ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਕੇਂਦਰੀ ਖੇਤੀ ਕਾਨੂੰਨਾਂ ਦੇ ਮਾਮਲੇ ’ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਕੇਂਦਰੀ ਖੇਤੀ ਕਾਨੂੰਨਾਂ ਦੇ ਮਾਮਲੇ ’ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਕੇਂਦਰੀ ਖੇਤੀ ਕਾਨੂੰਨਾਂ ਦੇ ਮਾਮਲੇ ’ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਣ ਤੋਂ ਨਾਂਹ

ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਕੇਂਦਰੀ ਖੇਤੀ ਕਾਨੂੰਨਾਂ ਦੇ ਮਾਮਲੇ ’ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਣ ਤੋਂ ਨਾਂਹ

7

AZAD SOCH :-

PATIALA :- ਰਾਸ਼ਟਰਪਤੀ ਰਾਮਨਾਥ ਕੋਵਿੰਦ (President Ramnath Kovind) ਨੇ ਖੇਤੀ ਸੁਧਾਰ ਕਾਨੂੰਨਾਂ ਖਿਲਾਫ ਪੰਜਾਬ ਸਰਕਾਰ (Government of Punjab) ਵੱਲੋਂ ਪਾਸ ਕੀਤੇ ਗਏ ਬਿੱਲਾਂ ‘ਤੇ ਮਿਲਣ ਤੋਂ ਇਨਕਾਰ ਕਰ ਦਿੱਤਾ ਹੈ,ਪੰਜਾਬੀ ਟ੍ਰਿਬਿਊਨ (Punjabi Tribune) ਦੀ ਇਕ ਰਿਪੋਰਟ ਮੁਤਾਬਕ ਰਾਸ਼ਟਰਪਤੀ ਭਵਨ ਤੋਂ ਪੰਜਾਬ ਸਰਕਾਰ ਨੂੰ ਇਹ ਕਿਹਾ ਗਿਆ ਹੈ ਕਿ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਬਿੱਲ ਹਾਲੇ ਤੱਕ ਪੰਜਾਬ ਦੇ ਰਾਜਪਾਲ ਕੋਲ ਪਏ ਹਨ,ਇਸ ਲਈ ਅਜਿਹੇ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਰਾਸ਼ਟਰਪਤੀ ਨੂੰ ਮਿਲਣ ਦੀ ਕੋਈ ਤੁੱਕ ਨਹੀਂ ਬਣਦੀ,ਰਿਪੋਰਟ ਮੁਤਾਬਕ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ (President Sunil Jakhar) ਨੇ ਰਾਸ਼ਟਰਪਤੀ ਵੱਲੋਂ ਮਿਲਣ ਤੋਂ ਨਾਂਹ ਕੀਤੇ ਜਾਣ ਦੀ ਪੁਸ਼ਟੀ ਕੀਤੀ ਹੈ,ਤੇ ਕਿਹਾ ਹੈ ਕਿ ਕੇਂਦਰ ਸਰਕਾਰ ਨੇ ਸੂਬੇ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ ਤੇ ਛੋਟੀ ਸੋਚ ਦਾ ਪ੍ਰਗਟਾਵਾ ਕੀਤਾ ਹੈ.

ਇਹ ਵੀ ਪੜ੍ਹੋ:- ਮੁੱਖ ਮੰਤਰੀ ਕੈਪਟਨ Capt. Amarinder Singh ਨੇ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ J. P. Nadda ਨੂੰ ਖੁੱਲ੍ਹਾ ਪੱਤਰ ਲਿਖਿਆ,ਮਾਲ ਗੱਡੀਆਂ ਦੀ ਆਵਾਜਾਈ ਜਲਦੀ ਬਹਾਲ ਕਰਨ ਲਈ ਕਿਹਾ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੱਲ ਨੂੰ ਵਿਧਾਇਕਾਂ ਨਾਲ ਰਾਸ਼ਟਰਪਤੀ ਨੂੰ ਮਿਲਣਾ ਸੀ,ਪੰਜਾਬੀ ਟ੍ਰਿਬਿਊਨ ਅਖ਼ਬਾਰ ਮੁਤਾਬਿਕ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ (President Sunil Jakhar) ਨੇ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਰਾਸ਼ਟਰਪਤੀ ਨੇ ਮੁੱਖ ਮੰਤਰੀ ਨਾਲ ਮੁਲਾਕਾਤ ਕਰਨ ਤੋਂ ਇਨਕਾਰ ਕਰ ਦਿੱਤਾ ਹੈ,ਉਨ੍ਹਾਂ ਨੇ ਕਿਹਾ ਕਿ ਸੂਬਾ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨਾ ਕੇਂਦਰ ਦੀ ਛੋਟੀ ਸੋਚ ਨੂੰ ਦਰਸਾਉਂਦਾ ਹੈ,ਇਸ ਅੜੀਅਲ ਰਵੱਈਆ ਦੇ ਗੰਭੀਰ ਨਤੀਜੇ ਨਿਕਲ ਸਕਦੇ ਹਨ,ਪੰਜਾਬ ਵਿਧਾਨ ਸਭਾ ਨੇ ਵਿਸ਼ੇਸ਼ ਇਜਲਾਸ ਬੁਲਾ ਕੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਮਤਾ ਪਾਸ ਕੀਤਾ ਸੀ,ਪੰਜਾਬ ਸਰਕਾਰ (Government of Punjab) ਨੇ ਕੇਂਦਰੀ ਖੇਤੀ ਕਾਨੂੰਨਾਂ ਨੂੰ ਪ੍ਰਭਾਵਹੀਣ ਕਰਨ ਵਾਸਤੇ ਤਿੰਨ ਨਵੇਂ ਖੇਤੀ ਸੋਧ ਬਿੱਲ ਵੀ ਪਾਸ ਕੀਤੇ ਸਨ।

ਇਹ ਵੀ ਪੜ੍ਹੋ:-  

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ ਸੰਪਰਕ ਟਰੇਸਿੰਗ 15 ਵਿਅਕਤੀਆਂ ਤੱਕ ਵਧਾਈ, ਆਰ.ਟੀ.-ਪੀ.ਸੀ.ਆਰ. ਲਾਜ਼ਮੀ ਕਰਾਰ ਅਤੇ ਆਰ.ਏ.ਟੀ. ‘ਚ ਛੋਟ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਣਕ (ਹਾੜੀ ਸੀਜ਼ਨ) ਦੇ ਬੀਜ ਦੀ ਸਬਸਿਡੀ ਨੀਤੀ ਨੂੰ ਮਨਜ਼ੂਰੀ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow





Leave a Reply

Your email address will not be published. Required fields are marked *