ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਚੌਥੇ ਪਾਤਸ਼ਾਹ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਚੌਥੇ ਪਾਤਸ਼ਾਹ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਚੌਥੇ ਪਾਤਸ਼ਾਹ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਜੇ ਜਲੌਅ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਚੌਥੇ ਪਾਤਸ਼ਾਹ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਜੇ ਜਲੌਅ

10

AZAD SOCH :-

AMRITSAR :- ਸਿੱਖ ਕੋਮ ਦੇ ਚੋਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ ਪੂਰਵ ਅੱਜ ਪੂਰੀ ਦੁਨੀਆਂ ਵਿੱਚ ਸਰਧਾ ਭਾਵਨਾ ਨਾਲ ਮਨਾਈਆਂ ਜਾ ਰਿਹਾ ਹੈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਦੇ ਪ੍ਰਕਾਸ਼ ਪੁਰਬ ਮੌਕੇ ਸੰਗਤ ਪਰਿਵਾਰਾਂ ਸਮੇਤ ਨਤਮਸਤਕ ਹੋ ਰਹਿਆਂ ਹਨ,ਅਤੇ ਗੁਰੂ ਰਾਮਦਾਸ ਜੀ ਦੇ ਸਰਧਾ ਭਾਵਨਾ ਨਾਲ ਮੱਥੇ ਟੇਕ ਰਹੇ ਹਨ, ਦਰਬਾਰ ਸਾਹਿਬ ਸ੍ਰੀ ਹਰਿਮੰਦਰ ਸਾਹਿਬ ਨੂੰ ਬਹੁਤ ਹੀ ਸੁੰਦਰ ਤਰੀਕੇ ਨਾਲ ਸਜਾਈਆਂ ਗਿਆ ਹੈ।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਚੌਥੇ ਪਾਤਸ਼ਾਹ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਜੇ ਜਲੌਅ

ਅਤੇ ਲੋਕਾਂ ਵਿੱਚ ਬਹੁਤ ਉਤਸਾਹ ਹੈ, ਸ਼੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਕੀਤੀਆਂ ਗਈਆਂ ਹਨ, ਗੁਰੂ ਘਰ ਦੇ ਸ਼ਰਧਾਲੂ ਇਕਬਾਲ ਸਿੰਘ ਦੀ ਅਗਵਾਈ ਹੇਠ 100 ਦੇ ਕਰੀਬ ਮੁੰਬਈ ਨਿਵਾਸੀ ਪਿਛਲੇ ਦੋ ਦਿਨਾਂ ਤੋਂ ਵੱਖ ਵੱਖ ਕਿਸਮਾਂ ਦੇ ਫੁੱਲਾਂ ਨਾਲ ਸ੍ਰੀ ਦਰਬਾਰ ਸਾਹਿਬ ਦੀ ਸਜਾਵਟ ਕਰ ਰਹੇ ਹਨ,ਅਤੇ ਇਸੇ ਦੇ ਨਾਲ ਹੀ ਜ਼ਿਕਰਯੋਗ ਹੈ ਕਿ ਇਹ ਫੁੱਲ ਮਲੇਸ਼ੀਆ, ਸਿੰਗਾਪੁਰ, ਦਿੱਲੀ ਤੇ ਉਜੈਨ ਸਮੇਤ ਕਈ ਥਾਵਾਂ ਤੋਂ ਆਏ ਹਨ।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ

ਇਸ ਵਿੱਚ ਕਾਰਨੇਸ਼ਨ, ਲਿਲੀਅਮ, ਐਂਚੂਨਿਅਮ, ਗੁਲਸੀਰੀ, ਓਰਕਿਡਸ, ਗੁਲਾਬ, ਕਮਲ ਤੇ ਗੈਂਦੇ ਸਣੇ 30 ਤੋਂ 35 ਤਰ੍ਹਾਂ ਦੇ ਫੁੱਲਾਂ ਦਿਆਂ ਕਿਸਮਾਂ ਸ਼ਾਮਲ ਹਨ,ਮੁੰਬਈ ਦੀ ਸੰਗਤ ਇਹ ਫੁੱਲ ਰੋਜ਼ਾਨਾ ਜਹਾਜ਼ ਰਾਹੀਂ ਮੰਗਵਾ ਰਹੀ ਹੈ,ਇਸ ਫੁੱਲਾਂ ਦੀ ਸਜਾਵਟ ਲਈ 70 ਕਾਰੀਗਰ ਲੱਗੇ ਹੋਏ ਹਨ,ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਜਲੌਅ ਸਜਾਏ,ਰਾਤ ਨੂੰ ਦੀਪਮਾਲਾ ਤੇ ਆਤਿਸ਼ਬਾਜ਼ੀ ਵੀ ਕੀਤੀ ਜਾਵੇਗੀ,ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਖੑਵੱਖ ਤਰ੍ਹਾਂ ਦੇ ਫੁੱਲਾਂ ਨਾਲ ਸਜਾਵਟ ਕੀਤੀ ਗਈ ਹੈ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow





Leave a Reply

Your email address will not be published. Required fields are marked *