Farmers Protest: ਕਾਨੂੰਨ ਰੱਦ ਕਰਨ ਤੋਂ ਸਰਕਾਰ ਦੀ ਕੋਰੀ ਨਾਂਹ,11ਵੇਂ ਗੇੜ ਦੀ ਮੀਟਿੰਗ ਖਤਮ Farmers Protest: ਕਾਨੂੰਨ ਰੱਦ ਕਰਨ ਤੋਂ ਸਰਕਾਰ ਦੀ ਕੋਰੀ ਨਾਂਹ,11ਵੇਂ ਗੇੜ ਦੀ ਮੀਟਿੰਗ ਖਤਮ
BREAKING NEWS
Search

Live Clock Date

Your browser is not supported for the Live Clock Timer, please visit the Support Center for support.
Farmers Protest ਕਾਨੂੰਨ ਰੱਦ ਕਰਨ ਤੋਂ ਸਰਕਾਰ ਦੀ ਕੋਰੀ ਨਾਂਹ,11ਵੇਂ ਗੇੜ ਦੀ ਮੀਟਿੰਗ ਖਤਮ ਹੋਈ

Farmers Protest: ਕਾਨੂੰਨ ਰੱਦ ਕਰਨ ਤੋਂ ਸਰਕਾਰ ਦੀ ਕੋਰੀ ਨਾਂਹ,11ਵੇਂ ਗੇੜ ਦੀ ਮੀਟਿੰਗ ਖਤਮ ਹੋਈ

18

AZAD SOCH:-

NEW DELHI,(AZAD SOCH NEWS):- Farmers Protest: ਅੱਜ ਦੀ ਮੀਟਿੰਗ ਵਿੱਚ ਸਰਕਾਰ ਨੇ ਕਿਸਾਨਾਂ ਨੂੰ ਕਿਹਾ ਕਿ ਅਸੀਂ ਇਸ ਤੋਂ ਬਿਹਤਰ ਕੁੱਝ ਨਹੀਂ ਕਰ ਸਕਦੇ,ਸਰਕਾਰ ਅਤੇ ਕਿਸਾਨਾਂ ਦਰਮਿਆਨ ਅਗਲੇ ਗੱਲਬਾਤ ਦੀ ਤਰੀਕ ਵੀ ਨਿਰਧਾਰਤ ਨਹੀਂ ਕੀਤੀ ਗਈ ਹੈ,ਕੇਂਦਰੀ ਮੰਤਰੀ ਨਰੇਂਦਰ ਤੋਮਰ (Narendra Singh Tomar) ਨੇ ਕਿਸਾਨਾਂ ਨੂੰ ਕਿਹਾ ਕਿ ਅਸੀਂ ਇਸ ਤੋਂ ਵੱਡਾ ਕੋਈ ਪ੍ਰਪੋਜ਼ਲ ਨਹੀਂ ਦੇ ਸਕਦੇ,ਉਨਾਂ ਨੇ ਕਿਸਾਨਾਂ ਨੂੰ ਆਪਣੇ ਫ਼ੈਸਲੇ ‘ਤੇ ਮੁਡ਼ ਵਿਚਾਰ ਕਰਨ ਦੀ ਸਲਾਹ ਦਿੱਤੀ ਹੈ,ਸਰਕਾਰ ਨੇ ਖੇਤੀ ਕਾਨੂੰਨਾਂ (Agricultural Laws) ਨੂੰ ਰੱਦ ਕਰਨ ਤੋਂ ਕੋਰੀ ਨਾਂਹ ਕਰ ਦਿੱਤੀ ਹੈ,ਹੁਣ ਤੱਕ ਸਰਕਾਰ ਅਤੇ ਕਿਸਾਨਾਂ ਦਰਮਿਆਨ ਗੱਲਬਾਤ ਦੇ 11 ਗੇੜ ਹੋ ਚੁੱਕੇ ਹਨ,ਪਰ ਸਭ ਬੇਸਿੱਟਾ ਰਹੇ ਹਨ।

ਖੇਤੀਬਾੜੀ ਕਾਨੂੰਨ (Agricultural Law) ਦੇ ਮੁੱਦੇ ‘ਤੇ ਕੇਂਦਰ ਸਰਕਾਰ ਅਤੇ ਕਿਸਾਨ ਜਥੇਬੰਦੀਆਂ (Farmers’ Organizations) ਵਿਚਕਾਰ ਚੱਲ ਰਹੀ 11 ਵੇਂ ਦੌਰ ਦੀ ਗੱਲਬਾਤ ਖਤਮ ਹੋ ਗਈ ਹੈ,ਤਲਖ਼ੀ ਨਾਲ ਸ਼ੁਰੂ ਹੋਣ ਕਾਰਨ 20 ਮਿੰਟਾਂ ਬਾਅਦ ਹੀ ਮੀਟਿੰਗ ਨੂੰ ਬ੍ਰੇਕ ਲੱਗ ਗਈ ਜੋ ਲਗਪਗ ਢਾਈ ਘੰਟੇ ਤੋਂ ਹਾਲੇ ਤਕ ਜਾਰੀ ਹੈ,ਇਹ ਅੱਜ ਤਕ ਦੀਆਂ ਮੀਟਿੰਗਾਂ ‘ਚ ਸਭ ਤੋਂ ਵੱਧ ਸਮੇਂ ਦੀ ਬ੍ਰੇਕ ਹੈ,ਕੇਂਦਰੀ ਮੰਤਰੀ ਨਰੇਂਦਰ ਤੋਮਰ ਕਿਸਾਨਾਂ ਨੂੰ ਇਹ ਅਪੀਲ ਕਰਦੇ ਹੋਏ ਅਚਾਨਕ ਉੱਠ ਗਏ ਕਿ ਉਹ ਕਾਨੂੰਨ ਰੱਦ ਕਰਵਾਉਣ ਦੀ ਮੰਗ ‘ਤੇ ਮੁੜ ਵਿਚਾਰਕ ਰਨ।

ਇਹ ਵੀ ਪੜ੍ਹੋ:- ਡਿਪਟੀ ਕਮਿਸ਼ਨਰ ਵੱਲੋਂ ਬਰਡ ਫਲੂ ਦੇ ਮੱਦੇਨਜ਼ਰ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਦਾ ਗਠਨ

ਮੀਟਿੰਗ ‘ਚ ਕੇਂਦਰੀ ਖੇਤੀ ਮੰਤਰੀ ਨਰੇਂਦਰ ਸਿੰਘ ਤੋਮਰ (Narendra Singh Tomar), ਕੇਂਦਰੀ ਮੰਤਰੀ ਪਿਯੂਸ਼ ਗੋਇਲ (Piyush Goyal), ਕਿਸਾਨ ਆਗੂ (Farmer leaders) ਤੇ ਉਨ੍ਹਾਂ ਦੇ ਨੁਮਾਇੰਦੇ ਸ਼ਾਮਲ ਹੋਏ,ਕਿਸਾਨ ਖੇਤੀ ਕਾਨੂੰਨਾਂ (Agricultural Laws) ਨੂੰ ਰੱਦ ਕਰਨ ਤੇ ਐੱਮਐੱਸਪੀ (MSP) ਦੀ ਕਾਨੂੰਨੀ ਗਾਰੰਟੀ ਦੀ ਆਪਣੀ ਮੰਗ ’ਤੇ ਕਾਇਮ ਰਹੇ,ਮੀਟਿੰਗ ਦੌਰਾਨ ਦੁਪਹਿਰ ਦੇ ਖਾਣੇ ਦੀ ਬ੍ਰੇਕ ਦੌਰਾਨ ਇਸ ਖ਼ਬਰ ਏਜੰਸੀ ਨਾਲ ਗੱਲਬਾਤ ਕਰਦਿਆਂ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ (Krantikari Kisan Union Punjab) ਦੇ ਆਗੂ ਦਰਸ਼ਨ ਪਾਲ ਨੇ ਦੱਸਿਆ, ‘ਅਸੀਂ ਸਰਕਾਰ ਨੂੰ ਦੋ ਟੁਕ ਸ਼ਬਦਾਂ ’ਚ ਸਾਫ਼ ਕਰ ਦਿੱਤਾ ਹੈ।

ਕਿ ਅਸੀਂ ਖੇਤੀ ਕਾਨੂੰਨਾਂ (Agricultural Laws) ਨੂੰ ਰੱਦ ਕਰਨ ਤੋਂ ਛੁੱਟ ਕਿਸੇ ਚੀਜ਼ ’ਤੇ ਸਹਿਮਤ ਨਹੀਂ ਹੋਵਾਂਗੇ, ਪਰ ਮੰਤਰੀ ਨੇ ਸਾਨੂੰ ਸਰਕਾਰ ਦੀ ਪੁਰਾਣੀ ਤਜਵੀਜ਼ ’ਤੇ ਮੁੜ ਗੌਰ ਕਰਕੇ ਆਪਣਾ ਫੈਸਲਾ ਦੱਸਣ ਬਾਰੇ ਕਿਹਾ ਹੈ,’ ਕਿਸਾਨ ਆਗੂ ਰਾਕੇਸ਼ ਟਿਕੈਤ (Farmer leader Rakesh Tikait) ਨੇ ਕਿਹਾ, ‘ਅਸੀਂ ਸਰਕਾਰ ਨੂੰ ਆਪਣੀ ਸਥਿਤੀ/ਸਟੈਂਡ ਬਾਰੇ ਸਪਸ਼ਟ ਕਰ ਦਿੱਤਾ ਹੈ,ਅਸੀਂ ਕਾਨੂੰਨਾਂ ਦੀ ਮੁਅੱਤਲੀ ਨਹੀਂ, ਇਨ੍ਹਾਂ ਨੂੰ ਖ਼ਤਮ ਕਰਵਾਉਣਾ ਚਾਹੁੰਦੇ ਹਾਂ,’ ਸਰਕਾਰ ਨੇ ਪਿੱਛਲੀ ਮੀਟਿੰਗ ਵਿੱਚ ਕਿਸਾਨਾਂ ਨੂੰ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਕਰੀਬ ਦੋ ਸਾਲਾਂ ਲਈ ਮੁਲਤਵੀ ਕਰਨ ਇੱਕ ਪ੍ਰਸਤਾਵ ਦਿੱਤਾ ਸੀ, ਜਿਸ ਨੂੰ ਕਿਸਾਨਾਂ ਵਲੋਂ ਨਕਾਰ ਦਿੱਤਾ ਗਿਆ ਸੀ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow




Leave a Reply

Your email address will not be published. Required fields are marked *