Capt. Sandeep Singh Sandhu ਦੀ ਹਾਜ਼ਰੀ 'ਚ 2 ਦਰਜਨ ਪਰਿਵਾਰ ਕਾਂਗਰਸ 'ਚ ਸ਼ਾਮਿਲ Capt. Sandeep Singh Sandhu ਦੀ ਹਾਜ਼ਰੀ 'ਚ 2 ਦਰਜਨ ਪਰਿਵਾਰ ਕਾਂਗਰਸ 'ਚ ਸ਼ਾਮਿਲ
BREAKING NEWS
Search

Live Clock Date

Your browser is not supported for the Live Clock Timer, please visit the Support Center for support.
Capt. Sandeep Singh Sandhu ਦੀ ਹਾਜ਼ਰੀ 'ਚ 2 ਦਰਜਨ ਪਰਿਵਾਰ ਕਾਂਗਰਸ 'ਚ ਸ਼ਾਮਿਲ

Capt. Sandeep Singh Sandhu ਦੀ ਹਾਜ਼ਰੀ ‘ਚ 2 ਦਰਜਨ ਪਰਿਵਾਰ ਕਾਂਗਰਸ ‘ਚ ਸ਼ਾਮਿਲ

34

AZAD SOCH :-

PATIALA :- ਵਿਧਾਨ ਸਭਾ ਹਲਕਾ ਦਾਖਾ ਦੇ ਨਾਮਵਰ ਨਗਰ ਬੀੜ ਗਗੜਾ ‘ਚ ਸ਼੍ਰੋਮਣੀ ਅਕਾਲੀ ਦਲ (Shiromani Akali Dal) ਅੱਜ ਉਸੇ ਵੱਡਾ ਸਿਆਸੀ ਝਟਕਾ ਲੱਗਾ ਜਦੋ ਭਗਵਾਨ ਸਿੰਘ ਭਾਂਨਾ ਹਾਂਸ ਕਲਾਂ ਦੀ ਪ੍ਰੇਰਣਾ ਸਦਕਾ ਤਕਰੀਬਨ 2 ਦਰਜਨ ਪਰਿਵਾਰਾਂ ਨੇ ਕੈਪਟਨ ਸੰਦੀਪ ਸਿੰਘ ਸੰਧੂ (Capt. Sandeep Singh Sandhu) ਸਿਆਸੀ ਸਕੱਤਰ ਮੁੱਖ ਮੰਤਰੀ ਪੰਜਾਬ ਦੀ ਵਿਸੇਸ ਹਾਜਰੀ ਵਿੱਚ ਹਮੇਸਾਂ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕਾਂਗਰਸ ਪਾਰਟੀ ਵਿੱਚ ਸਾਮਲ ਹੋ ਗਏ,ਸ਼੍ਰੋਮਣੀ ਅਕਾਲੀ ਦਲ (Shiromani Akali Dal) ਨੂੰ ਛੱਡ ਕਾਂਗਰਸ ਪਾਰਟੀ ਵਿੱਚ ਸਾਮਲ ਹੋਣ ਵਾਲੇ ਅਕਾਲੀ ਆਗੂਆਂ ਗੁਰਵਿੰਦਰ ਸਿੰਘ, ਪ੍ਰਭਜੋਤ ਸਿੰਘ, ਪ੍ਰੇਮ ਸਿੰਘ, ਸਰਬਜੀਤ ਸਿੰਘ, ਬੂਟਾ ਸਿੰਘ,ਜਸਵੀਰ ਸਿੰਘ, ਗਗਨਦੀਪ ਸਿੰਘ, ਜੋਗਿੰਦਰ ਸਿੰਘ, ਦਰਸ਼ਨ ਸਿੰਘ ਸਮੇਤ ਆਗੂਆਂ ਨੇ ਕਿਹਾ ਕਿ ਉਹ ਕੈਪਟਨ ਸੰਦੀਪ ਸਿੰਘ ਸੰਧੂ ਦੀ ਕਾਰਜਸੈਲੀ ਅਤੇ ਪਿੰਡਾਂ ਵਿੱਚ ਕਰਵਾਏ ਜਾ ਰਹੇ ਸਰਬਪੱਖੀ ਵਿਕਾਸ ਨੂੰ ਮੁੱਖ ਰੱਖਦਿਆਂ ਅੱਜ ਕਾਂਗਰਸ ਪਾਰਟੀ ਵਿੱਚ ਸਾਮਲ ਹੋ ਰਹੇ ਹਨ।

ਇਹ ਵੀ ਪੜ੍ਹੋ:-  ਵਿਨੀ ਮਹਾਜਨ ਵੱਲੋਂ ਕੋਰੋਨਾ ਦੀ ਸੰਭਾਵੀ ਦੂਜੀ ਲਹਿਰ ਦੇ ਟਾਕਰੇ ਲਈ ਸੂਬੇ ਦੀਆਂ ਤਿਆਰੀਆਂ ਦਾ ਜਾਇਜ਼ਾ,ਲੋਕਾਂ ਨੂੰ ਲੋੜੀਂਦੀਆਂ ਸਾਵਧਾਨੀਆਂ ਵਰਤਣ ਦੀ ਅਪੀਲ

ਇਸ ਮੌਕੇ ਕੈਪਟਨ ਸੰਦੀਪ ਸਿੰਘ ਸੰਧੂ (Capt. Sandeep Singh Sandhu) ਨੇ ਸੰਬੋਧਨ ਕਰਦਿਆਂ ਕਿਹਾ ਕਿ ਅਸੀ ਹਲਕਾ ਦਾਖਾ ਦੇ ਸਰਬਪੱਖੀ ਵਿਕਾਸ ਦਾ ਵਾਅਦਾ ਦੁਹਰਾਉਦਿਆਂ ਹਲਕਾ ਦਾਖਾ ਵਾਸੀਆਂ ਨੂੰ ਯਕੀਨ ਦਿਵਾਉਦੇ ਹਨ ਕਿ ਹਲਕੇ ਦੇ ਕਿਸੇ ਵੀ ਪਿੰਡ ਦਾ ਕੋਈ ਵੀ ਵਿਕਾਸ ਕਾਰਜ ਫੰਡ ਕਰਕੇ ਨਹੀ ਰੁਕੇਗਾ ਇਸ ਤੋ ਇਲਾਵਾ ਵੀ ਜੇਕਰ ਕਿਸੇ ਵੀ ਪਿੰਡ ਦੀ ਕੋਈ ਸਮੱਸਿਆਂ ਜਾਂ ਵਿਕਾਸ ਕਾਰਜ ਅਧੂਰਾ ਹੈ ਜੋ ਅਜੇ ਤੱਕ ਨਹੀ ਹੋਇਆ ਉਹ ਸਾਡੇ ਧਿਆਨ ਵਿੱਓ ਲਿਆਉਣ ਤਾਂ ਕਿ ਸਮਾਂ ਰਹਿੰਦੇ ਉਹ ਪੂਰਾ ਕਰਵਾਇਆ ਜਾ ਸਕੇ,ਉਹਨਾਂ ਕਿਹਾ ਕਿ ਅੱਜ ਜੋ ਵੀ ਪਰਿਵਾਰ ਕਾਂਗਰਸ ਪਾਰਟੀ ਵਿੱਚ ਸਾਮਲ ਹੋਏ ਹਨ ਉਹਨਾਂ ਨੂੰ ਪਾਰਟੀ ਵਿੱਚ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ।

ਇਸ ਸਮੇ ਡਾ ਕਰਨ ਵੜਿੰਗ ਵਾਈਸ ਚੇਅਰਮੈਨ ਪੇਡਾ, ਸਤਿੰਦਰਪਾਲ ਸਿੰਘ ਕਾਕਾ ਗਰੇਵਾਲ ਚੇਅਰਮੈਨ ਮਾਰਕਿਟ ਕਮੇਟੀ ਜਗਰਾਉ, ਵਰਿੰਦਰ ਸਿੰਘ ਮਦਾਰਪੁਰਾ ਬਲਾਕ ਪ੍ਰਧਾਨ ਸਿੱਧਵਾਂ ਬੇਟ, ਭਗਵਾਨ ਸਿੰਘ ਭਾਨਾਂ ਹਾਂਸ ਕਲਾ, ਜਗਦੇਵ ਸਿੰਘ ਪ੍ਰਧਾਨ ਕੋ ਅੱਪਰੇਟ੍ਰਿਵ ਬੀੜ ਗਗੜਾ, ਹਰੀ ਸਿੰਘ ਸਰਪੰਚ, ਵੀਰਪਾਲ ਕੌਰ ਪੰਚ, ਗੁਰਦੇਵ ਸਿੰਘ ਮੀਤ ਪ੍ਰਧਾਨ, ਬੂਟਾ ਸਿੰਘ ਸਾਬਕਾ ਸਰਪੰਚ, ਬਲਵੰਤ ਸਿੰਘ ਪੰਚ, ਜੋਗਿੰਦਰ ਸਿੰਘ  ਨੰਬਰਦਾਰ, ਡਾ ਗੁਰਪ੍ਰੀਤ ਸਿੰਘ, ਮੇਹਰ ਸਿੰਘ ਤੋ ਇਲਾਵਾ ਪਿੰਡ ਵਾਸੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

ਇਹ ਵੀ ਪੜ੍ਹੋ:-  

ਬਿਨ੍ਹਾਂ ਆਗਿਆ CBI ਨੂੰ ਪੰਜਾਬ ਵਿੱਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ:ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਅੰਗਹੀਣਾਂ ਦੇ ਸਸ਼ਕਤੀਕਰਨ ਲਈ ‘ਪੰਜਾਬ ਦਿਵਿਆਂਗਜਨ ਸ਼ਕਤੀਕਰਨ’ ਯੋਜਨਾ ਸ਼ੁਰੂ ਕਰੇਗੀ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow
Leave a Reply

Your email address will not be published. Required fields are marked *