PATIALA,(AZAD SOCH NEWS):- ਅੰਦੋਲਨ ਦੌਰਾਨ ਜਾਨ ਗਵਾਉਣ ਵਾਲੇ ਕਿਸਾਨਾਂ ਨੂੰ ਪੰਜ ਲੱਖ ਮੁਆਵਜ਼ਾ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Chief Minister Capt. Amarinder Singh) ਨੇ ਸ਼ੁੱਕਰਵਾਰ ਨੂੰ ਸੋਸ਼ਲ ਮੀਡੀਆ ’ਤੇ ‘ਆਸਕ ਦਾ ਕੈਪਟਨ’ (ਕੈਪਟਨ ਨੂੰ ਸਵਾਲ) ਪ੍ਰੋਗਰਾਮ ਦੌਰਾਨ ਕੀਤਾ,ਮੁੱਖ ਮੰਤਰੀ ਨੇ ਇਕ ਸਵਾਲ ਦੇ ਜਵਾਬ ਵਿਚ ਸਪਸ਼ਟ ਕੀਤਾ ਕਿ ਉਹ ਕਦੇ ਝੂਠ ਨਹੀਂ ਬੋਲਦੇ,ਖੇਤੀ ਕਾਨੂੰਨਾਂ (Agricultural Laws) ਸਬੰਧੀ ਕੇਂਦਰ ਸਰਕਾਰ ਵਲੋਂ ਮੁੱਖ ਮੰਤਰੀਆਂ ਦੀ ਇਕ ਕਮੇਟੀ ਬਣਾਈ ਗਈ ਸੀ ਤਾਂ ਪੰਜਾਬ ਨੂੰ ਇਸ ਕਮੇਟੀ ਵਿਚ ਸ਼ਾਮਲ ਨਾ ਕਰਨ ’ਤੇ ਉਨ੍ਹਾਂ ਨੇ ਚਿੱਠੀ ਲਿਖ ਕੇ ਰੋਸ ਪ੍ਰਗਟ ਕੀਤਾ ਸੀ ਤਾਂ ਰਾਜ ਨੂੰ ਬਤੌਰ ਮੈਂਬਰ ਸ਼ਾਮਲ ਕੀਤਾ ਗਿਆ,ਉਨ੍ਹਾਂ ਕਿਹਾ ਕਿ ਦੂਜੀ ਮੀਟਿੰਗ ਵਿਚ ਵਿਤ ਮੰਤਰੀ ਮਨਪ੍ਰੀਤ ਬਾਦਲ ਸ਼ਾਮਲ ਹੋਏ ਸਨ।
ਪਰ ਉਸ ਮੀਟਿੰਗ ਵਿਚ ਵਿੱਤੀ ਮੁੱਦਿਆਂ ’ਤੇ ਚਰਚਾ ਹੋਈ ਸੀ, ਜਦੋਂ ਕਿ ਖੇਤੀ ਕਾਨੂੰਨਾਂ ’ਤੇ ਕੋਈ ਚਰਚਾ ਨਹੀਂ ਹੋਈ,ਉਨ੍ਹਾਂ ਕਿਹਾ ਕਿ ਆਪ ਤੇ ਆਕਲੀ ਦਲ ਦੇ ਆਗੂ ਝੂਠ ਬੋਲ ਰਹੇ ਹਨ, ਇਸ ਮਾਮਲੇ ’ਤੇ ਆਰਟੀਆਈ (RTI) ਪਾ ਕੇ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ,ਪੰਜਾਬ ਸਰਕਾਰ ਕੋਲ 76 ਕਿਸਾਨਾਂ ਦੇ ਸੰਘਰਸ਼ ਦੇ ਭੇਟ ਚੜ੍ਹ ਜਾਣ ਦੀ ਰਿਪੋਰਟ ਪੁੱਜੀ ਹੈ,ਇਹ ਖੁਲਾਸਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Chief Minister Capt. Amarinder Singh) ਨੇ ਸ਼ੁੱਕਰਵਾਰ ਨੂੰ ਸੋਸ਼ਲ ਮੀਡੀਆ ’ਤੇ ‘ਆਸਕ ਦਾ ਕੈਪਟਨ’ (ਕੈਪਟਨ ਨੂੰ ਸਵਾਲ) ਪ੍ਰੋਗਰਾਮ ਦੌਰਾਨ ਕੀਤਾ।
ਇਹ ਵੀ ਪੜ੍ਹੋ:- ਕਿਸਾਨੀ ਅੰਦੋਲਨ ਨੂੰ ਕਮਜ਼ੋਰ ਕਰਨ ਲਈ,ਸਿੰਘੂ ਬਾਰਡਰ ‘ਤੇ ਕਿਸਾਨ ਨੇਤਾਵਾਂ ਨੂੰ ਮਾਰਨ ਦੀ ਸਾਜਿਸ਼ ਦਾ ਦਾਅਵਾ
ਦਿੱਲੀ ਦੀ ਜੂਹ ’ਤੇ ਚੱਲ ਰਹੇ ਕਿਸਾਨ ਅੰਦੋਲਨ (Peasant Movement) ਵਿਚ ਸ਼ਹੀਦੀ ਪਾਉਣ ਵਾਲੇ ਕਿਸਾਨਾਂ ਦੇ ਇਕ-ਇਕ ਪਰਿਵਾਰਕ ਮੈਂਬਰ ਨੂੰ ਪੰਜਾਬ ਸਰਕਾਰ (Government of Punjab) ਵਲੋਂ ਸਰਕਾਰੀ ਨੌਕਰੀ ਤੇ ਪੰਜ ਲੱਖ ਰੁਪਏ ਦੀ ਰਾਸ਼ੀ ਦਿੱਤੀ ਜਾਵੇਗੀ,ਉਨ੍ਹਾਂ ਕਿਹਾ ਕਿ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਨੂੰ ਦਿੱਤੇ ਜਾ ਰਹੇ 5 ਲੱਖ ਰੁਪਏ ਮੁਆਵਜ਼ੇ ਤੋਂ ਇਲਾਵਾ ਸਰਕਾਰ ਉਨ੍ਹਾਂ ਦੇ ਇਕ ਪਰਿਵਾਰਕ ਮੈਂਬਰ ਨੂੰ ਨੌਕਰੀ ਵੀ ਦੇਵੇਗੀ।
ਕਿਸਾਨਾਂ ਤੇ ਕੇਂਦਰ ਵਿਚਾਲੇ ਹੁਣ ਤੱਕ 11 ਗੇੜ ਦੀ ਗੱਲਬਾਤ ਹੋ ਚੁੱਕੀ ਹੈ ਪਰ ਇਹ ਸਭ ਬੇਸਿੱਟਾ ਰਹੀਆਂ,ਕੇਂਦਰ ਸਰਕਾਰ ਖੇਤੀ ਕਾਨੂੰਨਾਂ (Agricultural Laws) ਨੂੰ ਰੱਦ ਨਹੀਂ ਕਰਨਾ ਚਾਹੁੰਦੀ,ਉਸ ਨੇ ਪ੍ਰਸਤਾਵ ਦਿੱਤਾ ਹੈ ਕਿ ਡੇਢ ਸਾਲ ਤੱਕ ਇਨ੍ਹਾਂ ਕਾਨੂੰਨਾਂ ਨੂੰ ਲਾਗੂ ਨਹੀਂ ਕੀਤਾ ਜਾਵੇਗਾ ਤੇ ਇਸ ਦੌਰਾਨ ਕਮੇਟੀ ਬਣਾ ਕੇ ਇਸ ਦਾ ਹੱਲ ਲੱਭਿਆ ਜਾਵੇਗਾ ਪਰ ਕਿਸਾਨ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਵਾਉਣ ‘ਤੇ ਅੜੇ ਹੋਏ ਹਨ।
Farmers Protest: ਕਾਨੂੰਨ ਰੱਦ ਕਰਨ ਤੋਂ ਸਰਕਾਰ ਦੀ ਕੋਰੀ ਨਾਂਹ,11ਵੇਂ ਗੇੜ ਦੀ ਮੀਟਿੰਗ ਖਤਮ ਹੋਈ
AZAD SOCH :- E-PAPER
ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow