Muktsar Sahi,(AZAD SOCH NEWS):- ਸ੍ਰੀ ਮੁਕਤਸਰ ਸਾਹਿਬ (Sri Muktsar Sahib) ਵਿਖੇ ਸੰਗਤਾਂ ਦੀ ਆਮਦ ਜਾਰੀ ਹੈ,ਸਿੱਖ ਜਗਤ ਵੱਲੋਂ ਅੱਜ ਮਾਘੀ ਦਾ ਪਵਿੱਤਰ ਦਿਹਾੜਾ ਮਨਾਇਆ ਜਾ ਰਿਹਾ ਹੈ,ਸੰਗਤਾਂ ਮੁਕਤ ਸਰੋਵਰ ‘ਚ ਇਸ਼ਨਾਨ ਕਰਕੇ 40 ਮੁਕਤਿਆਂ ਦੀ ਸ਼ਹਾਦਤ ਨੂੰ ਪ੍ਰਣਾਮ ਕਰ ਰਹੀਆਂ ਹਨ,ਇਸ ਮੌਕੇ ਸ੍ਰੀ ਦਰਬਾਰ ਸਾਹਿਬ ‘ਚ ਰਾਗੀ ਜਥਿਆਂ ਨੇ ਸੰਗਤ ਨੂੰ ਸ਼ਬਦ ਕੀਰਤਨ ਰਾਹੀਂ ਨਿਹਾਲ ਕੀਤਾ,40 ਮੁਕਤਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਜੋੜ ਮੇਲਾ ਮਾਘੀ ‘ਤੇ ਵੱਡੀ ਗਿਣਤੀ ‘ਚ ਸੰਗਤਾਂ ਨੇ ਸ੍ਰੀ ਦਰਬਾਰ ਸਾਹਿਬ ਪੁੱਜ ਕੇ ਹਾਜ਼ਰੀਆਂ ਭਰੀਆਂ।
ਭਾਰੀ ਠੰਢ ਦੇ ਬਾਵਜੂਦ ਵੀ ਸ਼ਰਧਾਲੂ ਸਰੋਵਰ ਵਿਚ ਇਸ਼ਨਾਨ ਕਰ ਰਹੇ ਹਨ,ਇਸ ਦੌਰਾਨ ਸਿੱਖ ਸ਼ਰਧਾਲੂ ਪਰਿਵਾਰਾਂ ਦੀ ਸੁੱਖ-ਸ਼ਾਂਤੀ ਅਤੇ ਸਰਬੱਤ ਦੇ ਭਲੇ ਤੋਂ ਇਲ਼ਾਵਾ ਕਿਸਾਨੀ ਸੰਘਰਸ਼ ਦੀ ਜਿੱਤ ਲਈ ਵੀ ਅਰਦਾਸਾਂ ਕਰ ਰਹੇ ਹਨ,ਮਾਘੀ ਜੋੜ ਮੇਲੇ ਮੌਕੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ, ਗੁਰਦੁਆਰਾ ਸ਼ਹੀਦ ਗੰਜ ਸਾਹਿਬ, ਗੁਰਦੁਆਰਾ ਤੰਬੂ ਸਾਹਿਬ, ਗੁਰਦੁਆਰਾ ਮਾਤਾ ਭਾਗ ਕੌਰ ਅਤੇ ਹੋਰ ਇਤਿਹਾਸਕ ਅਸਥਾਨਾਂ ‘ਤੇ ਸੰਗਤਾਂ ਹੁੰਮ ਹੁਮਾ ਕੇ ਦਰਸ਼ਨ ਕਰਨ ਪਹੁੰਚ ਰਹੀਆਂ ਹਨ,ਅੱਜ ਮਾਘ ਮਹੀਨੇ ਦੀ ਸੰਗਰਾਂਦ ਦੇ ਪਵਿੱਤਰ ਦਿਹਾੜੇ ਮੌਕੇ ਸਿੱਖ ਸੰਗਤਾਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਵੀ ਨਤਮਸਤਕ ਹੋ ਰਹੀਆਂ ਹਨ।
ਇਹ ਵੀ ਪੜ੍ਹੋ:- ਬਲਬੀਰ ਸਿੰਘ ਰਾਜੇਵਾਲ ਵੱਲੋਂ ਕਿਸਾਨਾਂ ਨੂੰ ਖੁੱਲ੍ਹਾ ਖਤ,26 ਜਨਵਰੀ ਨੂੰ ਟਰੈਕਟਰ ਪਰੇਡ ਤੋਂ ਪਹਿਲਾਂ ਕਿਸਾਨਾਂ ਨੂੰ ਕੀਤਾ ਅਲਰਟ
Shiromani Akali Dal ਵੱਲੋਂ ਦਿੱਲੀ ਵਿਖੇ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਅਰਦਾਸ ਸਮਾਗਮ ਪਹਿਲਾਂ ਹੀ ਕਰ ਲਿਆ ਗਿਆ ਹੈ,Congress ਵੱਲੋਂ ਪਹਿਲਾਂ ਤੋਂ ਹੀ ਮੇਲਾ ਮਾਘੀ ਮੌਕੇ ਕਾਨਫਰੰਸ ਕਰਨੀ ਬੰਦ ਕੀਤੀ ਹੋਈ ਹੈ,ਓਧਰ Shiromani Akali Dal Mann ਵੀ ਇਸ ਵਾਰ ਕਾਨਫਰੰਸ ਨਹੀਂ ਕਰ ਰਿਹਾ ਤੇ Aam Aadmi Party ਵਲੋਂ ਵੀ ਕੋਈ ਸਿਆਸੀ ਇਕੱਠ ਨਹੀਂ ਕੀਤਾ ਜਾ ਰਿਹਾ।

ਭਾਰਤੀ ਕਿਸਾਨ ਯੂਨੀਅਨ ਨੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਮਨਾਈ ਲੋਹੜੀ
AZAD SOCH :- E-PAPER
ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow