ਕੋਰੋਨਾ ਦੇ ਵੱਧ ਰਹੇ ਪ੍ਰਕੋਪ ਕਾਰਨ ਕੈਪਟਨ ਸਰਕਾਰ ਚਿੰਤਤ,ਕੀਤਾ ਵੱਡਾ ਖ਼ੁਲਾਸਾ ਕੋਰੋਨਾ ਦੇ ਵੱਧ ਰਹੇ ਪ੍ਰਕੋਪ ਕਾਰਨ ਕੈਪਟਨ ਸਰਕਾਰ ਚਿੰਤਤ,ਕੀਤਾ ਵੱਡਾ ਖ਼ੁਲਾਸਾ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਦਿਨ ਤੋਂ ਪੰਜਾਬ ਦੇ ਸਾਰੇ ਸ਼ਹਿਰਾਂ 'ਚ ਨਾਈਟ ਕਰਫਿਊੋ ਲਗਾਉਣ ਦੇ ਫੈਸਲਾ ਕੀਤਾ

ਕੋਰੋਨਾ ਦੇ ਵੱਧ ਰਹੇ ਪ੍ਰਕੋਪ ਕਾਰਨ ਕੈਪਟਨ ਸਰਕਾਰ ਚਿੰਤਤ,ਕੀਤਾ ਵੱਡਾ ਖ਼ੁਲਾਸਾ

3

AZAD SOCH :-


CHANDIGARH :- ਕੋਰੋਨਾ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਦੇ ਚੱਲਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚਿੰਤਾ ਜ਼ਾਹਰ ਕੀਤੀ ਹੈ,ਇਸ ਦੇ ਚੱਲਦੇ ਮੁੱਖ ਮੰਤਰੀ ਵਲੋਂ ਸ਼ਨੀਵਾਰ ਨੂੰ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਹੋਰ ਅਫਸਰਾਂ ਨਾਲ ਮੀਟਿੰਗ ਕੀਤੀ ਗਈ,ਮੁੱਖ ਮੰਤਰੀ ਨੇ ਖੁਲਾਸਾ ਕਰਦਿਆਂ ਦੱਸਿਆ ਕਿ ਦਸੰਬਰ ਦੇ ਅੱਧ ਵਿਚ ਕੋਰੋਨਾ ਲਾਗ ਦੀ ਬੀਮਾਰੀ ਦੀ ਦੂਜੀ ਲਹਿਰ ਆ ਸਕਦੀ ਹੈ,ਇਸ ਲਈ ਮੁੱਖ ਮੰਤਰੀ ਨੇ ਸਿਹਤ ਵਿਭਾਗ ਨੂੰ ਪੂਰੀ ਤਰ੍ਹਾਂ ਸਰਗਰਮ ਰਹਿਣ ਦੇ ਹੁਕਮ ਦਿੱਤੇ ਹਨ।

ਇਸ ਦੌਰਾਨ ਮੁੱਖ ਮੰਤਰੀ ਵਲੋਂ 107 ਸਿਹਤ ਕੇਂਦਰਾ ਦਾ ਪੰਜਾਬ ਭਰ ਵਿਚ ਆਨਲਾਈਨ ਉਦਘਾਟਨ ਵੀ ਕੀਤਾ ਗਿਆ,ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਵਿਚ ਕੋਰੋਨਾ ਟੈਸਟ ਦੀ ਸਮਰੱਥਾ ਵੀ ਵਧਾ ਦਿੱਤੀ ਗਈ ਹੈ,ਇਸ ਲਈ ਸਿਹਤ ਵਿਭਾਗ ਸ਼ਲਾਘਾਯੋਗ ਕੰਮ ਕਰ ਰਿਹਾ ਹੈ,
ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਅਜੇ ਖ਼ਤਰਾ ਪੂਰੀ ਤਰ੍ਹਾਂ ਟਲਿਆ ਨਹੀਂ ਹੈ ਅਤੇ ਪੂਰਨ ਅਹਿਤਿਆਤ ਵਰਤਣ ਦੀ ਲੋੜ ਹੈ।

ਇਹ ਵੀ ਪੜ੍ਹੋ:-  ਬਿਨ੍ਹਾਂ ਆਗਿਆ CBI ਨੂੰ ਪੰਜਾਬ ਵਿੱਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ:ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

ਇਥੇ ਇਹ ਵੀ ਦੱਸਣਯੋਗ ਹੈ ਕਿ ਜਿੱਥੇ ਪੰਜਾਬ ਵਿਚ ਵੀ ਕੋਰੋਨਾ ਪੀੜਤਾ ਦੀ ਗਿਣਤੀ ਆਏ ਦਿਨ ਵੱਧ ਰਹੀ ਹੈ, ਉਥੇ ਹੀ ਦੇਸ਼ ਦੇ ਕੁੱਝ ਸੂਬਿਆਂ ਵਿਚ ਤਾਲਾਬੰਦੀ ਅਤੇ ਪਬਲਿਕ ਕਰਫਿਊ ਲਗਾ ਦਿੱਤਾ ਗਿਆ ਹੈ,ਇਸ ਤੋਂ ਇਲਾਵਾ ਹਰਿਆਣਾ ਵਿਚ ਵੀ ਸਰਕਾਰ ਵਲੋਂ ਸਾਰੇ ਸਕੂਲ ਬੰਦ ਕਰ ਦਿੱਤੇ ਗਏ ਹਨ,ਜਦਕਿ ਪੰਜਾਬ ਸਰਕਾਰ ਵਲੋਂ ਸਾਰੇ ਮਾਮਲੇ ‘ਤੇ ਨਜ਼ਰ ਰੱਖੀ ਜਾ ਰਹੀ ਹੈ ਅਤੇ ਸਿਹਤ ਵਿਭਾਗ ਨੂੰ ਸਖ਼ਤ ਹਿਦਾਇਤਾਂ ਦਿੱਤੀਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ:-  

ਪੰਜਾਬ ਕੈਬਨਿਟ ਵੱਲੋਂ ਫ਼ੈਸਲਾ ਸਨਅਤਕਾਰਾਂ ਦੀ ਮੰਗ ਅਨੁਸਾਰ ਕਾਰੋਬਾਰ ਕਰਨ ‘ਚ ਸੌਖ ਨੂੰ ਹੁਲਾਰਾ ਦੇਵੇਗਾ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਅੰਗਹੀਣਾਂ ਦੇ ਸਸ਼ਕਤੀਕਰਨ ਲਈ ‘ਪੰਜਾਬ ਦਿਵਿਆਂਗਜਨ ਸ਼ਕਤੀਕਰਨ’ ਯੋਜਨਾ ਸ਼ੁਰੂ ਕਰੇਗੀ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow




Leave a Reply

Your email address will not be published. Required fields are marked *