Capt. Amarinder Singh ਵਲੋਂ ਕਿਸਾਨਾਂ ਨੂੰ ਅਪੀਲ-ਮੋਬਾਈਲ ਟਾਵਰਾਂ ,ਦੂਰਸੰਚਾਰ ਸੇਵਾਵਾਂ ਨੂੰ ਨੁਕਸਾਨ ਨਾ ਪਹੁੰਚਾਉਣ - AZAD SOCH Capt. Amarinder Singh ਵਲੋਂ ਕਿਸਾਨਾਂ ਨੂੰ ਅਪੀਲ-ਮੋਬਾਈਲ ਟਾਵਰਾਂ ,ਦੂਰਸੰਚਾਰ ਸੇਵਾਵਾਂ ਨੂੰ ਨੁਕਸਾਨ ਨਾ ਪਹੁੰਚਾਉਣ - AZAD SOCH
BREAKING NEWS
Search

Live Clock Date

Your browser is not supported for the Live Clock Timer, please visit the Support Center for support.
Capt. Amarinder Singh ਵਲੋਂ ਕਿਸਾਨਾਂ ਨੂੰ ਅਪੀਲ-ਮੋਬਾਈਲ ਟਾਵਰਾਂ ,ਦੂਰਸੰਚਾਰ ਸੇਵਾਵਾਂ ਨੂੰ ਨੁਕਸਾਨ ਨਾ ਪਹੁੰਚਾਉਣ

Capt. Amarinder Singh ਵਲੋਂ ਕਿਸਾਨਾਂ ਨੂੰ ਅਪੀਲ-ਮੋਬਾਈਲ ਟਾਵਰਾਂ ,ਦੂਰਸੰਚਾਰ ਸੇਵਾਵਾਂ ਨੂੰ ਨੁਕਸਾਨ ਨਾ ਪਹੁੰਚਾਉਣ

30

AZAD SOCH :-

PATIALA,(AZAD SOCH NEWS):- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਮੋਬਾਈਲ ਟਾਵਰ ਨੂੰ ਨੁਕਸਾਨ ਨਾ ਪਹੁੰਚਾਉਣ ਦੀ ਅਪੀਲ ਕੀਤੀ,ਮੁੱਖ ਮੰਤਰੀ Capt. Amarinder Singh ਨੇ ਕਿਸਾਨਾਂ ਨੂੰ ਆਪਣਾ ਸੰਘਰਸ਼ ਉਸੇ ਸੰਜਮ ਵਿੱਚ ਰਹਿ ਕੇ ਜਾਰੀ ਰੱਖਣ ਦੀ ਵੀ ਅਪੀਲ ਕੀਤੀ ਹੈ ਜਿਵੇਂ ਕਿ ਉਹ ਪਿਛਲੇ ਕਈ ਮਹੀਨਿਆਂ ਤੋਂ ਜ਼ਬਤ ਵਿੱਚ ਰਹਿ ਕੇ ਆਪਣੀ ਆਵਾਜ਼ ਬੁਲੰਦ ਕਰ ਰਹੇ ਹਨ,ਨਵੇਂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰਨ ਵਾਲੇ ਕਿਸਾਨਾਂ ਨੇ ਪੰਜਾਬ ਦੇ ਕਈ ਹਿੱਸਿਆਂ ਵਿੱਚ ਮੋਬਾਈਲ ਟਾਵਰਾਂ ਦੀ ਬਿਜਲੀ ਪ੍ਰਭਾਵਿਤ ਕੀਤੀ ਹੈ।

ਮੁੱਖ ਮੰਤਰੀ Capt. Amarinder Singh ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ‘ਲੋਕਾਂ ਵਿੱਚ ਅਸੁਵਿਧਾ’ ਨਾ ਲਿਆਉਣ,ਮੁੱਖ ਮੰਤਰੀ Capt. Amarinder Singh ਨੇ ਕਿਸਾਨਾਂ ਨੂੰ ਉਸੇ ਤਰ੍ਹਾਂ ਦਾ ਸੰਜਮ ਅਤੇ ਜਿੰਮੇਵਾਰੀ ਦੀ ਭਾਵਨਾ ਦਿਖਾਉਣ ਦੀ ਅਪੀਲ ਕੀਤੀ ਹੈ, ਜਿਹੋ ਜਿਹੀ ਭਾਵਨਾ ਪਿਛਲੇ ਇਕ ਮਹੀਨੇ ਤੋਂ ਦਿੱਲੀ ਦੀ ਸਰਹੱਦ ਉਤੇ ਚੱਲ ਰਹੇ ਸੰਘਰਸ਼ ਦੌਰਾਨ ਦਿਖਾਈ ਜਾ ਰਹੀ ਹੈ,ਅਤੇ ਇਸ ਤੋਂ ਪਹਿਲਾਂ ਸੂਬੇ ਵਿੱਚ ਚੱਲੇ ਅੰਦੋਲਨ ਦੌਰਾਨ ਵੀ ਦਿਖਾਈ ਗਈ ਸੀ।

ਇਹ ਵੀ ਪੜ੍ਹੋ:–  ਪੰਜਾਬ ‘ਚ 31 ਜਨਵਰੀ ਨੂੰ ਹੋਵੇਗੀ ਸਹਾਇਕ ਸੁਪਰਡੈਂਟ ਜੇਲ੍ਹ ਦੀ ਲਿਖਿਤ ਪ੍ਰੀਖਿਆ

ਮੁੱਖ ਮੰਤਰੀ Capt. Amarinder Singh ਨੇ ਕਿਹਾ ਕਿ ਸੂਬੇ ਦੇ ਕਈ ਹਿੱਸਿਆਂ ਵਿੱਚ ਕਿਸਾਨਾਂ ਦੁਆਰਾ ਮੋਬਾਈਲ ਟਾਵਰਾਂ ਨੂੰ ਬਿਜਲੀ ਸਪਲਾਈ ਬੰਦ ਕਰਨ ਕਰਕੇ ਦੂਰਸੰਚਾਰ ਸੇਵਾਵਾਂ ਵਿੱਚ ਰੁਕਾਵਟ ਨਾਲ ਨਾ ਸਿਰਫ ਵਿਦਿਆਰਥੀਆਂ, ਜੋ ਪੂਰੀ ਤਰ੍ਹਾਂ ਆਨਲਾਈਨ ਸਿੱਖਿਆ ’ਤੇ ਨਿਰਭਰ ਹਨ,ਦੀ ਪੜ੍ਹਾਈ ਅਤੇ ਭਵਿੱਖ ਦੀਆਂ ਸੰਭਾਵਨਾਵਾਂ ’ਤੇ ਮਾੜਾ ਅਸਰ ਪੈ ਰਿਹਾ ਹੈ, ਬਲਕਿ ਮਹਾਂਮਾਰੀ ਫੈਲਣ ਦੇ ਮੱਦੇਨਜ਼ਰ ਘਰ ਤੋਂ ਕੰਮ ਕਰ ਰਹੇ ਲੋਕਾਂ ਦੀ ਰੋਜ਼ਮਰ੍ਹਾ ਦੀ ਜ਼ਿੰਦਗੀ ’ਚ ਵੀ ਇਹ ਚੀਜ਼ ਅੜਿੱਕਾ ਬਣ ਰਹੀ ਹੈ। 

ਇਹ ਵੀ ਪੜ੍ਹੋ:–  Manpreet Singh Badal ਵੱਲੋਂ ਬਠਿੰਡਾ ਫਾਰਮਾਸਿਊਟੀਕਲ ਪਾਰਕ ਲਈ ਕੇਂਦਰੀ ਮੰਤਰੀ ਮਨਸੁਖ ਮਾਂਡਵੀਆ ਨਾਲ ਮੁਲਾਕਾਤ

Capt. Amarinder Singh ਨੇ ਕਿਹਾ ਕਿ ਲੰਬੇ ਸਮੇਂ ਦੇ ਆਰਥਿਕ ਸੰਕਟ, ਜੋ ਸੂਬੇ ਵਿੱਚ ਦੂਰਸੰਚਾਰ ਸੇਵਾਵਾਂ ਵਿੱਚ ਵਿਘਨ ਪੈਣ ਦੇ ਨਤੀਜੇ ਵਜੋਂ ਹੋਰ ਵੀ ਗਹਿਰਾ ਹੋ ਜਾਵੇਗਾ, ਦਾ ਖੇਤੀਬਾੜੀ ਖੇਤਰ ਦੇ ਨਾਲ-ਨਾਲ ਕਿਸਾਨੀ ਭਾਈਚਾਰੇ ਉੱਤੇ ਵੀ ਗੰਭੀਰ ਅਸਰ ਪਏਗਾ,ਉਨ੍ਹਾਂ ਕਿਹਾ ਕਿ ਇਸ ਦੇ ਪ੍ਰਭਾਵ ਸਾਰੇ ਵਰਗਾਂ ਲਈ ਨੁਕਸਾਨ ਦੇਹ ਹੋਣਗੇ ਅਤੇ ਅਜਿਹੀਆਂ ਕਾਰਵਾਈਆਂ ਦਾ ਉਨ੍ਹਾਂ ਦੀ ਸਰਕਾਰ ਵੱਲੋਂ ਦੂਰਸੰਚਾਰ ਸੰਪਰਕ ਵਿੱਚ ਸੁਧਾਰ ਲਿਆਉਣ ਦੇ ਉਦੇਸ਼ ਨਾਲ ਹਾਲ ਹੀ ਵਿੱਚ ਐਲਾਨੇ ਗਏ,ਕੋਵਿਡ -19 ਦੇ ਮੱਦੇਨਜ਼ਰ, ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਦੀ ਲੋੜ ਗੰਭੀਰਤਾ ਨਾਲ ਮਹਿਸੂਸ ਕੀਤੀ ਗਈ।

ਕਿਉਂਕਿ ਜ਼ਮੀਨ ਦੇ ਬਾਹਰ ਅਤੇ ਭੂਮੀਗਤ ਦੂਰ ਸੰਚਾਰ ਬੁਨਿਆਦੀ ਢਾਂਚਿਆਂ ਲਈ ਰਾਈਟ ਆਫ਼ ਵੇਅ ਨਾਲ ਸਬੰਧਤ ਮਨਜ਼ੂਰੀਆਂ ਨੂੰ ਸੁਖਾਲਾ ਬਣਾਉਂਦਿਆਂ ਸੰਪਰਕ ਨੂੰ ਬਿਹਤਰ ਬਣਾਉਣ ਦੀ ਸਖ਼ਤ ਲੋੜ ਹੈ,ਕਿਸਾਨਾਂ ਨੂੰ ਕਿਹਾ ਹੈ ਕਿ ਉਹ ਦੂਰਸੰਚਾਰ ਸੰਪਰਕ ਜਬਰਦਸਤੀ ਕੱਟ ਕੇ ਜਾਂ ਕਰਮਚਾਰੀਆਂ ‘ਤੇ ਦਬਾਅ ਪਾ ਕੇ ਕਾਨੂੰਨ ਨੂੰ ਆਪਣੇ ਹੱਥ ਵਿਚ ਨਾ ਲੈਣ,ਇਸ ਤੋਂ ਇਲਾਵਾ ਉਨ੍ਹਾਂ ਕਿਹਾ ਹੈ ਕਿ ਅਜਿਹੇ ਕੰਮ ਪੰਜਾਬ ਦੇ ਹਿੱਤ ਵਿੱਚ ਨਹੀਂ ਹਨ। 

ਇਹ ਵੀ ਪੜ੍ਹੋ:– 

TV कलाकार Surinder Farishta (Ghullhe Shah) आम आदमी पार्टी में हुए शामिल

ਸਿੱਖ ਮਸਲਿਆਂ ਬਾਰੇ ਵਿਵਾਦਤ ਬਿਆਨਬਾਜ਼ੀ,ਕਿਸਾਨ ਅੰਦੋਲਨ ਨੂੰ ਬੁਰੀ ਤਰ੍ਹਾਂ ਬੋਲਣ ਵਾਲੇ ਹਰਨੇਕ ਨੇਕੀ ’ਤੇ ਹਮਾਲ ਹੋਇਆ,ਗੰਭੀਰ ਸੱਟਾਂ ਹੱਡੀਆਂ ਵੀ ਟੁੱਟੀਆਂ

ਡੇਰਾਬੱਸੀ ਵਿੱਚ ਭਾਜਪਾ ਨੂੰ ਝਟਕਾ,ਭਾਜਪਾ ਛੱਡ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ ਰੋਜ਼ਵੁਡ ਦੇ ਲੋਕ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow




Leave a Reply

Your email address will not be published. Required fields are marked *