-ਆਪ, ਆਪਣੇ ਪਰਿਵਾਰ ਤੇ ਹੋਰਨਾਂ ਦੀਆਂ ਕੀਮਤੀ ਜਾਨਾਂ ਬਚਾਉਣ ਲਈ ਹਰੇਕ ਨਾਗਰਿਕ ਸੜਕ ਸੁਰੱਖਿਆ ਨੇਮਾਂ ਦੀ ਪਾਲਣਾ ਕਰੇ-ਦੁੱਗਲ
ਪਟਿਆਲਾ,(AZAD SOCH NEWS):- ਪਟਿਆਲਾ ਦੇ ਐਸ.ਐਸ.ਪੀ. ਸ੍ਰੀ ਵਿਕਰਮ ਜੀਤ ਦੁੱਗਲ ਨੇ ਅੱਜ ਇੱਥੇ 32ਵੇਂ ਰਾਸ਼ਟਰੀ ਸੜਕ ਸੁਰੱਖਿਆ ਮਹੀਨੇ ਦੀ ਸ਼ੁਰੂਆਤ ਕਰਵਾਈ,ਇਸ ਮੌਕੇ ਉਨ੍ਹਾਂ ਕਿਹਾ ਕਿ ਸਾਰੇ ਵਾਹਨ ਚਾਲਕਾਂ ਨੂੰ ਖ਼ੁਦ ਆਪਣੇ ਆਪ, ਆਪਣੇ ਪਰਿਵਾਰ ਅਤੇ ਹੋਰਨਾਂ ਦੀਆਂ ਕੀਮਤੀ ਜਾਨਾਂ ਨੂੰ ਬਚਾਉਣ ਲਈ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣੀ ਚਾਹੀਦੀ ਹੈ,ਇੱਥੇ ਪੁਲਿਸ ਲਾਈਨ ਵਿਖੇ ਇੱਕ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨ ਮੌਕੇ ਸ੍ਰੀ ਦੁੱਗਲ ਨੇ ਕਿਹਾ ਕਿ ਲਾਪਰਵਾਹੀ ਨਾਲ ਵਾਹਨ ਚਲਾਉਣ ਕਰਕੇ ਹਰ ਰੋਜ਼ ਕੀਮਤੀ ਜਾਨਾਂ ਅਜਾਂਈ ਚਲੀਆਂ ਜਾਂਦੀਆਂ ਹਨ।
ਇਸ ਲਈ ਸਾਨੂੰ ਨਿਰਧਾਰਤ ਸਪੀਡ ਨਿਯਮ ਦਾ ਪਾਲਣ ਕਰਨ ਸਮੇਤ ਸੜਕ ‘ਤੇ ਚਲਦੇ ਹੋਏ ਟ੍ਰੈਫਿਕ ਨਿਯਮਾਂ ਨੂੰ ਅੱਖੋਂ ਪਰੋਖੇ ਨਹੀਂ ਕਰਨਾ ਚਾਹੀਦਾ।ਇਸ ਮੌਕੇ ਉਨ੍ਹਾਂ ਨੇ ਪ੍ਰੋ. ਗੁਰਸੇਵਕ ਸਿੰਘ ਸਰਕਾਰੀ ਸਰੀਰਕ ਸਿੱਖਿਆ ਕਾਲਜ ਦੇ ਪ੍ਰਿੰਸੀਪਲ ਡਾ. ਹਰਪਾਲ ਕੌਰ ਦੀ ਅਗਵਾਈ ਹੇਠ ਪ੍ਰੋ. ਜਸਵਿੰਦਰ ਸਿੰਘ, ਪ੍ਰੋ. ਨਿਰਮਲ ਸਿੰਘ ਤੇ ਵਿਦਿਆਰਥੀਆਂ ਵੱਲੋਂ ਵਾਹਨ ਚਾਲਕਾਂ ਨੂੰ ‘ਆਪਣੇ ਪਰਿਵਾਰ ਨੂੰ ਬਚਾਉਣ ਲਈ ਆਪਣੇ ਆਪ ਨੂੰ ਸੁਰੱਖਿਅਤ ਕਰੋ’ ਦੇ ਸਲੋਗਨ ਤਹਿਤ ਲੋਕਾਂ ਨੂੰ ਜਾਗਰੂਕ ਕਰਨ ਲਈ ਕੱਢੀ ਰੈਲੀ ਨੂੰ ਰਵਾਨਾਂ ਕੀਤਾ।
ਇਹ ਵੀ ਪੜ੍ਹੋ:- ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਦੀ ਸੂਚੀ ਜ਼ਿਲ੍ਹਾ Website ‘ਤੇ ਹੋਈ ਅਪਲੋਡ
ਇਸ ਮੌਕੇ ਐਸ.ਪੀ. ਟ੍ਰੈਫਿਕ ਪਲਵਿੰਦਰ ਸਿੰਘ ਚੀਮਾ ਨੇ ਕਿਹਾ ਕਿ ਵਾਹਨ ਚਾਲਕਾਂ ਵੱਲੋਂ ਲਾਪਰਵਾਹੀ ਨਾਲ ਚਲਾਏ ਜਾਂਣੇ ਵਾਹਨਾਂ ਕਰਕੇ ਕੀਮਤੀ ਜਾਨਾਂ ਅਜਾਂਈ ਚਲੀਆਂ ਜਾਂਦੀਆਂ ਹਨ, ਇਸ ਲਈ ਸਾਨੂੰ ਸੁਚੇਤ ਹੋਣ ਦੀ ਲੋੜ ਹੈ,ਇਸ ਮੌਕੇ ਡੀ.ਐਸ.ਪੀ. ਟ੍ਰੈਫਿਕ ਅੱਛਰੂ ਰਾਮ ਨੇ ਦੱਸਿਆ ਕਿ ਕੌਮੀ ਸੜਕ ਸੁਰੱਖਿਆ ਮਹੀਨੇ ਦੌਰਾਨ ਸੇਫ਼ ਪਟਿਆਲਾ ਮੁਹਿੰਮ ਦੇ ਦੂਜੇ ਗੇੜ ‘ਚ ਪਟਆਲਾ ਦੀਆਂ ਯੂਨੀਅਨਾਂ ਦੇ ਆਟੋ ਰਿਕਸ਼ਿਆਂ ਨੂੰ ਕਿਊ ਆਰ ਕੋਡ ਦੇ ਸਟਿਕਰ ਲਗਾਏ ਜਾਣਗੇ।

ਤਾਂ ਜੋ ਆਟੋਆਂ ‘ਚ ਸਫ਼ਰ ਕਰਨ ਵਾਲੇ ਮੁਸਾਫ਼ਰਾਂ ਨੂੰ ਸੰਭਾਵਤ ਮੰਦਭਾਗੀ ਘਟਨਾਵਾਂ ਤੋਂ ਬਚਾਇਆ ਜਾ ਸਕੇ,ਇਸ ਦੌਰਾਨ ਐਜੂਕੇਸ਼ਨ ਸੈਲ ਇੰਚਾਰਜ ਇੰਸਪੈਕਟਰ ਪੁਸ਼ਪਾ ਦੇਵੀ, ਰੋਡ ਸੇਫਟੀ ਇੰਜੀਨੀਅਰ ਮੈਡਮ ਸਵਿੰਦਰ ਬਰਾੜ, ਸਿਟੀ ਇੰਚਾਰਜ ਐਸ.ਆਈ. ਜਗਰਾਜ ਸਿੰਘ, ਸਿਟੀ-2 ਦੇ ਇੰਚਾਰਜ ਐਸ.ਆਈ. ਭਗਵਾਨ ਸਿੰਘ ਲਾਡੀ, ਐਸ.ਆਈ. ਪਾਲ ਸਿੰਘ, ਟ੍ਰੈਫਿਕ ਮਾਰਸ਼ਲਾਂ ਸਮੇਤ ਹੋਰ ਸਟਾਫ ਮੈਂਬਰ ਵੀ ਹਾਜਰ ਸਨ।
AZAD SOCH :- E-PAPER
ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow