ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਤੇ ਸਿਹਤ ਅਤੇ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਤੇ ਸਿਹਤ ਅਤੇ ਸਿੱਖਿਆ ਦਾ ਮਿਆਰ ਉੱਚਾ ਚੁੱਕਣ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਤੇ ਸਿਹਤ ਅਤੇ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਕੀਤੇ ਜਾ ਰਹੇ ਵਿਸ਼ੇਸ਼ ਉਪਰਾਲੇ : ਬਲਬੀਰ ਸਿੰਘ ਸਿੱਧੂ

ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਤੇ ਸਿਹਤ ਅਤੇ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਕੀਤੇ ਜਾ ਰਹੇ ਵਿਸ਼ੇਸ਼ ਉਪਰਾਲੇ : ਬਲਬੀਰ ਸਿੰਘ ਸਿੱਧੂ

28

AZAD SOCH :-

PATIALA,(AZAD SOCH NEWS):- ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਦਿਨ ਰਾਤ ਇੱਕ ਕਰ ਕੇ ਕੰਮ ਕਰ ਰਹੀ ਹੈ ਤੇ ਸਿਹਤ ਅਤੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ,ਸਰਕਾਰ ਵੱਲੋਂ ਕੀਤੇ ਯਤਨਾਂ ਸਦਕਾ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਨਤੀਜੇ ਸ਼ਾਨਦਾਰ ਆਏ ਹਨ ਤੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਵੀ ਵਧੀ ਹੈ,ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੋਹਾਣਾਂ ਵਿਖੇ ਬੁਨਿਆਦੀ ਢਾਂਚੇ ਦੇ ਸੁਧਾਰ ਲਈ 25 ਲੱਖ ਰੁਪਏ ਦਾ ਚੈੱਕ ਸਕੂਲ ਦੀ ਪ੍ਰਿੰਸੀਪਲ ਨੂੰ ਸੌਂਪਣ ਉਪਰੰਤ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ।

 

ਇਥੇ ਇਹ ਜ਼ਿਕਰਯੋਗ ਹੈ ਕਿ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਵੱਲੋਂ ਸਿਹਤ ਸਹੂਲਤਾਂ ਦੇ ਬੁਨਿਆਦੀ ਢਾਂਚੇ ਚ ਸੁਧਾਰ ਦੇ ਨਾਲ-ਨਾਲ ਹਲਕੇ ਚ ਸਕੂਲ ਸਿੱਖਿਆ ਦਾ ਪੱਧਰ ਉਚਾ ਚੁੱਕਣ ਅਤੇ ਬੁਨਿਆਦੀ ਢਾਂਚੇ ਦੇ ਸੁਧਾਰ ਲਈ ਵੀ ਕੋਈ ਕਸਰ ਨਹੀਂ ਛੱਡੀ ਜਾ ਰਹੀ,ਸ. ਸਿੱਧੂ ਨੇ ਦੱਸਿਆ ਕਿ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੋਹਾਣਾ ਲਈ ਮਾਨਯੋਗ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਿੰਡ ਬਹਿਲੋਲਪੁਰ ਵਿਖੇ ਇਕ ਸਮਾਗਮ ਚ ਸ਼ਿਰਕਤ ਕਰਨ ਮੌਕੇ ਉਨ੍ਹਾਂ (ਸ. ਸਿੱਧੂ ) ਦੇ ਯਤਨਾ ਸਦਕਾ ਬੁਨਿਆਦੀ ਢਾਂਚੇ ਦੇ ਵਿਕਾਸ ਲਈ 25 ਲੱਖ ਰੁਪਏ ਦੀ ਗ੍ਰਾਂਟ ਆਪਣੇ ਅਖਤਿਆਰੀ ਬੰਧਨ ਮੁਕਤ ਫੰਡ ਵਿੱਚੋਂ ਦਿੱਤੀ ਗਈ।

ਇਹ ਵੀ ਪੜ੍ਹੋ:- R.W.A ਨੂੰ ਸਮਾਜ ਸੇਵੀ ਕੰਮਾਂ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ : ਬਲਬੀਰ ਸਿੰਘ ਸਿੱਧੂ

ਉਨ੍ਹਾਂ ਦੱਸਿਆ ਕਿ ਹਲਕੇ ਦੇ ਪਿੰਡ ਗੀਗੇ ਮਾਜਰਾ, ਗੋਬਿੰਦਗੜ੍ਹ, ਕੁਰੜੀ, ਬਾਕਰਪੁਰ, ਮਨੌਲੀ ਸਮੇਤ ਹੋਰ ਸਕੂਲਾਂ ਦੇ ਬੁਨਿਆਦੀ ਢਾਂਚੇ ਦੇ ਸੁਧਾਰ ਲਈ ਕਰੋੜਾਂ ਰੁਪਏ ਦੇ ਫੰਡ ਖਰਚ ਕੀਤੇ ਜਾ ਰਹੇ ਹਨ,ਉਨ੍ਹਾਂ ਦੱਸਿਆ ਕਿ ਵਿਦਿਆ ਦਾ ਪੱਧਰ ਹੋਰ ਉੱਚਾ ਚੁਕਣ ਲਈ ਸਕੂਲਾਂ ਨੂੰ ਸਮਾਰਟ ਸਕੂਲ ਬਣਾਕੇ ਪੜ੍ਹਾਈ ਸਬੰਧੀ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ ਤੇ ਅੱਗੇ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ,ਉਨ੍ਹਾਂ ਕਿਹਾ ਕਿ ਹਲਕੇ ਦੇ ਕਿਸੇ ਵੀ ਸਕੂਲ ਵਿੱਚ ਕੋਈ ਵੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ।

ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਤੇ ਸਿਹਤ ਅਤੇ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਕੀਤੇ ਜਾ ਰਹੇ ਵਿਸ਼ੇਸ਼ ਉਪਰਾਲੇ : ਬਲਬੀਰ ਸਿੰਘ ਸਿੱਧੂ

ਸਿਹਤ ਤੇ ਪਰਿਵਾਰ ਭਲਾਈ ਮੰਤਰੀ ਨੇ ਹਲਕੇ ਦੇ ਵਿਕਾਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਲਕੇ ਚ ਇਕ ਮੈਡੀਕਲ ਕਾਲਜ ਅਤੇ ਹਸਪਤਾਲ, ਬੀ.ਐਸਸੀ ਨਰਸਿੰਗ ਅਤੇ ਬੀ.ਐਸਸੀ ਫਾਰਮੇਸੀ ਕਾਲਜ ਸਮੇਤ ਪਿੰਡ ਸੋਹਾਣਾ, ਸੈਕਟਰ-79, ਸੈਕਟਰ-69 ਅਤੇ ਏਅਰੋਸਿਟੀ ਵਿਖੇ ਮੁੱਢਲੇ ਸਿਹਤ ਕੇਂਦਰ, ਫੇਜ਼-3ਬੀ 1 ਅਤੇ ਸਨੇਟਾ ਵਿਖੇ ਕਮਿਊਨਿਟੀ ਹੈਲਥ ਸੈਂਟਰ ਬਣਾਏ ਜਾ ਰਹੇ ਹਨ,ਉਨ੍ਹਾਂ ਕਿਹਾ ਕਿ ਕੋਵਿਡ ਦੌਰਾਨ ਜਦੋਂ ਪ੍ਰਾਇਵੇਟ ਸੰਸਥਾਵਾਂ ਸਿਹਤ ਸਹੂਲਤਾਂ ਦੇਣ ਤੋਂ ਪਿਛੇ ਹਟ ਗਈਆਂ ਸਨ ਤਾਂ ਉਸ ਸਮੇਂ ਸਰਕਾਰੀ ਸਿਹਤ ਸੇਵਾਵਾਂ ਦੇ ਮੁਲਾਜ਼ਾਮਾਂ ਵੱਲੋਂ ਮੁਰਲੀ ਕਤਾਰ ਚ ਆਕੇ ਸੇਵਾਂਵਾਂ ਦਿੱਤੀਆਂ ਗਈਆਂ।

ਜਿਸ ਲਈ ਉਹ ਵਧਾਈ ਦੇ ਪਾਤਰ ਹਨ ਅਤੇ ਉਨ੍ਹਾਂ ਦੀ ਮਿਹਨਤ ਸਦਕਾ ਪੰਜਾਬ ਦੀ ਰਿਕਵਰੀ ਰੇਸ਼ੂ ਦੇਸ਼ ਚ ਪਹਿਲੇ ਨੰਬਰ ਤੇ ਹੈ,ਇਸ ਮੌਕੇ ਸ. ਸਿੱਧੂ ਵੱਲੋਂ ਪਿੰਡ ਸੋਹਾਣਾਂ ਦੀ ਧਰਮਸ਼ਾਲਾ ਲਈ 05 ਲੱਖ ਰੁਪਏ ਦਾ ਚੈੱਕ ਵੀ ਪਿੰਡ ਵਾਸੀਆਂ ਨੂੰ ਸੌਂਪਿਆਂ ਗਿਆ,ਇਸ ਮੌਕੇ ਕੈਬਨਿਟ ਮੰਤਰੀ ਦੇ ਸਿਆਸੀ ਸਕੱਤਰ ਤੇ ਚੇਅਰਮੈਨ ਮਾਰਕੀਟ ਕਮੇਟੀ ਮੱਛਲੀਕਲਾਂ ਹਰਕੇਸ਼ ਚੰਦ ਸ਼ਰਮਾ, ਜਿ਼ਲ੍ਹਾ ਸਿੱ‌ਖਿਆ ਅਫਸਰ (ਸੈਕੰਡਰੀ) ਹਿੰਮਤ ਸਿੰਘ ਹੁੰਦਲ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੋਹਾਣਾ ਦੀ ਕਾਰਜਕਾਰੀ ਪ੍ਰਿੰਸੀਪਲ ਜੋਤੀ ਕਾਲੜਾ, ਸਟੇਟ ਅਵਾਰਡੀ ਸੁਧਾ ਜੈਨ, ਲੈਕਚਰਆਰ ਮਨਜਿੰਦਰ ਕੌਰ, ਸਾਇੰਸ ਮਿਸਟਰਸ ਅਨੂਪ ਵਿਸਸਟ, ਬਾਇਓ ਲੈਕਚਰਆਰ ਪੂਰਨੀਮਾ ਅਗਰਵਾਲ, ਰੇਖਾ ਗੱਖੜ, ਸਰਬਜੀਤ ਕੌਰ, ਹਰਕੀਤ ਕੌਰ, ਸ. ਬੂਟਾ ਸਿੰਘ ਸੋਹਾਣਾ , ਐਡਵੋਕੇਟ ਸੁਸ਼ੀਲ ਅਤਰੀ, ਸਤਪਾਲ ਸਿੰਘ, ਦਵਿੰਦਰ ਕੌਰ, ਹਰਜੀਤ ਭੋਲਾ ਸਮੇਤ ਸਕੂਲ ਦਾ ਸਮੂਹ ਸਟਾਫ ਅਤੇ ਪਤਵੰਤੇ ਮੌਜੂਦ ਸਨ । 

ਇਹ ਵੀ ਪੜ੍ਹੋ:-  

ਬੇਅਦਬੀ ਮਾਮਲੇ ‘ਚ ਹਾਈਕੋਰਟ ਵਲੋਂ CBI ਨੂੰ ਝਟਕਾ,ਬੇਅਦਬੀ ਮਾਮਲਿਆਂ ਦੀਆਂ ਇਕ ਮਹੀਨੇ ਦੇ ਅੰਦਰ Punjab Police ਦੇ ਹਵਾਲੇ ਕਰਨ ਦੇ ਹੁਕਮ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow




Leave a Reply

Your email address will not be published. Required fields are marked *