Amritsar :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ Shiromani Gurdwara Parbandhak Committee (SGPC) ਦੇ ਪਬਲੀਕੇਸ਼ਨ ਵਿਭਾਗ ਦੇ ਰਿਕਾਰਡ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਪਵਿੱਤਰ ਸਰੂਪਾਂ ਦੇ ਲਾਪਤਾ (Forms Of Guru Granth Sahib Missing) ਹੋਣ ਦਾ ਮਾਮਲਾ ਮੁੜ ਗਰਮਾ ਗਿਆ ਹੈ,ਸ਼ਨੀਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਟਕਸਾਲੀ (Shromani akali taksali) ਨੇ ਸ਼੍ਰੋਮਣੀ ਕਮੇਟੀ ਖਿਲਾਫ ਮੋਰਚਾ ਖੋਲ੍ਹ ਦਿੱਤਾ,ਪਾਰਟੀ ਦੇ ਨੇਤਾ ਅਤੇ ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਰਣਜੀਤ ਸਿੰਘ ਅੰਮ੍ਰਿਤਸਰ (Amritsar) ਦੇ ਹਰਿਮੰਦਰ ਸਾਹਿਬ (The Golden Temple) ਦੇ ਬਾਹਰ ਧਰਨੇ ‘ਤੇ ਬੈਠੇ ਹਨ,ਉਨ੍ਹਾਂ ਦੀ ਮੰਗ ਹੈ ਕਿ ਗੁੰਮ ਪਵਿੱਤਰ ਸਰੂਪਾਂ ਦਾ ਪਤਾ ਲਗਾ ਕੇ ਮਾਮਲੇ ਦੇ ਦੋਸ਼ੀ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ।
ਸਾਬਕਾ ਜਥੇਦਾਰ ਨੇ ਆਪਣੇ ਪੱਤਰ ਵਿੱਚ ਇਹ ਵੀ ਲਿਖਿਆ ਸੀ ਕਿ ਜੇ ਅਜਿਹਾ ਨਾ ਕੀਤਾ ਗਿਆ ਤਾਂ ਉਹ ਗੁੰਮ ਹੋਏ ਪਵਿੱਤਰ ਸਰੂਪਾਂ ਨਾਲ ਜੁੜੇ ਸਾਰੇ ਸਬੂਤ ਜਨਤਕ ਕਰਨਗੇ,ਰਣਜੀਤ ਸਿੰਘ ਨੇ ਦੋਸ਼ ਲਾਇਆ ਹੈ ਕਿ ਸ਼੍ਰੋਮਣੀ ਕਮੇਟੀ ਦੀ ਜਾਂਚ ਕਮੇਟੀ ਦੀ ਰਿਪੋਰਟ ਜਨਤਕ ਨਹੀਂ ਕਰ ਰਹੀ,ਜੋ ਹੁਣ ਤਕ ਦੱਸੀ ਗਈ ਉਹ ਅਧੂਰੀ ਜਾਣਕਾਰੀ ਹੈ।ਰਣਜੀਤ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਖੀ ਗੋਬਿੰਦ ਸਿੰਘ ਲੌਂਗੋਵਾਲ ਅਤੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ 7 ਨਵੰਬਰ ਨੂੰ ਸਿੱਖ ਸੰਗਤ ਸਾਹਮਣੇ ਪੇਸ਼ ਹੋਣ ਲਈ ਪੱਤਰ ਲਿਖਿਆ ਸੀ।
ਇਹ ਵੀ ਪੜ੍ਹੋ:-
पंजाब को अक्तूबर महीने दौरान 1060.76 करोड़ का GST मालीया हासिल
AZAD SOCH :- E-PAPER
ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow