ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ
BREAKING NEWS
Search
Your browser is not supported for the Live Clock Timer, please visit the Support Center for support.
Your browser is not supported for the Live Clock Timer, please visit the Support Center for support.
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਅੰਦੋਲਨ ਨੂੰ ਜਲਦ ਖ਼ਤਮ ਕਰੇ ਮੋਦੀ ਸਰਕਾਰ, ਕਿਸਾਨਾਂ ਨਾਲ ਹੋਣ ਵਾਲੀ ਗੱਲਬਾਤ ਨੂੰ ਗੰਭੀਰਤਾ ਨਾਲ ਲਵੇ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਅੰਦੋਲਨ ਨੂੰ ਜਲਦ ਖ਼ਤਮ ਕਰੇ ਮੋਦੀ ਸਰਕਾਰ, ਕਿਸਾਨਾਂ ਨਾਲ ਹੋਣ ਵਾਲੀ ਗੱਲਬਾਤ ਨੂੰ ਗੰਭੀਰਤਾ ਨਾਲ ਲਵੇ

45

AZAD SOCH :-

PATIALA,(AZAD SOCH NEWS):- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਸਾਨ ਜਥੇਬੰਦੀਆਂ ਵੱਲੋਂ ਗੱਲਬਾਤ ਸ਼ੁਰੂ ਕਰਨ ਉੱਤੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਮੋਦੀ ਸਰਕਾਰ ਨੂੰ ਖੇਤੀਬਾੜੀ ਕਾਨੂੰਨ ਉੱਤੇ ਜਾਰੀ ਅੰਦੋਲਨ ਨੂੰ ਤੁਰੰਤ ਖ਼ਤਮ ਕਰ ਦੇਣਾ ਚਾਹੀਦਾ ਹੈ ਅਤੇ ਕਿਸਾਨ ਜਥੇਬੰਦੀਆਂ ਦੇ ਨਾਲ ਹੋਣ ਵਾਲੀ ਗੱਲਬਾਤ ਨੂੰ ਗੰਭੀਰਤਾ ਨਾਲ  ਲੈਣਾ ਚਾਹੀਦਾ ਹੈ,ਆਮ ਆਦਮੀ ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਵਿਚ ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਇਸ ਕਿਸਾਨ ਵਿਰੋਧੀ ਕਾਨੂੰਨਾਂ ਉੱਤੇ ਜਾਰੀ ਅੰਦੋਲਨ ਨੂੰ ਖ਼ਤਮ ਕਰਨ ਲਈ ਤੁਰੰਤ ਠੋਸ ਕਦਮ ਚੁੱਕਣੇ ਚਾਹੀਦੇ ਹਨ ਅਤੇ ਕਿਸਾਨਾਂ ਦੀ ਜਾਇਜ਼ ਮੰਗਾਂ ਨੂੰ ਤੁਰੰਤ ਮੰਨ ਲੈਣਾ ਚਾਹੀਦਾ ਹੈ । 

ਇਹ ਵੀ ਪੜ੍ਹੋ:- ਕਾਂਗਰਸ ਰਾਜ ਵਿੱਚ ਹੀ ਹੋਇਆ ਹਲਕਾ ਡੇਰਾਬੱਸੀ ਦਾ ਵਿਕਾਸ: ਦੀਪਇੰਦਰ ਸਿੰਘ ਢਿੱਲੋਂ

ਕਿਸਾਨ ਸੰਗਠਨਾਂ ਨੇ ਤਾਂ ਸਰਕਾਰ ਨਾਲ ਫਿਰ ਤੋਂ ਗੱਲਬਾਤ ਕਰਨ ਦਾ ਫ਼ੈਸਲਾ ਕੀਤਾ ਹੈ, ਪਰੰਤੂ ਕੀ ਸਰਕਾਰ ਉਨ੍ਹਾਂ ਦੀਆਂ ਗੱਲ ਸੁਣਨ ਨੂੰ ਤਿਆਰ ਹੈ?  ਉਨ੍ਹਾਂ ਨੇ ਕਿਹਾ ਕਿ ਮੋਦੀ ਸਰਕਾਰ ਨੂੰ ਛੇਤੀ ਹੀ ਇਨ੍ਹਾਂ ਤਿੰਨਾਂ ਕੇਂਦਰੀ ਖੇਤੀਬਾੜੀ ਕਾਨੂੰਨ ਨੂੰ ਰੱਦ ਕਰਨ ਵਾਲੇ 4 ਸੂਤਰਧਾਰ ਏਜ਼ਂਡਿਆਂ ਨੂੰ ਸਵੀਕਾਰ ਕਰਨਾ ਚਾਹੀਦਾ ਹੈ,ਐਮਐਸਪੀ ਉੱਤੇ ਖ਼ਰੀਦ ਦੀ ਗਾਰੰਟੀ ਸੁਨਿਸ਼ਚਿਤ ਕਰਨ ਲਈ ਇਸ ਨੂੰ ਕਾਨੂੰਨੀ ਮਾਨਤਾ ਦੇਵੇ ਅਤੇ ਬਿਜਲੀ ਸੋਧ ਬਿਲ ਵਿੱਚ ਦਿੱਲੀ ਐਨਸੀਆਰ ਵਿੱਚ ਹਵਾ ਦੀ ਗੁਣਵੱਤਾ ਸੁਨਿਸ਼ਚਿਤ ਕਰਨ ਲਈ ਜੁਰਮਾਨੇ ਵਾਲੇ ਸ਼ਰਤ ਵਿਚੋਂ ਕਿਸਾਨਾਂ ਨੂੰ ਬਾਹਰ ਕਰੋ,ਮਾਨ ਨੇ ਅੱਗੇ ਕਿਹਾ ਕਿ ਪਹਿਲਾਂ ਹੀ ਕਿਸਾਨ ਅਤੇ ਸਰਕਾਰ ਦੇ ਵਿੱਚ ਪੰਜ ਦੌਰ ਦੀ ਬੈਠਕ ਬੇਨਤੀਜਾ ਰਹੀ।

ਇਹ ਵੀ ਪੜ੍ਹੋ:- ਦਿੱਲੀ ਵਿਖੇ ਚੱਲ ਰਹੇ ਕਿਸਾਨ ਮੋਰਚੇ ਦੌਰਾਨ ਸੀਨੀਅਰ ਵਕੀਲ Advocate Amarjit Singh Rai ਨੇ ਕੀਤੀ ਖੁਦਕੁਸ਼ੀ,ਮੋਦੀ ਨੂੰ ਲਿਖਿਆ ਖਤ

ਜਿਸ ਕਾਰਨ ਕਿਸਾਨ ਭਰਾ ਅੱਜ ਕੜਾਕੇ ਦੀ ਠੰਢ ਵਿਚ ਰਾਤਾਂ ਗੁਜ਼ਾਰਨ ਲਈ ਮਜਬੂਰ ਹਨ। ਪਰੰਤੂ ਫਿਰ ਵੀ ਇਸ ਬੇਰਹਿਮ ਸਰਕਾਰ ‘ਤੇ ਕੋਈ ਫ਼ਰਕ ਨਹੀਂ ਪੈ ਰਿਹਾ ਹੈ,ਮਾਨ ਨੇ ਕਿਹਾ,  ਮੋਦੀ ਸਰਕਾਰ ਕੋਲ ਉਨ੍ਹਾਂ ਲੱਖਾਂ ਕਿਸਾਨਾਂ ਦੀ ਆਵਾਜ਼ ਸੁਣਨ ਦਾ ਇਹ ਸਹੀ ਸਮਾਂ ਹੈ, ਜੋ ਦਿੱਲੀ ਸਰਹੱਦਾਂ ਉੱਤੇ ਆਪਣੇ ਵਜੂਦ ਦੀ ਲੜਾਈ ਲੜ ਰਹੇ ਹਨ,ਆਮ ਆਦਮੀ ਪਾਰਟੀ ਦੇ ਵਿਚਾਰ ਜਨਤਕ ਹੈ,ਕਿਸਾਨਾਂ ਦੇ ਇਸ ਸੰਘਰਸ਼ ਵਿਚ ‘ਆਪ’ ਇਸ ਸਮੇਂ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਉਨ੍ਹਾਂ ਨਾਲ ਡਟ ਕੇ ਖੜੇ ਹਾਂ,ਉਨ੍ਹਾਂ ਨੇ ਕਿਹਾ ਕਿ ਮੋਦੀ ਸਰਕਾਰ ਨੇ ਕਿਸਾਨਾਂ ਨਾਲ ਬਿਨਾਂ ਕੋਈ ਵਿਚਾਰ ਕੀਤੇ ਇਸ ਕਾਲੇ ਖੇਤੀਬਾੜੀ ਕਾਨੂੰਨਾਂ ਨੂੰ ਸੰਸਦ ਵਿਚੋਂ ਪਾਸ ਕਰਵਾ ਲਏ।

ਇਹ ਵੀ ਪੜ੍ਹੋ:- ਦਿੱਲੀ ਵਿਖੇ ਚੱਲ ਰਹੇ ਕਿਸਾਨ ਮੋਰਚੇ ਦੌਰਾਨ ਸੀਨੀਅਰ ਵਕੀਲ Advocate Amarjit Singh Rai ਨੇ ਕੀਤੀ ਖੁਦਕੁਸ਼ੀ,ਮੋਦੀ ਨੂੰ ਲਿਖਿਆ ਖਤ

ਅਸੀਂ ਚਾਹੁੰਦੇ ਹਾਂ ਕਿ ਸਰਕਾਰ ਹੁਣ ਕਿਸਾਨਾਂ ਦੀ ਸਾਰੀਆਂ ਤਕਲੀਫ਼ਾਂ ਨੂੰ ਦੂਰ ਕਰੇ,ਕੋਈ ਨਹੀਂ ਚਾਹੁੰਦਾ ਕਿ ਇਹ ਅੰਦੋਲਨ ਜਾਰੀ ਰਹੇ,ਅਤੇ ਕਿਸਾਨ ਇਸ ਕੜਾਕੇ ਦੀ ਠੰਢ ਵਿੱਚ ਸੜਕ ਉੱਤੇ ਸੰਘਰਸ਼ ਕਰਨ,ਮਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਚਾਹੀਦਾ ਹੈ ਕਿ ਉਹ (ਮੋਦੀ) ਖ਼ੁਦ ਕਿਸਾਨਾਂ ਨੂੰ ਗੱਲਬਾਤ ਲਈ ਬੁਲਾਉਣ ਅਤੇ ਅੱਖਾਂ ਬੰਦ ਕਰਕੇ ਕਿਸਾਨਾਂ ਦੀ ਮੰਗਾਂ ਮੰਨ ਲੈਣੀਆਂ ਚਾਹੀਦੀਆਂ ਹਨ,ਮਾਨ ਨੇ ਕਿਹਾ ਕਿ ਸ਼ੁੱਕਰਵਾਰ ਨੂੰ ਮੈਂ (ਮਾਨ) ਅਤੇ ਸੰਜੇ ਸਿੰਘ ਨੇ ਲੱਖਾਂ ਕਿਸਾਨਾਂ ਦੀ ਆਵਾਜ਼ ਨੂੰ ਸੰਸਦ ਭਵਨ ਵਿੱਚ ਪ੍ਰਧਾਨ ਮੰਤਰੀ ਦੇ ਸਾਹਮਣੇ ਚੁੱਕਿਆ ਸੀ,ਪਰੰਤੂ ਪ੍ਰਧਾਨ ਮੰਤਰੀ ਨੇ ਜਾਣਬੁੱਝ ਕੇ ਉਸ ਨੂੰ ਅਣਸੁਣਿਆ ਕਰ ਦਿੱਤਾ ਅਤੇ ਉੱਥੋਂ ਨਿਕਲ ਗਏ। 

ਇਹ ਵੀ ਪੜ੍ਹੋ:-

ਦਿੱਲੀ ਮੋਰਚੇ ‘ਚ ਡਟੇ ਸੰਗਰੂਰ ਦੇ ਬੀਮਾਰ ਕਿਸਾਨ ਸੁਖਬੀਰ ਸਿੰਘ ਉਰਫ ਭੋਲਾ (52) ਧਰਨੇ ਤੋਂ ਪਰਤਣ ਮਗਰੋਂ ਮੌਤ

ਭਾਜਪਾ ਦੇ ਸੂਬਾਈ ਕਾਰਜਕਾਰਨੀ ਮੈਂਬਰ Senior Advocate Kishan Singh ਨੇ ਕਿਸਾਨੀ ਮਸਲੇ’ਤੇ ਦਿੱਤਾ ਅਸਤੀਫਾ

कृषि कानूनों के विरोध में RLP के अध्यक्ष Hanuman Beniwal ने NDA (भाजपा) से तोड़ा नाता

(Farmers’ Organizations) ਕਿਸਾਨ ਜਥੇਬੰਦੀਆਂ 29 ਦਸੰਬਰ ਸਵੇਰੇ 11 ਵਜੇ ਗੱਲਬਾਤ ਲਈ ਤਿਆਰ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow
Leave a Reply

Your email address will not be published. Required fields are marked *