AMRITSAR SAHIB,(AZAD SOCH NEWS):- ਕਾਂਗਰਸੀ ਵਿਧਾਇਕ ਅਤੇ ਸਾਬਕਾ ਕੈਬਨਿਟ ਮੰਤਰੀ Navjot Sidhu ਨੇ ੴ ਅਤੇ ਖੰਡੇ ਦੇ ਨਿਸ਼ਾਨ ਵਾਲਾ ਸ਼ਾਲ ਆਪਣੇ ਉੱਪਰ ਲੈਣ ਦੇ ਮਾਮਲੇ ‘ਚ ਸਿੱਖ ਜਗਤ ਕੋਲੋਂ ਮੁਆਫ਼ੀ ਮੰਗੀ ਹੈ,ਬੀਤੇ ਦਿਨ ਉਨ੍ਹਾਂ ਦੀ ਇੱਕ ਸੋਸ਼ਲ ਮੀਡੀਆ ‘ਤੇ ਤਸਵੀਰ ਵਾਇਰਲ ਹੋ ਰਹੀ ਸੀ, ਜਿਸ ‘ਤੇ ਸਿੱਖ ਜਗਤ ਵੱਲੋਂ ਰੋਸ ਪ੍ਰਗਟ ਕੀਤਾ ਜਾ ਰਿਹਾ ਸੀ.ਜਿਸ ਤੋਂ ਬਾਅਦ ਇਸ ਸਬੰਧ ਨਵਜੋਤ ਸਿੱਧੂ ਨੇ ਟਵੀਟ ਕਰਦਿਆਂ ਮੁਆਫੀ ਮੰਗੀ ਅਤੇ ਲਿਖਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਸਰਬਉੱਚ ਹੈ,ਅਤੇ ਜੇਕਰ ਮੈਂ ਅਣਜਾਣੇ ‘ਚ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ ਤਾਂ ਮੈਂ ਮੁਆਫ਼ੀ ਮੰਗਦਾ ਹੈ,ਦੱਸਣਯੋਗ ਹੈ ਕਿ ਬੀਤੇ ਦਿਨ ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ (Giani Harpreet Singh) ਨੇ ਇਹ ਸ਼ਾਲ ਲੈਣ ਦੀ ਸਖ਼ਤ ਸ਼ਬਦਾਂ ‘ਚ ਨਿਖੇਧੀ ਕਰਦਿਆਂ ਨਵਜੋਤ ਸਿੰਘ ਸਿੱਧੂ (Navjot Singh Sidhu) ਨੂੰ ਸਿੱਖ ਜਗਤ ਤੋਂ ਤੁਰੰਤ ਮੁਆਫ਼ੀ ਮੰਗਣ ਲਈ ਕਿਹਾ ਸੀ।

ਬੀਤੇ ਦਿਨੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ (Giani Harpreet Singh) ਨੇ ਇਸ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਉਸ ਨੂੰ ਸਿੱਖ ਜਗਤ ਕੋਲੋਂ ਮੁਆਫੀ ਮੰਗਣ ਲਈ ਆਖਿਆ ਸੀ,Navjot Sidhu ਧਾਰਮਿਕ ਨਿਸ਼ਾਨੇ ਵਾਲੀ ਸ਼ਾਲ ਪਾ ਕੇ ਕਿਸਾਨਾਂ ਦੇ ਵਿਚਕਾਰ ਜਲੰਧਰ ਦੇ ਸ਼ਾਹਕੋਟ ਪਹੁੰਚੇ ਸੀ,ਉਥੇ ਉਨ੍ਹਾਂ ਨੇ ਖੇਤੀਬਾੜੀ ਕਾਨੂੰਨਾਂ ਬਾਰੇ ਕਿਸਾਨਾਂ ਨਾਲ ਗੱਲਬਾਤ ਕੀਤੀ, Navjot Sidhu ਨੇ ਇੱਕ ਪ੍ਰੋਗਰਾਮ ਦੌਰਾਨ ਸ਼ਾਲ ਪਾਇਆ ਸੀ ਜਿਸ ‘ਤੇ ੴ ਅਤੇ ਖੰਡੇ ਦਾ ਨਿਸ਼ਾਨ ਬਣਿਆ ਹੋਇਆ ਸੀ,ਇਸ ਦੀਆਂ ਤਸਵੀਰਾਂ ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਵੀ ਸਾਂਝੀਆਂ ਕੀਤੀਆਂ ਸਨ,ਇਸ ਸ਼ਾਲ ਕਰਕੇ ਹੁਣ ਉਨ੍ਹਾਂ ਨੂੰ ਸਿੱਖ ਜਥੇਬੰਦੀਆਂ ਦੇ ਗੁੱਸੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ,ਇਸ ਦੀ ਸ਼ਿਕਾਇਤ ਸਿੱਖ ਯੂਥ ਪਾਵਰ ਆਫ਼ ਪੰਜਾਬ (Sikh Youth Power of Punjab) ਦੀ ਪੰਜ ਮੈਂਬਰੀ ਕਮੇਟੀ ਵਲੋਂ ਅਕਾਲ ਤਖ਼ਤ ਨੂੰ ਕੀਤੀ ਗਈ।
ਇਹ ਵੀ ਪੜ੍ਹੋ:-
AZAD SOCH :- E-PAPER
ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow