇ ਵੀ ਪੰਜਾਬ ਦਾ ਮਾਹੌਲ ਵਿਗਾੜ ਸਕਦੇ ਹਨ,Balbir Singh Sidhu ਨੇ ਕਿਹਾ ਕਿ ਮੋਦੀ ਸਰਕਾਰ ਨੂੰ ਪੰਜਾਬ ਅਤੇ ਇਥੋਂ ਦੇ ਕਿਸਾਨਾਂ ਨਾਲ ਪੈਦਾ ਕੀਤੇ ਜਾ ਰਹੇ ਟਕਰਾਅ ਦਾ ਰਾਹ ਛੱਡ ਕੇ ਗੱਲਬਾਤ ਦਾ ਰਾਹ ਅਪਨਾਉਣਾ ਚਾਹੀਦਾ ਹੈ ਤਾਂ ਕਿ ਇਸ ਮਸਲੇ ਦਾ ਕੋਈ ਸਾਰਥਿਕ ਹੱਲ ਕੱਢ ਕੇ ਕਿਸਾਨਾਂ ਦੀ ਸ਼ਕਤੀ ਨੂੰ ਉਸਾਰੂ ਪਾਸੇ ਲਾਇਆ ਜਾ ਸਕੇ,ਉਹਨਾਂ ਕਿਹਾ ਕਿ ਇਸ ਵਿਚ ਹੀ ਪੰਜਾਬ ਅਤੇ ਮੁਲਕ ਦਾ ਭਲਾ ਹੈ।

ਇਹ ਵੀ ਪੜ੍ਹੋ:- 

Punjab Chief Minister Capt. Amarinder Singh ਵੱਲੋਂ ਵਾਲਮੀਕਿ ਜੈਅੰਤੀ ਦੇ ਮੌਕੇ ਪੋਸਟ ਮੈਟਰਿਕ ਸਕਾਲਰਸ਼ਿਪ ਸਕੀਮ ਦੀ ਸ਼ੁਰੂਆਤ

Stock Tax ਦੇ ਮੁੱਦੇ ‘ਤੇ ਵਪਾਰੀਆਂ ਨੂੰ ਵੱਡੀ ਰਾਹਤ ਨਹੀਂ ਹੋਵੇਗੀ ਕੋਈ ਕਾਰਵਾਈ : Capt. Amarinder Singh

ਪਰਾਲੀ ਸਾੜਨ ਦਾ ਮਾਮਲੇ ਵਿੱਚ ਪ੍ਰਦੂਸ਼ਣ ਕੰਟਰੋਲ ਕਰਨ ਲਈ ਆਰਡੀਨੈਂਸ ਲਿਆਂਦਾ

ਸਿੱਖਿਆ ਵਿਭਾਗ ਵੱਲੋਂ ਦਿਵਿਆਂਗ ਕਰਮਚਾਰੀਆਂ ਨੂੰ Diksha App ਦੀ ਟ੍ਰੇਨਿਗ ਤੋਂ ਛੋਟ ਦੇਣ ਦਾ ਫੈਸਲਾ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow
Leave a Reply

Your email address will not be published. Required fields are marked *