ਪੰਜਾਬ ਰਾਜ ਚੋਣ ਕਮਿਸ਼ਨ ਨਗਰ ਨਿਗਮਾਂ,ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਆਮ ਪੰਜਾਬ ਰਾਜ ਚੋਣ ਕਮਿਸ਼ਨ ਨਗਰ ਨਿਗਮਾਂ,ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਆਮ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਪੰਜਾਬ ਰਾਜ ਚੋਣ ਕਮਿਸ਼ਨ ਨਗਰ ਨਿਗਮਾਂ,ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਆਮਜ਼ਿਮਨੀ ਚੋਣਾਂ-2021 ਸਬੰਧੀ ਪ੍ਰੋਗਰਾਮ ਦਾ ਐਲਾਨ

ਪੰਜਾਬ ਰਾਜ ਚੋਣ ਕਮਿਸ਼ਨ ਨਗਰ ਨਿਗਮਾਂ,ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਆਮ/ਜ਼ਿਮਨੀ ਚੋਣਾਂ-2021 ਸਬੰਧੀ ਪ੍ਰੋਗਰਾਮ ਦਾ ਐਲਾਨ

14

AZAD SOCH:-

ਰਾਜ ਚੋਣ ਕਮਿਸ਼ਨ ਵੱਲੋਂ ਸਮਾਂ-ਸਾਰਣੀ ਦਾ ਐਲਾਨ

ਚੋਣ ਹਲਕਿਆਂ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ

ਨਾਮਜ਼ਦਗੀਆਂ ਭਰਨ ਦੀ ਆਖ਼ਰੀ ਤਰੀਕ 3 ਫਰਵਰੀ 2021

ਚੰਡੀਗੜ੍ਹ,(AZAD SOCH NEWS):- ਰਾਜ ਚੋਣ ਕਮਿਸ਼ਨਰ, ਪੰਜਾਬ ਸ੍ਰੀ ਜਗਪਾਲ ਸਿੰਘ ਸੰਧੂ ਵੱਲੋਂ ਅੱਜ ਇਥੇ 08 ਨਗਰ ਨਿਗਮਾਂ ਅਤੇ 109 ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਆਮ/ਜ਼ਿਮਨੀ ਚੋਣਾਂ ਦੀ ਸਮਾਂ ਸਾਰਣੀ ਦਾ ਐਲਾਨ ਕੀਤਾ ਗਿਆ,ਸਮਾਂ ਸਾਰਣੀ ਬਾਰੇ ਐਲਾਨ ਹੋਣ ਦੇ ਨਾਲ ਹੀ ਰਾਜ ਦੇ ਸਾਰੇ ਚੋਣ ਹਲਕਿਆਂ ਵਿਚ ਆਦਰਸ਼ ਚੋਣ ਜ਼ਬਤਾ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ,ਚੋਣ ਪ੍ਰਕਿਰਿਆ ਦੇ ਮੁਕੰਮਲ ਹੋਣ ਤੱਕ ਚੋਣ ਜ਼ਾਬਤਾ ਲਾਗੂ ਰਹੇਗਾ,ਉਨ੍ਹਾਂ ਕਿਹਾ ਕਿ ਨਗਰ ਨਿਗਮ ਫਗਵਾੜਾ ਦੇ ਈ.ਆਰ.ਉ. ਵਲੋਂ ਤਿਆਰ ਕੀਤੀਆਂ ਗਈਆਂ ਵੋਟਰ ਸੂਚੀਆਂ ਵਿੱਚ ਕਮੀਆਂ ਸਾਹਮਣੇ ਆਈਆਂ ਹਨ।

ਜਿਸ ਕਾਰਨ ਵੋਟਰ ਸੂਚੀਆਂ ਦੁਬਾਰਾ ਤਿਆਰ ਕਰਨ ਉਪਰੰਤ ਹੀ ਨਗਰ ਨਿਗਮ ਫਗਵਾੜਾ ਦੀਆਂ ਚੋਣਾਂ ਕਰਵਾਈ ਜਾਣਗੀਆਂ,ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸ੍ਰੀ ਜਗਪਾਲ ਸਿੰਘ ਸੰਧੂ ਨੇ ਕਿਹਾ ਕਿ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ 30 ਜਨਵਰੀ 2021 ਤੋਂ ਸ਼ੁਰੂ ਹੋਵੇਗੀ ਅਤੇ 3 ਫਰਵਰੀ 2021 ਨਾਮਜ਼ਦਗੀਆਂ ਭਰਨ ਦੀ ਆਖ਼ਰੀ ਮਿਤੀ ਹੋਵੇਗੀ,ਨਾਮਜ਼ਦਗੀਆਂ ਦੀ ਪੜਤਾਲ 4 ਫਰਵਰੀ 2021 ਨੂੰ ਕੀਤੀ ਜਾਏਗੀ ਜਦੋਂ ਕਿ ਨਾਮਜ਼ਦਗੀਆਂ ਵਾਪਸ ਲੈਣ ਦੀ ਤਰੀਕ 5 ਫਰਵਰੀ 2021 ਹੈ ਅਤੇ ਇਸੇ ਤਾਰੀਖ਼ ਨੂੰ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ,ਚੋਣ ਪ੍ਰਚਾਰ ਮਿਤੀ 12 ਫਰਵਰੀ 2021 ਨੂੰ ਸ਼ਾਮ 5:00 ਵਜੇ ਤੱਕ ਕੀਤਾ ਜਾ ਸਕੇਗਾ।

ਵੋਟਾਂ ਪੈਣ ਦਾ ਕਾਰਜ ਮਿਤੀ 14 ਫਰਵਰੀ 2021 ਨੂੰ ਸਵੇਰੇ 08.00 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗਾ। ਵੋਟਾਂ ਦੀ ਗਿਣਤੀ 17 ਫਰਵਰੀ 2021ਨੂੰ ਕੀਤੀ ਜਾਏਗੀ,ਚੋਣਾਂ ਕਰਵਾਉਣ ਲਈ 145ਰਿਟਰਨਿੰਗ ਅਫ਼ਸਰ ਅਤੇ 145 ਸਹਾਇਕ ਰਿਟਰਨਿੰਗ ਅਫ਼ਸਰ ਨਿਯੁਕਤ ਕੀਤੇ ਗਏ ਹਨ। ਇਨ੍ਹਾਂ ਚੋਣਾਂ ਨੂੰ ਨਿਰਪੱਖਤਾ ਅਤੇ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ 30 ਆਈ.ਏ.ਐਸ./ਪੀ.ਸੀ.ਐਸ. ਨੂੰ ਚੋਣ ਅਬਜਰਵਰ ਅਤੇ 6 ਆਈ.ਪੀ.ਐਸ. ਅਧਿਕਾਰੀਆਂ ਨੂੰ ਪੁਲਿਸ ਅਬਜਰਵਰ ਲਗਾਏ ਗਏ ਹਨ।

ਉਨ੍ਹਾਂ ਕਿਹਾ ਕਿ ਸੂਬੇ ਵਿੱਚ 08 ਨਗਰ ਨਿਗਮਾਂ ਲਈ 400 ਅਤੇ 109 ਨਗਰ ਕੌਂਸਲਾਂ / ਨਗਰ ਪੰਚਾਇਤਾਂ ਲਈ 1902 ਮੈਂਬਰ ਚੁਣੇ ਜਾਣਗੇ,ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮਿਉਂਸੀਪਲ ਚੋਣਾਂ ਵਿੱਚ ਮਹਿਲਾਵਾਂ ਲਈ 50% ਰਾਖਵਾਂਕਰਨ ਦਿੱਤਾ ਗਿਆ ਹੈ,ਸ੍ਰੀ ਸੰਧੂ ਨੇ ਇਹ ਵੀ ਦੱਸਿਆ ਕਿ ਯੋਗਤਾ ਮਿਤੀ 01-01-2020 ਅਨੁਸਾਰ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਵੋਟਰ ਸੂਚੀਆਂ ਅਪਡੇਟ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਨੇ ਵੋਟਰਾਂ ਨੂੰ ਵੋਟਿੰਗ ਪ੍ਰਕਿਰਿਆ ਵਿੱਚ ਪੂਰੇ ਵੱਧ ਚੜ੍ਹ ਕੇ ਅਤੇ ਇਮਾਨਦਾਰੀ ਨਾਲ ਹਿੱਸਾ ਲੈਣ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ: ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਵਿੱਚ 1.74 ਲੱਖ ਸਿਹਤ-ਸੰਭਾਲ ਕਾਮਿਆਂ ਲਈ ਕੋਵਿਡ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ

ਇਨ੍ਹਾਂ ਚੋਣਾਂ ਲਈ ਸੂਬੇ ਵਿੱਚ 20,49,777 ਪੁਰਸ਼, 18,65,354 ਮਹਿਲਾ ਅਤੇ 149 ਟ੍ਰਾਂਸਜੈਂਡਰ ਵੋਟਰਾਂ ਦੇ ਨਾਲ ਕੁੱਲ 39,15,280 ਰਜਿਸਟਰਡ ਵੋਟਰ ਹਨ,ਚੋਣ ਕਮਿਸ਼ਨ ਵੱਲੋਂ 4102 ਪੋਲਿੰਗ ਬੂਥ ਸਥਾਪਤ ਕੀਤੇ ਗਏ ਹਨ ਅਤੇ 18000 ਕਰਮਚਾਰੀਆਂ ਦੀ ਚੋਣ ਡਿਊਟੀ ਲਗਾਈ ਜਾਵੇਗੀ,ਇਹ ਚੋਣਾਂ ਈ.ਵੀ.ਐਮ. ਰਾਹੀਂ ਹੋਣਗੀਆਂ,ਇਸ ਮੰਤਵ ਲਈ 7000 ਈ.ਵੀ.ਐਮਜ਼ ਦਾ ਪ੍ਰਬੰਧ ਕੀਤਾ ਗਿਆ ਹੈ,ਰਾਜ ਚੋਣ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਨਗਰ ਨਿਗਮ ਦੇ ਉਮੀਦਵਾਰ ਲਈ ਖਰਚਾ ਹੱਦ 3 ਲੱਖ ਰੁਪਏ, ਨਗਰ ਕੌਂਸਲ ਕਲਾਸ -1 ਦੇ ਉਮੀਦਵਾਰ ਲਈ 2.70 ਲੱਖ ਰੁਪਏ।

ਕਲਾਸ-2 ਲਈ 1.70 ਲੱਖ ਰੁਪਏ, ਕਲਾਸ-3 ਲਈ 1.45 ਲੱਖ ਰੁਪਏ ਅਤੇ ਨਗਰ ਪੰਚਾਇਤਾਂ ਦੇ ਉਮੀਦਵਾਰਾਂ ਲਈ ਖ਼ਰਚਾ ਹੱਦ 1.05 ਲੱਖ ਰੁਪਏ ਨਿਰਧਾਰਤ ਕੀਤੀ ਗਈ ਹੈ, ਸ਼੍ਰੀ ਸੰਧੂ ਨੇ ਅੱਗੇ ਕਿਹਾ ਕਿ ਕੋਵਿਡ-19 ਦੇ ਮੱਦੇਨਜ਼ਰ, ਸਮੁੱਚੀ ਚੋਣ ਪ੍ਰਕਿਰਿਆ ਦੌਰਾਨ 10-12-2020 ਨੂੰ ਜਾਰੀ ਐਸ.ਓ.ਪੀ. ਅਤੇ ਵਿਸਥਾਰਤ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕੀਤੀ ਜਾਵੇਗੀ,ਕੋਵਿਡ-19 ਨਾਲ ਨਜਿੱਠਣ ਲਈ 1.65 ਕਰੋੜ ਰੁਪਏ ਅਲਾਟ ਕੀਤੇ ਗਏ ਹਨ,ਸੂਬੇ ਭਰ ਵਿੱਚ ਚੋਣ ਡਿਊਟੀ ਲਈ ਤਾਇਨਾਤ ਅਮਲੇ ਨੂੰ ਮਾਸਕ, ਸੈਨੇਟਾਈਜ਼ਰ, ਤਾਪਮਾਨ ਮਾਪਣ ਵਾਲੇ ਉਪਕਰਨ ਅਤੇ ਦਸਤਾਨੇ ਮੁਹੱਈਆ ਕਰਵਾਏ ਜਾਣਗੇ।

ਉਨ੍ਹਾਂ ਦੱਸਿਆ ਕਿ ਗੁਰਦਾਸਪੁਰ, ਕਪੂਰਥਲਾ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਹੁਸ਼ਿਆਰਪੁਰ ਅਤੇ ਫਾਜ਼ਿਲਕਾ ਜ਼ਿਲ੍ਹੇ ਦੇ ਅਬੋਹਰ ਨਗਰ ਨਿਗਮ ਲਈ ਵੋਟਾਂ ਪੈਣਗਆਂ।ਇਸ ਤੋਂ ਇਲਾਵਾ ਨਗਰ ਨਿਗਮ ਅੰਮ੍ਰਿਤਸਰ ਦੇ ਵਾਰਡ ਨੰ. 37 ਬੀ.ਸੀ. ਲਈ ਰਾਖਵਾਂ, ਵਿੱਚ ਜ਼ਿਮਨੀ ਚੋਣਾਂ ਹੋਣਗੀਆਂ,ਇਸੇ ਤਰ੍ਹਾਂ ਅੰਮ੍ਰਿਤਸਰ ਜ਼ਿਲ੍ਹੇ ਦੇ ਅਜਨਾਲਾ, ਰਮਦਾਸ, ਰਈਆ, ਮਜੀਠਾ ਅਤੇ ਜੰਡਿਆਲਾ ਗੁਰੂ ਵਿੱਚ ਮਿਉਂਸਪਲ ਕੌਂਸਲ/ਨਗਰ ਪੰਚਾਇਤ ਦੀਆਂ ਚੋਣਾਂ ਕਰਵਾਈਆਂ ਜਾ ਰਹੀਆਂ ਹਨ।

ਜਦਕਿ ਤਰਨ ਤਾਰਨ ਜ਼ਿਲ੍ਹੇ ਦੇ ਭਿੱਖੀਵਿੰਡ ਅਤੇ ਪੱਟੀ, ਗੁਰਦਾਸਪੁਰ ਜ਼ਿਲ੍ਹੇ ਵਿੱਚ ਗੁਰਦਾਸਪੁਰ, ਸ੍ਰੀ ਹਰਗੋਬਿੰਦਪੁਰ, ਫ਼ਤਿਹਗੜ੍ਹ ਚੂੜੀਆਂ, ਧਾਰੀਵਾਲ, ਕਾਦੀਆਂ ਅਤੇ ਦੀਨਾਨਗਰ ਵਿੱਚ ਚੋਣਾਂ ਕਰਵਾਈਆਂ ਜਾ ਰਹੀਆਂ ਹਨ ਜਦਕਿ ਪਠਾਨਕੋਟ ਜ਼ਿਲ੍ਹੇ ਦੇ ਸੁਜਾਨਪੁਰ ਵਿੱਚ ਇਹ ਚੋਣਾ ਕਰਵਾਈਆਂ ਜਾ ਰਹੀਆਂ ਹਨ,ਉਨ੍ਹਾਂ ਦੱਸਿਆ ਕਿ ਜਲੰਧਰ ਜ਼ਿਲ੍ਹੇ ਦੇ ਨਕੋਦਰ, ਨੂਰਮਹਿਲ, ਫਿਲੌਰ, ਕਰਤਾਰਪੁਰ, ਅਲਾਵਲਪੁਰ, ਆਦਮਪੁਰ, ਲੋਹੀਆਂ ਅਤੇ ਮਹਿਤਪੁਰ ਵਿੱਚ ਇਹ ਚੋਣਾਂ ਕਰਵਾਈਆਂ ਜਾ ਰਹੀਆਂ ਹਨ।

ਜਦਕਿ ਕਪੂਰਥਲਾ ਦੇ ਸੁਲਤਾਨਪੁਰ ਲੋਧੀ ਅਤੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਦਸੂਹਾ, ਮੁਕੇਰੀਆਂ, ਉੜਮੁੜ ਟਾਂਡਾ, ਗੜ੍ਹਸ਼ੰਕਰ, ਗੜ੍ਹਦੀਵਾਲਾ, ਹਰਿਆਣਾ ਅਤੇ ਸ਼ਾਮਚੁਰਾਸੀ ਸ਼ਾਮਲ ਹਨ ਜਦਕਿ ਸ਼ਹੀਦ ਭਗਤ ਸਿੰਘ ਨਗਰ ਦੇ ਨਵਾਂਸ਼ਹਿਰ, ਬੰਗਾ ਅਤੇ ਰਾਹੋਂ ਤੋਂ ਇਲਾਵਾ ਲੁਧਿਆਣਾ ਜ਼ਿਲ੍ਹੇ ਦੇ ਖੰਨਾ, ਜਗਰਾਉਂ, ਸਮਰਾਲਾ, ਰਾਏਕੋਟ, ਦੋਰਾਹਾ ਅਤੇ ਪਾਇਲ ਵਿੱਚ ਵੀ ਨਗਰ ਕੌਂਸਲਾਂ/ਨਗਰ ਪੰਚਾਇਤਾਂ ਦੀਆਂ ਵੋਟਾਂ ਪੈਣਗੀਆਂ।

ਇਹ ਵੀ ਪੜ੍ਹੋ:-  ਮੁੱਖ ਮੰਤਰੀ ਵੱਲੋਂ ‘ਘਰ ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ’ ਤਹਿਤ 7219 ਵਾਜਬ ਦਰਾਂ ਦੀਆਂ ਦੁਕਾਨਾਂ ਦੀ ਅਲਾਟਮੈਂਟ ਦੀ ਸ਼ੁਰੂਆਤ

ਉਨ੍ਹਾਂ ਦੱਸਿਆ ਕਿ ਰੂਪਨਗਰ ਜ਼ਿਲ੍ਹੇ ਦੇ ਰੂਪਨਗਰ, ਅਨੰਦਪੁਰ ਸਾਹਿਬ, ਕੀਰਤਪੁਰ ਸਾਹਿਬ, ਨੰਗਲ, ਮੋਰਿੰਡਾ ਅਤੇ ਚਮਕੌਰ ਸਾਹਿਬ ਜਦਕਿ ਫ਼ਤਿਹਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਸਰਹਿੰਦ ਫਤਿਹਗੜ੍ਹ ਸਾਹਿਬ, ਗੋਬਿੰਦਗੜ੍ਹ ,ਬੱਸੀ ਪਠਾਣਾ ਅਤੇ ਖਮਾਣੋਂ ਇਸੇ ਤਰ੍ਹਾਂ ਪਟਿਆਲਾ ਜ਼ਿਲ੍ਹੇ ਦੇ ਰਾਜਪੁਰਾ, ਨਾਭਾ, ਸਮਾਣਾ, ਪਾਤੜਾਂ ਜਦਕਿ ਸੰਗਰੂਰ ਜ਼ਿਲ੍ਹੇ ਵਿੱਚ ਮਲੇਰਕੋਟਲਾ, ਸੁਨਾਮ, ਅਹਿਮਦਗੜ੍ਹ, ਧੂਰੀ, ਲਹਿਰਾਗਾਗਾ, ਲੌਂਗੋਵਾਲ, ਅਮਰਗੜ੍ਹ ਅਤੇ ਭਵਾਨੀਗੜ੍ਹ ਸ਼ਾਮਲ ਹਨ।


ਉਨ੍ਹਾਂ ਦੱਸਿਆ ਕਿ ਬਰਨਾਲਾ ਜ਼ਿਲ੍ਹੇ ਵਿੱਚ ਬਰਨਾਲਾ, ਤਪਾ, ਭਦੌੜ, ਧਨੌਲਾ ਤੋਂ ਇਲਾਵਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਖਰੜ, ਜ਼ੀਰਕਪੁਰ, ਡੇਰਾਬੱਸੀ, ਕੁਰਾਲੀ, ਨਵਾਂਗਾਉਂ ਅਤੇ ਲਾਲੜੂ ਜਦਕਿ ਬਠਿੰਡਾ ਜ਼ਿਲ੍ਹੇ ਦੇ ਭੁੱਚੋ ਮੰਡੀ, ਗੋਨਿਆਣਾ, ਮੌੜ, ਰਾਮਾ, ਕੋਟਫੱਤਾ, ਸੰਗਤ, ਕੋਠੇਗੁਰੂ, ਮਹਿਰਾਜ, ਕੋਟਸ਼ਮੀਰ, ਲਹਿਰਾ ਮੁਹੱਬਤ, ਭਾਈਰੂਪਾ, ਨਥਾਣਾ, ਮਲੂਕਾ ਅਤੇ ਭਗਤਾ ਭਾਈਕਾ ਵਿੱਚ ਇਹ ਵੋਟਾਂ ਪੈਣਗੀਆਂ।

ਉਨ੍ਹਾਂ ਦੱਸਿਆ ਕਿ ਮਾਨਸਾ ਜ਼ਿਲ੍ਹੇ ਵਿੱਚ ਮਾਨਸਾ, ਬੁਢਲਾਡਾ, ਬਰੇਟਾ, ਬੋਹਾ ਅਤੇ ਜੋਗਾ ਤੋਂ ਇਲਾਵਾ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਮੁਕਤਸਰ, ਮਲੋਟ, ਗਿੱਦੜਬਾਹਾ ਜਦਕਿ ਫਿਰੋਜ਼ਪੁਰ ਜ਼ਿਲ੍ਹੇ ਦੇ ਫਿਰੋਜ਼ਪੁਰ, ਗੁਰੂ ਹਰਸਹਾਏ, ਜ਼ੀਰਾ, ਤਲਵੰਡੀ ਭਾਈ, ਮੁਦਕੀ ਅਤੇ ਮਮਦੋਟ ਜਦਕਿ ਫਾਜ਼ਿਲਕਾ ਜ਼ਿਲ੍ਹੇ ਵਿੱਚ ਫਾਜ਼ਿਲਕਾ ਅਤੇ ਜਲਾਲਾਬਾਦ, ਅਰਣੀਵਾਲਾ ਸ਼ੇਖ ਸੁਭਾਣ ਇਸੇ ਤਰ੍ਹਾਂ ਫਰੀਦਕੋਟ ਜ਼ਿਲ੍ਹੇ ਦੇ ਫਰੀਦਕੋਟ, ਕੋਟਕਪੁਰਾ ਅਤੇ ਜੈਤੋ ਤੋਂ ਇਲਾਵਾ ਮੋਗਾ ਜ਼ਿਲ੍ਹੇ ਦੇ ਬੱਧਨੀਕਲਾਂ, ਕੋਟ ਈਸੇ ਖਾਂ ਅਤੇ ਨਿਹਾਲ ਸਿੰਘ ਵਾਲਾ ਵਿੱਚ ਵੀ ਵੋਟਾਂ ਪੈਣਗੀਆਂ।

ਉਨ੍ਹਾਂ ਦੱਸਿਆ ਕਿ ਸੂਬੇ ਦੇ ਦੋ ਨਗਰ ਪੰਚਾਇਤਾਂ/ਨਗਰ ਕੌਂਸਲਾਂ ਦੇ ਤਿੰਨ ਵਾਰਡਾਂ ਵਿੱਚ ਜ਼ਿਮਨੀ ਚੋਣਾਂ ਕਰਵਾਈਆਂ ਜਾ ਰਹੀਆਂ ਹਨ ਜਿਨ੍ਹਾਂ ਵਿੱਚ ਹੁਸ਼ਿਆਰਪੁਰ ਜ਼ਿਲ੍ਹੇ ਦੇ ਵਾਰਡ ਨੰ. 1 ਮਹਿਲਾਵਾਂ ਲਈ ਰਾਖਵਾਂ ਅਤੇ ਵਾਰਡ ਨੰ. 11 ਐਸ.ਸੀ. ਲਈ ਰਾਖਵਾਂ ਜਦਕਿ ਲੁਧਿਆਣਾ ਜ਼ਿਲ੍ਹੇ ਦੇ ਮੁੱਲਾਪੁਰ ਦਾਖਾਂ ਦੇ ਵਾਰਡ ਨੰ. 8 ਵਿੱਚ ਵੀ ਵੋਟਾਂ ਪੈਣਗੀਆਂ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow




Leave a Reply

Your email address will not be published. Required fields are marked *