Agriculture Laws : ਖੇਤੀ ਕਾਨੂੰਨਾਂ ਖ਼ਿਲਾਫ਼ 26 ਨੂੰ ਦਿੱਲੀ ਜਾਮ ਕਰਨਗੇ ਕਿਸਾਨ,ਉਲੀਕਿਆ Agriculture Laws : ਖੇਤੀ ਕਾਨੂੰਨਾਂ ਖ਼ਿਲਾਫ਼ 26 ਨੂੰ ਦਿੱਲੀ ਜਾਮ ਕਰਨਗੇ ਕਿਸਾਨ,ਉਲੀਕਿਆ

Live Clock Date

Your browser is not supported for the Live Clock Timer, please visit the Support Center for support.
Agriculture Laws ਖੇਤੀ ਕਾਨੂੰਨਾਂ ਖ਼ਿਲਾਫ਼ 26 ਨੂੰ ਦਿੱਲੀ ਜਾਮ ਕਰਨਗੇ ਕਿਸਾਨ,ਉਲੀਕਿਆ ਪ੍ਰੋਗਰਾਮ

Agriculture Laws : ਖੇਤੀ ਕਾਨੂੰਨਾਂ ਖ਼ਿਲਾਫ਼ 26 ਨੂੰ ਦਿੱਲੀ ਜਾਮ ਕਰਨਗੇ ਕਿਸਾਨ,ਉਲੀਕਿਆ ਪ੍ਰੋਗਰਾਮ

0

AZAD SOCH :-

CHANDIGARH , (AZAD SOCH NEWS):- Agriculture Laws ਦੇਸ਼ ਭਰ ਦੇ ਹਜ਼ਾਰਾਂ ਕਿਸਾਨ 26 ਨਵੰਬਰ ਨੂੰ ਦੇਸ਼ ਦੀ ਰਾਜਧਾਨੀ ਦਿੱਲੀ ਨੂੰ ਕੂਚ ਕਰਨਗੇ ਅਤੇ ਜਿੱਥੇ ਵੀ ਸਰਕਾਰ ਜਾਂ ਪੁਲਿਸ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਰੋਕਿਆ ਗਿਆ ਉੱਥੇ ਹੀ ਉਨ੍ਹਾਂ ਵੱਲੋਂ ਅਣਮਿੱਥੇ ਸਮੇਂ ਦਾ ਮੋਰਚਾ ਸ਼ੁਰੂ ਕਰ ਦਿੱਤਾ ਜਾਵੇਗਾ,ਦੇਸ਼ ਭਰ ਦੇ ਕਿਸਾਨ ਆਰ ਪਾਰ ਦੀ ਲੜਾਈ ਲੜਨ ਲਈ “ਦਿੱਲੀ ਚਲੋ” ਦੇ ਸੱਦੇ ਤਹਿਤ ਅਣਮਿੱਥੇ ਸੰਘਰਸ਼ ਲਈ ਰਾਸ਼ਟਰੀ ਰਾਜਧਾਨੀ ਪਹੁੰਚ ਰਹੇ ਹਨ,ਦੇਸ਼ ਦੀਆਂ 500 ਤੋਂ ਵੱਧ ਕਿਸਾਨ ਜੱਥੇਬੰਦੀਆਂ ਦਾ ਸਮਰਥਨ ਪ੍ਰਾਪਤ ਹੈ,26 ਨਵੰਬਰ ਨੂੰ ਗੁਆਂਢੀ ਰਾਜਾਂ ਦੇ ਕਿਸਾਨ ਪੰਜ ਵੱਡੇ ਰੂਟਾਂ ‘ਤੇ ਦਿੱਲੀ ਪਹੁੰਚਣਗੇ।

ਆਲ ਇੰਡੀਆ ਸੰਯੁਕਤ ਕਿਸਾਨ ਮੋਰਚੇ’ ਦੀ ਚੰਡੀਗੜ੍ਹ ਵਿਖੇ ਹੋਈ ਮੀਟਿੰਗ ਦੌਰਾਨ ਸੰਘਰਸ਼ ਦੀ ਅਗਲੇਰੀ ਰੂਪ-ਰੇਖਾ ਦਾ ਖਾਕਾ ਤਿਆਰ ਕੀਤਾ ਗਿਆ,ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ 26-27 ਨਵੰਬਰ ਨੂੰ ਦੇਸ਼ ਭਰ ’ਚੋਂ ਕਿਸਾਨ ਦਿੱਲੀ ਨੂੰ ਘੇਰਨ ਲਈ ਜਾਣਗੇ,ਉਨ੍ਹਾਂ ਕਿਹਾ ਕਿ ਇਸ ਦੌਰਾਨ ਜੇਕਰ ਉਨ੍ਹਾਂ ਨੂੰ ਰੋਕਿਆ ਗਿਆ ਤਾਂ ਉਹ ਦਿੱਲੀ ਜਾਣ ਵਾਲੇ ਸਾਰੇ ਰਸਤੇ ਬੰਦ ਕਰ ਦੇਣਗੇ,5 ਮਹੀਨਿਆਂ ਦਾ ਰਾਸ਼ਨ ਨਾਲ ਲੈ ਕੇ ਜਾਣਗੇ ਅਤੇ ਰਸਤੇ ’ਚ ਜਿੱਥੇ ਵੀ ਉਨ੍ਹਾਂ ਨੂੰ ਰੋਕਿਆ ਗਿਆ, ਉਹ ਉੱਥੇ ਹੀ ਧਰਨਾ ਲਗਾ ਦੇਣਗੇ,ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਪਹੁੰਚੇ ਯੋਗੇਂਦਰ ਯਾਦਵ ਨੇ ਕਿਹਾ ਕਿ ਕਿਸਾਨੀ ਅੰਦੋਲਨ ਨੂੰ ਜਨਤਾ ਦਾ ਪੂਰਨ ਸਹਿਯੋਗ ਹਾਸਿਲ ਹੈ।

यह भी पढ़े:-  Delhi में Corona Virus का कहर जारी एक दिन में 131 मरीज़ों की मौत

ਕਿਸਾਨ ਆਗੂ ਗੁਰਨਾਮ ਸਿੰਘ ਨੇ ਕਿਹਾ ਕਿ ਸਾਡਾ ਮੋਰਚਾ 26 ਨਵੰਬਰ ਨੂੰ ਸ਼ੁਰੂ ਹੋਵੇਗਾ ਪਰ ਇਸ ਦੇ ਖ਼ਤਮ ਹੋਣ ਦੀ ਤਰੀਕ ਨਹੀਂ ਹੈ,ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਸ. ਬਲਬੀਰ ਸਿੰਘ ਰਾਜੇਵਾਲ ਮੁਤਾਬਕ ਕੇਂਦਰ ਦੇ ਖੇਤੀ ਕਾਨੂੰਨ, ਬੀਜੇਪੀ ਸਰਕਾਰ ਨੇ ਬਹੁਮਤ ਦੇ ਜ਼ੋਰ ਨਾਲ ਧੱਕਾ ਕਰ ਕੇ ਪਾਸ ਕੀਤੇ ਅਤੇ ਹੁਣ ਵੀ ਕੇਂਦਰੀ ਮੰਤਰੀਆਂ ਦਾ ਅੜੀਅਲ ਰਵਈਆ ਜਾਰੀ ਹੈ ਜਿਸ ਕਾਰਨ ਅੰਦੋਲਨ ਹੋਰ ਲੰਮਾ ਚਲ ਸਕਦਾ ਹੈ,ਕਿਸਾਨ ਆਗੂ ਖਨਨ ਮੌਲਾ ਨੇ ਕਿਹਾ ਕਿ ਦਿੱਲੀ ਦੇ ਪੰਜ ਗੁਆਂਢੀ ਰਾਜਾਂ ਦੇ ਕਿਸਾਨ ਵੱਡੀ ਗਿਣਤੀ ਵਿਚ ਦਿੱਲੀ ਜਾਣਗੇ ਜਦੋਂ ਕਿ ਬਾਕੀ ਰਾਜਾਂ ਦੇ ਕਿਸਾਨ ਪਿੰਡਾਂ ਵਿਚ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰਨਗੇ।

यह भी पढ़े:- 

Salman Khan के Driver और दो स्टाफ Member कोरोना पॉजिटिव,ख़ान ने ख़ुद को किया एकांतवास


ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਅੰਗਹੀਣਾਂ ਦੇ ਸਸ਼ਕਤੀਕਰਨ ਲਈ ‘ਪੰਜਾਬ ਦਿਵਿਆਂਗਜਨ ਸ਼ਕਤੀਕਰਨ’ ਯੋਜਨਾ ਸ਼ੁਰੂ ਕਰੇਗੀ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow




Leave a Reply

Your email address will not be published. Required fields are marked *