-ਰਾਜਪੁਰਾ, ਨਾਭਾ, ਸਮਾਣਾ ਤੇ ਪਾਤੜਾਂ ਨਗਰ ਕੌਂਸਲਾਂ ਦੀਆਂ ਚੋਣਾਂ ਦੇ ਪ੍ਰਬੰਧਾਂ ਬਾਰੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਮੀਟਿੰਗ
ਪਟਿਆਲਾ, (AZAD SOCH NEWS):- ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਡਾ. ਪ੍ਰੀਤੀ ਯਾਦਵ ਨੇ ਨਗਰ ਕੌਂਸਲ ਚੋਣਾਂ ਸਬੰਧੀ ਪ੍ਰਬੰਧਾਂ ਨੂੰ ਲੈਕੇ ਰਿਟਰਨਿੰਗ ਅਫ਼ਸਰਾਂ ਅਤੇ ਚੋਣ ਅਧਿਕਾਰੀਆਂ ਨਾਲ ਇੱਕ ਮੀਟਿੰਗ ਕੀਤੀ, ਇਸ ਦੌਰਾਨ ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਜਾਰੀ ਆਦਰਸ਼ ਚੋਣ ਜਾਬਤੇ ਦੀ ਪਾਲਣਾ ਯਕੀਨੀ ਬਣਾਉਣ ਦੀ ਹਦਾਇਤ ਦਿੰਦਿਆਂ ਡਾ. ਯਾਦਵ ਨੇ ਕਿਹਾ ਕਿ ਇਨ੍ਹਾਂ ਚੋਣਾਂ ਸਬੰਧੀ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰ ਲਏ ਜਾਣ।
ਜਿਕਰਯੋਗ ਹੈ ਕਿ ਪਟਿਆਲਾ ਜ਼ਿਲ੍ਹੇ ਦੇ ਰਾਜਪੁਰਾ, ਨਾਭਾ, ਸਮਾਣਾ ਅਤੇ ਪਾਤੜਾਂ ਨਗਰ ਕੌਂਸਲਾਂ ਦੀਆਂ ਆਮ ਚੋਣਾਂ ਲਈ 14 ਫਰਵਰੀ 2021 ਨੂੰ ਸਵੇਰੇ 08.00 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਾਂ ਪੁਆਈਆਂ ਜਾਣਗੀਆਂ,ਜਿਸ ਲਈ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ 30 ਜਨਵਰੀ ਤੋਂ ਸ਼ੁਰੂ ਹੋਵੇਗੀ ਤੇ 3 ਫਰਵਰੀ ਨਾਮਜ਼ਦਗੀਆਂ ਭਰਨ ਦੀ ਆਖ਼ਰੀ ਮਿਤੀ ਹੋਵੇਗੀ, ਨਾਮਜ਼ਦਗੀਆਂ ਦੀ ਪੜਤਾਲ 4 ਫਰਵਰੀ ਨੂੰ ਕੀਤੀ ਜਾਏਗੀ ਜਦੋਂ ਕਿ ਨਾਮਜਦਗੀਆਂ ਵਾਪਸ ਲੈਣ ਦੀ ਤਰੀਕ 5 ਫਰਵਰੀ ਹੈ ਅਤੇ ਇਸੇ ਤਾਰੀਖ਼ ਨੂੰ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ।
ਚੋਣ ਪ੍ਰਚਾਰ ਮਿਤੀ 12 ਫਰਵਰੀ ਨੂੰ ਸਾਮ 5:00 ਵਜੇ ਤੱਕ ਕੀਤਾ ਜਾ ਸਕੇਗਾ ਅਤੇ 14 ਫਰਵਰੀ ਨੂੰ ਵੋਟਾਂ ਪੈਣ ਤੋਂ ਬਾਅਦ ਵੋਟਾਂ ਦੀ ਗਿਣਤੀ 17 ਫਰਵਰੀ 2021 ਨੂੰ ਕੀਤੀ ਜਾਏਗੀ,ਅੱਜ ਦੀ ਇਸ ਮੀਟਿੰਗ ਦੌਰਾਨ ਐਸ.ਡੀ.ਐਮ. ਪਟਿਆਲਾ, ਚਰਨਜੀਤ ਸਿੰਘ, ਜਿਨ੍ਹਾਂ ਕੋਲ ਸਬ ਡਵੀਜਨ ਰਾਜਪੁਰਾ ਦਾ ਵੀ ਚਾਰਜ ਹੈ ਤੋਂ ਇਲਾਵਾ ਐਸ.ਡੀ.ਐਮ. ਸਮਾਣਾ ਨਮਨ ਮੜਕਨ, ਐਸ.ਡੀ.ਐਮ. ਨਾਭਾ ਕਾਲਾ ਰਾਮ ਕਾਂਸਲ, ਐਕਸਟਰਾ ਸਹਾਇਕ ਕਮਿਸ਼ਨਰ (ਯੂ.ਟੀ.) ਜਗਨੂਰ ਸਿੰਘ ਗਰੇਵਾਲ, ਸਹਾਇਕ ਰਿਟਰਨਿੰਗ ਅਧਿਕਾਰੀ ਰਾਜਪੁਰਾ ਤੇ ਪਾਤੜਾਂ ਇੰਦਰ ਕੁਮਾਰ ਅਤੇ ਰਾਜਬ੍ਰਿੰਦਰ ਸਿੰਘ ਧਨੋਆ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਟਿਵਾਣਾ ਵੀ ਮੌਜੂਦ ਸਨ।
ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਰਾਜਪੁਰਾ ‘ਚ 31 ਵਾਰਡ ਹਨ ਅਤੇ ਇੱਥੇ 25 ਪੋਲਿੰਗ ਸਟੇਸ਼ਨ ਅਤੇ 76 ਪੋਲਿੰਗ ਬੂਥ ਬਣਾਏ ਗਏ ਹਨ,ਨਾਭਾ ਵਿਖੇ 23 ਵਾਰਡ ਹਨ, ਇੱਥੇ 21 ਪੋਲਿੰਗ ਸਟੇਸ਼ਨ, 45 ਬੂਥ ਹਨ ਜਦੋਂਕਿ ਸਮਾਣਾ ਵਿਖੇ 21 ਵਾਰਡ, 20 ਪੋਲਿੰਗ ਸਟੇਸ਼ਨ ਅਤੇ 43 ਪੋਲਿੰਗ ਬੂਥ ਹਨ ਅਤੇ ਨਗਰ ਕੌਂਸਲ ਪਾਤੜਾਂ ਵਿਖੇ 17 ਵਾਰਡ ਹਨ ਅਤੇ ਇੱਥੇ 15 ਪੋਲਿੰਗ ਸਟੇਸ਼ਨ ਅਤੇ ਇਨ੍ਹਾਂ ‘ਚ 26 ਪੋਲਿੰਗ ਬੂਥ ਬਣਾਏ ਗਏ ਹਨ।

ਉਨ੍ਹਾਂ ਨੇ ਇਸ ਮੀਟਿੰਗ ‘ਚ ਇਨ੍ਹਾਂ ਚੋਣਾਂ ਲਈ ਸੁਰੱਖਿਆ, ਸਟਰਾਂਗ ਰੂਮ, ਚੋਣ ਸਮੱਗਰੀ ਅਤੇ ਹੋਰ ਪ੍ਰਬੰਧਾਂ ਬਾਰੇ ਚਰਚਾ ਕੀਤੀ,ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮਿਉਂਸੀਪਲ ਚੋਣਾਂ ਵਿੱਚ ਮਹਿਲਾਵਾਂ ਲਈ 50 ਫ਼ੀਸਦੀ ਰਾਖਵਾਂਕਰਨ ਦਿੱਤਾ ਗਿਆ ਹੈ,ਉਨ੍ਹਾਂ ਦੱਸਿਆ ਕਿ ਯੋਗਤਾ ਮਿਤੀ 01-01-2020 ਅਨੁਸਾਰ ਇਨ੍ਹਾਂ ਚੋਣਾਂ ਲਈ ਵੋਟਾਂ ਵਾਲੇ ਸ਼ਹਿਰਾਂ ਦੀਆਂ ਵੋਟਰ ਸੂਚੀਆਂ ਅਪਡੇਟ ਕਰ ਦਿੱਤੀਆਂ ਗਈਆਂ ਹਨ,ਉਨ੍ਹਾਂ ਨੇ ਵੋਟਰਾਂ ਨੂੰ ਵੋਟਿੰਗ ਪ੍ਰਕਿਰਿਆ ਵਿਚ ਵੱਧ ਚੜ੍ਹ ਕੇ ਅਤੇ ਇਮਾਨਦਾਰੀ ਨਾਲ ਹਿੱਸਾ ਲੈਣ ਦੀ ਅਪੀਲ ਕੀਤੀ।
ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਦੀ ਸੂਚੀ ਜ਼ਿਲ੍ਹਾ Website ‘ਤੇ ਹੋਈ ਅਪਲੋਡ
AZAD SOCH :- E-PAPER
ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow