Punjab Chief Minister Capt. Amarinder Singh ਵੱਲੋਂ ਵਾਲਮੀਕਿ ਜੈਅੰਤੀ ਦੇ ਮੌਕੇ ਪੋਸਟ Punjab Chief Minister Capt. Amarinder Singh ਵੱਲੋਂ ਵਾਲਮੀਕਿ ਜੈਅੰਤੀ ਦੇ ਮੌਕੇ ਪੋਸਟ
BREAKING NEWS
Search

Live Clock Date

Your browser is not supported for the Live Clock Timer, please visit the Support Center for support.
Punjab Chief Minister Capt. Amarinder Singh ਵੱਲੋਂ ਵਾਲਮੀਕਿ ਜੈਅੰਤੀ ਦੇ ਮੌਕੇ ਪੋਸਟ ਮੈਟਰਿਕ ਸਕਾਲਰਸ਼ਿਪ ਸਕੀਮ ਦੀ ਸ਼ੁਰੂਆਤ

Punjab Chief Minister Capt. Amarinder Singh ਵੱਲੋਂ ਵਾਲਮੀਕਿ ਜੈਅੰਤੀ ਦੇ ਮੌਕੇ ਪੋਸਟ ਮੈਟਰਿਕ ਸਕਾਲਰਸ਼ਿਪ ਸਕੀਮ ਦੀ ਸ਼ੁਰੂਆਤ

33

AZAD SOCH :-

AMRITSAR :- ਭਗਵਾਨ ਵਾਲਮੀਕਿ ਤੀਰਥ ਸਥਲ (ਰਾਮ ਤੀਰਥ), ਅੰਮ੍ਰਿਤਸਰ ਵਿਖੇ ਮਹਾਂਰਿਸ਼ੀ ਵਾਲਮੀਕਿ ਜੈਅੰਤੀ ਦੇ ਸ਼ੁਭ ਮੌਕੇ 50 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਵਰਚੁਅਲ ਢੰਗ ਨਾਲ ਨੀਂਹ ਪੱਥਰ ਵੀ ਰੱਖਿਆ। ਅਤੇ ਇਸ ਦੇ ਨਾਲ ਹੀ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Punjab Chief Minister Capt. Amarinder Singh) ਨੇ ਸ਼ਨੀਵਾਰ ਨੂੰ ਡਾ. ਬੀ.ਆਰ. ਅੰਬੇਦਕਰ ਪੋਸਟ ਮੈਟਰਿਕ ਸਕਾਲਰਸ਼ਿਪ ਸਕੀਮ (Dr. B.R. Ambedkar Post Matric Scholarship Scheme) ਦੀ ਰਸਮੀ ਸ਼ੁਰੂਆਤ ਕੀਤੀ ਜਿਸ ਦਾ ਐਲਾਨ ਹਾਲ ਹੀ ਵਿਚ ਕੀਤਾ ਗਿਆ.

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Punjab Chief Minister Capt. Amarinder Singh) ਨੇ ਰਾਮ ਤੀਰਥ ਵਿਖੇ ਇੱਕ ਨਵੀਂ ਆਈ.ਟੀ.ਆਈ. (I.T.I.) ਦਾ ਵਰਚੁਅਲ ਉਦਘਾਟਨ ਵੀ ਕੀਤਾ ਅਤੇ ਇਸ ਦੇ ਨਾਲ ਹੀ ਮੁਕਾਬਲੇਬਾਜ਼ੀ ਵਾਲੇ ਇਮਤਿਹਾਨਾਂ ਦੀ ਸੁਚੱਜੀ ਤਿਆਰੀ ਸਬੰਧੀ ਦਲਿਤ ਵਿਦਿਆਰਥੀਆਂ ਨੂੰ ਮਦਦ ਕਰਨ ਲਈ ਇੱਕ ਹੁਨਰ ਵਿਕਾਸ ਕੇਂਦਰ ਦੀ ਸਥਾਪਨਾ ਨੂੰ ਹਰੀ ਝੰਡੀ ਵੀ ਦਿੱਤੀ.


Punjab Chief Minister Capt. Amarinder Singh ਨੇ ਪੋਸਟ ਮੈਟਰਿਕ ਸਕਾਲਰਸ਼ਿਪ ਸਕੀਮ ਦੇ ਸਰਟੀਫਿਕੇਟ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਵੰਡੇ ਅਤੇ ਤਕਨੀਕੀ ਸਿੱਖਿਆ ਅਤੇ ਹੋਰ ਵਿਭਾਗਾਂ ਵੱਲੋਂ ਸੂਬੇ ਵਿਚ ਦਲਿਤ ਵਰਗ ਦੀ ਭਲਾਈ ਹਿੱਤ ਸ਼ੁਰੂ ਕੀਤੀਆਂ ਗਈਆਂ ਵੱਖੋ-ਵੱਖ ਸਕੀਮਾਂ ਲਈ ਵਾਲਮੀਕਿ ਸਮਾਜ ਨੂੰ ਵਧਾਈ ਵੀ ਦਿੱਤੀ,ਉਨਾਂ ਇਹ ਵੀ ਕਿਹਾ ਕਿ ਉਹਨਾਂ ਦੀ ਸਰਕਾਰ ਦਲਿਤ ਵਰਗ ਦੀ ਭਲਾਈ ਲਈ ਵਚਨਬੱਧ ਹੈ.


ਇਸ ਤੋਂ ਇਲਾਵਾ ਉਨਾਂ ਨੇ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ (Negotiable Instruments Act) ਦੇ ਤਹਿਤ ਮਹਾਨ ਸ਼ਖ਼ਸੀਅਤ ਦੀ ਯਾਦ ਵਿਚ ਸਾਲਾਨਾ ਛੁੱਟੀ ਦਾ ਐਲਾਨ ਕਰਦੇ ਹੋਏ ਕਿਹਾ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ (Guru Nanak Dev University, Amritsar) ਵੱਲੋਂ ਹਰ ਵਰੇ ਭਗਵਾਨ ਵਾਲਮੀਕਿ ਜੈਅੰਤੀ (Lord Valmiki Jayanti) ਮੌਕੇ ਸੈਮੀਨਾਰ ਵੀ ਕਰਵਾਇਆ ਜਾਵੇਗਾ,ਭਗਵਾਨ ਵਾਲਮੀਕਿ ਤੀਰਥ ਸਥਲ ਦੇ ਪ੍ਰਾਜੈਕਟਾਂ ਦੇ ਵੇਰਵੇ ਦਿੰਦੇ ਹੋਏ.

Punjab Chief Minister Capt. Amarinder Singh ਨੇ ਦੱਸਿਆ ਕਿ ਇਨਾਂ ਵਿਚ ਮਹਾਂਰਿਸ਼ੀ ਵਾਲਮੀਕਿ ਸਬੰਧੀ ਇਕ ਪੈਨੋਰਾਮਾ (25-30 ਕਰੋੜ ਰੁਪਏ), ਬਾਹਰੀ ਕੰਧ ਉੱਤੇ ਲਾਈਟਾਂ ਲਾਉਣਾ (10.9 ਕਰੋੜ ਰੁਪਏ), ਸਰੋਵਰ ਲਈ ਫਿਲਟਰੇਸ਼ਨ ਪਲਾਂਟ (4.75 ਕਰੋੜ ਰੁਪਏ), ਸਰਾਏ ਲਈ ਫਰਨੀਚਰ (2 ਕਰੋੜ ਰੁਪਏ) ਅਤੇ ਇੱਕ ਪਰਕਰਮਾ ਦੀ ਉਸਾਰੀ (1.3 ਕਰੋੜ ਰੁਪਏ) ਸ਼ਾਮਲ ਹੋਣਗੇ,Punjab Chief Minister Capt. Amarinder Singh ਨੇ ਅੱਗੇ ਦੱਸਿਆ.

ਕਿ ਇਹ ਸੂਬਾਈ ਸਕਾਲਰਸ਼ਿਪ ਸਕੀਮ ਇਹ ਯਕੀਨੀ ਬਣਾਏਗੀ ਕਿ ਗਰੀਬ ਵਰਗ ਦੇ ਅਨੁਸੂਚਿਤ ਜਾਤੀ ਨਾਲ ਸਬੰਧਤ ਵਿਦਿਆਰਥੀ ਮੁਫ਼ਤ ਸਿੱਖਿਆ ਹਾਸਲ ਕਰ ਸਕਣ ਜਿਸ ਤੋਂ ਕੇ ਭਾਰਤ ਸਰਕਾਰ ਨੇ ਸੂਬੇ ਨੂੰ 800 ਕਰੋੜ ਰੁਪਏ ਦੀ ਕੇਂਦਰੀ ਮਦਦ ਬੇਇਨਸਾਫੀ ਭਰੇ ਢੰਗ ਨਾਲ ਬੰਦ ਕਰਕੇ ਉਨਾਂ ਨੂੰ ਮਹਿਰੂਮ ਕਰ ਦਿੱਤਾ ਸੀ।

ਉਨਾਂ ਅੱਗੇ ਕਿਹਾ ਕਿ ਡਾ.ਬੀ.ਆਰ.ਅੰਬੇਦਕਰ (Dr. BR Ambedkar) ਪੋਸਟ ਮੈਟਰਿਕ ਸਕਾਲਰਸ਼ਿਪ ਸਕੀਮ ਕੇਂਦਰ ਸਰਕਾਰ ਵੱਲੋਂ ਬਿਨਾਂ ਕਿਸੇ ਵਿੱਤੀ ਮਦਦ ਦੇ ਸ਼ੁਰੂ ਕੀਤੀ ਜਾ ਰਹੀ ਹੈ ਅਤੇ ਇਸ ਤਹਿਤ ਐਸ.ਸੀ. ਵਿਦਿਆਰਥੀਆਂ ਨੂੰ ਫੀਸ ਵਿਚ 100 ਫੀਸਦੀ ਛੋਟ ਮਿਲੇਗੀ ਜਿਸ ਨਾਲ ਉਨਾਂ ਨੂੰ 550 ਕਰੋੜ ਰੁਪਏ ਦੀ ਬਚਤ ਹੋਵੇਗੀ।

ਇਹ ਵੀ ਪੜ੍ਹੋ:-

ਪੇਂਡੂ ਵਿਕਾਸ ਫੰਡ ਬਾਰੇ ਕੇਂਦਰ ਸਰਕਾਰ ਦਾ ਫੈਸਲਾ ਮੰਦਭਾਗਾ,ਅਜਿਹੀ ਕੋਈ ਰਵਾਇਤ ਨਹੀਂ-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

Stock Tax ਦੇ ਮੁੱਦੇ ‘ਤੇ ਵਪਾਰੀਆਂ ਨੂੰ ਵੱਡੀ ਰਾਹਤ ਨਹੀਂ ਹੋਵੇਗੀ ਕੋਈ ਕਾਰਵਾਈ : Capt. Amarinder Singh

ਪਰਾਲੀ ਸਾੜਨ ਦਾ ਮਾਮਲੇ ਵਿੱਚ ਪ੍ਰਦੂਸ਼ਣ ਕੰਟਰੋਲ ਕਰਨ ਲਈ ਆਰਡੀਨੈਂਸ ਲਿਆਂਦਾ

ਸਿੱਖਿਆ ਵਿਭਾਗ ਵੱਲੋਂ ਦਿਵਿਆਂਗ ਕਰਮਚਾਰੀਆਂ ਨੂੰ Diksha App ਦੀ ਟ੍ਰੇਨਿਗ ਤੋਂ ਛੋਟ ਦੇਣ ਦਾ ਫੈਸਲਾ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow

Leave a Reply

Your email address will not be published. Required fields are marked *