NEW DELHI,(AZAD SOCH NEWS):- ਕਿਸਾਨ ਜਥੇਬੰਦੀਆਂ ਅਤੇ ਸਰਕਾਰ ਵਿਚਕਾਰ 10 ਵੇਂ ਗੇੜ ਦੀ ਬੈਠਕ ਹੋਈ ਹੈ,ਕਿਸਾਨਾਂ ਦੇ ਅੰਦੋਲਨ ਦਾ 56ਵਾਂ ਦਿਨ ਕਾਫੀ ਅਹਿਮ ਰਿਹਾ ਹੈ,10ਵੇਂ ਦੌਰ ਦੀ ਮੀਟਿੰਗ ਵੀ ਬੇਸਿੱਟਾ ਰਹੀ ਹੈ, 22 ਜਨਵਰੀ ਨੂੰ ਦੁਪਹਿਰ 12 ਵਜੇ ਕਿਸਾਨਾਂ ਅਤੇ ਸਰਕਾਰ ਦਰਮਿਆਨ ਬੈਠਕ ਹੋਵੇਗੀ,ਖੇਤੀ ਮੰਤਰੀ ਨਰੇਂਦਰ ਸਿੰਘ ਤੋਮਰ ਤੇ ਕੇਂਦਰੀ ਮੰਤਰੀ ਪਿਯੂਸ਼ ਗੋਇਲ ਕਿਸਾਨਾਂ ਨਾਲ ਵਿਗਿਆਨ ਭਵਨ ‘ਚ ਗੱਲਬਾਤ ਕਰ ਰਹੇ ਹਨ,ਮੀਟਿੰਗ ਚ ਕਿਸਾਨਾਂ ਨੇ ਵੱਲੋਂ ਕਿਸਾਨ ਆਗੂਆਂ ਨੂੰ ਸੰਮਨ ਜਾਰੀ ਕਰਨ ਤੇ ਆਪਣਾ ਇਤਰਾਜ਼ ਦਰਜ ਕਰਵਾਇਆ ਹੈ,ਸਰਕਾਰ ਨੇ ਕਿਸਾਨਾਂ ਨੂੰ ਨਵੇਂ ਖੇਤੀਬਾੜੀ ਕਾਨੂੰਨ ਤੇ ਦੋ ਸਾਲਾਂ ਲਈ ਪਾਬੰਦੀ ਲਗਾ ਕੇ ਕਮੇਟੀ ਬਣਾਉਣ ਦਾ ਪ੍ਰਸਤਾਵ ਦਿੱਤਾ।
ਇਹ ਵੀ ਪੜ੍ਹੋ:- ਤਿੰਨ ਅਲੱਗ-ਅਲੱਗ ਗਿਰੋਹਾਂ ਦੇ ਪੰਜ (05) ਮੈਬਰਾਂ ਨੂੰ ਵੱਡੀ ਮਾਤਰਾ ਵਿੱਚ ਅਸਲਾ,ਜਾਅਲੀ ਭਾਰਤੀ ਕਰੰਸੀ ਅਤੇ ਚੋਰੀ ਦੇ ਵਹੀਕਲਾਂ ਸਮੇਤ ਕੀਤਾ ਗ੍ਰਿਫਤਾਰ
ਕਿਸਾਨ ਲੀਡਰਾਂ ਨੇ ਸਰਕਾਰ ਦੇ ਪ੍ਰਸਤਾਵ ਨੂੰ ਠੁਕਰਾ ਦਿੱਤਾ,ਮੀਟਿੰਗ ਵਿੱਚ ਐਮਐਸਪੀ ਤੇ ਵੀ ਵਿਚਾਰ ਵਟਾਂਦਰੇ ਕੀਤੇ ਗਏ,ਇਸ ਤੇ ਖੇਤੀ ਮੰਤਰੀ ਤੋਮਰ ਨੇ ਕਿਹਾ ਕਿ ਕਿਸੇ ਬੇਕਸੂਰ ਨਾਲ ਕੋਈ ਬੇਇਨਸਾਫ਼ੀ ਨਹਈਂ ਹੋਵੇਗੀ,ਮੀਟਿੰਗ ਦੇ ਵਿੱਚ ਵੀ ਦੋਵੇ ਧਿਰਾਂ ਆਪੋ ਆਪਣੇ ਸਟੈਂਡ ‘ਤੇ ਕਾਇਮ ਹਨ,ਜਿਥੇ ਸਰਕਾਰ ਕਾਨੂੰਨ ਰੱਦ ਕਰਨ ਤੋਂ ਇਨਕਾਰ ਕਰ ਰਹੀ ਹੈ ਉੱਥੇ ਹੀ ਕਿਸਾਨ ਆਗੂ ਰੱਦ ਤੋਂ ਘੱਟ ਕੁੱਝ ਵੀ ਮਨਜ਼ੂਰ ਕਰਨ ਲਈ ਤਿਆਰ ਨਹੀਂ ਹਨ,ਬੈਠਕ ਤੋਂ ਇੱਕ ਵੱਡਾ ਅਪਡੇਟ ਸਾਹਮਣੇ ਆਇਆ ਹੈ।
ਇਹ ਵੀ ਪੜ੍ਹੋ:- Supreme Court ਵੱਲੋਂ Tractor Rally ਮਾਮਲੇ ‘ਚ ਦਖਲ ਦੇਣ ਤੋਂ ਨਾਂਹ
ਮੀਟਿੰਗ ਦੇ ਦੌਰਾਨ ਸਰਕਾਰ ਨੇ ਕਿਸਾਨ ਆਗੂਆਂ ਅੱਗੇ ਇੱਕ ਪ੍ਰਸਤਾਵ ਰੱਖਿਆ ਹੈ, ਜਿਸ ‘ਤੇ ਕਿਸਾਨਾਂ ਨੇ ਸਾਫ ਇਨਕਾਰ ਕਰ ਦਿੱਤਾ ਹੈ,ਸਰਕਾਰ ਵਲੋਂ ਕਿਸਾਨ ਆਗੂਆਂ ਨੂੰ ਕਿਹਾ ਗਿਆ ਹੈ ਕਿ ਕਾਨੂੰਨਾਂ ‘ਤੇ ਇੱਕ ਸਾਲ ਲਈ ਰੋਕ ਲਗਾ ਦਿੱਤੀ ਜਾਵੇਗੀ ਅਤੇ ਇੱਕ ਕਮੇਟੀ ਬਣਾ ਲਈ ਜਾਵੇਗੀ, ਜਿਸ ਤੋਂ ਬਾਅਦ ਕਿਸਾਨਾਂ ਨੇ ਸਰਕਾਰ ਦੇ ਇਸ ਪ੍ਰਸਤਾਵ ਨੂੰ ਰੱਦ ਕਰ ਦਿੱਤਾ,ਕਿਸਾਨ 26 ਨਵੰਬਰ ਤੋਂ ਹੀ ਤਿੰਨਾਂ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਬਾਰਡਰ ਤੇ ਪ੍ਰਦਰਸ਼ਨ ਕਰ ਰਹੇ ਹਨ। ਉਹ ਤਿੰਨਾਂ ਕਾਨੂੰਨਾਂ ਦੀ ਵਾਪਸੀ ਦੀ ਮੰਗ ਤੇ ਅੜੇ ਹੋਏ ਹਨ,ਉੱਥੇ ਹੀ ਦੂਸਰੇ ਪਾਸੇ ਕੇਂਦਰ ਸਰਕਾਰ ਨਵੇਂ ਕਾਨੂੰਨਾਂ ਨੂੰ ਕਿਸਾਨਾਂ ਲਈ ਹਿਤਕਾਰੀ ਦੱਸ ਰਹੀ ਹੈ