36 ਹਜ਼ਾਰ ਦੇ ਕਰੀਬ ਕੋਵਿਡ-19 ਵੈਕਸੀਨ ਅੱਜ ਪਹੁੰਚੀ ਲੁਧਿਆਣਾ-ਡਿਪਟੀ ਕਮਿਸ਼ਨਰ 36 ਹਜ਼ਾਰ ਦੇ ਕਰੀਬ ਕੋਵਿਡ-19 ਵੈਕਸੀਨ ਅੱਜ ਪਹੁੰਚੀ ਲੁਧਿਆਣਾ-ਡਿਪਟੀ ਕਮਿਸ਼ਨਰ
BREAKING NEWS
Search

Live Clock Date

Your browser is not supported for the Live Clock Timer, please visit the Support Center for support.
36 ਹਜ਼ਾਰ ਦੇ ਕਰੀਬ ਕੋਵਿਡ-19 ਵੈਕਸੀਨ ਅੱਜ ਪਹੁੰਚੀ ਲੁਧਿਆਣਾ-ਡਿਪਟੀ ਕਮਿਸ਼ਨਰ

36 ਹਜ਼ਾਰ ਦੇ ਕਰੀਬ ਕੋਵਿਡ-19 ਵੈਕਸੀਨ ਅੱਜ ਪਹੁੰਚੀ ਲੁਧਿਆਣਾ-ਡਿਪਟੀ ਕਮਿਸ਼ਨਰ

26

AZAD SOCH :-

ਡਿਪਟੀ ਕਮਿਸ਼ਨਰ ਵੱਲੋਂ ਕੋਵਿਡ-19 ਵੈਕਸੀਨ ‘ਤੇ ਪੂਰਨ ਵਿਸ਼ਵਾਸ ਪ੍ਰਗਟ ਕਰਨ ਲਈ ਡਾਕਟਰਾਂ ਅਤੇ ਸਿਹਤ ਸੰਭਾਲ ਕਰਮਚਾਰੀਆਂ ਦਾ ਕੀਤਾ ਧੰਨਵਾਦ-ਕਿਹਾ

-ਪਹਿਲੇ ਪੜਾਅ ‘ਚ 30,000 ਤੋਂ ਵੱਧ ਡਾਕਟਰਾਂ ਅਤੇ ਸਿਹਤ ਕਰਮਚਾਰੀਆਂ ਨੂੰ ਦਿੱਤੀ ਜਾਵੇਗੀ ਕੋਵਿਡ-19 ਵੈਕਸੀਨ

-ਅੱਜ ਡਾਕਟਰਾਂ ਦੇ ਪੈਨਲ ਵੱਲੋਂ ਜ਼ਿਲ੍ਹਾ ਲੋਕ ਸੰਪਰਕ ਦਫਤਰ ਦੇ ਪੇਜ ‘ਤੇ ਫੇਸਬੁੱਕ ਲਾਈਵ ਸੈਸ਼ਨ ਦੌਰਾਂਨ ਵਸਨੀਕਾਂ ਦੇ ਸੁਆਲਾਂ ਦੇ ਜੁਆਬ ਦਿੱਤੇ

ਲੁਧਿਆਣਾ, 14 ਜਨਵਰੀ (AZAD SOCH NEWS):- ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਅੱਜ ਕੋਵਿਡ-19 ਵੈਕਸੀਨ ‘ਤੇ ਪੂਰਨ ਵਿਸ਼ਵਾਸ ਪ੍ਰਗਟ ਕਰਨ ਲਈ ਡਾਕਟਰਾਂ ਅਤੇ ਸਿਹਤ ਸੰਭਾਲ ਕਰਮਚਾਰੀਆਂ ਦਾ ਧੰਨਵਾਦ ਕੀਤਾ,ਉਨ੍ਹਾਂ ਕਿਹਾ ਕਿ ਇਸ ਵੈਕਸੀਨ ਪ੍ਰਤੀ ਉਨ੍ਹਾਂ ਦੇ ਵਿਸ਼ਵਾਸ਼ ਸਦਕਾ ਹੀ ਜ਼ਿਲ੍ਹਾ ਲੁਧਿਆਣਾ ਵਿਖੇ ਪਹਿਲੇ ਪੜਾਅ ਵਿੱਚ 30,000 ਤੋਂ ਵੱਧ ਡਾਕਟਰਾਂ ਅਤੇ ਸਿਹਤ ਕਰਮਚਾਰੀਆਂ ਨੂੰ ਕੋਵਿਡ-19 ਵੈਕਸੀਨ ਲਗਾਈ ਜਾਵੇਗੀ,ਉਨ੍ਹਾਂ ਵਸਨੀਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸੋਸ਼ਲ ਮੀਡੀਆ ‘ਤੇ ਫੈਲੀਆਂ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ ਤੇ ਵਿਸ਼ਵਾਸ ਨਾ ਕਰਨ।ਜ਼ਿਲ੍ਹਾ ਲੋਕ ਸੰਪਰਕ ਦਫਤਰ ਲੁਧਿਆਣਾ ਦੇ ਅਧਿਕਾਰਤ ਫੇਸਬੁੱਕ ਪੇਜ।

(http://www.facebook.com/dproludhianapage/) ‘ਤੇ ਵਸਨੀਕਾਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਡਾਕਟਰਾਂ ਅਤੇ ਸਿਹਤ ਸੰਭਾਲ ਕਰਮਚਾਰੀਆਂ ਲਈ ਕੋਵਿਡ-19 ਵੈਕਸੀਨੇਸ਼ਨ 16 ਤੋਂ 18 ਜਨਵਰੀ, 2021 ਤੱਕ ਲਗਾਈ ਜਾਵੇਗੀ,ਸਿਵਲ ਸਰਜਨ ਡਾ. ਸੁਖਜੀਵਨ ਕੱਕੜ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਕਿਰਨ ਗਿੱਲ, ਡਾ. ਬਿਸ਼ਵ ਮੋਹਨ ਅਤੇ ਡਾ. ਅਨੁਰਾਗ ਚੌਧਰੀ, ਦੋਵੇਂ ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ, ਲੁਧਿਆਣਾ ਵੱਲੋਂ ਇਸ ਫੇਸਬੁੱਕ ਲਾਈਵ ਸੈਸ਼ਨ ਵਿੱਚ ਸ਼ਮੂਲੀਅਤ ਕੀਤੀ ਗਈ।ਸ੍ਰੀ ਸ਼ਰਮਾ ਨੇ ਕਿਹਾ ਕਿ ਇਹ ਵੈਕਸੀਨੇਸ਼ਨ ਕਈ ਅਜ਼ਮਾਇਸ਼ਾਂ ਕਰਵਾਉਣ ਤੋਂ ਬਾਅਦ ਲਾਂਚ ਕੀਤੀ ਗਈ ਹੈ ਅਤੇ ਘਬਰਾਉਣ ਦੀ ਬਿਲਕੁੱਲ ਵੀ ਰੂਰਤ ਨਹੀਂ ਹੈ।

ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਮਝਣਾ ਚਾਹੀਦਾ ਹੈ ਕਿ ਜੇ ਡਾਕਟਰਾਂ ਅਤੇ ਸਿਹਤ ਸੰਭਾਲ ਕਰਮਚਾਰੀਆਂ ਨੇ ਖ਼ੁਦ ਨੂੰ ਕੋਵਿਡ-19 ਵੈਕਸੀਨ ਲਵਾਉਣ ਲਈ ਸੱਭ ਤੋਂ ਪਹਿਲਾਂ ਆਪਣੇ ਆਪ ਨੂੰ ਚੁਣਿਆਂ ਹੈ, ਤਾਂ ਇਹ ਸਪੱਸ਼ਟ ਤੌਰ ‘ਤੇ ਦਰਸਾਉਂਦਾ ਹੈ ਕਿ ਉਨ੍ਹਾਂ ਨੂੰ ਇਸ ਵੈਕਸੀਨ ‘ਤੇ ਪੂਰਾ ਭਰੋਸਾ ਹੈ,ਉਨ੍ਹਾਂ ਇਹ ਵੀ ਕਿਹਾ ਕਿ ਵੈਕਸੀਨ ਲਗਵਾਉਣਾ ਪੂਰੀ ਤਰ੍ਹਾਂ ਸਵੈਇੱਛੁਕ ਹੈ, ਪਰ ਫੇਰ ਵੀ ਉਨ੍ਹਾਂ ਅਪੀਲ ਕੀਤੀ ਕਿ ਸਾਰਿਆਂ ਨੂੰ ਅਪੀਲ ਕੀਤੀ ਕਿ ਵੈਕਸੀਨ ਲਗਵਾਉਣੀ ਚਾਹੀਦੀ ਹੈ।ਉਨ੍ਹਾਂ ਦੱਸਿਆ ਕਿ ਜ਼ਿਲੇ ਵਿਚ ਕਈ ਥਾਵਾਂ ਦੀ ਪਛਾਣ ਕੀਤੀ ਗਈ ਹੈ, ਜਿਥੇ ਮਾਹਰ ਡਾਕਟਰਾਂ ਦੀਆਂ ਵੱਖ-ਵੱਖ ਟੀਮਾਂ ਵੈਕਸੀਨ ਲਗਾਉਣਗੀਆਂ।

ਉਨ੍ਹਾਂ ਦੱਸਿਆ ਕਿ ਪਹਿਲੇ ਪੜਾਅ ਵਿੱਚ ਜ਼ਿਲ੍ਹਾ ਲੁਧਿਆਣਾ ਦੇ 30,000 ਤੋਂ ਵੱਧ ਸਿਹਤ ਕਰਮਚਾਰੀਆਂ ਨੂੰ ਕੋਵਿਡ-19 ਵੈਕਸੀਨ ਲਗਾਈ ਜਾਵੇਗੀ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਹਿਲੇ ਪੜਾਅ ਵਿੱਚ ਜ਼ਿਲ੍ਹਾ ਲੁਧਿਆਣਾ ਦੇ 30,000 ਤੋਂ ਵੱਧ ਸਿਹਤ ਕਰਮਚਾਰੀ (ਸਰਕਾਰੀ ਅਤੇ ਨਿੱਜੀ ਦੋਵੇਂ), ਜਿਨ੍ਹਾਂ ਨੇ ਸਰਕਾਰੀ ਪੋਰਟਲ ‘ਤੇ ਆਪਣੀ ਰਜਿਸਟ੍ਰੇਸ਼ਨ ਕਰਵਾਈ ਹੈ, ਨੂੰ ਕੋਵਿਡ-19 ਵੈਕਸੀਨ ਦਿੱਤੀ ਜਾਵੇਗੀ,ਇਸ ਤੋਂ ਬਾਅਦ ਆਂਗਨਵਾੜੀ ਵਰਕਰ, 50 ਸਾਲ ਤੋਂ ਵੱਧ ਦੀ ਉਮਰ ਵਾਲੇ, ਬਿਮਾਰੀ ਤੋਂ ਪੀੜਤ 50 ਸਾਲ ਤੋਂ ਘੱਟ ਉਮਰ ਅਤੇ ਹੋਰ ਲੋਕ ਸ਼ਾਮਲ ਹਨ,ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਟੀਕਾ ਫਿਲਹਾਲ ਦੁਕਾਨਾਂ ਤੋਂ ਨਹੀਂ ਮਿਲੇਗਾ ਅਤੇ ਸਿਰਫ ਉਹ ਲੋਕ ਇਸ ਅਧੀਨ ਆਉਣਗੇ, ਜਿਨ੍ਹਾਂ ਨੇ ਆਪਣੇ ਆਪ ਨੂੰ ਸਰਕਾਰੀ ਪੋਰਟਲ ‘ਤੇ ਰਜਿਸਟਰਡ ਕਰਵਾ ਲਿਆ ਹੈ।

ਉਨ੍ਹਾਂ ਕਿਹਾ ਕਿ ਰਜਿਸਟ੍ਰੇਸ਼ਨ ਹੋਣ ‘ਤੇ ਲਾਭਪਾਤਰੀਆਂ ਨੂੰ ਮਿਤੀ ਅਤੇ ਸਥਾਨ ਦੀ ਜਾਣਕਾਰੀ ਦਿੱਤੀ ਜਾਵੇਗੀ, ਜਿਥੇ ਕੋਵਿਡ-19 ਵੈਕਸੀਨ ਦਿੱਤੀ ਜਾਵੇਗੀ।ਡਾ. ਬਿਸ਼ਵ ਮੋਹਨ ਨੇ ਦੱਸਿਆ ਕਿ ਕੋਵਿਡ-19 ਦੇ ਪੂਰੀ ਤਰ੍ਹਾਂ ਠੀਕ ਹੋਣ ਵਾਲੇ ਮਰੀਜ਼ਾਂ ਨੂੰ ਵੀ ਆਪਣੇ ਆਪ ਨੂੰ ਵੈਕਸੀਨ ਲਗਵਾਉਣੀ ਚਾਹੀਦੀ ਹੈ,ਉਨ੍ਹਾਂ ਕਿਹਾ ਕਿ ਇਹ ਵੈਕਸੀਨੇਸ਼ਨ ਦੋ ਵਾਰ (ਹਰ ਦੋ ਹਫ਼ਤਿਆਂ ਵਿਚ ਇਕ ਵਾਰ) ਕੀਤੀ ਜਾਵੇਗੀ ਅਤੇ ਜਦੋਂ ਕਿਸੇ ਨੂੰ ਦੂਜੀ ਵਾਰ ਵੈਕਸੀਨ ਲਗਾਈ ਜਾਂਦੀ ਹੈ, ਤਾਂ ਉਹ ਵੈਕਸੀਨੇਸ਼ਨ ਦਾ ਦੂਜਾ ਟੀਕਾ ਲੱਗਣ ਦੇ ਅਗਲੇ ਦੋ ਹਫ਼ਤਿਆਂ ਬਾਅਦ ਕੋਵਿਡ-19 ਵਿਸ਼ਾਣੂ ਤੋਂ ਪੂਰੀ ਤਰ੍ਹਾਂ ਸੁਰੱਖਿਅਤ ਰਹੇਗਾ,ਉਨ੍ਹਾਂ ਦੱਸਿਆ ਕਿ ਉਦਾਹਰਣ ਦੇ ਤੌਰ ‘ਤੇ, ਜੇਕਰ ਕਿਸੇ ਵਿਅਕਤੀ ਨੂੰ ਅੱਜ ਵੈਕਸੀਨ ਦਿੱਤੀ ਜਾਂਦੀ ਹੈ, ਤਾਂ ਉਸਨੂੰ 14 ਦਿਨਾਂ ਬਾਅਦ (ਦੂਜੇ ਸ਼ਾਟ ਲਈ) ਫੇਰ ਵੈਕਸੀਨ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ:-  40 ਮੁਕਤਿਆਂ ਦੀ ਸ਼ਹਾਦਤ ਨੂੰ ਪ੍ਰਣਾਮ ਕਰਨ ਵੱਡੀ ਗਿਣਤੀ ‘ਚ ਸੰਗਤ ਹੋਈ ਨਤਮਸਤਕ

28 ਦਿਨਾਂ ਦੇ ਪੂਰਾ ਹੋਣ ‘ਤੇ (ਦੋਵੇਂ ਸ਼ਾਟ ਦਿੱਤੇ ਜਾਣ ਤੋਂ ਬਾਅਦ), ਵਿਅਕਤੀ ਨੂੰ ਕੋਵਿਡ-19 ਵਾਇਰਸ ਤੋਂ ਪੂਰੀ ਤਰ੍ਹਾਂ ਸੁਰੱਖਿਅਤ ਰਹਿਣ ਲਈ ਹੋਰ 14 ਦਿਨ ਉਡੀਕ ਕਰਨੀ ਪਵੇਗੀ, ਉਦੋਂ ਤੱਕ ਲੋਕਾਂ ਨੂੰ ਸਾਵਧਾਨੀਆਂ ਵਰਤਦੇ ਰਹਿਣਾ ਚਾਹੀਦਾ ਹੈ,ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ 36 ਹਜ਼ਾਰ ਕੋਵਿਡ-19 ਵੈਕਸੀਨ ਅੱਜ ਜ਼ਿਲ੍ਹਾ ਲੁਧਿਆਣਾ ਵਿਖੇ ਪਹੁੰਚ ਗਈ ਹੈ ਅਤੇ ਸ਼ਹਿਰ ਵਾਸੀਆਂ ਨੂੰ ਸੋਸ਼ਲ ਮੀਡੀਆ ‘ਤੇ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ ਦਾ ਸ਼ਿਕਾਰ ਨਾ ਹੋਣ ਦੀ ਅਪੀਲ ਕੀਤੀ ਅਤੇ ਚੇਤਾਵਨੀ ਦਿੱਤੀ।

ਕਿ ਜੇਕਰ ਕੋਈ ਵਿਅਕਤੀ ਕੋਵਿਡ-19 ਵੈਕਸੀਨ ਸਬੰਧੀ ਅਫਵਾਹਾਂ ਫੈਲਾਉਂਦਾ ਪਾਇਆ ਗਿਆ ਤਾਂ ਉਸਦੇ ਖ਼ਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ, ਉਨ੍ਹਾਂ ਦੱਸਿਆ ਕਿ ਕੋਵਿਡ-19 ਵੈਕਸੀਨ ਸੰਬੰਧੀ ਪ੍ਰਮਾਣਿਕ ਜਾਣਕਾਰੀ ਸਮੇਂ ਸਮੇਂ ‘ਤੇ ਜ਼ਿਲ੍ਹਾ ਲੋਕ ਸੰਪਰਕ ਦਫਤਰ ਲੁਧਿਆਣਾ ਦੇ ਅਧਿਕਾਰਤ ਫੇਸਬੁੱਕ ਪੇਜ (http://www.facebook.com/dproludhianapage/) ‘ਤੇ ਸਾਂਝੀ ਕੀਤੀ ਜਾਵੇਗੀ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow
Leave a Reply

Your email address will not be published. Required fields are marked *