ਪੰਜਾਬ ਸਰਕਾਰ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਕਰਵਾ ਰਹੀ ਹੈ ਮੁਹੱਈਆ:ਬਲਬੀਰ ਪੰਜਾਬ ਸਰਕਾਰ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਕਰਵਾ ਰਹੀ ਹੈ ਮੁਹੱਈਆ:ਬਲਬੀਰ

Live Clock Date

Your browser is not supported for the Live Clock Timer, please visit the Support Center for support.
ਪੰਜਾਬ ਸਰਕਾਰ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਕਰਵਾ ਰਹੀ ਹੈ ਮੁਹੱਈਆਬਲਬੀਰ ਸਿੰਘ ਸਿੱਧੂ

ਪੰਜਾਬ ਸਰਕਾਰ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਕਰਵਾ ਰਹੀ ਹੈ ਮੁਹੱਈਆ:ਬਲਬੀਰ ਸਿੰਘ ਸਿੱਧੂ

47

AZAD SOCH :-

MOHALI,(AZAD SOCH NEWS):- ਪੰਜਾਬ ਸਰਕਾਰ (Government Of Punjab) ਬੇਰੁਜ਼ਗਾਰਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਵਿਸ਼ੇਸ਼ ਕਦਮ ਚੁੱਕ ਕੇ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇ ਵੱਡੀ ਗਿਣਤੀ ਚ ਮੌਕੇ ਮੁਹੱਈਆ ਕਰਵਾਏ ਜਾ ਰਹੇ ਹਨ,ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਸ. ਬਲਬੀਰ ਸਿੰਘ ਸਿੱਧੂ (Mr. Balbir Singh Sidhu) ਨੇ ਵਿਸ਼ੇਸ ਕੇਂਦਰੀ ਸਹਾਇਤਾ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਦੇ ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਪਰਿਵਾਰਾਂ ਨਾਲ ਸਬੰਧਤ ਲਾਭਪਾਤਰੀਆਂ ਨੂੰ 10 ਹਜ਼ਾਰ ਰੁਪਏ ਤੱਕ ਦੀਆਂ 200 ( ਡਰੈਸ ਡੀਜ਼ਾਇਨਿੰਗ,ਟੇਲਰ ਟੂਲ ਕਿੱਟ,ਸਵਿੰਗ ਮਸ਼ੀਨ ਅਤੇ ਇੰਟਰਲੋਕਿੰਗ ਮਸ਼ੀਨ ਇਲੈਕਟ੍ਰੀਸ਼ਨ) ਟੂਲ ਕਿੱਟਾਂ ਵੰਡਣ ਉਪਰੰਤ ਕੀਤਾ।

ਉਨ੍ਹਾਂ ਕਿਹਾ ਕਿ ਕੋਰੋਨਾ ਸੰਕਟ (Corona Crisis) ਦੇ ਬਾਵਜੂਦ ਸਾਰੀਆਂ ਸਾਵਧਾਨੀਆਂ ਵਰਤਦਿਆਂ ਵਿਕਾਸ ਕਾਰਜ ਅਤੇ ਲੋਕ ਭਲਾਈ ਸਕੀਮਾਂ ਲਗਾਤਾਰ ਜਾਰੀ ਹਨ,ਪੰਜਾਬ ਸਰਕਾਰ ਵੱਲੋਂ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਮੁਹੱਈਆ ਕਰਵਾ ਕੇ ਉਨ੍ਹਾਂ ਨੂੰ ਆਤਮ ਨਿਰਭਰ ਬਣਾਉਣ ਲਈ ਉਪਰਾਲੇ ਲਗਾਤਾਰ ਜਾਰੀ ਹਨ,ਜਿਨ੍ਹਾਂ ਤਹਿਤ ਹੀ ਇਹ ਟੂਲ ਕਿੱਟਾਂ ਵੰਡੀਆਂ ਗਈਆਂ ਹਨ,ਸ. ਬਲਬੀਰ ਸਿੰਘ ਸਿੱਧੂ (Mr. Balbir Singh Sidhu) ਨੇ ਟੂਲ ਕਿੱਟਾਂ ਪ੍ਰਾਪਤ ਕਰਨ ਵਾਲੇ ਲਾਭਪਾਤਰੀਆਂ ਨੂੰ ਕਿਹਾ ਕਿ ਉਹ ਇਨ੍ਹਾਂ ਟੂਲ ਕਿੱਟਾਂ ਦੀ ਸੁਚੱਜੀ ਵਰਤੋਂ ਕਰਨ ਨੂੰ ਯਕੀਨੀ ਬਣਾ ਕੇ  ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (Deputy Commissioner) (ਵਿਕਾਸ) ਸ੍ਰੀ ਰਜੀਵ ਕੁਮਾਰ ਗੁਪਤਾ ਨੇ ਦੱਸਿਆ ਕਿ ਵਿਸ਼ੇਸ ਕੇਂਦਰੀ ਸਹਾਇਤਾ ਸਕੀਮ ਤਹਿਤ ਸਵੈ ਰੁਜ਼ਗਾਰ (Self Employment) ਸ਼ੂਰੂ ਕਰਨ ਲਈ ਅਨੁਸੂਚਿਤ ਜਾਤੀਆਂ ਦੇ ਗਰੀਬੀ ਰੇਖਾ  ਤੋਂ ਹੇਠਾਂ ਰਹਿ ਰਹੇ ਪਰਿਵਾਰਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ 10 ਹਜ਼ਾਰ ਰੁਪਏ ਤੱਕ ਦੀ ਇਲੈਕਟ੍ਰੀਸ਼ਨ ਟੂਲ ਕਿੱਟਾਂ ਲਈ ਸਰਕਾਰੀ ਆਈ.ਟੀ.ਆਈ (Government ITIs) ਤੋਂ ਪਾਸ ਹੋਏ।

ਇਹ ਵੀ ਪੜ੍ਹੋ:- ਪਿੰਡ ਸਨੇਟਾ ਦੇ ਕਮਿਊਟੀ ਸੈਂਟਰ ਅਤੇ ਮੁਸਲਿਮ ਭਾਈਚਾਰੇ ਦੀ ਧਰਮਸ਼ਾਲਾ ਲਈ 13 ਲੱਖ ਰੁਪਏ ਦੀ ਗ੍ਰਾਂਟ ਜਾਰੀ:ਬਲਬੀਰ ਸਿੰਘ ਸਿੱਧੂ

ਸਿੱਖਿਆਰਥੀਆਂ ਵਿੱਚੋ ਚੋਣ ਕੀਤੀ ਗਈ,ਇਸ ਮੌਕੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਦੇ ਸਿਆਸੀ ਸਕੱਤਰ ਅਤੇ ਚੇਅਰਮੈਨ ਮਾਰਕੀਟ ਕਮੇਟੀ ਖਰੜ ਸ਼੍ਰੀ ਹਰਕੇਸ਼ ਚੰਦ ਸ਼ਰਮਾ, ਜਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ ਐਸ.ਏ.ਐਸ ਨਗਰ (S.A.S. Nagar) ਰਵਿੰਦਰ ਪਾਲ ਸਿੰਘ ਸੰਧੂ, ਪ੍ਰਿੰਸੀਪਲ ਆਈ.ਟੀ.ਆਈ. (I.T.I.) ਸ਼ਮਸ਼ੇਰ ਪੁਰਖਾਲਵੀ ਅਤੇ  ਸਿੱਖਿਆਰਥੀ ਮੌਜੂਦ ਸਨ।

ਇਹ ਵੀ ਪੜ੍ਹੋ:- 

ਪਰਨੀਤ ਕੌਰ ਨੇ ਲੋੜਵੰਦਾਂ ਨਾਲ ਮਨਾਈ ਲੋਹੜੀ,500 ਕੰਬਲ ਤੇ ਲੋਹੜੀ ਵੰਡੀ,ਪੰਜਾਬ ਸਰਕਾਰ ਨੇ ਧੀਆਂ ਦੀ ਲੋਹੜੀ ਮਨਾ ਕੇ ਧੀਆਂ ਨੂੰ ਮਾਣ ਦਿੱਤਾ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow




Leave a Reply

Your email address will not be published. Required fields are marked *