CHANIDGARH,(AZAD SOCH NEWS):- ਸੁਪਰੀਮ ਕੋਰਟ (Supreme Court) ਨੇ ਕੇਂਦਰ ਨੂੰ ਕਿਹਾ ਕਿ ਉਹ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਮਾਮਲੇ ‘ਚ ਮੌਤ ਦੀ ਸਜ਼ਾ ਪਾਏ ਭਾਈ ਬਲਵੰਤ ਸਿੰਘ ਰਾਜੋਆਣਾ (Bhai Balwant Singh Rajoana) ਦੀ ਅਰਜ਼ੀ ‘ਤੇ 26 ਜਨਵਰੀ ਤੱਕ ਫ਼ੈਸਲਾ ਲਵੇ, ਜਿਸ ‘ਚ ਉਸ ਨੇ ਸਜ਼ਾ ਘੱਟ ਕਰਨ ਦੀ ਅਪੀਲ ਕੀਤੀ ਹੈ,ਚੀਫ਼ ਜਸਟਿਸ ਐਸ. ਏ. ਬੋਬਡੇ (Chief Justice S. A. Bobde) ਦੀ ਪ੍ਰਧਾਨਗੀ ਵਾਲੀ ਬੈਂਚ ਨੇ ਕਿਹਾ ਕਿ ਗਣਤੰਤਰ ਦਿਵਸ ਤੋਂ ਪਹਿਲਾਂ ਫ਼ੈਸਲਾ ਲਿਆ ਜਾਣਾ ਚਾਹੀਦਾ ਹੈ.
ਇਹ ਵੀ ਪੜ੍ਹੋ:- ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਪੁਲਿਸ ਅਫਸਰਾਂ ਨੂੰ ਤਾਇਨਾਤ ਕੀਤੇ ਜਾਣ ਦੇ ਇਲਜ਼ਾਮਾਂ ਨੂੰ ਬੇਬੁਨਿਆਦ ਤੇ ਬਦਨੀਅਤ ਦੱਸਿਆ
ਜੋ ਚੰਗਾ ਦਿਨ ਹੈ,ਸੁਪਰੀਮ ਕੋਰਟ (Supreme Court) ਨੇ ਕਿਹਾ ਕਿ ਅਸੀਂ ਤੁਹਾਨੂੰ ਦੋ-ਤਿੰਨ ਹਫ਼ਤਿਆਂ ਦਾ ਸਮਾਂ ਦਿੰਦੇ ਹਾਂ, ਤੁਹਾਨੂੰ 26 ਜਨਵਰੀ ਤੱਕ ਫ਼ੈਸਲਾ ਕਰਨਾ ਚਾਹੀਦਾ ਹੈ, 26 ਜਨਵਰੀ ਚੰਗਾ ਦਿਨ ਹੈ,ਇਹ ਉੱਚਿਤ ਹੋਵੇਗਾ ਕਿ ਤੁਸੀਂ ਉਸ ਤੋਂ ਪਹਿਲਾਂ ਫ਼ੈਸਲਾ ਲਓ,ਦੱਸਣਯੋਗ ਹੈ ਕਿ ਸਾਲ 1995 ‘ਚ ਚੰਡੀਗੜ੍ਹ ਸਥਿਤ ਸਕੱਤਰੇਤ ਦੇ ਸਾਹਮਣੇ ਬੰਬ ਧਮਾਕੇ ‘ਚ ਬੇਅੰਤ ਸਿੰਘ ਤੇ 16 ਹੋਰ ਲੋਕਾਂ ਦੀ ਮੌਤ ਹੋ ਗਈ ਸੀ,ਭਾਈ ਰਾਜੋਆਣਾ (Bhai Balwant Singh Rajoana) ਨੂੰ ਵਿਸ਼ੇਸ਼ ਅਦਾਲਤ ਨੇ ਸਾਲ 2007 ‘ਚ ਮੌਤ ਦੀ ਸਜ਼ਾ ਸੁਣਾਈ ਸੀ.
ਸਰਕਾਰ ਨੂੰ ਕਿਸਾਨਾਂ ਦੀ ਦੋ ਟੁੱਕ,ਕਿਸਾਨਾਂ ਦਾ ਨਵਾਂ ਨਾਅਰਾ-ਜਾਂ ਮਰਾਂਗੇ ਜਾਂ ਜਿੱਤਾਂਗੇ
ਬੇਬੇ ਮਹਿੰਦਰ ਕੌਰ ਨੇ ਕੰਗਨਾ ਰਣੌਤ ਤੇ ਠੋਕਿਆ ਮਾਣਹਾਨੀ ਦਾ ਮੁਕੱਦਮਾ
AZAD SOCH :- E-PAPER
ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow