ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਸਾਨ ਯੂਨੀਅਨਾਂ ਅਤੇ ਕੇਂਦਰ ਦਰਮਿਆਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਸਾਨ ਯੂਨੀਅਨਾਂ ਅਤੇ ਕੇਂਦਰ ਦਰਮਿਆਨ

Live Clock Date

Your browser is not supported for the Live Clock Timer, please visit the Support Center for support.
ਬਿਨ੍ਹਾਂ ਆਗਿਆ CBI ਨੂੰ ਪੰਜਾਬ ਵਿੱਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ:ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਸਾਨ ਯੂਨੀਅਨਾਂ ਅਤੇ ਕੇਂਦਰ ਦਰਮਿਆਨ ਹੋਈ ਸੁਖਾਵੀਂ ਗੱਲਬਾਤ ਦੀ ਸ਼ਲਾਘਾ ਕੀਤੀ

9

AZAD SOCH :-

PATIALA :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Punjab Chief Minister Capt. Amarinder Singh) ਨੇ ਖੇਤੀ ਕਾਨੂੰਨਾਂ ਅਤੇ ਹੋਰ ਸਬੰਧਤ ਮੁੱਦਿਆਂ ’ਤੇ ਪੈਦਾ ਹੋਈ ਪੇਚੀਦਗੀ ਬਾਰੇ ਅੱਜ ਕਿਸਾਨ ਯੂਨੀਅਨਾਂ (Farmers Unions) ਅਤੇ ਕੇਂਦਰ ਵਿਚਾਲੇ ਹੋਈ ਸੁਖਾਵੀਂ ਗੱਲਬਾਤ ਦਾ ਸਵਾਗਤ ਕੀਤਾ ਹੈ,ਇਸ ਨੂੰ ਇੱਕ ਉਸਾਰੂ ਕਦਮ ਕਰਾਰ ਦਿੰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਮੀਟਿੰਗ ਨੇ ਪਹਿਲੀ ਵਾਰ ਦੋਵਾਂ ਧਿਰਾਂ ਨੂੰ ਖੁੱਲ੍ਹੇ ਮਾਹੌਲ ਵਿੱਚ ਗੱਲਬਾਤ ਕਰਨ ਦਾ ਮੌਕਾ ਪ੍ਰਦਾਨ ਕੀਤਾ ਅਤੇ ਉਨ੍ਹਾਂ ਉਮੀਦ ਕੀਤੀ ਕਿ ਇਸ ਨਾਲ ਮੁੱਦੇ ’ਤੇ ਬਣੀ ਉਲਝਣ ਨੂੰ ਦੂਰ ਕਰਨ ਲਈ ਰਾਹ ਪੱਧਰਾ ਹੋਵੇਗਾ,ਉਨ੍ਹਾਂ ਕਿਹਾ ਕਿ ਦੋਵਾਂ ਧਿਰਾਂ ਨੇ ਅੱਗੇ ਆ ਕੇ ਹੱਲ ਲੱਭਣ ਲਈ ਸਹਿਮਤੀ ਦਿੱਤੀ ਹੈ।

ਇਹ ਵੀ ਪੜ੍ਹੋ:-   ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਪ ਰਾਸ਼ਟਰਪਤੀ ਐਮ.ਵੈਂਕੱਈਆ ਨਾਇਡੂ ਨੂੰ ਚਿੱਠੀ ਲਿਖ ਸੈਨੇਟ ਚੋਣਾਂ ਛੇਤੀ ਕਰਵਾਉਣ ਦੀ ਕੀਤੀ ਮੰਗ

ਜਿਸ ਤੋਂ ਇਹ ਸੰਕੇਤ ਮਿਲਦਾ ਹੈ ਕਿ ਦੋਵੇਂ ਧਿਰਾਂ ਖੇਤੀ ਕਾਨੂੰਨਾਂ ਕਰਕੇ ਪੈਦਾ ਹੋਏ ਲੰਬੇ ਸਮੇਂ ਦੇ ਸੰਕਟ ਦਾ ਹੱਲ ਲੱਭਣ ਦੀ ਜ਼ਰੂਰਤ ਉੱਤੇ ਆਪਸੀ ਸਮਝ ਵਿੱਚ ਆ ਗਈਆਂ ਹਨ,ਮੀਡੀਆ ਰਿਪੋਰਟਾਂ ਦਾ ਹਵਾਲਾ ਦਿੰਦੇ ਹੋਏ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Punjab Chief Minister Capt. Amarinder Singh) ਨੇ ਉਮੀਦ ਕੀਤੀ ਕਿ ਕੇਂਦਰ ਸਰਕਾਰ ਨਾਲ 21 ਨਵੰਬਰ ਨੂੰ ਇਕ ਹੋਰ ਬੈਠਕ ਤੋਂ ਪਹਿਲਾਂ ਕਿਸਾਨ ਯੂਨੀਅਨਾਂ ਵੱਲੋਂ 18 ਨਵੰਬਰ ਨੂੰ ਕੀਤੀ ਜਾਣ ਵਾਲੀ ਅੰਦਰੂਨੀ ਪੱਧਰ ਦੀ ਗੱਲਬਾਤ, ਅੱਜ ਦੇ ਵਿਆਪਕ ਵਿਚਾਰ ਵਟਾਂਦਰੇ ਦੌਰਾਨ ਉਠਾਏ ਗਏ ਵੱਖ-ਵੱਖ ਨੁਕਤਿਆਂ ਨੂੰ ਅੱਗੇ ਰੱਖਣ ਲਈ ਠੋਸ ਢੰਗ-ਤਰੀਕਿਆਂ ਦੀ ਪਛਾਣ ਕਰਨ ਵਿਚ ਸਹਾਈ ਹੋਵੇਗੀ।

ਸੂਬੇ ਅਤੇ ਸਮਾਜ ਦੇ ਸਾਰੇ ਵਰਗਾਂ ਦੇ ਹਿੱਤ ਵਿੱਚ ਇਸ ਮਾਮਲੇ ਦੇ ਜਲਦੀ ਹੱਲ ਦੀ ਲੋੜ ’ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Punjab Chief Minister Capt. Amarinder Singh) ਨੇ ਕਿਹਾ ਕਿ ਪੰਜਾਬ, ਜਿਸ ਨੂੰ ਕੋਵਿਡ ਮਹਾਂਮਾਰੀ ਕਰਕੇ ਭਾਰੀ ਵਿੱਤੀ ਘਾਟੇ ਦਾ ਸਾਹਮਣਾ ਕਰਨਾ ਪਿਆ ਹੈ,ਨੂੰ ਖੇਤੀ ਕਾਨੂੰਨਾਂ ਕਾਰਨ ਪੈਦਾ ਹੋਏ ਮੌਜੂਦਾ ਸੰਕਟ ਨਾਲ ਬੁਰੀ ਤਰ੍ਹਾਂ ਸੱਟ ਵੱਜੀ ਹੈ,ਉਨ੍ਹਾਂ ਅੱਗੇ ਕਿਹਾ ਕਿ ਇਹ ਸਾਰੇ ਦੇਸ਼ ਦੇ ਹਿੱਤ ਵਿੱਚ ਹੋਵੇਗਾ ਕਿ ਉਨ੍ਹਾਂ ਮੱਤਭੇਦਾਂ ਨੂੰ ਸੁਲਝਾਇਆ ਜਾਵੇ ਜੋ ਇਸ ਸੰਕਟ ਦੇ ਹੱਲ ਵਿੱਚ ਅੜਿੱਕਾ ਬਣੇ ਹੋਏ ਹਨ।

ਇਹ ਵੀ ਪੜ੍ਹੋ:-  

 ਪੰਜਾਬ ਦੇ ਖਜ਼ਾਨੇ (Punjab Income) ਵਿੱਚ ਹੁਣ ਤੱਕ ਮਾਲੀਆ ਦਾ ਵੱਡਾ ਹਿੱਸਾ ਆਬਕਾਰੀ (Excise Tax) ਕਰ ਤੋਂ ਹੀ ਆਇਆ

ਕਿਸਾਨ ਅੰਦੋਲਨ ਰਹੇਗਾ ਜਾਰੀ,ਦਿੱਲੀ ਵਿੱਚ ਕੇਂਦਰ ਸਰਕਾਰ ਨਾਲ ਕਿਸਾਨ ਜੱਥੇਬੰਦੀਆਂ ਦੀ ਮੀਟਿੰਗ ਅੱਜ ਬੇਸਿੱਟਾ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow




Leave a Reply

Your email address will not be published. Required fields are marked *