Hoshiarpur:- (AZAD SOCH NEWS):- ਕਿਸਾਨ ਜਥੇਬੰਦੀਆਂ (Farmers’ Organizations) ਪ੍ਰਤੀ ਭਾਜਪਾ ਦੇ ਸਾਬਕਾ ਕੈਬਨਿਟ ਮੰਤਰੀ ਤੀਕਸ਼ਣ ਸੂਦ (Former Cabinet Minister Tikshan Sood) ਵੱਲੋਂ ਕੀਤੀ ਗਈ ਬਿਆਨਬਾਜ਼ੀ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵਿਚ ਪੈਦਾ ਹੋਇਆ ਰੋਹ ਉਦੋਂ ਨਵਾਂ ਰੰਗ ਅਖ਼ਤਿਆਰ ਕਰ ਗਿਆ ਜਦੋਂ ਸਾਬਕਾ ਮੰਤਰੀ ਕੈਬਨਿਟ ਮੰਤਰੀ ਤੀਕਸ਼ਣ ਸੂਦ ਦੇ ਘਰ ਦੇ ਗੇਟ ਅੰਦਰ ਕੁਝ ਨੌਜਵਾਨਾਂ ਨੇ ਗੋਹੇ ਨਾਲ ਭਰੀਆਂ ਟਰਾਲੀਆਂ ਲਿਆ ਕੇ ਢੇਰ ਲਗਾ ਦਿੱਤੇ ਅਤੇ ਮੁਰਦਾਬਾਦ ਦੇ ਨਾਅਰੇ ਲਗਾਉਂਦੇ ਹੋਏ ਮੌਕੇ ਤੋਂ ਖਿਸਕ ਗਏ,ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ,ਤੀਕਸ਼ਣ ਸੂਦ ਨੇ ਗੋਬਰ ਦੀ ਘਟਨਾ ‘ਤੇ ਨਾਰਾਜ਼ਗੀ ਜ਼ਾਹਰ ਕੀਤੀ।
ਇਹ ਵੀ ਪੜ੍ਹੋ:- ਪੰਜਾਬ ਅਤੇ ਇਸ ਨਾਲ ਲੱਗਦੇ ਇਲਾਕਿਆਂ ਵਿੱਚ ਸੰਘਣੀ ਧੰਦ,ਸੂਬੇ ਵਿੱਚ ਠੰਢ ਦਾ ਕਹਿਰ ਜਾਰੀ

ਇਹ ਵੀ ਪੜ੍ਹੋ:- हरियाणा नगर निगम चुनाव भारतीय जनता पार्टी और जननायक जनता पार्टी करारी शिकस्त का सामना करना पड़ा
ਉਹਨਾਂ ਨੇ ਕਿਹਾ ਕਿ ਉਸਨੂੰ ਪਹਿਲਾਂ ਹੀ ਡਰ ਸੀ ਕਿ ਉਸਦੇ ਘਰ ਦੇ ਬਾਹਰ ਕੁਝ ਲੋਕ ਸ਼ਾਇਦ ਅਜਿਹੀ ਹਰਕਤ ਕਰ ਸਕਦੇ ਹਨ, ਪਰ ਪੁਲਿਸ ਨੇ ਇਸ ਨੂੰ ਗੰਭੀਰਤਾ ਨਾਲ ਨਹੀਂ ਲਿਆ,ਉਨ੍ਹਾਂ ਨੇ ਇਸ ਮਾਮਲੇ ਵਿੱਚ ਦੋਸ਼ੀ ਠਹਿਰਾਏ ਗਏ ਲੋਕਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ,ਤੀਕਸ਼ਣ ਸੂਦ ਦੇ ਹਮਾਇਤੀ ਇਕੱਠੇ ਹੋਣੇ ਸ਼ੁਰੂ ਹੋ ਗਏ ਅਤੇ ਪੰਜਾਬ ਪੁਲਿਸ (Punjab Police) ਖ਼ਿਲਾਫ਼ ਮੁਰਦਾਬਾਦ ਦੇ ਨਾਅਰੇ ਲਗਾਉਂਦੇ ਹੋਏ ਸੜਕ ਜਾਮ ਕਰ ਦਿੱਤੀ,ਖ਼ਬਰ ਮਿਲਦਿਆਂ ਹੀ ਭਾਰੀ ਪੁਲਿਸ ਫੋਰਸ (Police force) ਐੱਸਪੀ ਹਰਮਿੰਦਰਪਾਲ ਸਿੰਘ ਸੰਧੂ ਦੀ ਅਗਵਾਈ ਹੇਠ ਮੌਕੇ ‘ਤੇ ਪਹੁੰਚ ਗਈ ਅਤੇ ਭੜਕੇ ਹੋਏ ਭਾਜਪਾ ਦੇ ਵਰਕਰਾਂ ਨੂੰ ਸ਼ਾਂਤ ਕਰਨ ਦੀਆਂ ਕੋਸ਼ਿਸ਼ਾਂ ਕਰਨ ਲੱਗੇ।
ਇਹ ਵੀ ਪੜ੍ਹੋ:-
AZAD SOCH :- E-PAPER
ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow