ਕਿਸਾਨ ਜਥੇਬੰਦੀਆਂ ਕਈ ਫੈਡਰੇਸ਼ਨਾਂ ਤੇ ਐਸੋਸੀਏਸ਼ਨਾਂ ਵੱਲੋਂ 26 ਨਵੰਬਰ ਕੌਮੀ ਅੰਦੋਲਨ ਲਈ ਕਿਸਾਨ ਜਥੇਬੰਦੀਆਂ ਕਈ ਫੈਡਰੇਸ਼ਨਾਂ ਤੇ ਐਸੋਸੀਏਸ਼ਨਾਂ ਵੱਲੋਂ 26 ਨਵੰਬਰ ਕੌਮੀ ਅੰਦੋਲਨ ਲਈ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਕਿਸਾਨ ਜਥੇਬੰਦੀਆਂ ਕਈ ਫੈਡਰੇਸ਼ਨਾਂ ਤੇ ਐਸੋਸੀਏਸ਼ਨਾਂ ਵੱਲੋਂ 26 ਨਵੰਬਰ ਕੌਮੀ ਅੰਦੋਲਨ ਲਈ ਦਿੱਲੀ ਜਾਣ ਦੀ ਤਿਆਰੀ ਕੀਤੀ

ਕਿਸਾਨ ਜਥੇਬੰਦੀਆਂ ਕਈ ਫੈਡਰੇਸ਼ਨਾਂ ਤੇ ਐਸੋਸੀਏਸ਼ਨਾਂ ਵੱਲੋਂ 26 ਨਵੰਬਰ ਕੌਮੀ ਅੰਦੋਲਨ ਲਈ ਦਿੱਲੀ ਜਾਣ ਦੀ ਤਿਆਰੀ ਕੀਤੀ

0

AZAD SOCH :-

PATIALA, (AZAD SOCH NEWS) :- ਕਿਸਾਨ ਮਜਦੂਰ ਸੰਘਰਸ਼ ਕਮੇਟੀ ਵੱਲੋ ਵੀ ਕੌਮੀ ਅੰਦੋਲਨ ਲਈ ਦਿੱਲੀ ਜਾਣ ਦੀ ਤਿਆਰੀ ਕੀਤੀ ਗਈ ਹੈ,26 ਤੇ 27 ਨਵੰਬਰ ਨੂੰ ਦੇਸ਼ ਭਰ ਦੀਆਂ 500 ਤੋਂ ਵੱਧ ਕਿਸਾਨ ਜਥੇਬੰਦੀਆਂ ਦਿੱਲੀ ਵੱਲ ਧਾਵਾ ਬੋਲ ਰਹੀਆਂ ਹਨ,ਕੇਂਦਰੀ ਟਰੇਡ ਯੂਨੀਅਨਾਂ (ਸੀਟੀਯੂ) ਤੇ ਹੋਰ ਕਈ ਫੈਡਰੇਸ਼ਨਾਂ ਤੇ ਐਸੋਸੀਏਸ਼ਨਾਂ ਵੱਲੋਂ 26 ਨਵੰਬਰ ਨੂੰ ਦੇਸ਼ ਵਿਆਪੀ ਹੜਤਾਲ ਤੇ ਚੱਕਾ ਜਾਮ ਕੀਤਾ ਜਾ ਰਿਹਾ ਹੈ,ਮੰਨਿਆ ਜਾ ਰਿਹਾ ਹੈ ਕਿ 26 ਨਵੰਬਰ ਨੂੰ ਦੇਸ਼ ਭਰ ਵਿੱਚ ਇਕੱਠਾ ਐਕਸ਼ਨ ਹੋਣ ਨਾਲ ਸਭ ਕੁਝ ਠੱਪ ਹੋ ਜਾਏਗਾ,ਆਰਡੀਨੈਂਸ ਨੂੰ ਲੈ ਕੇ ਪੰਜਾਬ ਦੇ ਕਿਸਾਨ ਮਜ਼ਦੂਰ ਚਿੰਤਾ ਵਿੱਚ ਹਨ।

ਪਰ ਕੇਂਦਰ ਸਰਕਾਰ ਆਪਣੇ ਲਏ ਫੈਸਲੇ ਵਾਪਸ ਨਹੀ ਲੈਣਾ ਚਾਹੁੰਦੀ ਜਿਸ ਕਰਕੇ ਪੰਜਾਬ ਦੇ ਕਿਸਾਨਾਂ ਮਜ਼ਦੂਰਾ ਦਾ ਕੇਂਦਰ ਦੀ ਭਾਜਪਾ ਸਰਕਾਰ ਤੋ ਮੋਹ ਭੰਗ ਹੋ ਗਿਆ ਹੈ ਆਰਡੀਨੈਂਸਾ ਨੂੰ ਲੈ ਕੇ ਪੰਜਾਬ ਦੇ ਕਿਸਾਨ ਮਜ਼ਦੂਰ ਦੋ ਮਹੀਨੇ ਤੋ ਪਰੜੀਆਂ ( ਸੜਕਾਂ ) ਤੇ ਰੁਲ ਰਿਹਾ ਹੈ ਜਥੇਬੰਦੀਆਂ ਦੇ ਲੀਡਰਾਂ ਨੇ ਕਿਹਾ ਕਿ ਕਿਸਾਨ ਪਹਿਲਾਂ ਹੀ ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੇ ਹਨ, ਹੁਣ ਉਨ੍ਹਾਂ ਮੋਦੀ ਸਰਕਾਰ ਦੇ ਮੁਲਾਜ਼ਮ ਵਿਰੋਧੀ ਕਦਮਾਂ ਖ਼ਿਲਾਫ਼ ਸੰਘਰਸ਼ ਵਿੱਚ ਸਾਥ ਦੇਣ ਦਾ ਵਾਅਦਾ ਵੀ ਕੀਤਾ ਹੈ,ਏਆਈਟੀਸੀਯੂ ਦੀ ਜਨਰਲ ਸਕੱਤਰ ਅਮਰਜੀਤ ਕੌਰ ਨੇ ਕਿਹਾ ਕਿ ਟਰੇਡ ਜਥੇਬੰਦੀਆਂ ਮੁੱਢ ਤੋਂ ਹੀ ਕਿਸਾਨ ਅੰਦੋਲਨ ਦੀ ਹਮਾਇਤ ਕਰ ਰਹੀਆਂ ਹਨ।

ਇਹ ਵੀ ਪੜ੍ਹੋ:- ਬਠਿੰਡਾ ਦੇ ਸਿਵਲ ਹਸਪਤਾਲ ‘ਚ ਥੈਲੇਸੀਮੀਆ ਪੀੜਤ ਬੱਚਾ ਐੱਚਆਈਵੀ ਪਾਜ਼ੇਟਿਵ ਖੂਨ ਚੜ੍ਹਾਇਆ

ਮੀਟਿੰਗ ਵਿੱਚ ਕਿਸਾਨ ਆਗੂਆ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨਾਲ ਗੱਲਬਾਤ ਕਰਨ ਦੀ ਥਾਂ ਆਪਣੀਆ ਪ੍ਰਾਪਤੀਆ ਦੱਸ ਰਹੀ ਹੈ ਆਗੂਆਂ ਨੇ ਕਿਹਾ ਕੇਂਦਰ ਸਰਕਾਰ ਨੂੰ ਭਾਰਤ ਦੀਆਂ ਸਮੁੱਚੀਆਂ ਜਥੇਬੰਦੀਆਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ ਅਤੇ ਮੀਟਿੰਗ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਖੁਦ ਬੈਠਣ ਅਤੇ ਕਿਸਾਨਾਂ ਮਜ਼ਦੂਰਾ ਦੀਆ ਮੁਸ਼ਕਿਲਾ ਦਾ ਹੱਲ ਕਰਨ ਕੇਂਦਰ ਸਰਕਾਰ ਵੱਲੋਂ ਮਾਲ ਗੱਡੀਆ ਤੇ ਰੋਕ ਲਗਾ ਕੇ ਪੰਜਾਬ ਦਾ ਵਪਾਰੀ ਢਾਂਚਾ ਅਤੇ ਕਾਰੋਬਾਰੀ ਖਤਮ ਕਰਨ ਦੀ ਤਿਆਰੀ ਹੈ ਜਥੇਬੰਦਕ ਸਾਥੀਆ ਨੇ ਕੇਂਦਰ ਸਰਕਾਰ ਦੇ ਇਸ ਤਰ੍ਹਾਂ ਦੇ ਵਤੀਰੇ ਦੀ ਸਖ਼ਤ ਸਬਦਾਂ ਵਿੱਚ ਨਿਖੇਧੀ ਕੀਤੀ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow





Leave a Reply

Your email address will not be published. Required fields are marked *