-ਬ੍ਰਹਮ ਮਹਿੰਦਰਾ ਨੇ ਕਿਸਾਨੀ ਸੰਘਰਸ਼ ‘ਚ ਆਪਣੀ ਜਾਨ ਗਵਾਉਣ ਵਾਲੇ ਪਿੰਡ ਲੰਗ ਦੇ ਕਿਸਾਨ ਕੇਸਰ ਸਿੰਘ ਦੇ ਪਰਿਵਾਰ ਨੂੰ ਸੌਂਪਿਆ 5 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈਕ
-ਸੰਕਟ ਦੀ ਘੜੀ ‘ਚ ਪੰਜਾਬ ਸਮੇਤ ਪੂਰਾ ਦੇਸ਼ ਕਿਸਾਨਾਂ ਦੇ ਨਾਲ ਖੜ੍ਹਾ ਹੈ-ਬ੍ਰਹਮ ਮਹਿੰਦਰਾ
-ਪੰਜਾਬ ਸਰਕਾਰ ਵੀ ਕਿਸਾਨਾਂ ਦੇ ਦੁੱਖ ‘ਚ ਕਿਸਾਨਾਂ ਦੇ ਨਾਲ-ਮਹਿੰਦਰਾ
ਪਟਿਆਲਾ, 15 ਜਨਵਰੀ,(AZAD SOCH NEWS):- ਪੰਜਾਬ ਦੇ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਅੱਜ ਪਿੰਡ ਲੰਗ ਦੇ ਕਿਸਾਨ ਕੇਸਰ ਸਿੰਘ (56), ਜਿਸ ਦਾ ਕਿ ਕਿਸਾਨ ਸੰਘਰਸ਼ ਦੌਰਾਨ ਦਿਹਾਂਤ ਹੋ ਗਿਆ ਸੀ, ਦੇ ਪਰਿਵਾਰ ਨੂੰ ਪੰਜਾਬ ਸਰਕਾਰ ਵੱਲੋਂ ਐਲਾਨੀ ਪੰਜ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈਕ ਸੌਂਪਿਆ,ਸ੍ਰੀ ਮਹਿੰਦਰਾ ਨੇ ਕੇਸਰ ਸਿੰਘ ਨਮਿਤ ਪਿੰਡ ਲੰਗ ਦੇ ਗੁਰਦੁਆਰਾ ਖਿਰਨੀ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਹੋਈ ਅੰਤਿਮ ਅਰਦਾਸ ‘ਚ ਸ਼ਾਮਲ ਹੁੰਦਿਆਂ ਉਨ੍ਹਾਂ ਦੀ ਮਾਤਾ ਸੁਰਜੀਤ ਕੌਰ, ਸੁਪਤਨੀ ਬਲਬੀਰ ਕੌਰ, ਪੁੱਤਰਾਂ ਜਗਦੇਵ ਸਿੰਘ ਤੇ ਕੁਲਵਿੰਦਰ ਸਿੰਘ ਨਾਲ ਦੁੱਖ ਸਾਂਝਾ ਕੀਤਾ।
ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਤਰਫ਼ੋਂ ਪਰਿਵਾਰ ਨਾਲ ਹਮਦਰਦੀ ਵੀ ਪ੍ਰਗਟਾਈ,ਇਸ ਮੌਕੇ ਪੱਤਰਕਾਰਾਂ ਨਾਲ ਗ਼ੈਰਰਸਮੀ ਗੱਲਬਾਤ ਕਰਦਿਆਂ ਸ੍ਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਪੰਜਾਬ ਸਰਕਾਰ, ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਇਸ ਸੰਕਟ ਦੀ ਘੜੀ ‘ਚ ਸੂਬੇ ਅਤੇ ਇਸ ਦੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਸਾਰੇ ਕਦਮ ਚੁੱਕਣ ਲਈ ਵਚਨਬੱਧ ਹੈ,ਉਨ੍ਹਾਂ ਦੱਸਿਆ ਕਿ ਬੀਤੇ ਦਿਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਵਿਸ਼ੇਸ਼ ਮੀਟਿੰਗ ਸੱਦਕੇ ਕਿਸਾਨੀ ਅੰਦੋਲਨ ਦੌਰਾਨ ਫੌਤ ਹੋ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਦਿੰਦਿਆਂ।
ਕਿਸਾਨਾਂ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਰੱਖਿਆ ਸੀ, ਕਿਉਂਕਿ ਇਸ ਕਿਸਾਨੀ ਸੰਘਰਸ਼ ਦੌਰਾਨ ਲੱਗਭੱਗ 78 ਕਿਸਾਨ ਆਪਣੀ ਜਾਨ ਗਵਾ ਚੁੱਕੇ ਹਨ,ਸ੍ਰੀ ਬ੍ਰਹਮ ਮਹਿੰਦਰਾ ਨੇ ਦੱਸਿਆ ਕਿ ਪੰਜਾਬ ਮੰਤਰੀ ਮੰਡਲ ਨੇ ਇਸ ਗੱਲ ‘ਤੇ ਵੀ ਦਿੱਤਾ ਸੀ ਕਿ ਇਸ ਸੰਘਰਸ਼ ਦੌਰਾਨ ਹੋਰ ਜਾਨੀ ਨੁਕਸਾਨ ਤੋਂ ਬਚਣ ਲਈ ਕੇਂਦਰੀ ਖੇਤੀ ਕਾਨੂੰਨਾਂ ਨੂੰ ਲੈਕੇ ਪੈਦਾ ਹੋਈ ਸਮੱਸਿਆ ਦਾ ਛੇਤੀ ਨਿਪਟਾਰਾ ਕੀਤੇ ਜਾਣ ਦੀ ਲੋੜ ਹੈ।
ਇਹ ਵੀ ਪੜ੍ਹੋ:- ਪਰਨੀਤ ਕੌਰ ਵੱਲੋਂ ਅਧਿਕਾਰੀਆਂ ਨੂੰ ਮੁੱਖ ਮੰਤਰੀ ਦੀਆਂ ਫਲੈਗਸ਼ਿਪ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪੁੱਜਦਾ ਕਰਨ ਦੀਆਂ ਹਦਾਇਤਾਂ
ਉਨ੍ਹਾਂ ਕਿਹਾ ਕਿ ਹਾਲਾਂਕਿ 5 ਲੱਖ ਰੁਪਏ ਦੀ ਰਕਮ ਇਨਸਾਨੀ ਜਾਨ ਦੇ ਬਦਲੇ ਕੁਝ ਵੀ ਨਹੀਂ ਹੈ ਪਰੰਤੂ ਜਿਵੇਂ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹਿਲਾਂ ਹੀ ਇਹ ਆਖ ਚੁੱਕੇ ਹਨ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਸੰਘਰਸ਼ ‘ਚ ਕਿਸਾਨਾਂ ਦੇ ਨਾਲ ਖੜ੍ਹੀ ਹੈ, ਇਸ ਲਈ ਸਰਕਾਰ ਨੇ ਆਪਣਾ ਇਖ਼ਲਾਕੀ ਫ਼ਰਜ਼ ਸਮਝਦੇ ਹੋਏ ਇਸ ਸੰਘਰਸ਼ ਦੌਰਾਨ ਆਪਣੀ ਜਾਨ ਗਵਾਉਣ ਵਾਲੇ ਕਿਸਾਨਾਂ ਦੇ ਪਰਿਵਾਰ ਨੂੰ ਵਿਤੀ ਸਹਾਇਤਾ ਦੇਣ ਦਾ ਫੈਸਲਾ ਕੀਤਾ ਸੀ।
ਸ੍ਰੀ ਬ੍ਰਹਮ ਮਹਿੰਦਰ ਨੇ ਹੋਰ ਦੱਸਿਆ ਕਿ ਮੰਤਰੀ ਮੰਡਲ ਨੇ ਇਕ ਰਸਮੀ ਮਤੇ ਵਿੱਚ ਪੰਜਾਬ ਵਿਧਾਨ ਸਭਾ ਵੱਲੋਂ 28 ਅਗਸਤ, 2020 ਤੇ 20 ਅਕਤੂਬਰ, 2020 ਨੂੰ ਪਾਸ ਕੀਤੇ ਗਏ ਮਤਿਆਂ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਇਸ ਗੱਲ ‘ਤੇ ਜ਼ੋਰ ਦਿੱਤਾ ਸੀ ਕਿ ਕਿਸਾਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਮੰਨੀਆਂ ਜਾਣੀਆਂ ਚਾਹੀਦੀਆਂ ਹਨ,ਕਿਉਂਕਿ ਅੱਜ ਸਾਰਾ ਦੇਸ਼ ਇਕਜੁਟ ਹੋਕੇ ਕਿਸਾਨਾਂ ਨਾਲ ਇਕਮੁੱਠਤਾ ਦਾ ਪ੍ਰਗਟਾਵਾ ਕਰ ਰਿਹਾ ਹੈ।
ਕੈਬਨਿਟ ਮੰਤਰੀ ਨੇ ਪਿੰਡ ਲੰਗ ਦੇ ਕਿਸਾਨ ਕੇਸਰ ਸਿੰਘ ਨੂੰ ਇੱਕ ਪ੍ਰਤੀਬੱਧ ਕਿਸਾਨ ਆਗੂ ਅਤੇ ਲੋਕਾਂ ਦਾ ਸੱਚਾ ਹਮਦਰਦ ਦੱਸਦਿਆਂ ਕਿਹਾ ਕਿ ਕੇਸਰ ਸਿੰਘ ਦੇ ਦੇਹਾਂਤ ਨਾਲ ਜਿੱਥੇ ਉਸ ਦੇ ਪਰਿਵਾਰ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ, ਉਥੇ ਹੀ ਪਿੰਡ ਤੇ ਇਲਾਕੇ ਨੂੰ ਵੀ ਇੱਕ ਚੰਗੇ ਇਨਸਾਨ ਤੋਂ ਵੀ ਵਾਂਝਾ ਹੋਣਾ ਪੈ ਗਿਆ ਹੈ,ਇਸ ਮੌਕੇ ਸ੍ਰੀ ਬ੍ਰਹਮ ਮਹਿੰਦਰਾ ਦੇ ਨਾਲ ਪੰਜਾਬ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਜਨਾਬ ਬਹਾਦਰ ਖ਼ਾਨ, ਡਿਪਟੀ ਕਮਿਸ਼ਨਰ ਕੁਮਾਰ ਅਮਿਤ, ਐਸ.ਡੀ.ਐਮ. ਚਰਨਜੀਤ ਸਿੰਘ, ਡੀ.ਐਸ.ਪੀ.।

ਸੌਰਵ ਜਿੰਦਲ, ਤਹਿਸੀਲਦਾਰ ਰਣਜੀਤ ਸਿੰਘ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹੁਸ਼ਿਆਰ ਸਿੰਘ ਕੈਦੂਪੁਰ, ਰਣਧੀਰ ਸਿੰਘ ਖਲੀਫ਼ੇਵਾਲ, ਬਲਾਕ ਸੰਮਤੀ ਮੈਂਬਰ ਹਰਵੀਰ ਸਿੰਘ ਢੀਂਡਸਾ, ਕੇਵਲ ਸਿੰਘ, ਪ੍ਰਧਾਨ ਕੋਆਪ੍ਰੇਟਿਵ ਸੁਸਾਇਟੀ ਸੁਰਜੀਤ ਸਿੰਘ, ਸਰਪੰਚ ਬਲਵਿੰਦਰ ਸਿੰਘ, ਪ੍ਰਧਾਨ ਹਰਬੰਸ ਸਿੰਘ ਲੰਗ, ਸਰਪੰਚ ਰੌਂਗਲਾ ਸਤਾਰ ਮੁਹੰਮਦ, ਸਰਪੰਚ ਅਮਨ ਵਿਹਾਰ ਮਲਕੀਤ ਸਿੰਘ, ਸਰਪੰਚ ਹਰਦਾਸਪੁਰ ਬਲਜਿੰਦਰ ਮਾਨ, ਗੁਰਦੀਪ ਸਿੰਘ ਲੰਗ, ਰਾਜੂ ਲੰਬੀ, ਅੰਗਰੇਜ ਸਿੰਘ ਲੰਗ, ਬਲਬੀਰ ਸਿੰਘ ਲੰਗ, ਮਲਕੀਤ ਸਿੰਘ ਜੱਸੋਵਾਲ, ਬਲਬੀਰ ਸਿੰਘ ਖਰੌੜ ਸਮੇਤ ਕਿਸਾਨ ਜੱਥੇਬੰਦੀਆਂ ਦੇ ਨੁਮਾਇੰਦੇ ਤੇ ਹੋਰ ਪਤਵੰਤੇ ਮੌਜੂਦ ਸਨ।
ਕੈਪਟਨ ਅਮਰਿੰਦਰ ਸਿੰਘ ਕਿ,ਕਾਲੇ ਖੇਤੀ ਕਾਨੂੰਨਾਂ ਦੀ ਵਾਪਸੀ ਤੋਂ ਘੱਟ ਕੁੱਝ ਵੀ ਮਨਜ਼ੂਰ ਨਹੀਂ ਹੋਵੇਗਾ
AZAD SOCH :- E-PAPER
ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow