Capt. Amarinder Singh ਨੇ Amit Shah ਨਾਲ ਗੱਲਬਾਤ ਕੀਤੀ,ਪੰਜਾਬ 'ਚ ਜਲਦ ਟ੍ਰੇਨਾਂ Capt. Amarinder Singh ਨੇ Amit Shah ਨਾਲ ਗੱਲਬਾਤ ਕੀਤੀ,ਪੰਜਾਬ 'ਚ ਜਲਦ ਟ੍ਰੇਨਾਂ
BREAKING NEWS
Search

Live Clock Date

Your browser is not supported for the Live Clock Timer, please visit the Support Center for support.
Capt. Amarinder Singh ਨੇ Amit Shah ਨਾਲ ਗੱਲਬਾਤ ਕੀਤੀ,ਪੰਜਾਬ 'ਚ ਜਲਦ ਟ੍ਰੇਨਾਂ ਚੱਲਣ ਦਾ ਦਿੱਤਾ ਭਰੌਸਾ

Capt. Amarinder Singh ਨੇ Amit Shah ਨਾਲ ਗੱਲਬਾਤ ਕੀਤੀ,ਪੰਜਾਬ ‘ਚ ਜਲਦ ਟ੍ਰੇਨਾਂ ਚੱਲਣ ਦਾ ਦਿੱਤਾ ਭਰੌਸਾ

4

AZAD SOCH :-

PATIALA :- ਸੂਬੇ ਵਿੱਚ ਮਾਲ ਗੱਡੀਆਂ ਦੀ ਸੁਚਾਰੂ ਅਤੇ ਸੁਰੱਖਿਅਤ ਆਵਾਜਾਈ ਲਈ ਆਪਣੀ ਵਚਨਬੱਧਤਾ ਦੁਹਰਾਉਂਦਿਆ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Punjab Chief Minister Capt. Amarinder Singh) ਨੇ ਐਤਵਾਰ ਨੂੰ ਕਿਹਾ ਕਿ ਉਨ੍ਹਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Union Home Minister Amit Shah) ਨਾਲ ਗੱਲ ਕੀਤੀ ਹੈ,ਕਿ ਉਹ ਰੇਲ ਸੇਵਾਵਾਂ ਬਹਾਲ ਕਰਨਾ ਯਕੀਨੀ ਬਣਾਉਣ ਲਈ ਆਪਣਾ ਦਖਲ ਦੇਣ,ਮੁੱਖ ਮੰਤਰੀ ਨੇ ਕਿਹਾ ਕਿ ਉਹ ਇਸ ਮਾਮਲੇ ਦੇ ਜਲਦੀ ਹੱਲ ਲਈ ਆਸਵੰਦ ਹਨ,ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਬੀਤੇ ਕੱਲ੍ਹ ਗੱਲ ਕਰ ਕੇ ਸਥਿਤੀ ਉਤੇ ਵਿਚਾਰ ਚਰਚਾ ਕੀਤੀ।

ਅਤੇ ਇਹ ਯਕੀਨ ਦਿਵਾਇਆ ਕਿ ਪੰਜਾਬ ਅਤੇ ਗੁਆਂਢੀ ਸੂਬਿਆਂ ਹਿਮਾਚਲ ਪ੍ਰਦੇਸ਼, ਲੱਦਾਖ ਅਤੇ ਜੰਮੂ ਤੇ ਕਸ਼ਮੀਰ ਵਿੱਚ ਜ਼ਰੂਰੀ ਵਸਤਾਂ ਦੀ ਸਪਲਾਈ ਦੀ ਸਹੂਲਤ ਲਈ ਰੇਲ ਸੇਵਾਵਾਂ ਨੂੰ ਮੁੜ ਬਹਾਲ ਕਰਨ ਵਿੱਚ ਅਮਨ ਤੇ ਕਾਨੂੰਨ ਵਿਵਸਥਾ ਦੀ ਕੋਈ ਚਿੰਤਾ ਨਹੀਂ ਹੈ,ਰੇਲ ਗੱਡੀਆਂ ਦੇ ਬੰਦ ਹੋਣ ਕਾਰਨ ਸਾਰਿਆਂ ਨੂੰ ਭਾਰੀ ਨੁਕਸਾਨ ਝੱਲਣਾ ਪੈ ਰਿਹਾ ਹੈ,ਸੁਰੱਖਿਆ ਦੀ ਚਿੰਤਾ ਵੱਲ ਇਸ਼ਾਰਾ ਕਰਦਿਆਂ ਉਨ੍ਹਾਂ ਕਿਹਾ ਕਿ ਜੇਕਰ ਰੇਲਵੇ ਵੱਲੋਂ ਤੁਰੰਤ ਮਾਲ ਗੱਡੀਆਂ ਚਲਾਉਣ ਦਾ ਫੈਸਲਾ ਨਾ ਕੀਤਾ ਗਿਆ,ਤਾਂ ਲੱਦਾਖ ਵਿੱਚ ਰੱਖਿਆ ਬਲਾਂ ਅਤੇ ਘਾਟੀ ਵਿੱਚ ਬਰਫਬਾਰੀ ਤੋਂ ਪਹਿਲਾਂ ਜ਼ਰੂਰੀ ਸੇਵਾਵਾਂ ਨਾ ਪੁੱਜਦੀਆਂ ਹੋਣ ਕਾਰਨ ਦੇਸ਼ ਨੂੰ ਗੰਭੀਰ ਖਤਰਾ ਹੋ ਸਕਦਾ ਹੈ।

ਇਸ ਮੁੱਦੇ ਉਤੇ ਫੈਲਾਈ ਜਾ ਰਹੀ ਗੁੰਮਰਾਹਕੁਨ ਜਾਣਕਾਰੀ ਦਾ ਖੰਡਨ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮਾਲ ਗੱਡੀਆਂ ਦੀ ਆਵਾਜਾਈ ਲਈ ਕਿਸਾਨਾਂ ਵੱਲੋਂ ਸਾਰੇ ਰੇਲਵੇ ਟਰੈਕ ਖਾਲੀ ਕਰ ਦਿੱਤੇ ਗਏ ਹਨ,ਉਨ੍ਹਾਂ ਗ੍ਰਹਿ ਮੰਤਰੀ ਨੂੰ ਇਸ ਗੱਲ ਤੋਂ ਜਾਣੂੰ ਕਰਵਾਇਆ ਕਿ ਜ਼ਮੀਨੀ ਪੱਧਰ ‘ਤੇ ਸਥਿਤੀ ਪੂਰਨ ਸ਼ਾਂਤਮਈ ਤੇ ਮਾਲ ਗੱਡੀਆਂ ਦੀ ਸੁਰੱਖਿਅਤ ਆਵਾਜਾਈ ਲਈ ਪੂਰੀ ਢੁੱਕਵੀਂ ਹੈ,ਉਨ੍ਹਾਂ ਕਿਹਾ ਕਿ ਅੰਦੋਲਨਕਾਰੀ ਕਿਸਾਨਾਂ ਨੇ ਆਪਣੇ ਰੋਸ ਪ੍ਰਦਰਸ਼ਨਾਂ ਦੌਰਾਨ ਪਿਛਲੇ ਕੁਝ ਹਫਤਿਆਂ ਦੌਰਾਨ ਪੰਜਾਬ ਵਿੱਚ ਕਿਸੇ ਵੀ ਥਾਂ ਸ਼ਾਂਤੀ ਭੰਗ ਨਹੀਂ ਕੀਤੀ।

ਇਹ ਵੀ ਪੜ੍ਹੋ:- पंजाब सरकार के साथ धोखाधड़ी करन वाले रोहत जैन विरुद्ध पर्चा दर्ज: Bharat Bhushan Ashu

ਰੇਲਵੇ ਮੰਤਰੀ ਪਿਯੂਸ਼ ਗੋਇਲ (Railway Minister Piyush Goyal) ਨੂੰ ਪਹਿਲਾਂ ਦਿਵਾਏ ਆਪਣੇ ਭਰੋਸੇ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਅਮਿਤ ਸ਼ਾਹ ਨੂੰ ਦੱਸਿਆ ਕਿ ਉਨ੍ਹਾਂ ਪੰਜਾਬ ਪੁਲਿਸ ਨੂੰ ਨਿਰਦੇਸ਼ ਦਿੱਤੇ ਹਨ ਕਿ ਰੇਲ ਟਰੈਕਾਂ ਦੀ ਸੁਰੱਖਿਆ ਜਿਹੜੇ ਕਿਸਾਨਾਂ ਯੂਨੀਅਨਾਂ ਵੱਲੋਂ ਪਹਿਲਾਂ ਹੀ ਖਾਲੀ ਕਰ ਦਿੱਤੇ ਗਏ ਹਨ ਅਤੇ ਮਾਲ ਗੱਡੀਆਂ ਦੀ ਸੁਚਾਰੂ ਆਵਾਜਾਈ ਯਕੀਨੀ ਬਣਾਉਣ ਲਈ ਰੇਲਵੇ ਪ੍ਰੋਟੈਕਸ਼ਨ ਫੋਰਸ (ਆਰ.ਪੀ.ਐਫ.) ਨੂੰ ਪੂਰਾ ਸਹਿਯੋਗ ਦਿੱਤਾ ਜਾਵੇ,ਉਨ੍ਹਾਂ ਇਸ ਗੱਲ ਉਤੇ ਜ਼ੋਰ ਦਿੱਤਾ ਕਿ ਰੇਲ ਸੇਵਾਵਾਂ ਦੀ ਜਲਦ ਤੋਂ ਜਲਦ ਬਹਾਲੀ ਲਈ ਕੇਂਦਰ ਤੇ ਸੂਬਾ ਸਰਕਾਰ ਦੋਵਾਂ ਦੀ ਸਾਂਝੀ ਜ਼ਿੰਮੇਵਾਰੀ ਹੈ।

Punjab Chief Minister Capt. Amarinder Singh ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨ ਯੂਨੀਅਨਾਂ ਨਾਲ ਨੇੜਿਓ ਜੁੜੀ ਹੋਈ ਹੈ ਕਿ ਉਨ੍ਹਾਂ ਨੂੰ ਯਾਤਰੀ ਗੱਡੀਆਂ ਦੇ ਆਉਣ-ਜਾਣ ਦੀ ਆਗਿਆ ਦੇਣ ਲਈ ਨਾਕਾਬੰਦੀ ਚੁਕਾਉਣ ਲਈ ਵੀ ਪ੍ਰੇਰਿਆ ਜਾਵੇ ਤਾਂ ਜੋ ਦੀਵਾਲੀ ਦੇ ਤਿਉਹਾਰ ਮੌਕੇ ਡੇਢ ਲੱਖ ਸੈਨਿਕਾਂ ਸਮੇਤ ਹੋਰ ਪੰਜਾਬੀ ਆਪਣੇ ਘਰ ਆ ਸਕਣ,ਇਸ ਸਬੰਧੀ ਉਨ੍ਹਾਂ ਦੇ ਕਈ ਮੰਤਰੀ ਕਿਸਾਨ ਯੂਨੀਅਨਾਂ ਨਾਲ ਨਿਰੰਤਰ ਵਿਚਾਰ ਵਟਾਂਦਰਾ ਕਰ ਰਹੇ ਹਨ,ਇਸ ਮਾਮਲੇ ਵਿੱਚ ਕੇਂਦਰ ਸਰਕਾਰ ਨੂੰ ਤੁਰੰਤ ਕਦਮ ਉਠਾਉਂਦਿਆਂ ਰੇਲਵੇ ਨੂੰ ਨਿਰਦੇਸ਼ ਦੇਣੇ ਚਾਹੀਦੇ ਹਨ।

ਕਿ ਉਹ ਸੂਬੇ ਵਿੱਚੋਂ ਮਾਲ ਗੱਡੀਆਂ ਦੀ ਆਵਾਜਾਈ ਬਹਾਲੀ ਕਰਵਾਉਣ ਲਈ ਕਹਿਣ,ਇਹ ਦੱਸਦਿਆਂ ਕਿ ਰੇਲਵੇ ਸੇਵਾਵਾਂ ਦੀ ਜਲਦੀ ਬਹਾਲੀ ਕਰਵਾਉਣਾ ਪੰਜਾਬ ਦੇ ਹਿੱਤ ਵਿੱਚ ਹੈ, ਕੈਪਟਨ ਅਮਰਿੰਦਰ ਸਿੰਘ ਨੇ ਇਸ ਮੁੱਦੇ ਦਾ ਸਿਆਸੀਕਰਨ ਕਰਨ ਲਈ ਭਾਜਪਾ ਆਗੂਆਂ ਸਣੇ ਵਿਰੋਧੀਆਂ ਦੀਆਂ ਕੋਸ਼ਿਸ਼ਾਂ ਨੂੰ ਮੰਦਭਾਗਾ ਕਰਾਰ ਦਿੱਤਾ,ਉਨ੍ਹਾਂ ਕਿਹਾ ਕਿ ਇਸ ਮੁੱਦੇ ਉਤੇ ਉਹ ਪਹਿਲਾਂ ਹੀ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ.ਨੱਢਾ ਨੂੰ ਖੁੱਲ੍ਹਾ ਪੱਤਰ ਲਿਖ ਕੇ ਆਪਣੀਆਂ ਚਿੰਤਾਵਾਂ ਜ਼ਾਹਰ ਕਰ ਚੁੱਕੇ ਹਨ।

ਜਿੱਥੇ ਉਨ•ਾਂ ਖੇਤੀ ਕਾਨੂੰਨਾਂ ਕਾਰਨ ਕਿਸਾਨਾਂ ਵਿੱਚ ਪੈਦਾ ਹੋਈ ਅਸ਼ਾਂਤੀ ਦੇ ਚੱਲਦਿਆਂ ਖੜੀ ਹੋਈ ਇਸ ਸਮੱਸਿਆ ਦੇ ਸੁਖਾਵੇਂ ਹੱਲ ਲਈ ਕੇਂਦਰ ਅਤੇ ਰਾਜ ਨੂੰ ਸਾਂਝੀਆਂ ਕੋਸ਼ਿਸ਼ਾਂ ਕਰਨ ਦਾ ਸੱਦਾ ਦਿੱਤਾ ਸੀ,Punjab Chief Minister Capt. Amarinder Singh ਨੇ ਕਿਹਾ ਕਿ ਸਥਿਤੀ ਦੀ ਗੰਭੀਰਤਾ ਨੂੰ ਦੇਖਦਿਆਂ ਦੇਸ਼ ਦੇ ਹਿੱਤ ਵਿੱਚ ਇਸ ਮਾਮਲੇ ਨੂੰ ਹੱਲ ਕਰਨ ਲਈ ਇਕੱਠੇ ਹੋਣ ਦਾ ਵੇਲਾ ਆ ਗਿਆ ਹੈ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow




Leave a Reply

Your email address will not be published. Required fields are marked *