BARNALA : ਕਾਲੇਕੇ ਪਿੰਡ ਵਿੱਚ ਜ਼ਮੀਨੀ ਵਿਵਾਦ ਕਾਰਨ ਚੱਲੀ ਗੋਲੀ ਨਾਲ ਇੱਕ ਦੀ ਮੌਤ ਦੋ BARNALA : ਕਾਲੇਕੇ ਪਿੰਡ ਵਿੱਚ ਜ਼ਮੀਨੀ ਵਿਵਾਦ ਕਾਰਨ ਚੱਲੀ ਗੋਲੀ ਨਾਲ ਇੱਕ ਦੀ ਮੌਤ ਦੋ
BREAKING NEWS
Search

Live Clock Date

Your browser is not supported for the Live Clock Timer, please visit the Support Center for support.
BARNALA : ਕਾਲੇਕੇ ਪਿੰਡ ਵਿੱਚ ਜ਼ਮੀਨੀ ਵਿਵਾਦ ਕਾਰਨ ਚੱਲੀ ਗੋਲੀ ਨਾਲ ਇੱਕ ਦੀ ਮੌਤ ਦੋ ਗੰਭੀਰ ਜ਼ਖ਼ਮੀ

BARNALA : ਕਾਲੇਕੇ ਪਿੰਡ ਵਿੱਚ ਜ਼ਮੀਨੀ ਵਿਵਾਦ ਕਾਰਨ ਚੱਲੀ ਗੋਲੀ ਨਾਲ ਇੱਕ ਦੀ ਮੌਤ ਦੋ ਗੰਭੀਰ ਜ਼ਖ਼ਮੀ

23

AZAD SOCH :-

BARNALA :- ਬਰਨਾਲਾ ਜ਼ਿਲ੍ਹੇ ਦੇ ਪਿੰਡ ਕਾਲੇਕੇ ਵਿੱਚ ਖੇਤ ਦੀ ਵੱਟ ਨੂੰ ਲੈ ਕੇ ਦੋ ਧਿਰਾਂ ਦਰਮਿਆਨ ਹੋਈ ਖੂਨੀ ਝੜਪ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਦੋ ਵਿਅਕਤੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ,ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੀ ਪਤਨੀ ਨੇ ਦੱਸਿਆ ਕਿ ਉਨ੍ਹਾਂ ਦੀ ਜ਼ਮੀਨ ਸਬੰਧੀ ਪ੍ਰਦੀਪ ਸਿੰਘ, ਮਨੀਆ ਸਿੰਘ, ਭਰਪੂਰ ਸਿੰਘ ਅਤੇ ਗਿੰਦਰ ਸਿੰਘ ਵਗੈਰਾ ਨਾਲ ਝਗੜਾ ਚੱਲਦਾ ਸੀ ਐਤਵਾਰ ਨੂੰ ਉਕਤ ਵਿਅਕਤੀਆਂ ਨੇ ਸਾਡੇ ਖੇਤ ਵਿੱਚ ਜ਼ਬਰਦਸਤੀ ਵੜ ਕੇ ਵੱਟ ਪਾ ਦਿੱਤੀ ਜਦੋਂ ਇਸ ਬਾਰੇ ਸਾਨੂੰ ਪਤਾ ਲੱਗਿਆ ਤਾਂ ਅਸੀਂ ਥਾਣਾ ਧਨੌਲਾ ਨੂੰ ਸੂਚਨਾ ਦਿੱਤੀ,ਜਿਨ੍ਹਾਂ ਨੇ ਸਾਨੂੰ ਸਵੇਰੇ ਨੌਂ ਵਜੇ ਦੋਵਾਂ ਧਿਰਾਂ ਨੂੰ ਬੁਲਾਇਆ ਗਿਆ ਸੀ।

ਪਰ ਅੱਜ ਸਵੇਰੇ ਸਾਢੇ ਸੱਤ ਕੁ ਦੇ ਕਰੀਬ ਪ੍ਰਦੀਪ ਸਿੰਘ ਨੇ ਮੇਰੇ ਤਾਇਆ ਜੀ ਨੂੰ ਸੋਟੀਆਂ ਨਾਲ ਕੁੱਟਣਾ ਸ਼ੁਰੂ ਕਰ ਦਿੱਤਾ,ਇਸ ਤੋਂ ਬਾਅਦ ਕੁਲਵੀਰ ਸਿੰਘ ਉਨ੍ਹਾਂ ਨਾਲ ਗੱਲਬਾਤ ਕਰਨ ਲਈ ਗਿਆ ਤਾਂ ਪਹਿਲਾਂ ਤੋਂ ਹੀ ਯੋਜਨਾ ਬਣਾਈ ਬੈਠੇ ਪ੍ਰਦੀਪ ਸਿੰਘ ਸਮੇਤ ਬਾਕੀ ਉਕਤ ਵਿਅਕਤੀਆਂ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ,ਗੋਲੀ ਲੱਗਣ ਨਾਲ ਕੁਲਵਿੰਦਰ ਸਿੰਘ ਦੀ ਮੌਕੇ ਤੇ ਹੀ ਮੌਤ ਹੋ ਗਈ ਜਦੋਂਕਿ ਜਸਮੇਲ ਸਿੰਘ ਅਤੇ ਗੁਰਕੀਰਤ ਸਿੰਘ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਸਿਵਲ ਹਸਪਤਾਲ ਬਰਨਾਲਾ ਵਿਖੇ ਦਾਖਲ ਕਰਵਾਇਆ ਗਿਆ ।

ਇਸ ਘਟਨਾ ਦਾ ਪਤਾ ਲੱਗਦੇ ਹੀ ਐਸਪੀ ਡੀ ਸੁਖਦੇਵ ਸਿੰਘ ਵਿਰਕ ਅਤੇ ਡੀ ਅੇੱਸ ਪੀ ਲਖਵੀਰ ਸਿੰਘ ਟਿਵਾਣਾ, ਐਸਐਚਓ ਧਨੌਲਾ ਸਮੇਤ ਹੋਰ ਅਧਿਕਾਰੀ ਸਿਵਲ ਹਸਪਤਾਲ ਬਰਨਾਲਾ ਵਿਖੇ ਪਹੁੰਚ ਗਏ,ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਐਸਪੀਡੀ ਵਿਰਕ ਨੇ ਕਿਹਾ ਕਿ ਸੂਚਨਾ ਅਨੁਸਾਰ ਸੋਲ਼ਾਂ ਸਾਲ ਪਹਿਲਾਂ ਦੋਵਾਂ ਧਿਰਾਂ ਦਰਮਿਆਨ ਜ਼ਮੀਨੀ ਦਾ ਤਬਾਦਲਾ ਹੋਇਆ ਸੀ,ਹੁਣ ਜ਼ਮੀਨ ਦੀ ਵੱਟ ਨੂੰ ਲੈ ਕੇ ਝਗੜਾ ਹੋ ਗਿਆ,ਅਤੇ ਕੁਲਵੀਰ ਸਿੰਘ ਦੇ ਗੋਲੀ ਲੱਗਣ ਕਾਰਨ ਮੌਤ ਹੋ ਗਈ,ਅਤੇ ਦੇ ਹੋਰ ਗੰਭੀਰ ਜ਼ਖ਼ਮੀ ਹੋ ਗਏ ਹਨ,ਪੁਲੀਸ ਵੱਲੋਂ ਪਰਚਾ ਦਰਜ ਕਰ ਲਿਆ ਹੈ ਜਲਦੀ ਹੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow




Leave a Reply

Your email address will not be published. Required fields are marked *